ਆਨੰਦਪੁਰ, ਗੁਰਦਾਸਪੁਰ, 6 ਮਾਰਚ (ਸਰਬਜੀਤ ਸਿੰਘ)– ਦੋ ਸਾਲ ਪਹਿਲਾਂ ਅਨੰਦਪੁਰ ਸਾਹਿਬ ਦੀ ਇਤਿਹਾਸਕ ਧਰਤੀ ਤੇ ਹੁਲੜਬਾਜਾਂ ਨਾਲ਼ ਲੋਹਾ ਲੈਂ ਕੇ ਸ਼ਹੀਦੀ ਪ੍ਰਾਪਤ ਕਰਨ ਵਾਲੇ ਸ਼ਹੀਦ ਭਾਈ ਪਰਦੀਪ ਸਿੰਘ ਗਾਜ਼ੀ ਕੋਟ ਗੁਰਦਾਸਪੁਰ ਦੀ ਦੂਸਰੀ ਬਰਸੀ ਉਨ੍ਹਾਂ ਦੇ ਜੱਦੀ ਪਿੰਡ ਗਾਜ਼ੀ ਕੋਟ ਗੁਰਦਾਸਪੁਰ ਵਿਖੇ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਮਨਾਈ ਗਈ, ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਧਾਰਮਿਕ ਦੀਵਾਨ ਸਜਾਏ ਗਏ, ਧਾਰਮਿਕ ਸਿਆਸੀ ਤੇ ਹੋਰ ਹਸਤੀਆਂ ਦਾ ਸਨਮਾਨ ਕੀਤਾ ਗਿਆ ਅਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ, ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਸ਼ਹੀਦੀ ਸਮਾਗਮ ਦੀਆਂ ਹਾਜ਼ਰੀਆਂ ਭਰਨ ਤੋਂ ਉਪਰੰਤ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ, ਉਹਨਾਂ ਭਾਈ ਖਾਲਸਾ ਨੇ ਦੱਸਿਆ ਸ਼ਹੀਦੀ ਬਰਸੀ ਦੇ ਸਬੰਧ ਵਿੱਚ ਸ਼ਹੀਦ ਭਾਈ ਪਰਦੀਪ ਸਿੰਘ ਗਾਜ਼ੀ ਕੋਟ ਦੀ ਬਣੀ ਯਾਦਗਾਰ ਵਿਖੇ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਸਾਹਿਬ ਪਰ ਅਰੰਭ ਕੀਤੇ ਗਏ ਸਨ, ਜਿਨ੍ਹਾਂ ਦੇ ਅੱਜ ਸੰਪੂਰਨ ਭੋਗ ਅਰਦਾਸ ਤੇ ਪਾਵਨ ਪਵਿੱਤਰ ਹੁਕਮ ਨਾਮੇ ਤੋਂ ਉਪਰੰਤ ਗੁਰਦੁਆਰਾ ਸਾਹਿਬ ਦੇ ਖੁੱਲ੍ਹੇ ਮੈਦਾਨ’ਚ ਸ਼ਾਨਦਾਰ ਸਜਾਏ ਪੰਡਾਲ ਵਿੱਚ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਤੇ ਹੁਕਮ ਨਾਮੇ ਤੋਂ ਉਪਰੰਤ ਗੁਰਦੁਆਰਾ ਸ਼ਹੀਦ ਬੀਬੀ ਸੁੰਦਰ ਕੌਰ ਜੀ ਦੇ ਹਜ਼ੂਰੀ ਕੀਰਤਨੀ ਜਥੇ ਵੱਲੋਂ ਸ਼ਬਦ ਗੁਰਬਾਣੀ ਕੀਰਤਨ ਰਾਹੀਂ ਸ਼ਰਧਾ ਦੇ ਫੁੱਲ ਭੇਟ ਕੀਤੇ, ਭਾਈ ਸੁਖਰਾਜ ਸਿੰਘ ਹੈਡਗ੍ਰੰਥੀ ਗੁਰਦੁਆਰਾ ਸ੍ਰੀ ਭਾਈ ਬਾਰਠ ਸਾਹਿਬ ,ਕਥਾ ਵਾਚਕ ਗਿਆਨੀ ਜੰਗ ਸਿੰਘ ਮਿਸਲ ਸ਼ਹੀਦਾਂ ਤਰਨਾ ਦਲ , ਭਾਈ ਵਰਿਆਮ ਸਿੰਘ ਤੇ ਭਾਈ ਜਸਵਿੰਦਰ ਪਠਾਨਕੋਟ ਤੋ ਇਲਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਚਾਰਕਾ ਤੋਂ ਇਲਾਵਾ ਕਈ ਧਾਰਮਿਕ ਸਿਆਸੀ ਤੇ ਸਮਾਜਿਕ ਨੇਤਾਵਾਂ ਵੱਲੋਂ ਸ਼ਹੀਦ ਭਾਈ ਪਰਦੀਪ ਸਿੰਘ ਖਾਲਸਾ ਗਾਜ਼ੀ ਕੋਟ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ, ਇਸ ਮੌਕੇ ਤੇ ਸ਼ਹੀਦ ਦੇ ਸਤਿਕਾਰਯੋਗ ਪਿਤਾ ਸ੍ਰ ਗੁਰਬਖਸ਼ ਸਿੰਘ ਜੀ ਵੱਲੋਂ ਵਿਸ਼ੇਸ਼ ਤੌਰ ਤੇ ਪਹੁੰਚੇ ਸਰਬੱਤ ਖਾਲਸਾ ਦੇ ਚੀਫ ਜਰਨੈਲ ਭਾਈ ਮੋਹਕਮ ਸਿੰਘ ਜੀ ਨੂੰ ਸ਼ਹੀਦ ਭਾਈ ਪਰਦੀਪ ਸਿੰਘ ਖਾਲਸਾ ਦੀ ਬਣੀ ਯਾਦਗਾਰ ਵਿਖੇ ਸ੍ਰੀ ਸਾਹਿਬ ਤੇ ਸੀਰੀ ਪਾਓ ਦੇ ਕੇ ਸਨਮਾਨਿਤ ਕੀਤਾ ਗਿਆ,ਜਥੇਦਾਰ ਬਾਬਾ ਬਲਵਿੰਦਰ ਸਿੰਘ ਮਹਿਤਾ ਚੌਂਕ ਤਰਨਾ ਦਲ,ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਏ ਆਈ ਐਸ ਐਸ ਐਫ ਖਾਲਸਾ, ਭਾਈ ਸੁਖਦੇਵ ਸਿੰਘ ਫ਼ੌਜੀ ਜਗਰਾਉਂ, ਭਾਈ ਬਲਵਿੰਦਰ ਸਿੰਘ ਲੋਹਟਬੱਦੀ, ਭਾਈ ਜਸਵਿੰਦਰ ਸਿੰਘ ਕਾਉਂਕੇ, ਕਮੇਟੀ ਆਗੂ ਅਮਰਜੀਤ, ਭਾਈ ਵਰਿਆਮ ਸਿੰਘ ਕਥਾਵਾਚਕ ਆਦਿ ਤੇ ਹਾਜ਼ਰੀਆਂ ਲਵਾਈਆਂ,ਜਥੇਦਾਰ ਬਾਬਾ ਜੋਗਾ ਸਿੰਘ ਬਾਬਾ ਬਕਾਲਾ ਤਰਨਾ ਦਲ, ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਬਾਬਾ ਮਾਨ ਸਿੰਘ ਆਦਿ ਵੱਲੋਂ ਦਲਪੰਥ ਦੀ ਫ਼ੌਜਾਂ ਵੱਲੋਂ ਹਾਜ਼ਰੀ ਲਵਾਈ ਗਈ,ਜਥੇਦਾਰ ਬਾਬਾ ਸੁੱਖਾ ਸਿੰਘ ਮੰਨਣ, ਜਥੇਦਾਰ ਬਾਬਾ ਬਲਦੇਵ ਸਿੰਘ ਮੁਸਤਫ਼ਾ ਪੁਰ ਤੋਂ ਇਲਾਵਾ ਸਾਰੀਆਂ ਸਨਮਾਨਯੋਗ ਹਸਤੀਆਂ ਦਾ ਸੀਰੀ ਪਾਓ ਅਤੇ ਸ੍ਰੀ ਸਾਹਿਬ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਗੁਰੂ ਕੇ ਲੰਗਰ ਗੁਰ ਮਰਯਾਦਾ ਅਨੁਸਾਰ ਸਭਨਾਂ ਨੂੰ ਲੰਗਰ ਦੀ ਪੰਗਤ ਵਿੱਚ ਬੈਠ ਕੇ ਛਕਾਏ ਗਏ, ਇਸ ਮੌਕੇ ਤੇ ਸ਼ਹੀਦ ਦੇ ਪਿਤਾ ਸ੍ਰ ਗੁਰਬਖਸ਼ ਸਿੰਘ ਗਾਜ਼ੀ ਕੋਟ ਵੱਲੋਂ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ ਗਿਆ,
