ਗੁਰਦਾਸਪੁਰ, 24 ਜਨਵਰੀ ( ਸਰਬਜੀਤ ਸਿੰਘ)– ਦੋ ਫਰਵਰੀ ਨੂੰ ਕੀਤੇ ਹੁਕਮਾਂ ਤੋਂ ਬਾਗੀ ਹੋ ਕੇ ਬਾਦਲਕਿਆਂ ਕਿ ਆਪਣੀ ਫਰਜ਼ੀ ਭਰਤੀ ਸ਼ੁਰੂ ਕਰ ਦਿੱਤੀ ਜੋਂ ਜਥੇਦਾਰ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਘੋਰ ਉਲੰਘਣਾ ਕਰ ਰਹੀ ਸੀ, ਜਿਸ ਕਰਕੇ ਇਸ ਫੈਸਲੇ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਹਰਜਿੰਦਰ ਸਿੰਘ ਧਾਮੀ, ਬਾਗੀ ਧੜੇ ਦੇ ਆਗੂ ਤੇ ਹੋਰਾਂ ਨੇ ਜਥੇਦਾਰ ਸਾਹਿਬ ਗਿਆਨੀ ਰਘਬੀਰ ਸਿੰਘ ਜੀ ਨਾਲ ਗੱਲਬਾਤ ਕੀਤੀ ਕਿ ਬਾਦਲ ਕੇ ਜਥੇਦਾਰ ਸਾਹਿਬਾਨਾਂ ਦੇ ਹੁਕਮਾਂ ਅਨੁਸਾਰ ਬਣਾਈ ਗਈ ਸੱਤ ਮੈਂਬਰੀ ਕਮੇਟੀ ਤੋਂ ਬਾਗੀ ਹੋ ਆਪਣੇ ਮਨਮਰਜ਼ੀ ਦੇ ਡੈਲੀ ਗੇਟਾਂ ਰਾਹੀਂ ਅਕਾਲੀ ਦਲ ਦੀ ਭਰਤੀ ਮੁਹਿੰਮ ਪ੍ਰਕਿਰਿਆ ਰਾਹੀਂ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਨੂੰ ਵੱਡੀ ਸੱਟ ਮਾਰੀ ਰਹੀ ਹੈ, ਬਾਦਲਕਿਆਂ ਨੇ ਚਲਾਕੀ ਨਾਲ ਬਾਗੀ ਧੜੇ ਦੇ ਆਗੂ ਵਡਾਲਾ ਨੂੰ ਫਰੀਦਕੋਟ ਤੋਂ ਅਬਜਰਵਰ ਲਾ ਦਿੱਤਾ ਪਰ ਉਹਨਾਂ ਸਾਫ਼ ਨਾਂ ਕਰਦਿਆਂ ਜਥੇਦਾਰ ਸਾਹਿਬ ਜੀ ਦੇ ਹੁਕਮਾਂ ਦੀ ਤਾਮੀਲ ਕੀਤੀ ਤੇ ਸਪੱਸ਼ਟ ਕੀਤਾ ਸੱਤ ਮੈਂਬਰੀ ਕਮੇਟੀ ਬਣਾਈ ਕਮੇਟੀ ਹੀ ਭਰਤੀ ਪ੍ਰਕਿਰਿਆ ਨੂੰ ਅੱਗੇ ਤੋਰੇਗੀ ਮੈਂ ਉਸ ਨੂੰ ਮੰਨਾਂਗਾ ਜਿਸ ਕਮੇਟੀ ਦੀ ਅਗਵਾਈ ਜਥੇਦਾਰ ਸਾਹਿਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਹਰਜਿੰਦਰ ਸਿੰਘ ਧਾਮੀ ਨੂੰ ਸੌਂਪੀ ਗਈ ਹੈ, ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਬਾਗੀਆਂ ਦੀ ਸਕਾਇਤ ਤੇ ਜਥੇਦਾਰ ਗਿਆਨੀ ਰਘਬੀਰ ਸਿੰਘ ਜੀ ਵੱਲੋਂ ਅਕਾਲ ਤਖ਼ਤ ਸਾਹਿਬ ਤੇ ਪੰਜ ਸਿੰਘ ਸਾਹਿਬਾਨਾਂ ਦੀ 28 ਜਨਵਰੀ ਨੂੰ ਬੁਲਾਈ ਮੀਟਿੰਗ ਦੀ ਪੂਰਨ ਹਮਾਇਤ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਉਹਨਾਂ ਭਾਈ ਖਾਲਸਾ ਨੇ ਸਪੱਸ਼ਟ ਕੀਤਾ ਜਥੇਦਾਰ ਸਾਹਿਬ ਜੀ ਨੇਂ ਸੁਖਬੀਰ ਅਤੇ ਹੋਰਾਂ ਨੂੰ ਸਜ਼ਾ ਸੁਨਾਉਣ ਸਮੇਂ ਦਾਗ਼ੀ ਬਾਗ਼ੀ ਚੁੱਲ੍ਹਾ ਚੌਂਕਾ ਇੱਕ ਕਰਨ ਤਹਿਤ ਅਕਾਲੀ ਦਲ ਦੀ ਨਵੀਂ ਭਰਤੀ ਕਰਨ ਤਹਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਸੱਤ ਮੈਂਬਰੀ ਕਮੇਟੀ ਨਿਯੁਕਤ ਕੀਤੀ ਸੀ, ਭਾਈ ਖਾਲਸਾ ਨੇ ਦੱਸਿਆ ਬੀਤੇ ਦਿਨੀਂ ਮਾਘੀ ਦੀ ਕਾਨਫਰੰਸ ਦੌਰਾਨ ਸੁਖਬੀਰ ਨੇ ਹੁਕਮਾਂ ਨੂੰ ਚੁਣੌਤੀ ਦਿੰਦਿਆਂ ਐਲਾਨ ਕੀਤਾ ਸੀ ਅਸੀਂ ਕੋਈ ਗੁਨਾਹ ਕੀਤਾ ਹੀ ਨਹੀਂ, ਭਾਈ ਖਾਲਸਾ ਨੇ ਦੱਸਿਆ ਇਥੇ ਹੀ ਬਸ ਨਹੀਂ ਜਥੇਦਾਰ ਸਾਹਿਬ ਜੀ ਦੇ ਹੁਕਮਾਂ ਤੋਂ ਬਾਗੀ ਹੋ ਕੇ ਆਪਣੇ ਅਬਜਰਵਰ ਨਿਯੁਕਤ ਕਰਕੇ ਬਾਦਲਕਿਆਂ ਤੇ ਭਰਤੀ ਮੁਹਿੰਮ ਸ਼ੁਰੂ ਕਰ ਦਿੱਤੀ ਅਤੇ ਬਾਗ਼ੀ ਧੜੇ ਨੂੰ ਇਸ ਸਾਰੀ ਨੀਤੀ ਤੋਂ ਦੂਰ ਰੱਖਿਆ, ਭਾਈ ਖਾਲਸਾ ਨੇ ਦੱਸਿਆ ਇਸੇ ਰੋਸ ਵਜੋਂ ਬਾਗ਼ੀ ਧੜੇ ਦੇ ਆਗੂਆਂ ਨੇ ਜਥੇਦਾਰ ਸਾਹਿਬ ਜੀ ਨੂੰ ਫਿਰ ਸਕਾਇਤ ਕੀਤੀ ਕਿ ਬਾਦਲ ਕੇ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਤੋਂ ਬਾਗੀ ਹੋ ਕੇ ਭਰਤੀ ਕਰ ਰਹੇ ਹਨ, ਜਿਸ ਤੇ ਸਖ਼ਤ ਨੋਟਿਸ ਲੈਂਦਿਆਂ ਜਥੇਦਾਰ ਅਕਾਲ ਤਖ਼ਤ ਸਾਹਿਬ ਗਿਆਨੀ ਰਘਬੀਰ ਸਿੰਘ ਜੀ ਨੇ ਇਸ ਸਾਰੀ ਸਮੱਸਿਆ ਨੂੰ ਹੱਲ ਕਰਨ ਲਈ 28 ਜਨਵਰੀ ਨੂੰ ਅਕਾਲ ਤਖ਼ਤ ਸਾਹਿਬ ਤੇ ਪੰਜ ਸਿੰਘ ਸਾਹਿਬਾਨਾਂ ਦੀ ਇੱਕ ਵਿਸ਼ੇਸ਼ ਇਕੱਤਰਤਾ ਸੱਦ ਲਈ ਹੈ, ਭਾਈ ਖਾਲਸਾ ਨੇ ਕਿਹਾ ਬਾਦਲਕਿਆਂ ਵੱਲੋਂ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਪਾਲਣਾ ਨਾ ਕਰਨ ਕਰਕੇ ਸਿੱਖ ਸੰਗਤਾਂ ਵਿੱਚ ਵੀ ਭਾਰੀ ਰੋਸ ਪਾ ਜਾ ਰਿਹਾ ਹੈ ਅਤੇ ਆਸ ਕੀਤੀ ਜਾ ਰਹੀ ਹੈ ਕਿ ਜਥੇਦਾਰ ਸਾਹਿਬ ਜੀ ਅਕਾਲ ਤਖ਼ਤ ਸਾਹਿਬ ਦੀ ਸਰਬਉਚਤਾ ਤੇ ਮੁੱਢਲੀ ਮਾਣ ਮਰਯਾਦਾ ਨੂੰ ਕਾਇਮ ਰੱਖਣ ਲਈ ਇਸ ਮੀਟਿੰਗ ਵਿੱਚ ਬਾਦਲਕਿਆਂ ਦੀ ਭਵਿੱਖੀ ਸਿੱਖ ਸਿਆਸਤ ਸਬੰਧੀ ਕੋਈ ਅਹਿਮ ਤੇ ਸਖ਼ਤ ਫ਼ੈਸਲੇ ਲੈਣ ਤੋਂ ਇਨਕਾਰ ਨਹੀਂ ਕਰ ਸਕਦੇ, ਭਾਈ ਖਾਲਸਾ ਨੇ ਕਿਹਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਬਾਦਲਕਿਆਂ ਵੱਲੋਂ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਤੋਂ ਭਗੌੜੇ ਹੋਣ ਵਾਲੀ ਨੀਤੀ ਦੀ ਜ਼ੋਰਦਾਰ ਸ਼ਬਦਾਂ’ਚ ਨਿੰਦਾ ਕਰਦੀ ਹੋਈ ਜਥੇਦਾਰ ਸਾਹਿਬ ਗਿਆਨੀ ਰਘਬੀਰ ਸਿੰਘ ਜੀ ਵੱਲੋਂ 28 ਜਨਵਰੀ ਨੂੰ ਅਕਾਲ ਤਖ਼ਤ ਸਾਹਿਬ ਵਿਖੇ ਬੁਲਾਈ ਗਈ ਪੰਜ ਸਿੰਘ ਸਾਹਿਬਾਨਾਂ ਦੀ ਮੀਟਿੰਗ ਦੀ ਪੂਰਨ ਹਮਾਇਤ ਕਰਦੀ ਹੋਈ ਮੰਗ ਕਰਦੀ ਹੈ ਬਾਦਲਕਿਆਂ ਨੂੰ ਸਖ਼ਤ ਸਖ਼ਤ ਹੁਕਮ ਸੁਣਾਇਆ ਜਾਵੇ ਤਾਂ ਕਿ ਅੱਗੇ ਤੋਂ ਕੋਈ ਵੀ ਅਕਾਲੀ ਆਗੂ ਸਿਖਾਂ ਦੇ ਸਰਵਉੱਚ ਅਦਾਲਤ ਅਕਾਲ ਤਖ਼ਤ ਸਾਹਿਬ ਜੀ ਦੇ ਹੁਕਮਾਂ ਤੋਂ ਬਾਗੀ ਹੋਣ ਦਾ ਗੁਨਾਹ ਨਾ ਕਰ ਸਕੇ, ਇਸ ਮੌਕੇ ਭਾਈ ਖਾਲਸਾ ਨਾਲ ਭਾਈ ਅਵਤਾਰ ਸਿੰਘ ਅੰਮ੍ਰਿਤਸਰ ਭਾਈ ਜੋਗਿੰਦਰ ਸਿੰਘ ਅਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ ਭਾਈ ਸਿੰਦਾ ਸਿੰਘ ਨਿਹੰਗ ਤੇ ਪਿਰਥੀ ਸਿੰਘ ਧਾਲੀਵਾਲ ਧਰਮਕੋਟ ਭਾਈ ਮਨਜਿੰਦਰ ਸਿੰਘ ਖਾਲਸਾ ਤੇ ਭਾਈ ਸੁਰਜੀਤ ਸਿੰਘ ਕਮਾਲਕੇ ਭਾਈ ਦਿਲਬਾਗ ਸਿੰਘ ਬਾਗੀ ਗੁਰਦਾਸਪੁਰ ਭਾਈ ਸੁਖਦੇਵ ਸਿੰਘ ਫ਼ੌਜੀ ਜਗਰਾਉਂ ਭਾਈ ਇੰਦਰਜੀਤ ਸਿੰਘ ਕਾਉਂਕੇ, ਭਾਈ ਜਗਜੀਤ ਸਿੰਘ ਸੈਦੇਸਾਹ ਵਾਲਾ ਭਾਈ ਬਲਕਾਰ ਸਿੰਘ ਦਾਰੇਵਾਲ ਤੇ ਸੁਖਵਿੰਦਰ ਸਿੰਘ ਕਾਉਂਕੇ ਆਦਿ ਆਗੂ ਹਾਜਰ ਸਨ ।