ਆਨੰਦਪੁਰ ਸਾਹਿਬ, ਗੁਰਦਾਸਪੁਰ, 15 ਮਾਰਚ (ਸਰਬਜੀਤ ਸਿੰਘ)– ਸਿਖਾਂ ਦੇ ਕੌਮੀ ਤਿਉਹਾਰ ਹੋਲੇ ਮਹੱਲੇ ਦੇ ਧਾਰਮਿਕ ਸਮਾਗਮ ਚਾਰ ਦਿਨਾਂ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਅਨੰਦਪੁਰ ਸਾਹਿਬ ਦੀ ਧਰਤੀ ਤੇ ਮਨਾਏ ਜਾ ਰਹੇ ਹਨ, ਇਨ੍ਹਾਂ ਸਾਰੇ ਧਾਰਮਿਕ ਸਮਾਗਮਾਂ ਦੇ ਆਖਰੀ ਦਿਨ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਆਪਣੇ ਘੌੜਿਆ ਤੇ ਸਵਾਰ ਨੇਜ਼ੇ ਬਰਛੇ ਬਰਛੀਆਂ ਖੰਡੇ ਦੋਧਾਰੇ ਕਿਰਪਾਨਾਂ ਤੇ ਹੋਰ ਰਵਾਇਤੀ ਹਥਿਆਰਾਂ ਨਾਲ ਲੈਸ ਹੋ ਕੇ ਸਥਾਨਕ ਸਟੇਡੀਅਮ ਵਿਖੇ ਸ਼ਾਨਦਾਰ ਮੁਹੱਲੇ ਦਾ ਪ੍ਰਦਰਸ਼ਨ ਕਰਕੇ ਨੌਜਵਾਨ ਪੀੜ੍ਹੀ ਨੂੰ ਘੌੜ ਸਵਾਰੀ ਨੇਜ਼ਾ ਬਾਜ਼ੀ ਗਤਕੇਬਾਜ਼ੀ ਪੈਂਤੜੇ ਕੱਢਣੇ ਕਿੱਲੀ ਤੇ ਕਿੱਲਾ ਪੁੱਟਣਾ ਪੈਂਤੜੇ ਕੱਢਣੇ ਤੇ ਕਿਲਾ ਫਤਿਹ ਕਰਨ ਵਰਗੀਆਂ ਕਈ ਤਰ੍ਹਾਂ ਦੀਆਂ ਜੰਗ ਜੂੰ ਖ਼ਾਲਸਾਈ ਖੇਡਾਂ ਦਾ ਪ੍ਰਦਰਸ਼ਨ ਕਰਕੇ ਨੌਜਵਾਨ ਪੀੜ੍ਹੀ ਨੂੰ ਸਿੱਖੀ ਦੇ ਮੂਲ ਪੁਰਾਤਨ ਵਿਰਸੇ ਇਤਿਹਾਸ ਨਾਲ ਜੋੜਨ ਲਈ ਜੰਗੀ ਪੱਧਰ ਤੇ ਉਪਰਾਲੇ ਕੀਤੇ, ਨੌਜਵਾਨ ਪੀੜ੍ਹੀ ਅਤੇ ਬਹੁਤੀ ਉਮਰ’ਚ ਵਡੇਰੇ ਲੱਗਣ ਵਾਲੇ ਲੋਕਾਂ ਤੇ ਜਬਰੀ ਰੰਗ ਪਾਉਣ ਵਾਲੇ ਹੁਲੜਬਾਜਾਂ ਤੋਂ ਸੰਗਤਾਂ ਨੂੰ ਦੁੱਖੀ ਦੇਖਿਆਂ, ਨੌਜਵਾਨ ਪੀੜ੍ਹੀ ਹੋਲੇ ਮੁਹੱਲੇ ਤੇ ਰੰਗਾਂ ਨਾਲ ਨਹਾ ਕੇ ਪੁੱਠੇ ਤੇ ਫੋਕੋ ਰੁਵਾਜ ਰਾਹੀਂ ਨੌਜਵਾਨ ਪੀੜ੍ਹੀ ਗਲਤ ਮੈਸਿਜ ਦੇ ਰਹੀ ਹੈ ਅਤੇ ਇਸ ਵਰਤਾਰੇ ਨੂੰ ਸਿੱਖ ਪ੍ਰਚਾਰਕਾਂ ਤੋਂ ਇਲਾਵਾ ਹਰ ਘਰ ਵਿੱਚ ਮਾਤਾ ਪਿਤਾ ਤੇ ਵੱਡਿਆਂ ਨੂੰ ਛੋਟੇ ਬੱਚਿਆਂ ਨੂੰ ਗੁਰ ਇਤਿਹਾਸ ਰਾਹੀਂ ਸਿਖਿਅਤ ਕਰਨਾ ਚਾਹੀਦਾ ਹੈ ਕਿ ਲੋਕਾਂ ਤੇ ਜਬਰੀ ਰੰਗ ਪਾਉਣ ਵਾਲੇ ਵਰਤਾਰਾ ਬਿੱਲਕੁਲ ਨਹੀਂ ਕਰਨਾ ਚਾਹੀਦਾ ਹੈ ਅਤੇ ਅਜਿਹੇ ਮੌਕੇ ਤੇ ਸੰਤਾਂ ਮਹਾਪੁਰਸ਼ਾਂ ਵੱਲੋਂ ਲਗਾਏ ਜਾਦੇ ਧਾਰਮਿਕ ਦੀਵਾਨਾ’ਚ ਬੈਠ ਕੇ ਗੁਰ ਇਤਿਹਾਸ ਸ੍ਰਵਣ ਕਰਕੇ ਹਰੀ ਰੂਪੀ ਲਾਲ ਰੰਗ ਦੇ ਇਤਿਹਾਸ ਨਾਲ ਜੁੜਨ ਦੀ ਲੋੜ ਤੇ ਜ਼ੋਰ ਦੇਣਾ ਚਾਹੀਦਾ ਤਾਂ ਕਿ ਨੌਜਵਾਨਾਂ ਪੀੜ੍ਹੀ ਨੂੰ ਫੋਕੇ ਰੰਗਾ ਨਾਲ ਲੋਕਾਂ ਦੇ ਮੂੰਹ ਜ਼ਬਰੀ ਰੰਗਾਂ ਨਾਲ ਬੇਰੋਪੀਏ ਬਣਾਉਣ ਵਾਲੇ ਹੁਲੜਬਾਜਾਂ ਵਾਲੇ ਵਰਤਾਰੇ ਨੂੰ ਠੱਲ੍ਹ ਪਾਈ ਜਾ ਸਕੇ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਨੇ ਅੱਜ ਤਖ਼ਤ ਸ੍ਰੀ ਕੇਸਗੜ੍ਹ ਗੜ ਸਾਹਿਬ ਅਨੰਦਪੁਰ ਸਾਹਿਬ ਵਿਖੇ ਸ਼ਾਮਲ ਹੋਣ ਦੇ ਨਾਲ ਨਾਲ ਜ਼ਬਰੀ ਸ਼ਰਧਾ ਸੰਗਤਾਂ ਦੇ ਸੋਹਣੇ ਕੱਪੜਿਆਂ ਤੇ ਮੂੰਹ ਆਦਿ ਤੇ ਰੰਗ ਲਾਉਣ ਵਾਲੇ ਵਰਤਾਰੇ ਨੂੰ ਠੱਲ੍ਹ ਪਾਉਣ ਲਈ ਸਰਕਾਰ ਤੋਂ ਵੱਡੇ ਪ੍ਰਬੰਧ ਕਰਨ ਦੀ ਮੰਗ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਭਾਈ ਖਾਲਸਾ ਨੇ ਦੱਸਿਆ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਲੋਂ ਕੋਈ ਵਧੀਆ ਪ੍ਰਬੰਧ ਨਹੀਂ ਸਨ, ਤਖ਼ਤ ਸਾਹਿਬ ਤੇ ਮੱਥਾ ਟੇਕਣ ਸਮੇਂ ਪ੍ਰਸ਼ਾਦ ਲੈ ਕੇ ਜਾਣ ਵਾਲਿਆਂ ਲਈ ਇਕ ਵੱਖਰਾ ਨਹੀਂ ਤਿਆਰ ਕੀਤਾ ਗਿਆ, ਭਾਈ ਖਾਲਸਾ ਨੇ ਦੱਸਿਆ ਸਿਖਾਂ ਦੇ ਮੁਹੱਲਾ ਦੀ ਅਰੰਭਤਾ ਹੈਡਗ੍ਰੰਥੀ ਗਿਆਨੀ ਰਘਬੀਰ ਸਿੰਘ ਵੱਲੋਂ ਨਹੀਂ ਕੀਤੀ ਗਈ, ਇਥੇ ਹੀ ਬੱਸ ਨਹੀਂ ਹੌਲੇ ਮੁਹੱਲੇ ਦੀ ਸ਼ਾਨ ਨਿਹੰਗ ਸਿੰਘ ਜਥੇਬੰਦੀਆਂ ਨੂੰ ਸੁਦੇਸ਼ ਮੌਕੇ ਤਖ਼ਤ ਸਾਹਿਬ ਦੇ ਅੰਦਰ ਨਹੀਂ ਜਾਣ ਦਿੱਤਾ ਗਿਆ ਜੋ ਸਰਕਾਰ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਨਿੰਦਣਯੋਗ ਨੀਤੀ ਹੈ, ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਨੇ ਜਿਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਅਪੀਲ ਕਰਦੀ ਹੈ ਕਿ ਲੋਕਾਂ ਤੇ ਜਬਰੀ ਰੰਗ ਪਾਉਣ ਵਾਲੇ ਹੁਲੜਬਾਜਾਂ ਨੂੰ ਨੱਥ ਪਾਉਣ ਲਈ ਕੋਈ ਵਿਸ਼ੇਸ਼ ਪ੍ਰਬੰਧ ਕੀਤੇ ਜਾਣ ਉਥੇ ਸਰਕਾਰ ਨੂੰ ਬੇਨਤੀ ਕਰਦੀ ਹੈ ਹੁਕਮ ਕਰਕੇ ਉਸ ਨੂੰ ਅਮਲੀ ਰੂਪ’ਚ ਲਿਆਉਣ ਦੀ ਲੋੜ ਤੇ ਜ਼ੋਰ ਦੇਣਾ ਚਾਹੀਦਾ ਹੈ ਕਿਉਕਿ ਪੰਜਾਬ ਸਰਕਾਰ ਨੇ ਹੋਲੇ ਮਹੱਲੇ ਤੇ ਹੁਲੜਬਾਜਾਂ ਨੂੰ ਨੱਥ ਪਾਉਣ ਲਈ ਚੰਗੇ ਪ੍ਰਬੰਧ ਨਹੀਂ ਕੀਤੇ ਜਿਸ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਪੰਜਾਬ ਸਰਕਾਰ ਨੂੰ ਵਧੀਆ ਉਪਰਾਲੇ ਕਰਨੇ ਚਾਹੀਦੇ ਹਨ, ਇਸ ਮੌਕੇ ਤੇ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ, ਪੀ ਏ ਸੁਖਦੇਵ ਸਿੰਘ ਫ਼ੌਜੀ ਤੇ ਇੰਦਰਜੀਤ ਸਿੰਘ ਜੀ ਇਸ ਵਰਤਾਰੇ ਨੂੰ ਰੋਕਣ ਲਈ ਜਥੇਦਾਰ ਮਾਨ ਸਿੰਘ ਮੜੀਆਂ ਵਾਲੇ ਤਰਨਾ ਦਲ ਤੇ ਗਾੜੇ ਗੜ੍ਹਾਨ ਦੇਗਾਂ ਸਰਦਾਈਆ ਛਕਾਉਣ ਵਾਲੇ ਜਥੇਦਾਰ ਬਾਬਾ ਸੁੱਖਾ ਸਿੰਘ ਮੰਨਣ ਵਾਲਿਆਂ ਨਾਲ ਵੀ ਵਿਚਾਰਾਂ ਕੀਤੀਆਂ ਗਈਆਂ।



