ਬਠਿੰਡਾ, ਗੁਰਦਾਸਪੁਰ, 1 ਫਰਵਰੀ (ਸਰਬਜੀਤ ਸਿੰਘ)– ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗੁਰਦੁਆਰਾ ਵਿਵੇਕਸਰ ਸਾਹਿਬ ਛਾਉਣੀ ਨਿਹੰਗ ਸਿੰਘਾਂ ਭਾਈ ਰੂਪਾ ਰੋੜ ਰਾਮਪੁਰਾ ਫੂਲ ਬਠਿੰਡਾ ਵਿਖੇ ਸਲਾਨਾ ਗੁਰਮਤਿ ਸਮਾਗਮ ਅਤੇ ਮਾਲਵਾ ਤਰਨਾ ਦਲ ਦੇ ਪਹਿਲੇ ਮੁੱਖੀ ਸੰਚਖਡ ਵਾਸੀ ਜਥੇਦਾਰ ਬਾਬਾ ਲਾਲ ਸਿੰਘ ਜੀ ਦੀ ਤੀਜੀ ਬਰਸੀ ਸਮਾਗਮ 1 ਤੋਂ 3 ਫਰਵਰੀ ਤੱਕ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਮਨਾਏ ਜਾ ਰਹੇ ਹਨ, ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ, ਧਾਰਮਿਕ ਦੀਵਾਨ ਸਜਾਏ ਜਾਣਗੇ, ਸਮੂਹ ਸੰਪਰਦਾਵਾਂ ਦੇ ਮੁਖੀਆਂ ਤੇ ਨਿਹੰਗ ਸਿੰਘ ਜਥੇਬੰਦੀਆਂ ਦੇ ਜਥੇਦਾਰ ਸਾਹਿਬਾਨਾਂ ਸਮੇਤ ਪੰਥਕ ਸ਼ਖਸ਼ੀਅਤਾਂ ਦਾ ਸਨਮਾਨ ਮਜੌਦਾ ਮਾਲਵਾ ਤਰਨਾ ਦਲ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਸੁਖਪਾਲ ਸਿੰਘ ਫੂਲ ਬਠਿੰਡਾ ਵੱਲੋਂ ਕੀਤਾਂ ਜਾਵੇਗਾ ਅਤੇ ਅਕਾਲ ਪੁਰਖ ਦੀਆਂ ਲਾਡਲੀਆਂ ਨਿਹੰਗ ਸਿੰਘਾਂ ਫ਼ੌਜਾਂ ਵੱਲੋਂ ਸ਼ਾਨਦਾਰ ਮਹੱਲੇ ਦਾ ਪ੍ਰਦਰਸ਼ਨ ਕੀਤਾ ਜਾਵੇਗਾ ਤੇ ਗੁਰੂ ਲੰਗਰ ਦੇਗਾਂ ਸਰਦਾਈਆ ਅਤੁੱਟ ਵਰਤਾਏ ਜਾਣਗੇ, ਇਸ ਸਬੰਧੀ ਪ੍ਰੈਸ ਨੂੰ ਮੁਕੰਮਲ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਸਮਾਗਮ ਦੇ ਮੁੱਖ ਪ੍ਰਬੰਧਕ ਜਥੇਦਾਰ ਬਾਬਾ ਸੁਖਪਾਲ ਸਿੰਘ ਫੂਲ ਜੀ ਨਾਲ ਸਮਾਗਮ ਸਬੰਧੀ ਜਾਣਕਾਰੀ ਹਾਸਲ ਕਰਨ ਤੋਂ ਉਪਰੰਤ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਭਾਈ ਖਾਲਸਾ ਨੇ ਦੱਸਿਆ ਸਵਰਗੀ ਜਥੇਦਾਰ ਬਾਬਾ ਲਾਲ ਸਿੰਘ ਜੀ ਵੱਲੋਂ ਹਰ ਸਾਲ ਸਲਾਨਾ ਜੋੜ ਮੇਲਾ ਤੇ ਗੁਰਮਤਿ ਸਮਾਗਮ ਕਰਵਾਕੇ ਜਿਥੇ ਸੰਗਤਾਂ ਨੂੰ ਗੁਰਬਾਣੀ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ਼ ਜੋੜਨ ਅਤੇ ਮਹੱਲੇ ਪ੍ਰਦਰਸ਼ਨ ਰਾਹੀਂ ਨੌਜਵਾਨ ਪੀੜ੍ਹੀ ਨੂੰ ਸਿੱਖੀ ਦੇ ਸੁਨਹਿਰੀ ਪੁਰਾਤਨ ਵਿਰਸੇ ਇਤਿਹਾਸ ਨਾਲ ਜੋੜਨ ਲਈ ਇੱਕ ਧਾਰਮਿਕ ਲਹਿਰ ਚਲਾਈ ਹੋਈ ਹੈ ਅਤੇ ਇਸ ਧਾਰਮਿਕ ਲਹਿਰ ਦੀ ਚਲਾਈ ਮਰਯਾਦਾ ਪ੍ਰੰਪਰਾ ਨੂੰ ਅੱਗੇ ਤੋਰਦਿਆਂ ਉਹਨਾਂ ਦੇ ਮਹਾਨ ਸਪੂਤ ਅਤੇ ਮਾਲਵਾ ਤਰਨਾ ਦਲ ਦੇ ਮਜੌਦਾ ਮੁਖੀ ਜਥੇਦਾਰ ਬਾਬਾ ਸੁਖਪਾਲ ਸਿੰਘ ਫੂਲ ਬਠਿੰਡਾ ਵੱਲੋਂ 1 ਤੋਂ 3 ਫਰਵਰੀ ਤੱਕ ਇਹ ਸਮਾਗਮ ਬਹੁਤ ਹੀ ਸ਼ਰਧਾ ਭਾਵਨਾਵਾਂ ਨਾਲ ਮਨਾਏ ਜਾ ਰਹੇ ਹਨ, ਭਾਈ ਖਾਲਸਾ ਨੇ ਦੱਸਿਆ ਇਸ ਤਿੰਨ ਰੋਜ਼ਾ ਸਲਾਨਾ ਗੁਰਮਤਿ ਸਮਾਗਮ ਜੋੜ ਮੇਲੇ ਤੇ ਤੀਜੀ ਬਰਸੀ ਸਵਰਗੀ ਜਥੇਦਾਰ ਬਾਬਾ ਲਾਲ ਸਿੰਘ ਜੀ ਦੇ ਸਬੰਧ ਵਿੱਚ 1 ਫਰਵਰੀ ਦਿਨ ਸ਼ਨੀਵਾਰ ਨੂੰ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ,2 ਫਰਵਰੀ ਨੂੰ ਪੰਜ ਪਿਆਰਿਆਂ ਦੀ ਅਗਵਾਈ ਤੇ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਸ਼ਾਨਦਾਰ ਨਗਰ ਸਜਾਇਆ ਜਾਵੇਗਾ, ਭਾਈ ਖਾਲਸਾ ਨੇ ਦੱਸਿਆ 3 ਫਰਵਰੀ ਦਿਨ ਸੋਮਵਾਰ ਰੱਖੇਂ ਅਖੰਡ ਪਾਠਾਂ ਦੇ ਸੰਪੂਰਨ ਭੋਗ, ਅੰਮ੍ਰਿਤ ਸੰਚਾਰ ਅਤੇ ਧਾਰਮਿਕ ਦੀਵਾਨ ਸਜਾਏ ਜਾਣਗੇ ਜਿਸ ਵਿਚ ਉੱਚ ਕੋਟੀ ਦੇ ਧਾਰਮਿਕ ਬੁਲਾਰਿਆਂ ਤੋਂ ਇਲਾਵਾ ਸਿੰਘ ਸਾਹਿਬਾਨ, ਨਿਹੰਗ ਸਿੰਘ ਜਥੇਬੰਦੀਆਂ, ਸੰਤ ਸਮਾਜ ਨਿਰਮਲੇ, ਉਦਾਸੀ ਦੇ ਨਾਲ ਨਾਲ ਸਮੂਹ ਨਾਨਕ ਨਾਮ ਲੇਵਾ ਹਜ਼ਾਰਾਂ ਸੰਗਤਾਂ ਸਮਾਗਮ ਵਿੱਚ ਪਹੁੰਚ ਰਹੀਆਂ ਹਨ, ਭਾਈ ਖਾਲਸਾ ਨੇ ਦੱਸਿਆ ਦੀਵਾਨ ਦੀ ਸਮਾਪਤੀ ਤੋਂ ਉਪਰੰਤ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਸ਼ਾਨਦਾਰ ਮਹੱਲੇ ਦੇ ਪ੍ਰਦਰਸ਼ਨ ਰਾਹੀਂ ਨੌਜਵਾਨ ਪੀੜ੍ਹੀ ਨੂੰ ਘੌੜ ਸਵਾਰੀ ਨੇਜ਼ਾ ਬਾਜ਼ੀ ਗਤਕੇਬਾਜ਼ੀ ਤੇ ਪੈਂਤੜੇ ਕੱਢਣ ਵਰਗੀਆਂ ਕਈ ਤਰ੍ਹਾਂ ਦੀਆਂ ਖ਼ਾਲਸਾਈ ਖੇਡਾਂ ਨਾਲ ਜੋੜਿਆ ਜਾਵੇਗਾ, ਭਾਈ ਖਾਲਸਾ ਨੇ ਦੱਸਿਆ ਮਹੱਲਾ ਖੇਡਣ ਵਾਲਿਆਂ ਤੇ ਸੰਤਾ ਮਹਾਪੁਰਸ਼ਾਂ ਦੇ ਨਾਲ ਨਾਲ ਨਿਹੰਗ ਸਿੰਘ ਜਥੇਬੰਦੀਆਂ ਤੇ ਧਾਰਮਿਕ ਸਿਆਸੀ ਸਮਾਜਿਕ ਸ਼ਖ਼ਸੀਅਤਾਂ ਦਾ ਸਨਮਾਨ ਜਥੇਦਾਰ ਬਾਬਾ ਸੁਖਪਾਲ ਸਿੰਘ ਫੂਲ ਵੱਲੋ ਕੀਤਾ ਜਾਵੇਗਾ ਅਤੇ ਗੁਰੂ ਕੇ ਲੰਗਰ ਦੇਗਾਂ ਸਰਦਾਈਆ ਅਤੁੱਟ ਵਰਤਾਏ ਜਾਣਗੇ ਭਾਈ ਖਾਲਸਾ ਨੇ ਦੱਸਿਆ ਸਿੰਘ ਸਾਹਿਬ ਜਥੇਦਾਰ ਬਾਬਾ ਸੁਖਪਾਲ ਸਿੰਘ ਫੂਲ ਬਠਿੰਡਾ ਮੁੱਖੀ ਮਾਲਵਾ ਤਰਨਾ ਦਲ ਵੱਲੋਂ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਇਨ੍ਹਾਂ ਧਾਰਮਿਕ ਸਮਾਗਮ ਦੀਆਂ ਹਾਜ਼ਰੀਆਂ ਭਰ ਕੇ ਆਪਣੇ ਮਨੁੱਖੀ ਜੀਵਨ ਨੂੰ ਸਫ਼ਲ ਬਣਾਉਣ ਦੀ ਲੋੜ ਤੇ ਜ਼ੋਰ ਦਿੱਤਾ ਜਾਵੇ।।