ਲੁਧਿਆਣਾ, ਗੁਰਦਾਸਪੁਰ, 19 ਮਾਰਚ (ਸਰਬਜੀਤ ਸਿੰਘ)– ਪਿੰਡ ਮਾਣੋਕੇ ਤਹਿਸੀਲ ਜਗਰਾਓਂ ਲੁਧਿਆਣਾ ਵਿਖੇ ਗਿੱਲ ਪ੍ਰਵਾਰ ਤੇ ਐਨ ਆਈ ਆਰ ਭਰਾਵਾਂ ਵਲੋਂ ਇੱਕ ਵੱਡਾ ਕਬੱਡੀ ਟੂਰਨਾਮੈਂਟ ਕਰਵਾਕੇ ਨੌਜਵਾਨ ਪੀੜ੍ਹੀ ਨੂੰ ਖੇਡਾਂ ਵੱਲ ਪ੍ਰੇਰਿਤ ਕੀਤਾ ਗਿਆ, ਸਮਾਗਮ ਵਿੱਚ ਵਿਸ਼ੇਸ਼ ਤੌਰ ਤੇ ਗੁਰਦੁਆਰਾ ਸਿੰਘਾਂ ਸ਼ਹੀਦਾਂ ਆਲੋਵਾਲ ਨੰਗਲ ਬੇਟ ਫਿਲੌਰ ਲੁਧਿਆਣਾ ਦੇ ਮੁੱਖੀ ਤੇ ਭਾਰਤੀਆਂ ਕਿਸਾਨ ਮਜ਼ਦੂਰ ਯੂਨੀਅਨ ਦੇ ਕੇਂਦਰੀ ਕਮੇਟੀ ਮੈਂਬਰ ਸੰਤ ਸੁਖਵਿੰਦਰ ਸਿੰਘ ਜੀ ਪਹੁੰਚੇ, ਜਿਥੇ ਉਨ੍ਹਾਂ ਵੱਲੋਂ ਟੂਰਨਾਮੈਂਟ ਦੀ ਅਰੰਭਤਾ ਮੋਕੇ ਖਿਡਾਰੀਆਂ ਨਾਲ ਜਾਣ ਪਹਿਚਾਣ ਤੇ ਇਸਾਰਵਾਦ ਦਿੱਤਾ ਗਿਆ, ਉਥੇ ਜੇਤੂ ਖਿਡਾਰੀਆਂ ਨੂੰ ਇਨਾਮ ਵੀ ਤਕਸੀਮ ਕੀਤੇ ਗਏ, ਪ੍ਰਬੰਧਕਾਂ ਵੱਲੋਂ ਸੰਤ ਸੁਖਵਿੰਦਰ ਸਿੰਘ ਜੀ ਨੂੰ ਸਨਮਾਨਿਤ ਵੀ ਕੀਤਾ ਗਿਆ,ਇਸ ਸਬੰਧੀ ਪ੍ਰੈਸ ਨੂੰ ਮੁਕੰਮਲ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਸਮਾਗਮ ਸਬੰਧੀ ਸੰਤ ਸੁਖਵਿੰਦਰ ਸਿੰਘ ਜੀ ਪਾਸੋਂ ਜਾਣਕਾਰੀ ਹਾਸਲ ਕਰਨ ਤੋਂ ਉਪਰੰਤ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ, ਉਹਨਾਂ ਭਾਈ ਖਾਲਸਾ ਨੇ ਦੱਸਿਆ ਪਿੰਡ ਮਾਣੋਕੇ ਦੇ ਗਿੱਲ ਪ੍ਰਵਾਰ ਤੇ ਐਨ ਆਈ ਆਰ ਭਰਾਵਾਂ ਵੱਲੋਂ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਅਤੇ ਮਾੜੇ ਕੰਮ ਤੋਂ ਮੁਕਤ ਕਰਨ ਦੇ ਨਾਲ ਨਾਲ ਸਿਹਤ ਦੀ ਤੰਦਰੁਸਤੀ ਤਹਿਤ ਇੱਕ ਵੱਡਾ ਕਬੱਡੀ ਟੂਰਨਾਮੈਂਟ ਕਰਵਾਇਆ ਗਿਆ, ਜਿਸ ਵਿੱਚ ਮੰਨੇ ਪਰ ਮੰਨੇ ਕਬੱਡੀ ਖਿਡਾਰੀਆਂ ਨੇ ਭਾਗ ਲਿਆ ਤੇ ਆਪਣੇ ਜੌਹਰ ਵਿਖਾਏ,ਭਾਈ ਖਾਲਸਾ ਨੇ ਦੱਸਿਆ ਟੂਰਨਾਮੈਂਟ ਦੇ ਪ੍ਰਬੰਧਕਾਂ ਵੱਲੋਂ ਖਿਡਾਰੀਆਂ ਦੀਆਂ ਸਾਰੀਆਂ ਸਹੂਲਤਾਂ ਲਈ ਪੁਖਤਾ ਪ੍ਰਬੰਧ ਕੀਤੇ ਗਏ ਸਨ ਅਤੇ ਲੰਗਰ ਆਦਿ ਦੇ ਵੀ ਵਧੀਆ ਪ੍ਰਬੰਧ ਕੀਤੇ ਗਏ ਸਨ , ਭਾਈ ਖਾਲਸਾ ਨੇ ਦੱਸਿਆ ਟੂਰਨਾਮੈਂਟ ਵਿਚ ਜਿਥੇ ਵਿਸ਼ੇਸ਼ ਤੌਰ ਤੇ ਗੁਰਦੁਆਰਾ ਸਿੰਘਾਂ ਸ਼ਹੀਦਾਂ ਆਲੋਵਾਲ ਫਿਲੌਰ ਦੇ ਮੁੱਖੀ ਸੰਤ ਸੁਖਵਿੰਦਰ ਸਿੰਘ ਆਲੋਵਾਲ ਪਹੁੰਚੇ ਹੋਏ ਸਨ ,ਉਥੇ ਉਨ੍ਹਾਂ ਨਾਲ ਸੰਤ ਸਮਾਜ ਦੇ ਕਈ ਸੰਤ ਮਹਾਂਪੁਰਸ਼ਾਂ ਨੇ ਵੀ ਕਬੱਡੀ ਟੂਰਨਾਮੈਂਟ ਦਾ ਅਨੰਦ ਮਾਣਿਆ ਤੇ ਜੇਤੂ ਖਿਡਾਰੀਆਂ ਨੂੰ ਇਨਾਮ ਵੰਡੇ, ਇਸ ਮੌਕੇ ਤੇ ਬੋਲਦਿਆਂ ਸੰਤ ਸੁਖਵਿੰਦਰ ਸਿੰਘ ਜੀ ਨੇ ਜਿਥੇ ਇਹ ਟੂਰਨਾਮੈਂਟ ਕਰਵਾਉਣ ਵਾਲੇ ਗਿੱਲ ਪ੍ਰਵਾਰ ਤੇ ਐਨ ਆਈ ਆਰ ਭਰਾਵਾਂ ਦੀ ਸ਼ਲਾਘਾ ਕੀਤੀ, ਉਥੇ ਉਨ੍ਹਾਂ ਨੇ ਸਪੱਸ਼ਟ ਕੀਤਾ ਅੱਜ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਅਤੇ ਮਾੜੇ ਕੰਮ ਤੋਂ ਮੁਕਤ ਕਰਵਾਉਣ ਲਈ ਵੱਡੇ ਵੱਡੇ ਟੂਰਨਾਮੈਂਟ ਕਰਵਾਕੇ ਖੇਡਾਂ ਨਾਲ ਜੋੜਨਾ ਸਮੇਂ ਅਤੇ ਲੋਕਾਂ ਦੀ ਮੁੱਖ ਮੰਗ ਬਣ ਚੁੱਕਾ ਹੈ, ਇਸ ਕਰਕੇ ਅਸੀਂ ਗਿੱਲ ਪ੍ਰਵਾਰ ਵਲੋਂ ਕਬੱਡੀ ਟੂਰਨਾਮੈਂਟ ਰਾਹੀਂ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਵਾਲੇ ਕਾਰਜ਼ ਦੀ ਸ਼ਲਾਘਾ ਕਰਦੇਂ ਹਾਂ ਹੋਏ ਹੋਰਨਾਂ ਐਨ ਆਈ ਆਰ ਭਰਾਵਾਂ ਨੂੰ ਬੇਨਤੀ ਕਰਦੇ ਹਾਂ ਅਜਿਹੇ ਉਪਰਾਲੇ ਹਮੇਸ਼ਾ ਕਰਦੇ ਰਿਹਾ ਕਰੋਂ ਤਾਂ ਕਿ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਅਤੇ ਮਾੜੇ ਕੰਮ ਤੋਂ ਮੁਕਤ ਕਰਵਾਕੇ ਖੇਡਾਂ ਨਾਲ ਜੋੜਿਆ ਜਾ ਸਕੇ ਤੇ ਪੰਜਾਬ ਨੂੰ ਤੰਦਰੁਸਤ ਪੰਜਾਬ ਬਣਾਇਆ ਜਾ ਸਕੇ। ਇਸ ਮੌਕੇ ਤੇ ਸੰਤ ਸੁਖਵਿੰਦਰ ਸਿੰਘ ਜੀ,ਸੰਤ ਸ਼ਮਸ਼ੇਰ ਸਿੰਘ ਜੁਗੇੜੇਵਾਲੇ, ਭਾਈ ਹਰਜੀਤ ਸਿੰਘ, ਬਾਬਾ ਦਾਰਾ ਸਿੰਘ, ਭਾਈ ਗੁਰਮੇਲ ਸਿੰਘ ਭਾਈ ਰਿੰਕੂ ਤੋਂ ਇਲਾਵਾ ਸੈਂਕੜੇ ਪ੍ਰਬੰਧਕ ਕਮੇਟੀ ਦੇ ਮੈਂਬਰ ਤੇ ਖਿਡਾਰੀ ਹਾਜਰ ਸਨ, ਸਮੂਹ ਖਿਡਾਰੀਆਂ ਤੇ ਦਰਸ਼ਕਾਂ ਲਈ ਪ੍ਰਬੰਧਕਾਂ ਵੱਲੋਂ ਲੰਗਰ ਆਦਿ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਸਨ,


