ਫਿਲੌਰ, ਗੁਰਦਾਸਪੁਰ, 10 ਫਰਵਰੀ (ਸਰਬਜੀਤ ਸਿੰਘ)– ਗੁਰ ਰਵਿਦਾਸ ਮਹਾਰਾਜ ਜੀ ਦਾ 648 ਵਾਂ ਪ੍ਰਕਾਸ਼ ਦਿਹਾੜੇ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਰਵਿਦਾਸ ਮੰਦਰ ਮੁਹੱਲਾ ਸੰਤੋਖਪੁਰਾ ਫਿਲੌਰ ਵਿਖੇ ਮਨਾਇਆ ਗਿਆ,ਇਸ ਮੌਕੇ ਤੇ ਨਿਸ਼ਾਨ ਸਾਹਿਬ ਦੀ ਸੇਵਾ ਵੀ ਕੀਤੀ ਗਈ, ਜਿਸ ਦੀ ਅਰਦਾਸ ਵਿਸ਼ੇਸ਼ ਸੱਦੇ ਤੇ ਪਹੁੰਚੇ ਗੁਰਦੁਆਰਾ ਸਿੰਘਾਂ ਸ਼ਹੀਦਾਂ ਆਲੋਵਾਲ ਫਿਲੌਰ ਦੇ ਮੁੱਖੀ ਸੰਤ ਬਾਬਾ ਸੁਖਵਿੰਦਰ ਸਿੰਘ ਜੀ ਵੱਲੋਂ ਕੀਤੀ ਗਈ, ਪ੍ਰਬੰਧਕਾਂ ਵੱਲੋਂ ਬਾਬਾ ਜੀ ਇੱਕ ਸੁੰਦਰ ਲੋਈ ਤੇ ਸੀਰੀ ਪਾਓ ਦੇ ਕੇ ਨਿਵਾਜਿਆ ਗਿਆ, ਬਾਬਾ ਸੁਖਵਿੰਦਰ ਸਿੰਘ ਜੀ ਅੱਲੋਵਾਲ ਵੱਲੋ ਵੀ ਸੇਵਾਦਾਰਾਂ ਨੂੰ ਗੁਰੂ ਘਰ ਵੱਲੋਂ ਸੀਰੀ ਪਾਓ ਦੇ ਕੇ ਨਿਵਾਜਿਆ ਗਿਆ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਸਮਾਗਮ ਸਬੰਧੀ ਮੁਕੰਮਲ ਜਾਣਕਾਰੀ ਹਾਸਲ ਕਰਨ ਤੋਂ ਉਪਰੰਤ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ ਉਹਨਾਂ ਭਾਈ ਖਾਲਸਾ ਨੇ ਦੱਸਿਆ ਸਮਾਗਮ ਸਬੰਧੀ ਪਰਸੋਂ ਦੇ ਰੋਜ਼ ਤੋਂ ਗੁਰਦੁਆਰਾ ਗੁਰੂ ਰਵਿਦਾਸ ਮੰਦਰ ਮੁਹੱਲਾ ਸੰਤੋਖਪੁਰਾ ਵਿਖੇ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਸਨ ਜਿਨ੍ਹਾਂ ਦੇ ਸੰਪੂਰਨ ਭੋਗ ਅਰਦਾਸ ਤੇ ਪਾਵਨ ਪਵਿੱਤਰ ਹੁਕਮ ਨਾਮੇ ਤੋਂ ਉਪਰੰਤ ਵਿਸ਼ੇਸ਼ ਸੱਦੇ ਤੇ ਪਹੁੰਚੇ ਗੁਰਦੁਆਰਾ ਸਿੰਘਾਂ ਸ਼ਹੀਦਾਂ ਆਲੋਵਾਲ ਫਿਲੌਰ ਦੇ ਮੁੱਖੀ ਸੰਤ ਮਹਾਂਪੁਰਸ਼ ਬਾਬਾ ਸੁਖਵਿੰਦਰ ਸਿੰਘ ਜੀ ਨੇ ਆਪਣੇ ਜਥੇ ਸਮੇਤ ਸ਼ਬਦ ਗੁਰਬਾਣੀ ਕੀਰਤਨ ਰਾਹੀਂ ਹਾਜ਼ਰੀ ਲਵਾਈ ਅਤੇ ਸੰਗਤਾਂ ਨੂੰ ਗੁਰੂ ਰਵਿਦਾਸ ਮਹਾਰਾਜ ਜੀ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ’ਚ ਦਰਜ਼ ਰੱਬੀ ਇਲਾਹੀ ਬਾਣੀ ਸਬੰਧੀ ਵਿਸਥਾਰ ਨਾਲ ਚਾਨਣਾ ਪਾਉਂਦਿਆਂ ਦੱਸਿਆ ਗੁਰੂ ਰਵਿਦਾਸ ਮਹਾਰਾਜ ਜੀ ਬਾਣੀ ਮਨੁੱਖ ਨੂੰ ਜੀਵਨ ਜਾਂਚ ਤੇ ਮੁਕਤੀ ਦਾ ਰਸਤਾ ਦਿਖਾਉਂਦੀ ਹੈ ਇਸ ਕਰਕੇ ਹਰ ਪ੍ਰਾਣੀ ਨੂੰ ਜੀਵਨ ਵਿਚ ਗੁਰਬਾਣੀ ਨਾਲ ਜੁੜਨ ਚਾਹੀਦਾ ਹੈ ਇਸ ਮੌਕੇ ਤੇ ਸੰਤ ਸੁਖਵਿੰਦਰ ਸਿੰਘ ਜੀ ਨੂੰ ਪ੍ਰਬੰਧਕਾ ਵੱਲੋਂ ਲੋਈ ਤੇ ਸੀਰੀ ਪਾਓ ਦੇ ਸਨਮਾਨ ਕੀਤਾ ਗਿਆ, ਹੈ ਭਾਈ ਖਾਲਸਾ ਨੇ ਦੱਸਿਆ ਇਸ ਮੌਕੇ ਤੇ ਗੁਰੂ ਨਿਸ਼ਾਨ ਸਾਹਿਬ ਦੇ ਚੋਲਾ ਚੜਾਉਣ ਦੀ ਅਰਦਾਸ ਬਾਬਾ ਸੁਖਵਿੰਦਰ ਸਿੰਘ ਜੀ ਆਲੋਵਾਲ ਵੱਲੋਂ ਕੀਤੀ ਗਈ, ਭਾਈ ਖਾਲਸਾ ਨੇ ਦੱਸਿਆ ਸਮਾਗਮ ਵਿੱਚ ਅੱਧੀ ਦਰਜਨ ਦੇ ਕਰੀਬ ਰਾਗੀ ਢਾਡੀ ਕਵੀਸ਼ਰ ਪ੍ਰਚਾਰਕਾਂ ਤੇ ਹਾਜ਼ਰੀ ਲਵਾਈ ਤੇ ਗੁਰੂ ਰਵਿਦਾਸ ਮਹਾਰਾਜ ਜੀ ਦੀ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ’ਚ ਦਰਜ ਗੁਰਬਾਣੀ ਨਾਲ ਸੰਗਤਾਂ ਨੂੰ ਜੋੜਿਆ, ਪ੍ਰਬੰਧਕ ਵੱਲੋਂ ਸਾਰੇ ਧਾਰਮਿਕ ਬੁਲਾਰਿਆਂ ਤੇ ਹੋਰਾਂ ਦਾ ਸੀਰੀ ਪਾਓ ਦੇ ਕੇ ਸਨਮਾਨ ਕੀਤਾ ਗਿਆ ਅਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ, ਇਸ ਮੌਕੇ ਤੇ ਮੁਹੱਲਾ ਪ੍ਰਧਾਨ ਨੇ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਸਪੱਸ਼ਟ ਕੀਤਾ ਅਜਿਹੇ ਸਮਾਗਮ ਭਾਈ ਚਾਰਕ ਸਾਂਝ ਨੂੰ ਮਜ਼ਬੂਤ ਕਰਨ ਵਿਚ ਸਹਾਈ ਹੁੰਦੇ ਹਨ ਇਸ ਸੰਤ ਸੁਖਵਿੰਦਰ ਸਿੰਘ ਜੀ, ਮੁਹੱਲਾ ਪ੍ਰਧਾਨ ਤੋਂ ਇਲਾਵਾ, ਭਾਈ ਸੰਤੋਖ ਸਿੰਘ,ਭਾਈ ਮਹਿੰਦਰ ਸਿੰਘ, ਭਾਈ ਸ਼ੇਰ ਸਿੰਘ, ਸਕੱਤਰ ਸਿੰਘ, ਰਿੰਕੂ, ਸੁਰਿੰਦਰ ਪਾਲ,ਹੇਰੀ ਤੇਜਪਾਲ ਤੇ ਮਨੋਹਰ ਲਾਲ ਤੋਂ ਇਲਾਵਾ ਸੈਂਕੜੇ ਸੰਗਤਾਂ ਨੇ ਹਾਜ਼ਰੀ ਲਵਾਈ।
