ਪਾਰਟੀ ਦੀ ਜਰਨਲ ਬਾਡੀ ਦੀ ਮੀਟਿੰਗ ਹੋਈ ਅਤੇ ਨਵੇਂ ਵਰ੍ਹੇ ਦਾ ਕੈਲੰਡਰ ਜਾਰੀ ਕੀਤਾ- ਲਾਭ ਅਕਲੀਆ

ਮਾਲਵਾ

ਤਪਾ ਮੰਡੀ, ਗੁਰਦਾਸਪੁਰ, 1 ਫਰਵਰੀ (ਸਰਬਜੀਤ ਸਿੰਘ)– ਇੱਥੇ ਪ੍ਰਜਾਪਤ ਧਰਮਸ਼ਾਲਾ ਵਿੱਚ ਸੀ ਪੀ ਆਈ (ਐਮ ਐਲ) ਰੈੱਡ ਸਟਾਰ ਅਤੇ ਮਜ਼ਦੂਰ ਅਧਿਕਾਰ ਅੰਦੋਲਨ ਪੰਜਾਬ ਦੀ ਜਨਰਲ ਬਾਡੀ ਦੀ ਸਾਂਝੀ ਮੀਟਿੰਗ ਕਾਮਰੇਡ ਨਛੱਤਰ ਸਿੰਘ ਰਾਮਨਗਰ ਦੀ ਪ੍ਰਧਾਨਗੀ ਹੇਠ  ਕੀਤੀ ਗਈ। ਜਿਸ ਵਿੱਚ ਮਜ਼ਦੂਰਾਂ ਦੀਆਂ ਭਖਦੀਆਂ ਮੰਗਾਂ ਸਬੰਧੀ ਵਿਚਾਰ ਚਰਚਾ ਕੀਤੀ ਗਈ। ਮੀਟਿੰਗ ਨੂੰ ਪਾਰਟੀ ਦੇ ਸੂਬਾ ਸਕੱਤਰ ਕਾਮਰੇਡ ਲਾਭ ਸਿੰਘ ਅਕਲੀਆ ਅਤੇ ਜਗਦੀਪ ਸਿੰਘ ਰਾਮਗੜ੍ਹ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਚੋਣਾਂ ਸਮੇਂ ਜੋਂ ਵਾਅਦੇ ਕੀਤੇ ਸਨ,ਸਭ ਠੰਡੇ ਬਸਤੇ ਵਿੱਚ ਪਾ ਦਿੱਤੇ ਹਨ। ਰਾਜ ਵਿੱਚ ਕਿਸੇ ਵੀ ਪਿੰਡ ਵਿੱਚ ਸੌ ਦਿਨ ਦਾ ਕੰਮ ਨਹੀਂ ਦਿੱਤਾ ਗਿਆ। ਮਨਰੇਗਾ ਦੇ ਕੰਮ ਵਿੱਚ ਵੱਡੇ ਪੱਧਰ ਤੇ ਭ੍ਰਿਸ਼ਟਾਚਾਰ ਹੋ ਰਿਹਾ ਹੈ। ਪੰਜਾਬ ਵਿੱਚ ਜਿਨ੍ਹਾਂ ਪਿੰਡਾਂ ਵਿੱਚ ਆਮ ਪਾਰਟੀ ਦੇ ਨਵੇਂ ਸਰਪੰਚ ਚੁਣੇ ਗਏ ਹਨ, ਮਨਰੇਗਾ ਮਜ਼ਦੂਰਾਂ ਨੂੰ ਕੰਮ ਦੇਣ ਦੀ ਬਜਾਏ ਕੁੱਝ ਮੁੱਠੀ ਭਰ ਚਹੇਤਿਆਂ ਨੂੰ ਹੀ ਕੰਮ ਮਿਲ ਰਿਹਾ ਹੈ ਅਤੇ ਮਨਰੇਗਾ ਨਿਯਮਾਂ ਨੂੰ ਛਿੱਕੇ ਤੇ ਟੰਗ ਕੇ ਆਪਣੇ ਪੱਖੀ ਮੇਟ ਬਦਲੇ ਜਾ ਰਹੇ ਹਨ। ਆਗੂਆਂ ਨੇ ਕਿਹਾ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਦੇਸ਼ ਵਿਚ ਮੁਸਲਿਮ ਫੋਬੀਆ ਖੜ੍ਹਾ ਕਰਕੇ ਘੱਟ ਗਿਣਤੀਆਂ ਖਾਸ ਕਰਕੇ ਮੁਸਲਮਾਨਾਂ, ਦਲਿਤਾਂ, ਔਰਤਾਂ ਅਤੇ ਹਰ ਤਰ੍ਹਾਂ ਦੇ ਵਿਰੋਧੀ ਵਿਚਾਰਾਂ ਨੂੰ ਖ਼ਤਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਦੇਸ਼ ਵਿੱਚੋਂ ਸੰਘਾਤਮਿਕ ਢਾਂਚੇ ਨੂੰ ਖ਼ਤਮ ਕਰਕੇ ਹਿੰਦੂ ਰਾਸ਼ਟਰ ਕਾਇਮ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਅਤੇ  ਹਰ ਥਾਂ ਫ਼ਿਰਕੂ ਮਹੌਲ ਬਣਾਇਆ ਜਾ ਰਿਹਾ ਹੈ। ਹਰ ਖੇਤਰ ਦਾ ਭਰਵਾਂ ਕਰਨ ਕੀਤਾ ਜਾ ਰਿਹਾ ਹੈ। ਅੱਜ ਦੀ ਮੀਟਿੰਗ ਵਿੱਚ ਜਥੇਬੰਦੀ ਦੀ ਨਵੀਂ ਮੈਂਬਰਸ਼ਿਪ ਦਾ ਨਵੀਨੀਕਰਨ ਕਰਨ ਦਾ ਟੀਚਾ ਮਿੱਥਿਆ ਗਿਆ। ਮੀਟਿੰਗ ਤੋਂ ਬਾਅਦ ਪਾਰਟੀ ਵੱਲੋਂ ਜਾਰੀ ਨਵੇਂ ਸਾਲ 2025 ਦਾ ਕੈਲੰਡਰ ਵੀ ਜਾਰੀ ਕੀਤਾ ਗਿਆ। ਮੀਟਿੰਗ ਨੂੰ ਹੋਰਨਾਂ ਤੋਂ ਇਲਾਵਾ ਦਰਸ਼ਨ ਸਿੰਘ ਬੁੱਗਰ , ਮਨਜੀਤ ਕੌਰ ਪੱਖੋਂ ਕਲਾਂ, ਗੁਰਤੇਜ ਸਿੰਘ ਦਰਾਜ਼, ਨਛੱਤਰ ਸਿੰਘ ਪੱਖੋਕਲਾਂ ਅਤੇ ਟੇਕ ਸਿੰਘ ਮਾਨਸਾ ਕਲਾਂ ਆਦਿ ਆਗੂਆਂ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ।

Leave a Reply

Your email address will not be published. Required fields are marked *