ਫਿਲੌਰ, ਗੁਰਦਾਸਪੁਰ, 5 ਮਾਰਚ (ਸਰਬਜੀਤ ਸਿੰਘ)– ਹੋਲੇ ਮਹੱਲੇ ਨੂੰ ਸਮਰਪਿਤ ਗੁਰਦੁਆਰਾ ਸਿੰਘਾਂ ਸ਼ਹੀਦਾਂ ਆਲੋਵਾਲ ਫਿਲੌਰ ਲੁਧਿਆਣਾ ਦੇ ਸਰਪ੍ਰਸਤ ਸੰਤ ਜਰਨੈਲ ਸਿੰਘ ਦੀ ਅਗਵਾਈ’ਚ ਡੇਰਾ ਸਾਹਿਬ ਬਾਬਾ ਵਡਭਾਗ ਸਿੰਘ ਦੀਆਂ ਤਿੰਨ ਲੱਖ ਸੰਗਤਾਂ ਲਈ ਲੰਗਰ ਰਸਤਾ ਦੀਆਂ 5 ਟਰਾਲੀਆਂ ਗੁਰਦੁਆਰਾ ਸਾਹਿਬ ਦੇ ਮੁੱਖੀ ਸੰਤ ਮਹਾਂਪੁਰਸ਼ ਬਾਬਾ ਸੁਖਵਿੰਦਰ ਸਿੰਘ ਜੀ ਦੇ ਅਰਦਾਸ ਕਰਨ ਤੋਂ ਉਪਰੰਤ ਰਵਾਨਾ ਹੋਈਆਂ, ਜਿਥੇ 6 ਮਾਰਚ ਤੋਂ 16 ਮਾਰਚ ਤਕ ਅਟੁੱਟ ਲੰਗਰ ਚਲਾਏ ਜਾਣਗੇ ਅਤੇ ਹੋਲੇ ਮਹੱਲੇ ਨੂੰ ਸਮਰਪਿਤ ਧਾਰਮਿਕ ਦੀਵਾਨ ਸਜਾਏ ਜਾਣਗੇ, ਸ਼ਰਧਾਲੂਆਂ ਵੱਲੋਂ ਰਖਵਾਏ ਜਾਂਦੇ ਅਖੰਡ ਪਾਠਾਂ ਦੀ ਲੜੀ ਚਲਾਈ ਜਾਵੇਗੀ ਅਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਜਾਣਗੇ, ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਗੁਰਦੁਆਰਾ ਸਾਹਿਬ ਦੇ ਮੁੱਖੀ ਸੰਤ ਬਾਬਾ ਸੁਖਵਿੰਦਰ ਸਿੰਘ ਜੀ ਨਾਲ ਇਸ ਸਬੰਧੀ ਗੱਲਬਾਤ ਕਰਨ ਤੋਂ ਉਪਰੰਤ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ, ਉਹਨਾਂ ਭਾਈ ਖਾਲਸਾ ਨੇ ਦੱਸਿਆ ਸੰਤ ਜਰਨੈਲ ਸਿੰਘ ਜੀ ਅਤੇ ਸਵਰਗੀ ਮਾਤਾ ਪ੍ਰਕਾਸ਼ ਕੌਰ ਸੰਧੂ ਦੀ ਪ੍ਰੇਰਨਾ ਸਦਕਾ ਉਹਨਾਂ ਦੇ ਮਹਾਨ ਸਪੂਤ ਤੇ ਸੰਤ ਸਮਾਜ ਦੇ ਮੁੱਖ ਬੁਲਾਰੇ ਸੰਤ ਸੁਖਵਿੰਦਰ ਸਿੰਘ ਜੀ ਵੱਲੋਂ ਸਮੂਹ ਗੁਰੂ ਸਾਹਿਬਾਨਾਂ ਨਾਲ਼ ਸਬੰਧਤ ਸਾਰੇ ਇਤਿਹਾਸਕ ਜੋੜ ਮੇਲਿਆਂ ਤੇ ਲੰਗਰ ਚਲਾਉਣ ਵਾਲੀ ਵਿੱਢੀ ਮੁਹਿੰਮ ਤਹਿਤ ਇਸ ਸਾਲ ਹੋਲੇ ਮਹੱਲੇ ਨੂੰ ਸਮਰਪਿਤ ਗੁਰਦੁਆਰਾ ਡੇਰਾ ਬਾਬਾ ਵਡਭਾਗ ਸਿੰਘ ਸਿੰਘ ਦੀਆਂ ਤਿੰਨ ਲੱਖ ਸੰਗਤਾਂ ਨੂੰ ਲੰਗਰ ਛਕਾਉਣ ਹਿੱਤ ਗੁਰਦੁਆਰਾ ਸਾਹਿਬ ਤੋਂ ਲੰਗਰ ਰਸਤਾ ਦੀਆਂ ਪੰਜ ਟਰਾਲੀਆਂ ਸੰਤ ਜਰਨੈਲ ਸਿੰਘ ਜੀ ਦੀ ਅਗਵਾਈ ਹੇਠ ਗੁਰਦੁਆਰਾ ਸਿੰਘਾਂ ਸ਼ਹੀਦਾਂ ਆਲੋਵਾਲ ਨੰਗਲ ਬੇਟ ਫਿਲੌਰ ਲੁਧਿਆਣਾ ਤੋਂ ਰਵਾਨਾ ਹੋਈਆ, ਭਾਈ ਖਾਲਸਾ ਨੇ ਦੱਸਿਆ ਇਹ ਲੰਗਰ ਸੇਵਾ 6 ਮਾਰਚ ਤੋਂ 16 ਮਾਰਚ ਤੱਕ 24 ਘੰਟੇ ਦਿਨ ਰਾਤ ਚੱਲੇਗੀ, ਭਾਈ ਖਾਲਸਾ ਨੇ ਦੱਸਿਆ ਇਸ ਦਰਮਿਆਨ ਅਖੰਡ ਪਾਠਾਂ ਦੀ ਲੜੀ ਲਗਾਤਾਰ ਜਾਰੀ ਰਹੇਗੀ ਅਤੇ 16 ਮਾਰਚ ਨੂੰ ਲੰਗਰ ਸਮਾਪਤੀ ਦੀ ਅਰਦਾਸ ਤੋਂ ਬਾਅਦ ਵਾਪਸੀ ਦੇ ਚਾਲੇ ਪਾਏ ਜਾਣਗੇ, ਭਾਈ ਖਾਲਸਾ ਨੇ ਦੱਸਿਆ ਬਾਬਾ ਸੁਖਵਿੰਦਰ ਸਿੰਘ ਜੀ ਮੁੱਖ ਪ੍ਰਬੰਧਕ, ਸੰਤ ਜਰਨੈਲ ਸਿੰਘ ਜੀ ਤੋਂ ਬਾਬਾ ਦਾਰਾ ਸਿੰਘ ਭਾਈ ਹਰਜੀਤ ਸਿੰਘ ਭਾਈ ਗੁਰਮੇਲ ਸਿੰਘ ਤੋਂ ਇਲਾਵਾ ਚਾਰ ਦਰਜਨ ਦੇ ਲਗਭਗ ਸੇਵਾਦਾਰ ਤੇ ਸੈਂਕੜੇ ਸੰਗਤਾਂ ਲੰਗਰ ਦੀ ਸੇਵਾ ਲਈ ਨਿਯੁਕਤ ਕੀਤੀਆਂ ਗਈਆਂ।
