ਗੁਰਦਾਸਪੁਰ, 18 ਮਾਰਚ (ਸਰਬਜੀਤ ਸਿੰਘ)– ਗੈਰ ਸਿਧਾਂਤਕ ਬਣਾਏ ਨਵੇਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਹਟਾਉਣ ਤੇ ਗਿਆਨੀ ਰਘਬੀਰ ਸਿੰਘ ਜੀ, ਗਿਆਨੀ ਹਰਪ੍ਰੀਤ ਸਿੰਘ ਜੀ ਤੇ ਗਿਆਨੀ ਸੁਲਤਾਨ ਸਿੰਘ ਜੀ ਨੂੰ ਮੁੜ ਬਹਾਲ ਕਰਵਾਉਣ ਸਬੰਧੀ 14 ਮਾਰਚ ਨੂੰ ਅਨੰਦਪੁਰ ਸਾਹਿਬ ਵਿਖੇ ਦਮਦਮੀ ਟਕਸਾਲ ਦੇ ਮੁੱਖੀ ਸੰਤ ਬਾਬਾ ਹਰਨਾਮ ਸਿੰਘ ਖਾਲਸਾ ਨੇ ਸੰਤ ਸਮਾਜ, ਨਿਹੰਗ ਸਿੰਘ ਜਥੇਬੰਦੀਆਂ ਤੇ ਪੰਥਕ ਜਥੇਬੰਦੀਆਂ ਦੀ ਹਾਜ਼ਰੀ ਵਿੱਚ ਅੰਤ੍ਰਿੰਗ ਕਮੇਟੀ ਲਈ ਅਲਟੀਮੇਟਮ ਦੇ ਕੇ ਕੁੱਝ ਖਾਸ ਮਤੇ ਰੱਖੇ ਸਨ, ਪਰ ਬੀਤੇ ਦਿਨ ਚੰਡੀਗੜ੍ਹ ਵਿਖੇ ਹੋਈ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਸਮੇਂ ਲੰਮੇ ਸਮੇਂ ਤੋਂ ਗਿਣੀ ਮਿਥੀ ਸਾਜਸ਼ ਤਹਿਤ ਆਪਣੇ ਆਹੁਦੇ ਤੋਂ ਅਸਤੀਫਾ ਦੇ ਚੁੱਕੇ ਭਾਈ ਹਰਜਿੰਦਰ ਸਿੰਘ ਧਾਮੀ ਦਾ ਅਸਤੀਫਾ ਇੱਕ ਵਾਰ ਫਿਰ ਨਾਂ ਮਨਜ਼ੂਰ ਕਰ ਲਿਆ ਗਿਆ, ਜਦੋਂ ਕਿ ਸੰਤਸਮਾਜ ਤੇ ਸਮੁੱਚੇ ਸਿੱਖ ਪੰਥ ਦੀਆਂ ਭਾਵਨਾਵਾਂ ਮੁਤਾਬਕ ਗਿਆਨੀ ਰਘਬੀਰ ਸਿੰਘ ਜੀ ,ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਤੇ ਗਿਆਨੀ ਸੁਲਤਾਨ ਸਿੰਘ ਜੀ ਨੂੰ ਬਹਾਲ ਕਰਨ ਲਈ ਅੰਤ੍ਰਿੰਗ ਕਮੇਟੀ ਕੋਈ ਫੈਸਲਾ ਨਾਂ ਲੈਣ ਦੇ ਵੱਡੇ ਦੋਸ਼ ਵਜੋਂ ਦਮਦਮੀ ਟਕਸਾਲ ਦੇ ਮੁਖੀ ਸੰਤ ਬਾਬਾ ਹਰਨਾਮ ਸਿੰਘ ਖਾਲਸਾ ਨੇ 28 ਮਾਰਚ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੱਜਟ ਇਜਲਾਸ ਮੌਕੇ ਸਮੁੱਚੇ ਸਿੱਖ ਪੰਥ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਦਿਨ ਸਮੁੰਦਰੀ ਹਾਲ ਦੇ ਬਹਾਰ ਅੰਤ੍ਰਿੰਗ ਕਮੇਟੀ ਵਿਰੁੱਧ ਸਾਂਤਮਈ ਰੋਸ ਪ੍ਰਦਰਸ਼ਨ ਕਰਨ ਲਈ ਵਹੀਰਾਂ ਘੱਤ ਕੇ ਪਹੁੰਚਣ ਦੀ ਲੋੜ ਤੇ ਜੋਰ ਦੇਣ, ਉਹਨਾਂ ਇਹ ਵੀ ਸਪਸ਼ਟ ਕਰ ਦਿੱਤਾ ਕਿ ਇਹ ਰੋਸ ਪ੍ਰਦਰਸ਼ਨ ਸਤਿਨਾਮ ਵਾਹਿਗੁਰੂ ਦੇ ਜਾਪ ਨਾਲ ਸ਼ੁਰੂ ਕੀਤਾ ਜਾਵੇਗਾ, ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਸੰਤ ਮਹਾਂਪੁਰਸ਼ ਬਾਬਾ ਹਰਨਾਮ ਸਿੰਘ ਖਾਲਸਾ ਮੁਖੀ ਦਮਦਮੀ ਟਕਸਾਲ ਵੱਲੋਂ ਦਿੱਤੇ ਸੱਦੇ ਦੀ ਪੂਰਨ ਹਮਾਇਤ ਕਰਨ ਦੇ ਨਾਲ-ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਸਿੱਖ ਪੰਥ ਦੀਆਂ ਭਾਵਨਾਵਾਂ ਨੂੰ ਤਾਰਪੀਡੋ ਕਰਨ ਵਾਲੇ ਫੈਸਲੇ ਦੀ ਜ਼ੋਰਦਾਰ ਸ਼ਬਦਾਂ’ਚ ਨਿੰਦਾ ਕਰਦੀ ਹੈ ਉਥੇ ਸੰਤ ਸਮਾਜ,ਸਮੁੱਚੇ ਸਿੱਖ ਪੰਥ, ਨਿਹੰਗ ਸਿੰਘ ਜਥੇਬੰਦੀਆਂ,ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨਾਂ, ਧਰਮੀ ਫੌਜੀਆਂ, ਸੰਪਰਦਾਵਾਂ ਦੇ ਮੁਖੀਆਂ ਦੇ ਨਾਲ ਨਾਲ ਸਮੁੱਚੇ ਨਾਨਕ ਨਾਮ ਲੇਵਾ ਸੰਗਤਾਂ ਨੂੰ ਬੇਨਤੀ ਕਰਦੀ ਹੈ ਕਿ ਦਮਦਮੀ ਟਕਸਾਲ ਦੇ ਮੁਖੀ ਸੰਤ ਹਰਨਾਮ ਸਿੰਘ ਖਾਲਸਾ ਵੱਲੋਂ ਦਿੱਤੇ ਸੱਦੇ ਮੁਤਾਬਿਕ 28 ਮਾਰਚ ਦੇ ਬੱਜਟ ਇਜਲਾਸ ਸਮੇਂ ਸਮੁੰਦਰੀ ਹਾਲ ਦੇ ਬਹਾਰ ਰੋਸ ਪ੍ਰਦਰਸ਼ਨ ਕਰਨ ਲਈ ਵੱਡੀ ਗਿਣਤੀ ਵਿੱਚ ਪਹੁੰਚਣ ਦੀ ਲੋੜ ਤੇ ਜ਼ੋਰ ਦਿੱਤਾ ਜਾਵੇ ਤਾਂ ਕਿ ਅੰਤ੍ਰਿੰਗ ਕਮੇਟੀ ਵੱਲੋਂ ਸਿੱਖ ਪੰਥ ਦੀਆਂ ਭਾਵਨਾਵਾਂ ਤੇ ਤਖ਼ਤਾ ਦੇ ਜਥੇਦਾਰਾਂਂ ਵਿਰੁੱਧ ਲੈ ਫੈਸਲੇ ਵਿਰੁੱਧ ਕੋਈ ਨਵਾਂ ਪ੍ਰੋਗਰਾਮ ਉਲੀਕਿਆ ਜਾ ਸਕੇ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਅੰਤ੍ਰਿੰਗ ਕਮੇਟੀ ਵੱਲੋਂ 14 ਮਾਰਚ ਨੂੰ ਅਨੰਦਪੁਰ ਸਾਹਿਬ ਵਿਖੇ ਸਿੱਖ ਪੰਥ ਦੇ ਵੱਡੇ ਇਕੱਠ’ਚ ਅਲਟੀਮੇਟਮ ਲੈਂ ਕੇ ਪਾਸ ਕੀਤੇ ਮਤਿਆਂ ਦੀ ਪ੍ਰਵਾਹ ਨਾਂ ਕਰਨ ਦੇ ਰੋਸ ਵਜੋਂ 28 ਮਾਰਚ ਨੂੰ ਹਰਮੰਦਰ ਸਾਹਿਬ ਸਮੁੰਦਰੀ ਹਾਲ ਦੇ ਬਹਾਰ ਰੋਸ ਪ੍ਰਦਰਸ਼ਨ ਕਰਨ ਦੀ ਹਮਾਇਤ,ਅੰਤ੍ਰਿੰਗ ਕਮੇਟੀ ਵੱਲੋਂ ਸਿੱਖ ਪੰਥ ਦੀਆਂ ਭਾਵਨਾਵਾਂ ਤੇ ਤਖ਼ਤਾ ਦੇ ਜਥੇਦਾਰਾਂਂ ਸਾਹਿਬਾਨਾਂ ਵਿਰੁੱਧ ਲੈ ਫੈਸਲੇ ਦੀ ਨਿੰਦਾ ਅਤੇ ਸਮੁੱਚੇ ਸਿੱਖ ਪੰਥ ਨੂੰ 28 ਦੇ ਬੱਜਟ ਇਜਲਾਸ ਮੌਕੇ ਅੰਮ੍ਰਿਤਸਰ ਵਿਖੇ ਪਹੁੰਚਣ ਦੀ ਅਪੀਲ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਉਹਨਾਂ ਭਾਈ ਖਾਲਸਾ ਨੇ ਸਪੱਸ਼ਟ ਕੀਤਾ ਇਹ ਅਖੌਤੀ ਅੰਤ੍ਰਿੰਗ ਕਮੇਟੀ ਗੈਰ ਸਿਧਾਂਤਕ ਤੇ ਗ਼ੈਰ ਕਾਨੂੰਨੀ ਹੈ ਕਿਉਂਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਹੋਈਆਂ ਨੂੰ 15 ਸਾਲ ਬੀਤ ਚੁੱਕੇ ਹਨ ਜਦੋਂ ਕਿ ਸਿਧਾਂਤ ਮੁਤਾਬਕ 5 ਸਾਲ ਬਾਅਦ ਸ਼੍ਰੋਮਣੀ ਕਮੇਟੀ ਦੀ ਚੋਣ ਹੋਣੀ ਲਾਜ਼ਮੀ ਹੈ ਪਰ ਬਾਦਲਕਿਆਂ ਦੀ ਕੇਂਦਰ ਦੀ ਭਾਜਪਾਈ ਸਰਕਾਰ ਨਾਲ ਅੰਦਰਖਾਤੇ ਸਾਂਝ ਹੋਣ ਕਰਕੇ ਗੈਰ ਕਾਨੂੰਨੀ ਢੰਗ ਨਾਲ ਸਿੱਖਾ ਦੀ ਮਿੰਨੀ ਪਾਰਲੀਮੈਂਟ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਕਬਜ਼ਾ ਕਰੀ ਬੈਠੇ ਹਨ, ਭਾਈ ਖਾਲਸਾ ਨੇ ਕਿਹਾ ਹੁਣ ਤਾਂ ਹੱਦ ਹੀ ਗਈ ਹੈ ਕਿ ਦੋ ਦਸੰਬਰ ਨੂੰ ਛੇਵੇਂ ਪਾਤਸ਼ਾਹ ਸ੍ਰੀ ਹਰਿਗੋਬਿੰਦ ਸਾਹਿਬ ਜੀ ਦੇ ਮਹਾਨ ਮੀਰੀ ਪੀਰੀ ਵਾਲੇ ਸਿਧਾਂਤ ਦੀ ਰਾਖੀ ਕਰਨ ਹਿੱਤ ਬਣਾਏ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਸਾਹਿਬਾਨਾਂ ਨੂੰ ਆਪਣੇ ਸਿਆਸੀ ਹਿੱਤਾਂ ਲਈ ਵਰਤਣ ਵਾਸਤੇ ਨੌਕਰਾਂ ਵਾਂਗ ਲਾਉਣ ਤੇ ਹਟਾਉਣ ਵਾਲੇ ਫੈਸਲਿਆਂ ਵਿਰੁੱਧ ਸਿੱਖ ਪੰਥ ਦੀਆਂ ਭਾਵਨਾਵਾਂ ਨੂੰ ਗਹਿਰੀ ਠੇਸ ਪਹੁੰਚੀ ਹੈ ,ਭਾਈ ਖਾਲਸਾ ਨੇ ਕਿਹਾ ਦੋ ਦਸੰਬਰ ਨੂੰ ਅਕਾਲ ਤਖ਼ਤ ਦੀ ਫਸੀਲ ਤੋਂ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਲੈ ਫ਼ੈਸਲਿਆਂ ਨੂੰ ਸ਼ਰੇਆਮ ਚੈਲੰਜ ਕਰਕੇ ਪੰਜ ਮੈਂਬਰੀ ਭਰਤੀ ਕਮੇਟੀ ਤੇ ਬਾਦਲਾਂ ਦੇ ਚੱਪਲ ਝਾੜਾਂ ਵੱਲੋਂ ਕਈ ਸਵਾਲ ਖੜ੍ਹੇ ਕੀਤੇ ਜਾ ਰਹੇ ਹਨ, ਭਾਈ ਖਾਲਸਾ ਨੇ ਕਿਹਾ ਗਿਆਨੀ ਰਘਬੀਰ ਸਿੰਘ ਜੀ ਜਥੇਦਾਰ ਸਾਹਿਬ ਦੇ ਹੁਕਮਾਂ ਅਨੁਸਾਰ ਇਸ ਪੰਜ ਮੈਂਬਰੀ ਕਮੇਟੀ ਨੇ ਅੱਜ ਭਰਤੀ ਮੁਹਿੰਮ ਸ਼ੁਰੂ ਕਰਨ ਲਈ ਅਕਾਲ ਤਖ਼ਤ ਸਾਹਿਬ ਤੇ ਅਰਦਾਸ ਕੀਤੀ ਤੇ ਭਰਤੀ ਮੁਹਿੰਮ ਅਰੰਭੀ, ਭਾਈ ਖਾਲਸਾ ਨੇ ਸਪਸ਼ਟ ਕੀਤਾ ਗੈਰ ਸਿਧਾਂਤਕ ਗੈਰ ਮਰਯਾਦਾ ਤਹਿਤ ਬਣਾਏ ਜਥੇਦਾਰ ਨੇ ਇਸ ਮੌਕੇ ਕਮੇਟੀ ਨੂੰ ਵਧਾਈ ਦੇਣ ਦੀ ਬਜਾਏ ਅਕਾਲ ਤਖ਼ਤ ਸਾਹਿਬ ਤੇ ਚਿੱਠੀ ਪੱਤਰਾਂ ਰਾਹੀਂ ਚਾਹ ਦਾ ਸੱਦਾ ਦਿੱਤਾ ਹੈ, ਭਾਈ ਖਾਲਸਾ ਨੇ ਕਿਹਾ ਜਿਥੇ ਉਹਨਾਂ ਨੂੰ ਬਾਦਲਕਿਆਂ ਵੱਲੋਂ ਪੜਾਏ ਪੰਥ ਵਿਰੋਧੀ ਸਬਕ ਤਹਿਤ ਕੁਝ ਵੀ ਕਿਹਾ ਜਾ ਸਕਦਾ ਹੈ ਤਾਂ ਕਿ ਭਰਤੀ ਪ੍ਰਕਿਰਿਆ ਵਿਚ ਵਿਗਨ ਪਾਇਆ ਸਕੇ ਜਾਂ ਫਿਰ ਸੁਖਬੀਰ ਨੂੰ ਪ੍ਰਧਾਨ ਬਣਾਉਣ ਲਈ ਕੁਝ ਚਾਲ ਖੇਡ…
