ਗੁਰਦਾਸਪੁਰ, 25 ਜਨਵਰੀ (ਸਰਬਜੀਤ ਸਿੰਘ)– ਪੰਜਾਬ ਦੀ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਵਾਅਦੇ ਕੀਤਾ ਸੀ ਕਿ ਰਾਜ ਵਿੱਚ ਭ੍ਰਿਸ਼ਟਚਾਰੀ ਨੂੰ ਰੋਕਣ ਲਈ ਵਿਸ਼ੇਸ਼ ਕਦਮ ਚੁੱਕੇ ਜਾਣਗੇ ਅਤੇ ਇਸ ਅਮਲ ਵੀ ਹੋਇਆ ਪਰ ਰਾਜ ਦੇ ਲੋਕਾਂ ਵੱਲੋਂ ਅਜੇ ਵੀ ਤਹਿਸੀਲਾ ਵਿਚ ਰਿਸ਼ਵਤਖੋਰੀ ਚੱਲਣ ਦੀ ਰਿਪੋਰਟਾਂ ਸਰਕਾਰ ਕੋਲ ਪਹੁੰਚਦੀਆਂ ਰਹਿੰਦੀਆਂ ਸਨ ਇਸ ਕਰਕੇ ਸਰਕਾਰ ਹੁਣ ਪੱਕੇ ਪੈਰੀਂ ਰਿਸ਼ਵਤ ਖੋਰੀ ਤੇ ਖੱਜਲ ਖੁਆਰੀ ਨੂੰ ਠੱਲ੍ਹ ਪਾਉਣ ਲਈ ਤਹਿਸੀਲਾਂ ਵਿੱਚ ਕੈਮਰੇ ਲਗਾਉਣ ਦਾ ਵਿਸ਼ੇਸ਼ ਫੈਸਲਾ ਲਿਆ, ਇਹ ਸਰਕਾਰ ਦਾ ਫੈਸਲਾ ਬਹੁਤ ਹੀ ਵਧੀਆ ਤੇ ਸ਼ਲਾਘਾਯੋਗ ਕਿਹਾ ਜਾ ਸਕਦਾ ਹੈ ਅਤੇ ਇਸ ਫੈਸਲੇ ਦੀ ਪੰਜਾਬ ਦੇ ਹਰ ਵਰਗ ਵੱਲੋਂ ਸ਼ਲਾਘਾ ਕੀਤੀ ਜਾ ਰਹੀ ਹੈ ਕਿਉਂਕਿ ਇਸ ਫੈਸਲਾ ਲੋਕਾਂ ਦੀ ਮੰਗ ਵਾਲਾ ਹੈ ਅਤੇ ਇਸ ਨਾਲ ਤਹਿਸੀਲਾ ਵਿਚ ਕੰਮ ਕਾਜ਼ ਕਰਨ ਵਾਲੇ ਸਰਕਾਰੀ ਮੁਲਾਜ਼ਮ ਲੋਕਾਂ ਨੂੰ ਖੱਜਲ ਖੁਆਰ ਨਹੀਂ ਕਰਨਗੇ ਅਤੇ ਰਿਸ਼ਵਤ ਖੋਰੀ ਵਾਲੀ ਭੈੜੀ ਲਾਹਨਤ ਤੇ ਵੀ ਕਾਬੂ ਪਾਇਆ ਜਾ ਸਕਦਾ ਹੈ ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਸਰਕਾਰ ਦੇ ਫੈਸਲੇ ਦੀ ਪੂਰਨ ਹਮਾਇਤ ਕਰਦੀ ਹੋਈ ਇਸ ਸਮੇਂ ਅਤੇ ਲੋਕਾਂ ਦੀ ਮੰਗ ਵਾਲਾ ਸ਼ਲਾਘਾਯੋਗ ਫ਼ੈਸਲਾ ਮੰਨਦੀ ਹੋਈ ਮੰਗ ਕਰਦੀ ਹੈ ਕਿ ਰਾਜ ਵਿਚੋਂ ਭ੍ਰਿਸ਼ਟਾਚਾਰੀ ਦਾ ਨਾਮੋ ਨਿਸ਼ਾਨ ਖਤਮ ਕਰਨ ਹਿੱਤ ਪੁਲਿਸ ਥਾਣਿਆਂ ਤੇ ਹੋਰ ਦਫ਼ਤਰਾ ਵਿਚ ਵੀ ਅਜਿਹੇ ਕੈਮਰੇ ਲਗਾਉਣ ਦੀ ਲੋੜ ਤੇ ਜ਼ੋਰ ਦਿੱਤਾ ਜਾਵੇ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਮਾਨ ਸਰਕਾਰ ਵੱਲੋਂ ਤਹਿਸੀਲਾ ਵਿੱਚ ਕੈਮਰੇ ਲਗਾਉਣ ਵਾਲੇ ਫੈਸਲੇ ਦੀ ਪੂਰਨ ਹਮਾਇਤ, ਸ਼ਲਾਘਾ ਤੇ ਹੋਰ ਸਰਕਾਰੀ ਦਫ਼ਤਰਾਂ ਵਿੱਚ ਵੀ ਅਜਿਹੀ ਸੁਵਿਧਾ ਪ੍ਰਦਾਨ ਕਰਨ ਦੀ ਮੰਗ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਉਹਨਾਂ ਭਾਈ ਖਾਲਸਾ ਨੇ ਕਿਹਾ ਮਾਨ ਸਰਕਾਰ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਰਾਜ ਵਿੱਚੋਂ ਭਿਰਸ਼ਟਾਚਾਰ ਖਤਮ ਕੀਤਾ ਜਾਵੇਗਾ ਪਰ ਇਸ ਦੇ ਬਾਵਜੂਦ ਤਹਿਸੀਲਾਂ ਤੇ ਹੋਰ ਸਰਕਾਰੀ ਦਫ਼ਤਰਾਂ ਵਿੱਚ ਅਜੇ ਵੀ ਰਿਸ਼ਵਤ ਮੰਗਣ ਦੀ ਸਹਾਇਤਾ ਸਰਕਾਰ ਕੋਲ ਪਹੁੰਚਦੀਆਂ ਰਹਿੰਦੀਆਂ ਸਨ, ਭਾਈ ਖਾਲਸਾ ਨੇ ਸਪੱਸ਼ਟ ਕੀਤਾ ਸਰਕਾਰ ਨੇ ਲੋਕਾਂ ਦੀਆਂ ਭਾਵਨਾਵਾਂ ਨੂੰ ਮੁੱਖ ਰੱਖਦਿਆਂ ਤਹਿਸੀਲਾਂ ਵਿੱਚ ਕੈਮਰੇ ਲਗਾਉਣ ਦਾ ਬਹੁਤ ਸ਼ਲਾਘਾਯੋਗ ਤੇ ਵਧੀਆ ਫੈਸਲਾ ਲਿਆ ਹੈ, ਭਾਈ ਖਾਲਸਾ ਨੇ ਕਿਹਾ ਇਹਨਾਂ ਕੈਮਰਿਆਂ ਦਾ ਕੰਟਰੋਲ ਡੀ ਸੀ ਸਾਹਿਬ ਤੇ ਤਹਿਸੀਲ ਅਧਿਕਾਰੀਆਂ ਦੇ ਹੱਥਾਂ ਵਿੱਚ ਹੋਵੇਗਾ ਅਤੇ ਜਦੋਂ ਵੀ ਚਾਉਣ ਤਹਿਸੀਲ ਕਰਮਚਾਰੀਆਂ ਦੀ ਔਨ ਲਾਈਵ ਚੈਕਿੰਗ ਕਰ ਸਕਦੇ ਹਨ ਅਤੇ ਇਸ ਨਾਲ ਕੰਮਾਂ ਕਾਜਾਂ ਵਾਲੇ ਲੋਕਾਂ ਦੀ ਖੱਜਲ ਖੁਵਾਰੀ ਵੀ ਰੁੱਕ ਜਾਵੇਗੀ ਅਤੇ ਕਰਮਚਾਰੀ ਇਹਨਾਂ ਕੈਮਰਿਆਂ ਕਰਕੇ ਥੋੜੇ ਕੀਤਿਆਂ ਰਿਸ਼ਵਤ ਨਹੀਂ ਮੰਗਣਗੇ ਜਿਸ ਨਾਲ ਰਾਜ ਵਿਚੋਂ ਭ੍ਰਿਸ਼ਟਾਚਾਰੀ ਨੂੰ ਖਤਮ ਕਰਨ ਵਾਲੀ ਵਿੱਢੀ ਮੁਹਿੰਮ ਨੂੰ ਵੱਡਾ ਬਲ ਮਿਲੇਗਾ ਤੇ ਰਿਸ਼ਵਤ ਬੰਦ ਹੋ ਜਾਵੇਗੀ, ਭਾਈ ਖਾਲਸਾ ਨੇ ਕਿਹਾ ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਮਾਨ ਸਰਕਾਰ ਵੱਲੋਂ ਤਹਿਸੀਲਾ ਵਿੱਚ ਕੈਮਰੇ ਲਗਾਉਣ ਵਾਲੀ ਨੀਤੀ ਦੀ ਪੂਰਨ ਹਮਾਇਤ ਕਰਦੀ ਹੋਈ ਇਸ ਸਮੇਂ ਅਤੇ ਲੋਕਾਂ ਦੀ ਮੰਗ ਵਾਲਾ ਸ਼ਲਾਘਾਯੋਗ ਫ਼ੈਸਲਾ ਮੰਨਦੀ ਹੋਈ ਮੰਗ ਕਰਦੀ ਹੈ ਕਿ ਇਸੇ ਕੜੀ ਤਹਿਤ ਥਾਣਿਆਂ ਤੇ ਹੋਰ ਸਰਕਾਰੀ ਦਫ਼ਤਰਾਂ ਵਿੱਚ ਵੀ ਅਜਿਹੇ ਕੈਮਰੇ ਲਗਾਉਣ ਦੀ ਲੋੜ ਤੇ ਜ਼ੋਰ ਦੇਵੇ ਤਾਂ ਹੀ ਸਰਕਾਰ ਦਾ ਚੌਣਾਂ ਤੋਂ ਪਹਿਲਾਂ ਲੋਕਾਂ ਨਾਲ ਕੀਤਾ ਵਾਅਦਾ ਪੂਰਾ ਕੀਤਾ ਜਾ ਸਕਦਾ ਹੈ ਇਸ ਮੌਕੇ ਤੇ ਭਾਈ ਖਾਲਸਾ ਪ੍ਰਧਾਨ ਏ ਆਈ ਐਸ ਐਸ ਐਫ ਖਾਲਸਾ ਨਾਲ ਭਾਈ ਅਵਤਾਰ ਸਿੰਘ ਅੰਮ੍ਰਿਤਸਰ ਭਾਈ ਜੋਗਿੰਦਰ ਸਿੰਘ ਅਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ ਭਾਈ ਸਿੰਦਾ ਸਿੰਘ ਨਿਹੰਗ ਤੇ ਪਿਰਥੀ ਸਿੰਘ ਧਾਲੀਵਾਲ ਧਰਮਕੋਟ ਭਾਈ ਮਨਜਿੰਦਰ ਸਿੰਘ ਖਾਲਸਾ ਤੇ ਭਾਈ ਸੁਰਜੀਤ ਸਿੰਘ ਕਮਾਲਕੇ ਭਾਈ ਦਿਲਬਾਗ ਸਿੰਘ ਬਾਗੀ ਗੁਰਦਾਸਪੁਰ ਭਾਈ ਜਗਜੀਤ ਸਿੰਘ ਸੈਦੇਸਾਹ ਵਾਲਾ ਭਾਈ ਬਲਕਾਰ ਸਿੰਘ ਦਾਰੇਵਾਲ ਭਾਈ ਸੁਖਦੇਵ ਸਿੰਘ ਫ਼ੌਜੀ ਜਗਰਾਉਂ ਭਾਈ ਬਲਵਿੰਦਰ ਸਿੰਘ ਖਡੂਰ ਸਾਹਿਬ ਭਾਈ ਜਸਵਿੰਦਰ ਸਿੰਘ ਕਾਉਂਕੇ ਤੇ ਭਾਈ ਇੰਦਰਜੀਤ ਸਿੰਘ ਕਾਉਂਕੇ ਆਦਿ ਆਗੂ ਹਾਜ਼ਰ ਸਨ ।।