ਮਾਨਸਾ, ਗੁਰਦਾਸਪੁਰ 23 ਮਾਰਚ (ਸਰਬਜੀਤ ਸਿੰਘ ) ਸ਼ਹੀਦ ਭਗਤ ਸਿੰਘ ਤੇ ਉਹਨਾਂ ਦੇ ਸਾਥੀਆਂ ਦੇ ਸ਼ਹੀਦੀ ਦਿਹਾੜੇ ਮੌਕੇ ਸੀ ਪੀ ਆਈ ਦੇ ਜ਼ਿਲ੍ਹਾ ਸਕੱਤਰ ਸਾਥੀ ਕ੍ਰਿਸ਼ਨ ਚੌਹਾਨ ਤੇ ਏਟਕ ਦੇ ਸੂਬਾਈ ਆਗੂ ਐਡਵੋਕੇਟ ਕੁਲਵਿੰਦਰ ਉੱਡਤ ਦੀ ਅਗਵਾਈ ਹੇਠ ਭਗਤ ਸਿੰਘ ਦੇ ਬੁੱਤ ਤੇ ਹਾਰ ਪਾ ਕੇ ਨਾਹਰਿਆਂ ਦੀ ਗੂੰਜ ਵਿੱਚ ਇਨਕਲਾਬੀ ਜੋਸ਼ੋ ਖਰੋਸ਼ ਨਾਲ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਂਟ ਕੀਤੀਆਂ ਗਈਆਂ। ਇਸ ਮੌਕੇ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਅਜੋਕੇ ਦੌਰ ਵਿੱਚ ਕੇਂਦਰ ਦੀ ਮੋਦੀ ਸਰਕਾਰ ਸੱਚੇ ਦੇਸ਼ ਭਗਤਾਂ ਦੇ ਇਤਿਹਾਸ ਨਾਲ ਛੇੜ ਛਾੜ ਕਰਕੇ ਫਿਰਕੂ ਤੇ ਅੰਗਰੇਜ਼ੀ ਸਾਮਰਾਜ ਦੀ ਸੇਵਾ ਕਰਨ ਵਾਲੇ ਸਾਬਰਕਰ ਵਰਗਿਆਂ ਨੂੰ ਦੇਸ਼ ਭਗਤ ਦਾ ਖਿਤਾਬ ਦਿੱਤਾ ਜਾ ਰਿਹਾ ਹੈ ਅਤੇ ਭਾਰਤ ਤੇ ਸਹੀਦਾ ਦੇ ਸ਼ਾਨਾਮੱਤੇ ਇਤਿਹਾਸ ਨੂੰ ਬਦਲਣ ਦੀਆਂ ਕੋਸ਼ਿਸ਼ਾਂ ਜਾਰੀ ਹਨ। ਆਗੂਆਂ ਨੇ ਕਿਹਾ ਕਿ ਸੂਬੇ ਦੀ ਮਾਨ ਸਰਕਾਰ ਭਗਤ ਸਿੰਘ ਦੀ ਵਿਚਾਰਧਾਰਾ ਨੂੰ ਲਾਗੂ ਕਰਨ ਦਾ ਹੋਕਾ ਦੇ ਕੇ ਸੱਤਾ ਵਿਚ ਆਈ ਹੈ ਤੇ ਹੁਣ ਕਾਰਪੋਰੇਟ ਘਰਾਣਿਆਂ ਦੀ ਪੁਸ਼ਤਪਨਾਹੀ ਕਰਨ ਤੇ ਕੇਂਦਰ ਦੀ ਫਿਰਕੂ ਤੇ ਫਾਸ਼ੀਵਾਦੀ ਮੋਦੀ ਸਰਕਾਰ ਦੀ ਕਟਪੂਥਲੀ ਬਣ ਕੇ ਵਿਚਰ ਹੈ।ਜਿਸ ਤੋਂ ਲੋਕ ਚੰਗੀ ਤਰ੍ਹਾਂ ਜਾਣੂ ਹਨ। ਆਗੂਆਂ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੂੰ ਵਿਚਾਰਧਾਰਾ ਨੂੰ ਚਲਦਿਆਂ ਬਰਾਬਰੀ ਦਾ ਸਮਾਜ ਸਿਰਜਣਾ ਹੀ ਸੱਚੀ ਸ਼ਰਧਾਂਜਲੀ ਹੈ। ਇਸ ਮੌਕੇ 23 ਮਾਰਚ ਸ਼ਹੀਦੀ ਦਿਹਾੜੇ ਮੌਕੇ ਭਗਤ ਸਿੰਘ ਦੇ ਬੁੱਤ ਪ੍ਰਤੀ ਸੰਜੀਦਾ ਨਾ ਹੋਣਾ ਸਰਕਾਰ ਤੇ ਪ੍ਰਸ਼ਾਸਨ ਦੀ ਅਣਗਹਿਲੀ ਦਾ ਸਿੱਟਾ ਹੈ। ਇਸ ਮੌਕੇ ਰਤਨ ਭੋਲਾ, ਸੁਰਿੰਦਰਪਾਲ ਸ਼ਰਮਾ, ਗੋਰਾ ਲਾਲ ਅਤਲਾ, ਮੇਜ਼ਰ ਸਿੰਘ ਸਰਪੰਚ, ਹਰਪ੍ਰੀਤ ਮਾਨਸਾ, ਰਾਜਵਿੰਦਰ ਸਿੰਘ,ਬੂਟਾ ਸਿੰਘ,ਬਰਨਾਲਾ,ਪਵਨ ਕੁਮਾਰ ਆਦਿ ਆਗੂਆਂ ਨੇ ਸੰਬੋਧਨ ਕੀਤਾ।


