ਬਲਾਕ ਦੀਨਾਨਗਰ-1 ਵਿੱਚ ਵਿਦਿਆਰਥੀਆਂ ਦੇ ਸਿੱਖਣ ਪੱਧਰਾਂ ਵਿੱਚ ਸੁਧਾਰ ਲਿਆਉਣ ਦੇ ਉਦੇਸ਼ ਨਾਲ਼ ਮਿਸ਼ਨ ਸਮਰੱਥ 3.0 ਤਹਿਤ ਤਿੰਨ ਰੋਜ਼ਾ ਸੈਮੀਨਾਰ ਦੀ ਸਫਲਤਾਪੂਰਵਕ ਸਮਾਪਤੀ

ਗੁਰਦਾਸਪੁਰ

 ਮਿਸ਼ਨ ਸਮਰੱਥ 3.0 ਨਾਲ਼ ਵਿਦਿਆਰਥੀਆਂ ਦੇ ਸਿੱਖਣ ਪਰਿਣਾਮਾਂ ਵਿੱਚ ਹੋਵੇਗਾ ਹੋਰ ਸੁਧਾਰ – ਪ੍ਰਿੰਸੀਪਲ ਰਾਜਵਿੰਦਰ ਕੌਰ

ਗੁਰਦਾਸਪੁਰ, 15 ਮਾਰਚ (ਸਰਬਜੀਤ ਸਿੰਘ)– ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਸੰਸਥਾ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਟੇਟ ਅਵਾਰਡੀ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਗੁਰਦਾਸਪੁਰ ਰਾਜੇਸ਼ ਸ਼ਰਮਾ ਦੀ ਯੋਗ ਅਗਵਾਈ ਵਿੱਚ ਜ਼ਿਲ੍ਹਾ ਰਿਸੋਰਸ ਕੋਆਰਡੀਨੇਟਰ ਅਮਰਜੀਤ ਸਿੰਘ ਪੁਰੇਵਾਲ ਦੀ ਦੇਖ-ਰੇਖ ਵਿੱਚ ਅੱਜ ਚੌਧਰੀ ਜੈ ਮੁਨੀ ਮੈਮੋਰੀਅਲ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੀਨਾਨਗਰ ਵਿਖੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਦੇ ਸਿੱਖਣ ਪੱਧਰਾਂ ਵਿੱਚ ਸੁਧਾਰ ਲਿਆਉਣ ਦੇ ਉਦੇਸ਼ ਨਾਲ਼ ਪੰਜਾਬੀ, ਅੰਗਰੇਜ਼ੀ ਅਤੇ ਗਣਿਤ ਵਿਸ਼ਿਆਂ ਦੇ ਅਧਿਆਪਕਾਂ ਦੇ ਇੱਕ-ਇੱਕ ਰੋਜ਼ਾ ਸੈਮੀਨਾਰ ਦੀ ਅੱਜ ਮਿਤੀ 15-03-2025 ਸਫਲਤਾਪੂਰਵਕ ਸਮਾਪਤੀ ਕੀਤੀ ਗਈI ਇਸ ਤਿੰਨ ਰੋਜ਼ਾ ਸੈਮੀਨਾਰ ਵਿੱਚ ਪੰਜਾਬੀ, ਅੰਗਰੇਜ਼ੀ ਅਤੇ ਗਣਿਤ ਵਿਸ਼ੇ ਦੇ ਲਗਭਗ 120 ਅਧਿਆਪਕਾਂ ਨੇ ਭਾਗ ਲਿਆI ਅੱਜ ਦੇ ਸੈਮੀਨਾਰ ਵਿੱਚ ਜ਼ਿਲ੍ਹਾ ਰਿਸੋਰਸ ਕੋਆਰਡੀਨੇਟਰ ਅਮਰਜੀਤ ਸਿੰਘ ਪੁਰੇਵਾਲ ਨੇ ਉਚੇਚੇ ਤੌਰ ‘ਤੇ ਭਾਗ ਲਿਆI ਡੀ. ਆਰ. ਸੀ. ਪੁਰੇਵਾਲ ਨੇ ਅਧਿਆਪਕਾਂ ਨੂੰ ਮਿਸ਼ਨ ਸਮਰੱਥ 3.0 ਦੀ ਸਫਲਤਾ ਲਈ ਛੇਵੀਂ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸੈਸ਼ਨ ਦੇ ਸ਼ੁਰੂ ਤੋਂ ਹੀ ਉਹਨਾਂ ਦੀ ਟੈਸਟਿੰਗ ਕਰਨ ਉਪਰੰਤ ਪੱਧਰ ਅਨੁਸਾਰ ਸਿੱਖਿਆ ਦੇਣ ਲਈ ਪ੍ਰੇਰਿਤ ਕੀਤਾI ਉਹਨਾਂ ਨੇ ਵਿਭਾਗ ਵੱਲੋਂ ਵਿਦਿਆਰਥੀਆਂ ਲਈ ਤਿਆਰ ਕੀਤੀਆਂ ਅਭਿਆਸ ਪੁਸਤਕਾਂ ਰਾਹੀਂ ਵੱਧ ਤੋਂ ਵੱਧ ਅਭਿਆਸ ਕਰਵਾਉਣ ‘ਤੇ ਜ਼ੋਰ ਦਿੱਤਾI ਇਸ ਸਮੇਂ ਸਕੂਲ ਪ੍ਰਿੰਸੀਪਲ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਭਾਗੀ ਹਦਾਇਤਾਂ ਅਨੁਸਾਰ ਸੰਸਥਾ ਵਿੱਚ ਸੈਮੀਨਾਰ ਲਗਾ ਰਹੇ ਅਧਿਆਪਕਾਂ ਲਈ ਵਧੀਆ ਸਟੇਸ਼ਨਰੀ ਅਤੇ ਚਾਹ-ਪਾਣੀ ਦਾ ਪ੍ਰਬੰਧ ਕੀਤਾ ਹੈ, ਉਹਨਾਂ ਕਿਹਾ ਕਿ ਮਿਸ਼ਨ ਸਮਰੱਥ 3.0 ਨਾਲ਼ ਵਿਦਿਆਰਥੀਆਂ ਦੇ ਸਿੱਖਣ ਪਰਿਣਾਮਾਂ ਵਿੱਚ ਹੋਰ ਸੁਧਾਰ ਹੋਵੇਗਾ, ਉਹਨਾਂ ਨਾਲ਼ ਹੀ ਮਿਸ਼ਨ ਸਮਰੱਥ 3.0 ਦੀ ਸਫਲਤਾ ਲਈ ਅਧਿਆਪਕਾਂ ਨੂੰ ਵੱਧ ਤੋਂ ਵੱਧ ਮਿਹਨਤ ਲਈ ਪ੍ਰੇਰਿਤ ਕੀਤਾI ਉਹਨਾਂ ਮਿਸ਼ਨ ਸਮਰੱਥ ਨੂੰ ਵਿਦਿਆਰਥੀਆਂ ਲਈ ਲਾਹੇਬੰਦ ਦੱਸਦਿਆਂ ਕਿਹਾ ਕਿ ਇਸ ਨਾਲ਼ ਵਿਦਿਆਰਥੀਆਂ ਦੇ ਪੱਧਰਾਂ ਵਿੱਚ ਕਾਫ਼ੀ ਸੁਧਾਰ ਹੋਇਆ ਹੈI ਇਸ ਸਮੇਂ ਬੀ. ਆਰ. ਸੀ. ਬੋਧ ਰਾਜ ਅਤੇ ਪੰਕਜ ਸ਼ਰਮਾ ਨੇ ਬੀ. ਆਰ. ਪੀ. ਪੰਜਾਬੀ ਰੇਖਾ ਰਾਣੀ, ਬੀ. ਆਰ. ਪੀ. ਅੰਗਰੇਜ਼ੀ ਰੇਨੂੰ ਭਾਰਦਵਾਜ ਦੇ ਸਹਿਯੋਗ ਨਾਲ਼ ਅਧਿਆਪਕਾ ਨੂੰ ਆਪਣੇ-ਆਪਣੇ ਵਿਸ਼ਿਆਂ ਸਮਰੱਥ ਬਣਾਉਣ ਅਤੇ ਸਿੱਖਿਆ ਪ੍ਰਕਿਰਿਆ ਨੂੰ ਸੌਖਾ ਬਣਾਉਣ ਲਈ ਖੇਡ ਆਧਾਰਿਤ ਵੱਖ-ਵੱਖ ਗਤੀਵਿਧੀਆਂ ਕਰਵਾਈਆਂI ਸਕੂਲ ਪੱਧਰ ‘ਤੇ ਵਿਦਿਆਰਥੀਆਂ ਦੀ ਸਿੱਖਣ ਯੋਗਤਾ ਵਿੱਚ ਸੁਧਾਰ ਲਿਆਉਣ ਲਈ ਪੇਸ਼ ਆਉਂਦੀਆਂ ਸਮੱਸਿਆਵਾਂ ਦੇ ਹੱਲ, ਵਿਦਿਆਰਥੀਆਂ ਦੀ ਯੋਗਤਾ ਨੂੰ ਵਧਾਉਣ ਅਤੇ ਉਹਨਾਂ ਦੀਆਂ ਤਕਨੀਕੀ ਲੋੜਾਂ ਨੂੰ ਪੂਰਾ ਕਰਨ ‘ਤੇ ਵੀ ਵਿਚਾਰ-ਚਰਚਾ ਕੀਤੀ ਗਈ। ਸਕੂਲ ਵਿਖੇ ਸੈਮੀਨਾਰ ਦੇ ਸੁਚੱਜੇ ਪ੍ਰਬੰਧ ਲਈ ਮੈਡਮ ਨਿਸ਼ਾ ਭਾਰਦਵਾਜ ਅਤੇ ਦਲਜੀਤ ਕੁਮਾਰੀ ਨੇ ਬਾਖ਼ੂਬੀ ਭੂਮਿਕਾ ਨਿਭਾਈI

Leave a Reply

Your email address will not be published. Required fields are marked *