ਗੁਰਦਾਸਪੁਰ, 20 ਮਾਰਚ (ਸਰਬਜੀਤ ਸਿੰਘ)– ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਦੇ ਆਗੂ ਅਤੇ ਕਿਸਾਨ ਤੇ ਜਵਾਨ ਭਲਾਈ ਯੂਨੀਅਨ ਦੇ ਸੂਬਾ ਪ੍ਰਧਾਨ ਸੁਖਦੇਵ ਸਿੰਘ ਭੋਜਰਾਜ ਦੇ ਘਰ ਪੁਲਿਸ ਵੱਲੋਂ ਕੀਤੀ ਜਾ ਰਹੀ ਹੈ ਲਗਾਤਾਰ ਛਾਪੇਮਾਰੀ। ਪਰ ਆਗੂ ਭੋਜਰਾਜ ਕੱਲ ਖਨੌਰੀ ਮੋਰਚੇ ਤੋਂ ਵਾਪਸ ਘਰ ਪਰਤਦਿਆਂ ਰਸਤੇ ਵਿੱਚੋਂ ਹੀ ਹੋਏ ਰੂਪੋਸ਼। ਗੁਪਤ ਢੰਗ ਨਾਲ ਹੀ ਕਰ ਰਹੇ ਹਨ ਅਗਲੀ ਰਣਨੀਤੀ ਦੀ ਤਿਆਰੀ ਹੈ। ਉਹਨਾਂ ਕਿਹਾ ਕਿ ਸੂਬਾ ਅਤੇ ਕੇਂਦਰ ਸਰਕਾਰ ਨੇ ਕਿਸਾਨਾਂ ਨਾਲ ਕੀਤਾ ਵਿਸ਼ਵਾਸਘਾਤ। ਮੀਟਿੰਗ ਤੋਂ ਵਾਪਸ ਪਰਤਦਿਆਂ ਕਿਸਾਨਾਂ ਨੂੰ ਹਿਰਾਸਤ ਵਿੱਚ ਲੈਣਾ ਵੱਡਾ ਧੋਖਾ। ਕਿਸਾਨ ਤੇ ਜਵਾਨ ਭਲਾਈ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਕਵਲਜੀਤ ਸਿੰਘ ਖੁਸ਼ਹਾਲਪੁਰ ਨੂੰ ਪੁਲਿਸ ਨੇ ਲਿਆ ਹਿਰਾਸਤ ਵਿੱਚ। ਕਿਸਾਨ ਤੇ ਜਵਾਨ ਭਲਾਈ ਯੂਨੀਅਨ ਪੰਜਾਬ ਦੇ ਬਲਾਕ ਕਲਾ ਨੌਰ ਦੇ ਪ੍ਰਧਾਨ ਦੀਦਾਰ ਸਿੰਘ ਨੂੰ ਪੁਲਿਸ ਨੇ ਘਰ ਵਿੱਚ ਹੀ ਕੀਤਾ ਨਜ਼ਰਬੰਦ।
ਸੂਬਾ ਅਤੇ ਕੇਂਦਰ ਸਰਕਾਰ ਨੇ ਕਿਸਾਨਾਂ ਨਾਲ ਕੀਤਾ ਵਿਸ਼ਵਾਸਘਾਤ-ਸੁਖਦੇਵ ਸਿੰਘ ਭੋਜਰਾਜ


