ਗਣਤੰਤਰ ਦਿਵਸ ਦੇ ਮੱਦੇਨਜ਼ਰ 25 ਜਨਵਰੀ ਤੋਂ 27 ਜਨਵਰੀ ਤੱਕ ਜ਼ਿਲ੍ਹੇ ਵਿੱਚ ਡਰੋਨ ਕੈਮਰਿਆਂ ਨੂੰ ਚਲਾਉਣ/ਉਡਾਉਣ ‘ਤੇ ਪਾਬੰਦੀ ਲਗਾਈ

ਗੁਰਦਾਸਪੁਰ

ਗੁਰਦਾਸਪੁਰ, 21 ਜਨਵਰੀ (ਸਰਬਜੀਤ ਸਿੰਘ) – ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਹਰਜਿੰਦਰ ਸਿੰਘ, ਆਈ.ਏ.ਐੱਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਗੁਰਦਾਸਪੁਰ ਦੀ ਹਦੂਦ ਅੰਦਰ ਮਿਤੀ 25 ਜਨਵਰੀ ਤੋਂ 27 ਜਨਵਰੀ 2025 ਤੱਕ ਡਰੋਨ ਕੈਮਰਿਆਂ ਨੂੰ ਚਲਾਉਣ/ਉਡਾਉਣ ‘ਤੇ ਪਾਬੰਦੀ ਲਗਾ ਦਿੱਤੀ ਹੈ।
ਪਾਬੰਦੀ ਦੇ ਇਹ ਹੁਕਮ ਜਾਰੀ ਕਰਦਿਆਂ ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਸਪਸ਼ਟ ਕੀਤਾ ਹੈ ਕਿ 26 ਜਨਵਰੀ 2025 ਨੂੰ ਸ਼ਹੀਦ ਲੈਫ਼ਟੀਨੈਂਟ ਨਵਦੀਪ ਸਿੰਘ ਸਟੇਡੀਅਮ, ਸਰਕਾਰੀ ਕਾਲਜ, ਗੁਰਦਾਸਪੁਰ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਮਨਾਇਆ ਜਾ ਰਿਹਾ ਹੈ ਅਤੇ ਇਸਦੇ ਮੱਦੇਨਜ਼ਰ ਹਰ ਤਰਾਂ ਦੇ ਪੁਖ਼ਤਾ ਸੁਰੱਖਿਆ ਪ੍ਰਬੰਧ ਕੀਤੇ ਜਾਣੇ ਲਾਜ਼ਮੀ ਹਨ ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਿਆ ਜਾ ਸਕੇ। ਇਸ ਦੇ ਤਹਿਤ ਡਰੋਨ ਕੈਮਰਿਆਂ ਨੂੰ ਚਲਾਉਣ, ਉਡਾਉਣ ‘ਤੇ ਪਾਬੰਦੀ ਲਗਾਉਣੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਹੁਕਮ ਤੁਰੰਤ ਲਾਗੂ ਹੋਣਗੇ।

Leave a Reply

Your email address will not be published. Required fields are marked *