ਸਰਕਾਰੀ ਸਕੂਲਾਂ ਵਿੱਚ ਦਾਖ਼ਲਾ ਵਧਾਉਣ ਲਈ ਮਾਪਿਆਂ ਤੱਕ ਪਹੁੰਚ ਕੀਤੀ ਜਾਵੇ- ਡੀ.ਈ.ਓ.
ਬਟਾਲਾ, ਗੁਰਦਾਸਪੁਰ, 15 ਮਾਰਚ (ਸਰਬਜੀਤ ਸਿੰਘ)– ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਵੱਲੋਂ ਬਲਾਕ ਅਫ਼ਸਰਾਂਨਾਲ ਅਹਿਮ ਮੀਟਿੰਗ ਕਰਕੇ ਸਿੱਖਿਆ ਵਿਭਾਗ ਵੱਲੋਂ ਜਾਰੀ ਹਦਾਇਤਾਂ ਬਾਰੇ ਜਾਣੂ ਕਰਵਾਇਆ ਗਿਆ।
ਇਸ ਮੌਕੇ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਰਾਜੇਸ਼ ਕੁਮਾਰ ਸ਼ਰਮਾ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਪਰਮਜੀਤ ਨੇ ਦੱਸਿਆ ਕਿ ਬੀਤੇ ਦਿਨੀ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਵੱਲੋਂ ਪੰਜਾਬ ਦੇ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਦੀ ਅਹਿਮ ਮੀਟਿੰਗ ਕਰਕੇ ਹਦਾਇਤਾਂ ਜਾਰੀ ਕੀਤੀਆਂ ਸਨ। ਇਸ ਦੇ ਚੱਲਦਿਆਂ ਉਨ੍ਹਾਂ ਵੱਲੋਂ ਜ਼ਿਲ੍ਹੇ ਦੇ ਸਮੂਹ ਬੀ.ਐੱਨ.ਓ. ਤੇ ਬੀ.ਪੀ.ਈ.ਓ. ਦੀ ਮੀਟਿੰਗ ਕਰਕੇ ਜਾਰੀ ਹੋਈਆਂ ਹਦਾਇਤਾਂ ਬਾਰੇ ਜਾਣੂ ਕਰਾਇਆ ਹੈ।

ਉਨ੍ਹਾਂ ਦੱਸਿਆ ਕਿ ਸਿੱਖਿਆ ਵਿਭਾਗ ਵੱਲੋਂ ਸਕੂਲਾਂ ਨੂੰ ਜਾਰੀ ਗ੍ਰਾਂਟਾਂ 31 ਮਾਰਚ 2025 ਤੱਕ ਹਰ ਹਾਲਤ ਵਿੱਚ ਖ਼ਰਚਣੀਆਂ ਯਕੀਨੀ ਬਣਾਈਆਂ ਜਾਣ ਅਤੇ ਇਸ ਦਾ ਵਰਤੋਂ ਸਰਟੀਫਿਕੇਟ ਜ਼ਿਲ੍ਹਾ ਦਫ਼ਤਰ ਵਿਖੇ ਭੇਜਿਆ ਜਾਵੇ। ਉਨ੍ਹਾਂ ਕਿਹਾ ਕਿ ਨਵੇਂ ਸ਼ੈਸ਼ਨ 2025-26 ਲਈ ਸਰਕਾਰੀ ਸਕੂਲਾਂ ਵਿੱਚ ਦਾਖਲਾ ਸ਼ੁਰੂ ਹੈ। ਇਸ ਸਬੰਧੀ ਮਾਪਿਆਂ ਤੱਕ ਸਾਕਰਾਤਮਕ ਪਹੁੰਚ ਕਰਕੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਮਿਲ ਰਹੀਆਂ ਸਹੂਲਤਾਂ ਬਾਰੇ ਜਾਗਰੂਕਤਾ ਜਾਵੇ ਤੇ ਸ਼ੋਸ਼ਲ ਮੀਡੀਆ , ਬਾਲ ਰੈਲੀਆਂ ਤੇ ਇਸ਼ਤਿਹਾਰਾਂ ਰਾਹੀਂ ਵੱਧ ਤੋਂ ਵੱਧ ਪ੍ਰਚਾਰ ਕੀਤਾ ਜਾਵੇ। ਇਸ ਦੌਰਾਨ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਡਾ. ਅਨਿਲ ਸ਼ਰਮਾ, ਡੀ.ਐਸ.ਐਮ. ਮਨਜੀਤ ਸਿੰਘ ਸੰਧੂ, ਜ਼ਿਲ੍ਹਾ ਰਿਸੋਰਸ ਕੋਆਰਡੀਨੇਟਰ ਅਮਰਜੀਤ ਸਿੰਘ ਪੁਰੇਵਾਲ, ਪ੍ਰਿੰਸੀਪਲ ਅਨਿਲ ਭੱਲਾ , ਡੀ.ਈ.ਓ. ਦਫ਼ਤਰ ਤੋ ਸਟੈਨੋ ਅਮਨ ਗੁਪਤਾ ਹਾਜ਼ਰ ਸਨ।
