ਗਣਤੰਤਰ ਦਿਵਸ ਨੂੰ ਧਿਆਨ ਵਿੱਚ ਰੱਖਦੇ ਹੋਏ ਗੁਰਦਾਸਪੁਰ ਪੁਲਿਸ ਨੇ ਸੁਰੱਖਿਆ ਦੇ ਕੀਤੇ ਪੁਖਤਾ ਪ੍ਰਬੰਧ
ਗੁਰਦਾਸਪੁਰ, 24 ਜਨਵਰੀ (ਸਰਬਜੀਤ ਸਿੰਘ ) – ਦਯਾਮਾ ਹਰੀਸ਼ ਕੁਮਾਰ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ, ਗੁਰਦਾਸਪੁਰ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 26 ਜਨਵਰੀ 2025 ਗਣਤੰਤਰ ਦਿਵਸ ਨੂੰ ਮੁੱਖ ਰੱਖਦੇ ਹੋਏ ਪੁਲਸ ਜ਼ਿਲ੍ਹਾ ਗੁਰਦਾਸਪੁਰ ਵਿੱਚ ਸਖਤ ਸੁਰੱਖਿਆਂ ਪ੍ਰਬੰਧ ਕੀਤੇ ਗਏ ਹਨ। ਉਨਾਂ ਦੱਸਿਆ ਕਿ ਅੱਜ ਕਸਬਾ ਕਲਾਨੌਰ ਵਿੱਚ ਪੁਲਿਸ ਵੱਲੋ ਫਲੈਗ ਮਾਰਚ ਕੀਤਾ ਗਿਆ ਅਤੇ ਉਨਾਂ ਵਲੋਂ ਪੁਲਸ ਚੌਕੀਆਂ, ਨਾਕਿਆਂ ਦੀ ਚੈਕਿੰਗ ਕੀਤੀ ਗਈ। ਉਨਾਂ ਕਿਹਾ ਕਿ ਗਣਤੰਤਰ ਦਿਵਸ ਨੂੰ ਮੁੱਖ ਰੱਖਦੇ ਹੋਏ ਪੁਲਸ ਵੱਲੋਂ ਵੱਖ-ਵੱਖ ਸਥਾਨਾਂ ‘ਤੇ ਨਾਕੇ ਲਗਾਕੇ ਸਖਤ ਚੈਕਿੰਗ ਕੀਤੀ ਜਾ ਰਹੀ ਹੈ। ਓਨਾਂ ਦੱਸਿਆ ਕਿ ਗਣਤੰਤਰ ਦਿਵਸ ਨੂੰ ਮੁੱਖ ਰੱਖਦੇ ਹੋਏ 600 ਪੁਲਸ ਕਰਮਚਾਰੀਆਂ ਨੂੰ ਸੁਰੱਖਿਆਂ ਪ੍ਰਬੰਧਾਂ ਵਿੱਚ ਤਾਇਨਾਤ ਕੀਤਾ ਗਿਆ ਹੈ। ਸੀਨੀਅਰ ਪੁਲਿਸ ਕਪਤਾਨ, ਗੁਰਦਾਸਪੁਰ ਨੇ ਆਮ ਜਨਤਾ ਨੂੰ ਅਪੀਲ ਕੀਤੀ ਹੈ ਕਿ ਉਹ ਮਾੜੇ/ਸ਼ੱਕੀ ਅਨਸਰਾਂ ਪ੍ਰਤੀ ਜੇਕਰ ਕੋਈ ਸੂਚਨਾ ਹੈ ਤਾਂ ਤੁਰੰਤ ਪੁਲਿਸ ਹੈਲ਼ਪ ਲਾਇਨ ਨੰਬਰ 112 ਜਾਂ ਨੇੜੇ ਦੇ ਪੁਲਿਸ ਸਟੇਸ਼ਨ ਨੂੰ ਸੂਚਿਤ ਕਰਨ। ਉਹਨਾਂ ਨੇ ਆਮ ਜਨਤਾ/ਸਮਾਜ ਦੀ ਸੁਰੱਖਿਆ ਅਤੇ ਕਾਨੂੰਨ/ਵਿਵਸਥਾ ਨੂੰ ਬਣਾਈ ਰੱਖਣ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਇਆ।