ਗੁਰਦਾਸਪੁਰ, 20 ਜਨਵਰੀ (ਸਰਬਜੀਤ ਸਿੰਘ)– ਰੰਗਰੇਟਾ ਕੌਮ ਦੀ ਬੁਲੰਦ ਆਵਾਜ਼ ਤੇ ਅਣਖੀ ਯੋਧੇ ਜਰਨੈਲ ਸਿੰਘ ਸਾਹਿਬ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਸਾਹਿਬ ਨਨਕਾਣੇ ਵਾਲਿਆਂ ਦੀ ਜੰਗੀ ਅਗਵਾਈ ਹੇਠ ਸ਼੍ਰੋਮਣੀ ਪੰਥ ਅਕਾਲੀ ਦਸ਼ਮੇਸ਼ ਤਰਨਾਦਲ ਵੱਲੋਂ ਪੰਜਵਾਂ ਨਿਸ਼ਾਨ ਮਿਸਲ 1300 ਘੌੜ ਸਵਾਰ ਬਾਬਾ ਬੀਰ ਸਿੰਘ ਜੀ ਰੰਗਰੇਟਾ ਚਲਦਾ ਵਹੀਰ ਚੱਕਰਵਰਤੀ ਨਿਹੰਗ ਸਿੰਘਾਂ ਵੱਲੋਂ 1300 ਘੌੜ ਸਵਾਰ ਬ੍ਰਹਮ ਗਿਆਨੀ ਮਹਾਂਬਲੀ ਬਹਾਦਰ ਜਰਨੈਲ ਬਾਬਾ ਬੀਰ ਸਿੰਘ ਜੀ ਰੰਗਰੇਟਾ ਜੀ ਦਾ 260ਵਾਂ ਸ਼ਹੀਦੀ ਦਿਹਾੜਾ ਤੇ ਸੱਚਖੰਡ ਵਾਸੀ ਜਥੇਦਾਰ ਬਾਬਾ ਮਹਿੰਦਰ ਸਿੰਘ ਜੀ ਨਨਕਾਣਾ ਸਾਹਿਬ ਵਾਲਿਆਂ ਦੀ 50 ਵੀਂ ਬਰਸੀ ਅਤੇ ਸਿੰਘ ਸਾਹਿਬ ਜਥੇਦਾਰ ਬਾਬਾ ਬਲਕਾਰ ਸਿੰਘ ਜੀ ਸੋਝੀ ਨਨਕਾਣਾ ਸਾਹਿਬ ਜੀ ਦੀ 11 ਵੀ ਯਾਦ ਨੂੰ ਸਮਰਪਿਤ 260ਵਾ ਸਲਾਨਾ ਸ਼ਹੀਦੀ ਸਮਾਗਮ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਗੁਰਦੁਆਰਾ ਸ਼ਹੀਦ ਬਾਬਾ ਬੀਰ ਸਿੰਘ ਜੀ , ਬਾਬਾ ਧੀਰ ਸਿੰਘ ਜੀ ਛਾਉਣੀ ਨਿਹੰਗ ਸਿੰਘਾਂ ਪਿੰਡ ਚਾਟੀ ਵਿੰਡ ਲੇਹਲ, ਮਾਂਗੇ ਸਰਾਏ, ਮਹਿਤਾ ਰੋਡ ਅੰਮ੍ਰਿਤਸਰ ਵਿਖੇ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ, ਸਿੰਘ ਸਾਹਿਬ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਸਾਹਿਬ ਜੀ ਦੀ ਅਗਵਾਈ ਅਤੇ ਸਥਾਨਕ ਸੰਗਤਾਂ ਦੇ ਨਾਲ ਨਾਲ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਦੇ ਭਰਵੇਂ ਸਹਿਯੋਗ ਨਾਲ ਮਨਾਇਆ ਜਾ ਰਿਹਾ ਹੈ ਅਖੰਡ ਪਾਠਾਂ ਦੇ ਲੜੀਵਾਰ ਭੋਗ ਪਾਏ ਜਾਣਗੇ, ਧਾਰਮਿਕ ਦੀਵਾਨ ਸਜਾਏ ਜਾਣਗੇ,ਕਈ ਧਾਰਮਿਕ ਸੰਪਰਦਾਵਾਂ ਦੇ ਮੁਖੀਆਂ ਵੱਲੋਂ ਲੰਗਰ ਲਾਏ ਜਾਣਗੇ, ਮੈਡੀਕਲ ਕੈਂਪ ਲਗਾਇਆ ਜਾਵੇਗਾ, ਧਾਰਮਿਕ ਦੀਵਾਨ ਸਜਾਏ ਜਾਣਗੇ, ਸਮੂਹ ਧਾਰਮਿਕ ਬੁਲਾਰਿਆਂ, ਸੰਤਾਂ ਮਹਾਪੁਰਸ਼ਾਂ, ਨਿਹੰਗ ਸਿੰਘ ਜਥੇਬੰਦੀਆਂ ਦੇ ਜਥੇਦਾਰ ਸਾਹਿਬਾਨਾ ਤੇ ਪੰਥਕ ਸ਼ਖਸ਼ੀਅਤਾਂ ਦਾ ਸ਼ਹੀਦੀ ਸਮਾਗਮ ਦੇ ਮੁੱਖ ਪ੍ਰਬੰਧਕ ਤੇ ਕੌਮੀ ਜਰਨੈਲ ਸਿੰਘ ਸਾਹਿਬ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਸਾਹਿਬ ਜੀ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ, ਸ਼ਾਮ ਨੂੰ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਸ਼ਾਨਦਾਰ ਮਹੱਲੇ ਦਾ ਪ੍ਰਦਰਸ਼ਨ ਕਰਕੇ ਨੌਜਵਾਨ ਪੀੜ੍ਹੀ ਨੂੰ ਘੌੜ ਸਵਾਰੀ ਨੇਜ਼ਾ ਬਾਜ਼ੀ ਪੈਂਤੜੇ ਕੱਢਣੇ ਨੰਗੀਆਂ ਤਲਵਾਰਾਂ ਦੇ ਜੌਹਰ ਦੇ ਨਾਲ ਨਾਲ ਕਈ ਤਰ੍ਹਾਂ ਦੀਆਂ ਜੰਗ ਜੂੰ ਖ਼ਾਲਸਾਈ ਖੇਡਾਂ ਦਾ ਪ੍ਰਦਰਸ਼ਨ ਕੀਤਾ ਜਾਵੇਗਾ, ਸੰਗਤਾਂ ਲਈ ਕਈ ਪ੍ਰਕਾਰ ਦੇ ਲੰਗਰ ਦੇਗਾਂ ਸਰਦਾਈਆ ਅਤੁੱਟ ਵਰਤਾਏ ਜਾਣਗੇ ਅਤੇ ਇਸ ਸ਼ਹੀਦੀ ਦਿਹਾੜੇ ਤੇ ਤਿੰਨ ਲੱਖ ਤੋਂ ਵੱਧ ਸੰਗਤਾਂ ਸਮਾਗਮ ਦੇ ਪ੍ਰੋਗਰਾਮਾ ਦਾ ਅਨੰਦ ਮਾਣ ਸਕਦੀਆਂ ਹਨ, ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਕੌਮੀ ਪ੍ਰਧਾਨ ਤੇ ਦਲਪੰਥ ਦੇ ਪ੍ਰੈਸ ਸੈਕਟਰੀ ਭਾਈ ਵਿਰਸਾ ਸਿੰਘ ਖਾਲਸਾ ਨੇ ਸਮਾਗਮ ਦੇ ਮੁੱਖ ਪ੍ਰਬੰਧਕ ਸਿੰਘ ਸਾਹਿਬ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਨਾਲ ਗੱਲਬਾਤ ਕਰਨ ਤੋਂ ਉਪਰੰਤ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ, ਉਹਨਾਂ ਭਾਈ ਖਾਲਸਾ ਨੇ ਦੱਸਿਆ ਜਦੋਂ ਤੋਂ ਰੰਗਰੇਟਾ ਕੌਮ ਦੀ ਬੁਲੰਦ ਆਵਾਜ਼ ਤੇ ਕੌਮੀ ਜਰਨੈਲ ਸਿੰਘ ਸਾਹਿਬ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਸਾਹਿਬ ਜੀ ਨੇ ਸ਼੍ਰੋਮਣੀ ਪੰਥ ਅਕਾਲੀ ਦਸਮੇਸ਼ ਤਰਨਦਲ ਦੀ ਵਾਗਡੋਰ ਸੰਭਾਲੀ ਹੈ ਉਸ ਵਕਤ ਤੋਂ ਰੰਗਰੇਟਾ ਕੌਮ’ਚ ਸਿੱਖ ਪੰਥ ਵਾਰਸ਼ ਹੋਣ ਦੀ ਰੂਹ ਫੂਕ ਦਿੱਤੀ ਹੈ ਅਤੇ ਇਸੇ ਹੀ ਕਰਕੇ ਜਿਥੇ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਕੌਮੀ ਮਿਸ਼ਨ ਤਹਿਤ ਦੇਸ਼ਾਂ ਵਿਦੇਸ਼ਾਂ ਵਿੱਚ ਵੀ ਰੰਘਰੇਟਾ ਨਿਹੰਗ ਸਿੰਘ ਛਾਉਣੀਆਂ ਤੇ ਗੁਰਦੁਆਰਾ ਬਣ ਚੁੱਕੇ ਹਨ, ਭਾਈ ਖਾਲਸਾ ਨੇ ਦੱਸਿਆ ਇਸੇ ਹੀ ਕਰਕੇ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਵੱਲੋਂ ਉਨ੍ਹਾਂ ਨੂੰ ਸ਼ਰਧਾ ਭਾਵਨਾਵਾਂ ਨਾਲ ਬੁਲਾਇਆ ਜਾਂਦਾ ਹੈ ਅਤੇ ਬਾਬਾ ਹਰ ਇਕ ਦੇ ਦੁੱਖ ਸੁੱਖ ਨੂੰ ਸੁਣਦੇ ਤੇ ਉਨ੍ਹਾਂ ਦੇ ਮਸਲੇ ਵੀ ਹੱਲ ਕਰਦੇ ਹਨ, ਭਾਈ ਖਾਲਸਾ ਨੇ ਦੱਸਿਆ ਇਸੇ ਹੀ ਕਰਕੇ ਉਹਨਾਂ ਵੱਲੋਂ ਸਹੀਦ ਬਾਬਾ ਬੀਰ ਸਿੰਘ ਜੀ ਰੰਗਰੇਟਾ ਦਾ ਸ਼ਹੀਦੀ ਦਿਹਾੜਾ ਜੰਗੀ ਪੱਧਰ ਮਨਾਇਆ ਜਾਂਦਾ ਹੈ ਅਤੇ ਲੱਖਾਂ ਸੰਗਤਾਂ ਇਸ ਸਮਾਗਮ ਵਿੱਚ ਸ਼ਾਮਲ ਹੋ ਕੇ ਆਪਣੇ ਮਨੁੱਖੀ ਜੀਵਨ ਨੂੰ ਸਫ਼ਲ ਬਣਾਉਣ ਦੀ ਕੋਸ਼ਿਸ਼ ਕਰਦੀਆਂ ਹਨ, ਭਾਈ ਖਾਲਸਾ ਦੱਸਿਆ ਇਸ ਵਾਰ ਇਹ ਸ਼ਹੀਦੀ ਸਮਾਗਮ 7 ਫਰਵਰੀ ਨੂੰ ਗੁਰਦੁਆਰਾ ਸ਼ਹੀਦ ਬਾਬਾ ਬੀਰ ਸਿੰਘ ਜੀ, ਬਾਬਾ ਧੀਰ ਸਿੰਘ ਜੀ ਛਾਉਣੀ ਨਿਹੰਗ ਸਿੰਘਾਂ ਪਿੰਡ ਚਾਟੀ ਵਿੰਡ ਲੇਹਲ, ਮਾਂਗਾ ਸਰਾਏ, ਮਹਿਤਾ ਰੋਡ ਅੰਮ੍ਰਿਤਸਰ ਵਿਖੇ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ, ਭਾਈ ਖਾਲਸਾ ਨੇ ਦੱਸਿਆ ਇਸ ਵਿਚ ਸਿਖ ਕੌਮ ਸਮੂਹ ਸੰਪਰਦਾਵਾਂ ਤੇ ਨਿਹੰਗ ਸਿੰਘ ਜਥੇਬੰਦੀਆਂ ਤੋਂ ਇਲਾਵਾ ਧਾਰਮਿਕ ਖੇਤਰ ਵਿੱਚ ਸਰਗਰਮ ਸੰਤਾਂ ਮਹਾਪੁਰਸ਼ਾਂ ਵੱਡੀ ਗਿਣਤੀ’ਚ ਸ਼ਾਮਲ ਹੋ ਰਹੇ ਹਨ, ਮੁੱਖ ਪ੍ਰਬੰਧਕ ਸਿੰਘ ਸਾਹਿਬ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਸਾਹਿਬ ਜੀ ਵੱਲੋਂ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਇਨ੍ਹਾਂ ਧਾਰਮਿਕ ਸ਼ਹੀਦੀ ਸਮਾਗਮ ਦੇ ਲੱਗ ਰਹੇਂ ਦੀਵਾਨਾ ਦੀ ਹਾਜ਼ਰੀ ਭਰਕੇ ਆਪਣੇ ਮਨੁੱਖੀ ਜੀਵਨ ਨੂੰ ਸਫ਼ਲ ਬਣਾਉਣ ਦੀ ਲੋੜ ਤੇ ਜ਼ੋਰ ਦੇਣ ।