ਫਿਲੌਰ, ਗੁਰਦਾਸਪੁਰ, 23 ਮਾਰਚ (ਸਰਬਜੀਤ ਸਿੰਘ)– ਹਰ ਮਹੀਨੇ ਦੇ ਜੇਠੇ ਐਤਵਾਰ ਨੂੰ ਸ਼ਰਧਾਲੂਆਂ ਵੱਲੋਂ ਰਖਵਾਏ ਅਖੰਡ ਪਾਠ ਸਾਹਿਬ ਭੋਗਾਂ ਤੋਂ ਉਪਰੰਤ ਸੰਗਤਾਂ ਨੂੰ ਗੁਰਬਾਣੀ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਨਾਲ ਨਾਲ ਸਿੱਖੀ ਦੇ ਸੁਨਹਿਰੀ ਵਿਰਸੇ ਇਤਿਹਾਸ ਨਾਲ ਜੋੜਨ ਲਈ ਚਲਾਈ ਮਰਯਾਦਾ ਤਹਿਤ ਇਸ ਮਹੀਨੇ ਦੇ ਜੇਠੇ ਐਤਵਾਰ ਨੂੰ ਮਨਾਏ ਗੁਰਮਤਿ ਸਮਾਗਮ ਦੀਆਂ ਹਜ਼ਾਰਾਂ ਸੰਗਤਾਂ ਨੇ ਹਾਜ਼ਰੀਆਂ ਲਵਾਈਆਂ ਤੇ ਆਪਣਾ ਸੁਨਹਿਰੀ ਜੀਵਨ ਸਫਲ ਬਣਾਇਆ, ਇਸ ਮੌਕੇ ਅਖੰਡ ਪਾਠਾਂ ਦੇ ਭੋਗ ਪਾਏ, ਧਾਰਮਿਕ ਦੀਵਾਨ ਸਜਾਏ ਗਏ, ਧਾਰਮਿਕ ਬੁਲਾਰਿਆਂ ਤੇ ਹੋਰਾਂ ਦਾ ਗੁਰਦੁਆਰਾ ਸਾਹਿਬ ਦੇ ਮੁੱਖੀ ਸੰਤ ਸੁਖਵਿੰਦਰ ਸਿੰਘ ਜੀ, ਸੰਤ ਜਰਨੈਲ ਸਿੰਘ ਜੀ ਤੇ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਏ ਆਈ ਐਸ ਐਸ ਐਫ ਖਾਲਸਾ ਵੱਲੋਂ ਸਨਮਾਨ ਕੀਤਾ ਗਿਆ ਅਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ, ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਗੁਰਮਤਿ ਸਮਾਗਮ ਦੀਆਂ ਹਾਜ਼ਰੀਆਂ ਭਰਨ ਤੋਂ ਉਪਰੰਤ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ, ਭਾਈ ਖਾਲਸਾ ਨੇ ਇਸ ਮਹੀਨੇ ਦੇ ਗੁਰਮਤਿ ਸਮਾਗਮ ਸਬੰਧੀ ਪਰਸੋਂ ਦੇ ਰੋਜ਼ ਤੋਂ ਗੁਰਦੁਆਰਾ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਸਨ ਜਿਨ੍ਹਾਂ ਦੇ ਸੰਪੂਰਨ ਭੋਗ ਅਰਦਾਸ ਤੇ ਪਾਵਨ ਪਵਿੱਤਰ ਹੁਕਮ ਨਾਮੇ ਦੀ ਕਥਾ ਵਿਚਾਰ ਸੰਤ ਸੁਖਵਿੰਦਰ ਸਿੰਘ ਜੀ ਵੱਲੋਂ ਕਰਨ ਤੋਂ ਉਪਰੰਤ ਹੋਈ,ਸੰਤ ਸੁਖਵਿੰਦਰ ਸਿੰਘ ਜੀ ਨੇ ਕਿਹਾ ਬੀਤੇ ਦਿਨੀਂ ਗੁਰਦੁਆਰਾ ਸਾਹਿਬ ਵਿਖੇ ਬਾਬਾ ਜਸਵੰਤ ਸਿੰਘ ਜੀ ਆਤਮ ਚਲਾਣਾ ਕਰ ਗਏ ਸਨ ਅਤੇ ਉਨ੍ਹਾਂ ਦੇ ਨਮਿਤ ਰੱਖੀ ਪਾਠ ਤੋਂ ਇਲਾਵਾ ਦੋ ਸੰਪਟ,ਦੋ ਜਪੁਜੀ ਸਾਹਿਬ ਤੇ ਛੇ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਮੇਤ ਟੋਟਲ 10 ਅਖੰਡ ਪਾਠਾਂ ਦੇ ਭੋਗ ਪਾਏ ਗਏ ਉਨ੍ਹਾਂ ਨੇ ਕਥਾ ਵਿਚਾਰ ਰਾਹੀਂ ਦੱਸਿਆ ਇਹ ਮਨੁੱਖ ਪਾਣੀ ਦਾ ਬੁਲਬੁਲਾ ਹੈ ਅਤੇ ਇਸ ਦੀ ਮਿਆਦ ਨਹੀਂ ਇਸ ਕਰਕੇ ਹਰ ਮਨੁੱਖ ਨੂੰ ਆਪਣਾ ਮਨੁੱਖੀ ਜੀਵਨ ਸਫ਼ਲ ਬਣਾਉਣ ਲਈ ਗੁਰਬਾਣੀ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲੱਗਣਾ ਚਾਹੀਦਾ ਹੈ, ਇਸ ਮੌਕੇ ਤੇ ਵੱਡੇ ਮਹਾਂਪੁਰਖ ਸੰਤ ਬਾਬਾ ਜਰਨੈਲ ਸਿੰਘ ਜੀ ਨੇ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਸਮੂਹ ਧਾਰਮਿਕ ਬੁਲਾਰਿਆਂ ਤੇ ਹੋਰ ਧਾਰਮਿਕ ਸਿਆਸੀ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ, ਇਸ ਮੌਕੇ ਸੰਤ ਸੁਖਵਿੰਦਰ ਸਿੰਘ ਜੀ, ਸੰਤ ਜਰਨੈਲ ਸਿੰਘ ਜੀ, ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਏ ਆਈ ਐਸ ਐਸ ਐਫ ਖਾਲਸਾ, ਡਾਕਟਰ ਅਮਰਜੋਤ ਸਿੰਘ ਸੰਧੂ, ਬੀਬੀ ਕਰਮਜੀਤ ਕੌਰ ਸੰਧੂ, ਬਾਬਾ ਦਾਰਾ ਸਿੰਘ, ਭਾਈ ਗੁਰਮੇਲ ਸਿੰਘ, ਭਾਈ ਹਰਜੀਤ ਸਿੰਘ ਭਾਈ ਰਿੰਕੂ ਤੋਂ ਇਲਾਵਾ ਆਤਮਾ ਚਲਾਣਾ ਕਰ ਗਏ ਸ, ਜਸਵੰਤ ਸਿੰਘ ਜੀ ਦੇ ਸਮੂਹ ਪ੍ਰਵਾਰ ਤੋਂ ਇਲਾਵਾ ਸੈਂਕੜੇ ਸੰਗਤਾਂ ਹਾਜ਼ਰ ਸਨ।



