ਮਾਨਸਾ, ਗੁਰਦਾਸਪੁਰ, 23 ਮਾਰਚ (ਸਰਬਜੀਤ ਸਿੰਘ)– ਅੱਜ ਸੀਪੀਆਈ ਐਮਐਲ ਲਿਬਰੇਸ਼ਨ ਦੀ ਸ਼ਹਿਰ ਕਮੇਟੀ ਵੱਲੋਂ ਅੱਜ ਸਹੀਦ ਭਗਤ ਸਿੰਘ ਚੌਕ ਅਤੇ ਬਾਬਾ ਜੀਵਨ ਸਿੰਘ ਪਾਰਕ ਵਿਖੇ ਸ਼ਹੀਦ ਭਗਤ ਸਿੰਘ ਰਾਜਗੁਰੂ ਤੇ ਸੁਖਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ ਅਤੇ ਸ਼ਹੀਦਾਂ ਦੇ ਬੁੱਤਾਂ ਨੂੰ ਹਾਰ ਪਹਿਨਾਏ ਗਏ।ਇਸ ਮੌਕੇ ਸੂਬਾ ਆਗੂ ਸੁਖਦਰਸ਼ਨ ਨੱਤ ਅਤੇ ਸੁਰਿੰਦਰ ਪਾਲ ਸ਼ਰਮਾ ਨੇ ਬੋਲਦੇ ਹੋਏ ਕਿਹਾ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਜੋ ਸ਼ਹੀਦਾਂ ਦੇ ਸੁਪਨਿਆਂ ਤੇ ਚੱਲਣ ਦੀ ਗੱਲ ਕਰਦੀ ਸੀ। ਇਨਕਲਾਬ ਜਿੰਦਾਬਾਦ ਦਾ ਨਾਅਰਾ ਲਾਉਣ ਵਾਲੇ ਮੁੱਖ ਮੰਤਰੀ ਅੱਜ ਸਾਮਰਾਜਵਾਦ ਦੇ ਹੱਕ ਵਿੱਚ ਖੜੇ ਨਜ਼ਰ ਆ ਰਹੇ ਹਨ। ਪਾਰਟੀ ਦੇ ਸਾਰੇ ਆਗੂਆਂ ਤੇ ਵਰਕਰਾਂ ਨੇ ਸੰਕਲਪ ਲਿਆ ਕਿ ਉਹ ਸ਼ਹੀਦਾਂ ਦੇ ਸੁਪਨਿਆਂ ਤੇ ਚੱਲਣ ਦੀ ਕੋਸ਼ਿਸ਼ ਕਰਨਗੇ ਤੇ ਇੱਕ ਵਧੀਆ ਸਮਾਜ ਦੀ ਸਿਰਜਣਾ ਕਰਨਗੇ। ਇਸ ਮੌਕੇ ਇਨਕਲਾਬੀ ਗੀਤਕਾਰ ਅਵਤਾਰ ਪਾਸ਼ ਨੂੰ ਵੀ ਸ਼ਰਧਾਂਜਲੀ ਦਿੱਤੀ ਗਈ। ਇਸ ਮੌਕੇ ਜਸਵੀਰ ਕੌਰ ਨੱਤ ਪ੍ਰਸ਼ੋਤਮ ਕੁਮਾਰ ਸਰਪੰਚ ਮੇਜਰ ਸਿੰਘ ਗੋਰਾ ਲਾਲ ਅਤਲਾ ਹਰਮੀਤ ਸਿੰਘ ਅੰਕਿਤ ਮਹਾਤੋ ਅਤੇ ਮੇਜਰ ਸਿੰਘ ਹਾਜ਼ਰ ਸਨ।


