ਬਠਿੰਡਾ, ਗੁਰਦਾਸਪੁਰ, 2 ਫਰਵਰੀ (ਸਰਬਜੀਤ ਸਿੰਘ)– ਹਰ ਸਾਲ ਦੀ ਤਰ੍ਹਾਂ ਮਾਲਵਾ ਤਰਨਾਦਲ ਸ਼ਹੀਦ ਬਾਬਾ ਸੰਗਤ ਸਿੰਘ ਜੀ ਦੇ ਪਲੇਠੇ ਮੁੱਖੀ ਸੰਚਖੰਡ ਵਾਸੀ ਜਥੇਦਾਰ ਬਾਬਾ ਲਾਲ ਜੀ ਵੱਲੋਂ ਹਰ ਸਾਲ ਸਲਾਨਾ ਗੁਰਮਤਿ ਸਮਾਗਮ ਅਤੇ ਧਾਰਮਿਕ ਜੋੜ ਮੇਲੇ ਕਰਵਾਏ ਜਾਣ ਵਾਲੀ ਮਰਿਯਾਦਾ ਤੇ ਪਹਿਰਾ ਦਿੰਦਿਆਂ ਉਹਨਾਂ ਦੇ ਮਹਾਨ ਸਪੂਤ ਤੇ ਮਜੌਦਾ ਗੱਦੀ ਨਸ਼ੀਨ ਮਾਲਵਾ ਤਰਨਾ ਦਲ ਬਾਬਾ ਸੁਖਪਾਲ ਸਿੰਘ ਦੀ ਦੇਖ ਰੇਖ ਹੇਠ ਇਸ ਸਾਲ ਇਹ ਸਲਾਨਾ ਗੁਰਮਤਿ ਸਮਾਗਮ ਅਤੇ ਸੰਚਖਡ ਵਾਸੀ ਸਿੰਘ ਸਾਹਿਬ ਜਥੇਦਾਰ ਬਾਬਾ ਲਾਲ ਸਿੰਘ ਜੀ ਦੀ ਤੀਜੀ ਬਰਸੀ ਦੇ ਤਿੰਨ ਰੋਜ਼ਾ ਧਾਰਮਿਕ ਸਮਾਗਮ 1 ਫਰਵਰੀ ਤੋਂ ਗੁਰਦੁਆਰਾ ਵਿਵੇਕ ਸਰ ਸਾਹਿਬ ਛਾਉਣੀ ਨਿਹੰਗ ਸਿੰਘਾਂ ਭਾਈ ਰੂਪਾ ਰੋੜ ਰਾਮਪੁਰਾ ਫੂਲ ਬਠਿੰਡਾ ਵਿਖੇ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਸਾਹਿਬ ਨਾਲ ਅਰੰਭ ਹੋ ਚੁੱਕੇ ਹਨ,ਅੱਜ ਸਮਾਗਮ ਦੇ ਦੂਜੇ ਗੇੜ’ਚ ਗੁਰਦੁਆਰਾ ਸਾਹਿਬ ਤੋਂ ਪੰਜ ਪਿਆਰਿਆਂ ਦੀ ਅਗਵਾਈ ਅਤੇ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਹੇਠ ਸ਼ਾਨਦਾਰ ਨਗਰ ਸਜਾਇਆ ਗਿਆ, ਜੋਂ ਪਿੰਡ ਫੂਲ,ਗਿੱਲ ਕਲਾਂ, ਰਾਮਪੁਰਾ ਸ਼ਹਿਰ ਤੋਂ ਹੁੰਦਾ ਹੋਇਆ ਵਾਪਸ ਗੁਰਦੁਆਰਾ ਵਿਵੇਕ ਸਰ ਸਾਹਿਬ ਛਾਉਣੀ ਨਿਹੰਗ ਸਿੰਘਾਂ ਭਾਈ ਰੂਪਾ ਰੋੜ ਰਾਮਪੁਰਾ ਫੂਲ ਬਠਿੰਡਾ ਵਿਖੇ ਪਹੁੰਚਿਆ ਅਤੇ ਸਤਗੁਰਾਂ ਜੀ ਦੇ ਸ਼ੁਕਰਾਨੇ ਦੀ ਅਰਦਾਸ ਕੀਤੀ ਗਈ, ਰਸਤੇ ਵਿਚ ਪਿੰਡ ਫੂਲ ,ਗਿੱਲ ਕਲਾਂ ਰਾਮਪੁਰਾ ਸ਼ਹਿਰ ਦੀਆਂ ਸੰਗਤਾਂ ਵੱਲੋਂ ਸ਼ਰਧਾ ਭਾਵਨਾਵਾਂ ਨਾਲ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਨਮਸਕਾਰ ਕੀਤੀ ਗਈ ਅਤੇ ਗੁਰੂ ਸਾਹਿਬ ਜੀ ਨੂੰ ਰੁਮਾਲੇ ਸਾਹਿਬ ਭੇਂਟ ਕਰਨ ਦੇ ਨਾਲ-ਨਾਲ ਪੰਜ ਪਿਆਰਿਆਂ ਤੇ ਨਗਰ ਕੀਰਤਨ ਦੇ ਪ੍ਰਬੰਧਕਾ ਦਾ ਸੀਰੀ ਪਾਓ ਦੇ ਕੇ ਸਨਮਾਨਿਤ ਕੀਤਾ ਗਿਆ, ਸਥਾਨਕ ਸ਼ਰਧਾਵਾਨ ਸੰਗਤਾਂ ਵੱਲੋਂ ਨਗਰ ਕੀਰਤਨ ਵਿੱਚ ਸ਼ਾਮਲ ਸੰਗਤਾਂ ਦੀ ਸੇਵਾ ਚਾਹ ਪਕੌੜੇ ਬਿਸਕੁਟ ਫਲ ਮਿਠਾਈਆਂ ਆਦਿ ਲੰਗਰਾਂ ਨਾਲ ਸੇਵਾ ਕੀਤੀ ਗਈ, ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਨਗਰ ਕੀਰਤਨ ਦੇ ਮੁੱਖ ਪ੍ਰਬੰਧਕ ਅਤੇ ਮਜੌਦਾ ਗੱਦੀ ਨਸ਼ੀਨ ਮਾਲਵਾ ਤਰਨਾ ਦਲ ਸ਼ਹੀਦ ਬਾਬਾ ਸੰਗਤ ਸਿੰਘ ਜੀ (ਸਿੰਘ ਸਾਹਿਬ ਜਥੇਦਾਰ ਬਾਬਾ ਸੁਖਪਾਲ ਸਿੰਘ ਫੂਲ ਬਠਿੰਡਾ ਨਾਲ ਗੱਲਬਾਤ ਕਰਨ ਤੋਂ ਉਪਰੰਤ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ, ਉਹਨਾਂ ਭਾਈ ਖਾਲਸਾ ਨੇ ਦੱਸਿਆ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਤੋਂ ਦਲਪੰਥ ਦੀ ਫ਼ੁੱਲਾਂ ਨਾਲ ਸ਼ੰਗਾਰੀ ਪਾਲਕੀ ਸਾਹਿਬ’ਚ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਸੁਸ਼ੋਭਿਤ ਅਤੇ ਅਰਦਾਸ ਬੇਨਤੀ ਕਰਨ ਤੋਂ ਉਪਰੰਤ ਆਰੰਭ ਹੋਇਆ, ਭਾਈ ਖਾਲਸਾ ਨੇ ਦੱਸਿਆ ਨਗਰ ਕੀਰਤਨ ਦੀ ਅਗਵਾਈ ਪੀਲੇ ਰੰਗ ਦੇ ਚੋਲਿਆਂ’ਚ ਸੱਜੇ, ਹੱਥ ਨੰਗੀਆਂ ਤਲਵਾਰਾਂ ਨਾਲ ਲੈਸ ਗੁਰੂ ਕੇ ਪੰਜ ਪਿਆਰੇ ਸਾਹਿਬਾਨ ਬਾਖੂਬੀ ਨਾਲ ਕਰ ਰਹੇ ਸਨ, ਭਾਈ ਖਾਲਸਾ ਨੇ ਦੱਸਿਆ ਨਗਰ ਕੀਰਤਨ ਦੇ ਅੱਗੇ ਅੱਗੇ ਜਿਥੇ ਸ਼ਾਨਦਾਰ ਵਰਦੀਆਂ’ਚ ਸੱਜੇ ਬੈਂਡ ਵਾਜਿਆਂ ਵਾਲੇ ਤੇ ਮਾਲਵਾ ਤਰਨਾ ਦਲ ਬਾਬਾ ਸੰਗਤ ਸਿੰਘ ਜੀ ਦੇ ਤਿਆਰ ਬਰ ਤਿਆਰ ਜੰਗੀ ਕਰਕਵ ਪਹਿਰੇ ਵਿੱਚ ਗਤਕੇਬਾਜ਼ੀ ਦੇ ਜੌਹਰਾਂ ਨਾਲ ਸੰਗਤ ਨੂੰ ਸਿੱਖੀ ਦੇ ਸੁਨਹਿਰੀ ਪੁਰਾਤਨ ਵਿਰਸੇ ਇਤਿਹਾਸ ਨਾਲ ਜੋੜ ਰਹੇ ਸਨ, ਭਾਈ ਖਾਲਸਾ ਨੇ ਦੱਸਿਆ ਨਗਰ ਕੀਰਤਨ ਵਿੱਚ ਗੁਰੂ ਸਾਹਿਬ ਜੀ ਨੂੰ ਰੁਮਾਲੇ ਸਾਹਿਬ ਭੇਂਟ ਕਰਨ ਵਾਲਿਆਂ ਸ਼ਰਧਾਲੂਆਂ ਨੂੰ ਮੁੱਖ ਪ੍ਰਬੰਧਕ ਅਤੇ ਮੁਖੀ ਸ਼ਹੀਦ ਬਾਬਾ ਸੰਗਤ ਸਿੰਘ ਜੀ ਮਾਲਵਾ ਦਲ ਜਥੇਦਾਰ ਬਾਬਾ ਸੁਖਪਾਲ ਸਿੰਘ ਫੂਲ ਵੱਲੋ ਸੀਰੀ ਪਾਓ ਭੇਂਟ ਕੀਤੇ ਗਏ, ਭਾਈ ਖਾਲਸਾ ਨੇ ਦੱਸਿਆ ਨਗਰ ਕੀਰਤਨ ਸਵੇਰੇ 10 ਵਜੇ ਰਵਾਨਾ ਹੋਇਆ ਤੇ ਵੱਖ ਵੱਖ ਪੜਾਵਾਂ ਤੋਂ ਹੁੰਦਾ ਹੋਇਆ ਰਾਤ 7 ਵਜੇ ਦੇ ਕਰੀਬ ਗੁਰਦੁਆਰਾ ਵਿਵੇਕ ਸਰ ਸਾਹਿਬ ਛਾਉਣੀ ਨਿਹੰਗ ਸਿੰਘਾਂ ਭਾਈ ਰੂਪਾ ਰੋੜ ਰਾਮਪੁਰਾ ਫੂਲ ਬਠਿੰਡਾ ਵਿਖੇ ਵਾਪਸ ਪਹੁੰਚਿਆ ਤੇ ਸਤਿਗੁਰਾਂ ਜੀ ਦੇ ਸ਼ੁਕਰਾਨੇ ਦੀ ਅਰਦਾਸ ਕੀਤੀ ਗਈ ਅਤੇ ਸੇਵਾਦਾਰਾਂ ਨੂੰ ਸਨਮਾਨਿਤ ਵੀ ਕੀਤਾ ਗਿਆ ,ਭਾਈ ਖਾਲਸਾ ਨੇ ਦੱਸਿਆ ਇਸ ਮੌਕੇ ਤੇ ਨਗਰ ਕੀਰਤਨ ਵਿੱਚ ਹਾਜ਼ਰੀ ਲਵਾਉਣ ਵਾਲੀਆਂ ਸੰਗਤਾਂ ਦਾ ਧੰਨਵਾਦ ਕਰਦਿਆਂ ਜਥੇਦਾਰ ਬਾਬਾ ਸੁਖਪਾਲ ਸਿੰਘ ਫੂਲ ਬਠਿੰਡਾ ਨੇ ਸਮੂਹ ਸੰਗਤਾਂ ਨੂੰ ਕੱਲ 3 ਫਰਵਰੀ ਦਿਨ ਸੋਮਵਾਰ ਨੂੰ ਹੋਣ ਵਾਲੇ ਧਾਰਮਿਕ ਸਮਾਗਮਾਂ ਅਤੇ ਨਿਹੰਗ ਸਿੰਘਾਂ ਵੱਲੋਂ ਖੇਡੇ ਜਾ ਰਹੇ ਮਹੱਲਾ ਪ੍ਰਦਰਸ਼ਨ”ਚ ਸ਼ਾਮਲ ਹੋ ਕੇ ਘੌੜ ਸਵਾਰੀ, ਨੇਜ਼ਾ ਬਾਜ਼ੀ ,ਪੈਂਤੜੇ ਕੱਢਣੇ ,ਕਿੱਲੀ ਤੇ ਕਿਲਾ ਪੁੱਟਣਾ ਆਦਿ ਵਰਗੀਆਂ ਕਈ ਤਰ੍ਹਾਂ ਦੀਆਂ ਜੰਗ ਜੂੰ ਖ਼ਾਲਸਾਈ ਖੇਡਾਂ ਦੇ ਨਜ਼ਾਰੇ ਵੇਖਣ ਦੀ ਲੋੜ ਤੇ ਜ਼ੋਰ ਦਿੱਤਾ ਜਾਵੇ, ਇਹਨਾਂ ਸਾਰੇ ਸਮਾਗਮਾਂ ਦੌਰਾਨ ਗੁਰੂ ਕੇ ਲੰਗਰ ਦੇਗਾਂ ਸਰਦਾਈਆ ਅਤੁੱਟ ਵਰਤਾਏ ਜਾਣਗੇ, ਜਥੇਦਾਰ ਬਾਬਾ ਸੁਖਪਾਲ ਸਿੰਘ ਫੂਲ ਬਠਿੰਡਾ ਨੇ ਨਗਰ ਕੀਰਤਨ ਵਿੱਚ ਪੁਲਿਸ ਪ੍ਰਸ਼ਾਸਨ ਦੀਆਂ ਸੇਵਾਵਾਂ ਨਿਭਾਉਣ ਲਈ ਧੰਨਵਾਦ ਕੀਤਾ।