ਖੇਤੀਬਾੜੀ ਵਿਭਾਗ ਵੱਲੋਂ ਅੱਜ ਧਾਰੀਵਾਲ ਦੀ ਦਾਣਾ ਮੰਡੀ ’ਚ ਲਗਾਇਆ ਜਾਵੇਗਾ ਜ਼ਿਲਾ ਪੱਧਰੀ ਕਿਸਾਨ ਮੇਲਾ

ਗੁਰਦਾਸਪੁਰ

ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਕਰਨਗੇ ਸ਼ਿਰਕਤ

ਗੁਰਦਾਸਪੁਰ, 1 ਅਕਤੂਬਰ (ਸਰਬਜੀਤ ਸਿੰਘ) – ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਨੂੰ ਹਾੜੀ ਦੀਆਂ ਫਸਲਾਂ ਦੀ ਕਾਸ਼ਤ ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਇੱਕ ਅਕਤੂਬਰ ਨੂੰ ਧਾਰੀਵਾਲ ਦੀ ਦਾਣਾ ਮੰਡੀ ਵਿੱਚ ਜ਼ਿਲਾ ਪੱਧਰੀ ਕਿਸਾਨ ਮੇਲਾ ਲਗਾਇਆ ਜਾ ਰਿਹਾ ਹੈ। ਇਸ ਸੰਬੰਧ ਵਿਚ ਜਾਣਕਾਰੀ ਦਿੰਦੇ ਹੋਏ ਜ਼ਿਲਾ ਗੁਰਦਾਸਪੁਰ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਕੰਵਲਪ੍ਰੀਤ ਸਿੰਘ ਨੇ ਦੱਸਿਆ ਕਿ ਇਹ ਮੇਲਾ ਸਵੇਰੇ 10 ਵਜੇ ਸ਼ੁਰੂ ਹੋਵੇਗਾ ਜਿਸ ਵਿੱਚ ਪੰਜਾਬ ਦੇ ਖੇਤੀਬਾੜੀ ਅਤੇ ਪੇਂਡੂ ਵਿਕਾਸ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਮੁੱਖ ਮਹਿਮਾਨ ਵਜੋਂ ਪਹੁੰਚਣਗੇ। ਉਨਾਂ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਡਾਇਰੈਕਟਰ ਡਾ. ਗੁਰਵਿੰਦਰ ਸਿੰਘ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਜਦੋਂ ਕਿ ਜ਼ਿਲਾ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਇਸ ਮੇਲੇ ਦੀ ਪ੍ਰਧਾਨਗੀ ਕਰਨਗੇ।

ਡਾ. ਕੰਵਲਪ੍ਰੀਤ ਸਿੰਘ ਨੇ ਦੱਸਿਆ ਕੇ ਖੇਤੀ ਮਾਹਿਰਾਂ ਵੱਲੋਂ ਕਿਸਾਨਾਂ ਨੂੰ ਵੱਖ-ਵੱਖ ਫਸਲਾਂ ਦੀ ਕਾਸ਼ਤ ਸਬੰਧੀ ਵਿਗਿਆਨਕ ਜਾਣਕਾਰੀ ਦਿੱਤੀ ਜਾਵੇਗੀ ਜਦੋਂ ਕਿ ਖੇਤੀ ਨਾਲ ਸਬੰਧਤ ਵੱਖ-ਵੱਖ ਸਰਕਾਰੀ ਅਤੇ ਗੈਰ ਸਰਕਾਰੀ ਅਦਾਰਿਆਂ ਵੱਲੋਂ ਪ੍ਰਦਰਸ਼ਨੀਆਂ ਵੀ ਲਗਾਈਆਂ ਜਾਣਗੀਆਂ। ਉਨਾਂ ਕਿਹਾ ਕਿ ਸਮੁੱਚੇ ਜ਼ਿਲੇ ਵਿੱਚੋਂ ਕਿਸਾਨਾਂ ਨੂੰ ਮੇਲੇ ਵਿੱਚ ਪਹੁੰਚਾਉਣ ਲਈ ਸੁਚੱਜੇ ਪ੍ਰਬੰਧ ਕੀਤੇ ਜਾ ਰਹੇ ਹਨ। ਉਨਾਂ ਜ਼ਿਲੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਇਸ ਮੇਲੇ ਵਿੱਚ ਜ਼ਰੂਰ ਪਹੁੰਚਣ ਤਾਂ ਜੋ ਉਨਾਂ ਨੂੰ ਸਰਕਾਰ ਵੱਲੋਂ ਕਿਸਾਨਾਂ ਦੇ ਹਿੱਤ ਵਿੱਚ ਚਲਾਈਆਂ ਜਾ ਰਹੀਆਂ ਯੋਜਨਾਵਾਂ ਅਤੇ ਖੇਤੀ ਸਬੰਧੀ ਨਵੀਆਂ ਤਕਨੀਕਾਂ ਦੀ ਜਾਣਕਾਰੀ ਮਿਲ ਸਕੇ।    

Leave a Reply

Your email address will not be published. Required fields are marked *