ਗੁਰਦਾਸਪੁਰ, 24 ਜਨਵਰੀ ( ਸਰਬਜੀਤ ਸਿੰਘ)– ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਇੱਕ ਲਿਖਤੀ ਪ੍ਰੈਸ ਰਾਹੀਂ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪੰਜਾਬ ਪੁਲਿਸ ਵਾਲ਼ੀ ਸੁਰੱਖਿਆ ਫੋਰਸ ਵਾਪਸ ਲੈਣ ਦੀ ਜ਼ੋਰਦਾਰ ਸ਼ਬਦਾਂ’ਚ ਨਿੰਦਾ ਕਰਦਿਆਂ ਸਪੱਸ਼ਟ ਕੀਤਾ ਕੇਂਦਰੀ ਮੰਤਰੀ ਅਮਿਤ ਸ਼ਾਹ ਸਮੂਹ ਦੇਸ਼ ਵਾਸੀਆਂ ਦੇ ਜ਼ੁੰਮੇਵਾਰ ਹਨ ਇਸ ਕਰਕੇ ਰਾਜ ਨੀਤੀ ਤਹਿਤ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਇਲੈਕਸ਼ਨ ਮੌਕੇ ਸੁਰੱਖਿਆ ਵਾਪਸ ਲੈਣੀ ਬਹੁਤ ਹੀ ਨਿੰਦਣਯੋਗ ਵਰਤਾਰਾ ਅਤੇ ਇਸ ਨਿੰਦਣਯੋਗ ਵਰਤਾਰਾ ਦੀ ਹਰ ਪੱਖੋਂ ਨਿੰਦਾ ਕੀਤੀ ਜਾ ਰਹੀ ਹੈ ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਇਸ ਗੰਦੀ ਸਿਆਸਤ ਦੀ ਜ਼ੋਰਦਾਰ ਸ਼ਬਦਾਂ’ਚ ਨਿੰਦਾ ਕਰਦੀ ਹੋਈ ਮੰਗ ਕਰਦੀ ਹੈ ਸੁਰੱਖਿਆ ਮਾਮਲੇ’ਚ ਦੇਸ਼ ਦੇ ਕਿਸੇ ਵਿਅਕਤੀ ਨਾਲ ਰਾਜਨੀਤੀ ਨਹੀਂ ਹੋਣੀ ਚਾਹੀਦੀ ਅਤੇ ਕੇਜਰੀਵਾਲ ਦੀ ਸੁਰੱਖਿਆ ਤੋਂ ਪੰਜਾਬ ਪੁਲਿਸ ਦੇ ਜਵਾਨਾਂ ਦੀ ਵਾਪਸੀ ਹੋਣੀ ਚਾਹੀਦੀ ਹੈ ਤਾਂ ਕਿ ਸੁਰੱਖਿਆ ਮਾਮਲੇ’ਚ ਦੇਸ਼ ਦੇ ਹਰ ਨਾਗਰਿਕ ਦੀ ਸੁਰੱਖਿਆ ਨੂੰ ਰਾਜਨੀਤੀ ਤੋਂ ਉੱਪਰ ਉੱਠ ਕੇ ਯਕੀਨੀ ਬਣਾਇਆ ਜਾ ਸਕੇ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸੁਰੱਖਿਆ ਵਿੱਚੋਂ ਪੰਜਾਬ ਪੁਲਿਸ ਦੇ ਜਵਾਨਾਂ ਦੀ ਵਾਪਸੀ ਕਰਨ ਵਾਲੀ ਨੀਤੀ ਦੀ ਜ਼ੋਰਦਾਰ ਸ਼ਬਦਾਂ’ਚ ਨਿੰਦਾ ਤੇ ਸੁਰੱਖਿਆ ਮੁੜ ਤੋਂ ਮੁਹੱਈਆ ਕਰਾਉਣ ਦੀ ਮੰਗ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ ਉਹਨਾਂ ਭਾਈ ਖਾਲਸਾ ਨੇ ਸੁਰੱਖਿਆ ਮਾਮਲੇ’ਚ ਰਾਜਨੀਤੀ ਭੇਂਟ ਚੜ੍ਹੇ ਸਿੱਧੂ ਮੂਸੇ ਵਾਲੇ ਦੀ ਉਦਾਹਰਣ ਦਿੰਦਿਆਂ ਭਾਈ ਵਿਰਸਾ ਸਿੰਘ ਖਾਲਸਾ ਨੇ ਸਪੱਸ਼ਟ ਕੀਤਾ ਸੁਰੱਖਿਆ ਮਾਮਲੇ’ਚ ਰਾਜਨੀਤੀ ਕਰਨੀ ਅਤ ਨਿੰਦਣਯੋਗ ਵਰਤਾਰਾ ਹੈ ਅਤੇ ਇਹ ਪਿਰਤ ਆਉਣ ਵਾਲੀ ਪੰਜਾਬ ਅਤੇ ਦੇਸ਼ ਦੀ ਨੌਜਵਾਨ ਪੀੜ੍ਹੀ ਲਈ ਖਤਰਨਾਕ ਸਾਬਤ ਹੋ ਸਕਦੀ ਹੈ ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਅਮਿਤ ਸ਼ਾਹ ਮੰਤਰੀ ਸਾਹਿਬ ਤੋਂ ਮੰਗ ਕਰਦੀ ਹੈ ਕਿ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪੰਜਾਬ ਪੁਲਿਸ ਦੀ ਵਾਪਸੀ ਲਈ ਸੁਰੱਖਿਅਤ ਫਿਰ ਤੋਂ ਲਾਗੂ ਕੀਤਾ ਜਾਵੇ ਕਿਉਂ ਸੁਰੱਖਿਆ ਮਾਮਲੇ’ਚ ਰਾਜਨੀਤੀ ਕਰਨੀ ਚੰਗੀ ਤੇ ਵਧੀਆ ਨੀਤੀ ਨਹੀਂ? ਇਸ ਮੌਕੇ ਭਾਈ ਖਾਲਸਾ ਨਾਲ ਭਾਈ ਸੁਖਦੇਵ ਸਿੰਘ ਫ਼ੌਜੀ ਜਗਰਾਉਂ ਭਾਈ ਸੁਖਵਿੰਦਰ ਸਿੰਘ ਕਾਉਂਕੇ, ਭਾਈ ਇੰਦਰਜੀਤ ਸਿੰਘ ਕਾਉਂਕੇ ਤੇ ਭਾਈ ਬਲਵਿੰਦਰ ਸਿੰਘ ਖਡੂਰ ਸਾਹਿਬ ਆਦਿ ਆਗੂ ਹਾਜਰ ਸਨ ।