ਫਿਲੌਰ, ਗੁਰਦਾਸਪੁਰ, 3 ਫਰਵਰੀ (ਸਰਬਜੀਤ ਸਿੰਘ)– ਗੁਰਦੁਆਰਾ ਸਿੰਘਾਂ ਸ਼ਹੀਦਾਂ ਆਲੋਵਾਲ ਨੰਗਲ ਬੇਟ ਫਿਲੌਰ ਵਿਖੇ ਮਾਘੀ ਦਿਹਾੜੇ ਨੂੰ ਸਮਰਪਿਤ ਭਰੀ ਦੀਵਾਨ ਸਜਾਏ ਗਏ। ਅਖੰਡ ਪਾਠਾਂ ਦੇ ਭੋਗ ਪਾਏ ਗਏ, ਧਾਰਮਿਕ ਬੁਲਾਰਿਆਂ ਤੇ ਹੋਰ ਧਾਰਮਿਕ ਸਿਆਸੀ ਸਮਾਜਿਕ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ ਗਿਆ ਅਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ, ਇਸ ਮੌਕੇ ਮੁਕੰਬਲ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਸਮਾਗਮ ਦੇ ਮੁੱਖ ਪ੍ਰਬੰਧਕ ਸੰਤ ਬਾਬਾ ਸੁਖਵਿੰਦਰ ਸਿੰਘ ਜੀ ਨਾਲ ਗੱਲਬਾਤ ਕਰਨ ਤੋਂ ਉਪਰੰਤ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ, ਉਹਨਾਂ ਭਾਈ ਖਾਲਸਾ ਨੇ ਦੱਸਿਆ ਸਵਰਗੀ ਮਾਤਾ ਪ੍ਰਕਾਸ਼ ਕੌਰ ਜੀ ਸੰਧੂ ਤੇ ਸੰਤ ਜਰਨੈਲ ਸਿੰਘ ਜੀ ਦੀ ਪ੍ਰੇਰਨਾ ਸਦਕਾ ਉਹਨਾਂ ਦੇ ਮਹਾਨ ਸਪੂਤ ਤੇ ਮੁੱਖ ਪ੍ਰਬੰਧਕ ਸੰਤ ਬਾਬਾ ਸੁਖਵਿੰਦਰ ਸਿੰਘ ਜੀ ਵੱਲੋਂ ਹਰ ਹਫ਼ਤੇ ਦੇ ਐਤਵਾਰ ਨੂੰ ਸ਼ਰਧਾਲੂਆਂ ਵੱਲੋਂ ਰਖਵਾਏ ਅਖੰਡ ਪਾਠਾਂ ਦੇ ਭੋਗ ਤੋਂ ਉਪਰੰਤ ਧਾਰਮਿਕ ਦੀਵਾਨ ਸਜਾਕੇ ਸੰਗਤਾਂ ਨੂੰ ਗੁਰਬਾਣੀ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਨਾਲ ਨਾਲ ਸਿੱਖੀ ਦੇ ਸੁਨਹਿਰੀ ਵਿਰਸੇ ਇਤਿਹਾਸ ਨਾਲ ਜੋੜਨ ਲਈ ਇੱਕ ਧਾਰਮਿਕ ਲਹਿਰ ਚਲਾਈ ਹੋਈ ਹੈ ਅਤੇ ਇਸੇ ਲਹਿਰ ਦੀ ਕੜੀ ਤਹਿਤ ਗੁਰਦੁਆਰਾ ਸਾਹਿਬ ਵਿਖੇ ਮਾਘੀ ਦਿਹਾੜੇ ਨੂੰ ਸਮਰਪਿਤ ਤੇ ਕਿਸਾਨੀ ਸੰਘਰਸ਼ ਦੀ ਚੜਦੀ ਕਲਾ ਲਈ ਪਰਸੋ ਦੇ ਰੋਜ਼ ਤੋਂ ਗੁਰਦੁਆਰਾ ਸਾਹਿਬ ਵਿਖੇ 10 ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੋ ਸੰਪਟ ਤੇ 1ਜਪੁਜੀ ਸਾਹਿਬ ਸਮੇਤ ਟੋਟਲ 13 ਲੜੀਵਾਰ ਅਖੰਡ ਪਾਠਾਂ ਦੇ ਭੋਗ ਅਰਦਾਸ ਤੇ ਪਾਵਨ ਪਵਿੱਤਰ ਹੁਕਮ ਨਾਮੇ ਦੀ ਮੁੱਖ ਪ੍ਰਬੰਧਕ ਸੰਤ ਬਾਬਾ ਸੁਖਵਿੰਦਰ ਸਿੰਘ ਜੀ ਵੱਲੋਂ ਕਥਾ ਵਿਚਾਰ ਕਰਨ ਤੋਂ ਉਪਰੰਤ ਧਾਰਮਿਕ ਦੀਵਾਨ ਦੀ ਅਰੰਭਤਾ ਹੋਈ ਜਿਸ ਵਿੱਚ ਹਜ਼ੂਰੀ ਰਾਗੀ ਭਾਈ ਹਰਜੀਤ ਸਿੰਘ ਤੇ ਭਾਈ ਓਂਕਾਰ ਸਿੰਘ ਰਿੰਕੂ ਦੇ ਜਥਿਆਂ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ, ਭਾਈ ਖਾਲਸਾ ਨੇ ਗੁਰਮਤਿ ਸਮਾਗਮ’ ਦਰਜਨ ਦੇ ਕਰੀਬ ਰਾਗੀ ਢਾਡੀ ਕਵੀਸ਼ਰ ਪ੍ਰਚਾਰਕਾਂ ਤੇ ਕਥਾਵਾਚਕਾ ਤੋਂ ਇਲਾਵਾ ਧਾਰਮਿਕ ਖੇਤਰ’ਚ ਸਰਗਰਮ ਸੰਤਾਂ ਮਹਾਪੁਰਸ਼ਾਂ ਨੇ ਹਾਜ਼ਰੀ ਲਵਾਈ ਤੇ ਸੰਗਤਾਂ ਨੂੰ ਮਾਘੀ ਦਿਹਾੜੇ ਸਬੰਧੀ ਵਿਸਥਾਰ ਨਾਲ ਚਾਨਣਾ ਪਾਇਆ, ਸਮੂਹ ਧਾਰਮਿਕ ਬੁਲਾਰਿਆਂ ਤੇ ਸੰਤਾਂ ਮਹਾਪੁਰਸ਼ਾਂ ਤੋਂ ਇਲਾਵਾ ਸਥਾਨਕ ਪਤਵੰਤੇ ਸੱਜਣਾਂ ਨੂੰ ਮੁੱਖ ਪ੍ਰਬੰਧਕ ਸੰਤ ਬਾਬਾ ਸੁਖਵਿੰਦਰ ਸਿੰਘ ਜੀ,ਸੰਤ ਜਰਨੈਲ ਸਿੰਘ ਜੀ ਤੇ ਡਾਕਟਰ ਅਮਰਜੋਤ ਸਿੰਘ ਸੰਧੂ ਆਦਿ ਨੇ ਸਾਂਝੇ ਤੌਰ ਤੇ ਸਨਮਾਨਿਤ ਕੀਤਾ ਗਿਆ, ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ, ਇਸ ਮੌਕੇ ਤੇ ਬੋਲਦਿਆਂ ਸੰਤ ਸੁਖਵਿੰਦਰ ਸਿੰਘ ਜੀ ਮੁੱਖ ਪ੍ਰਬੰਧਕ ਅਤੇ ਭਾਰਤੀਆਂ ਕਿਸਾਨ ਮਜ਼ਦੂਰ ਯੂਨੀਅਨ ਦੇ ਕੇਂਦਰੀ ਕਮੇਟੀ ਮੈਂਬਰ ਤੇ ਸਰਕਾਰ ਨੂੰ ਜ਼ੋਰ ਦੇ ਕੇ ਕਿਹਾ ਕਿ ਕਿਸਾਨਾ ਦਾ ਸਿਦਕ ਨਾ ਪਰਖਿਆਂ ਜਾਵੇ ਅਤੇ ਕਿਸਾਨਾਂ ਦੀ ਸਾਰੀਆਂ ਮੰਗਾਂ ਪ੍ਰਵਾਨ ਕੀਤੀਆਂ ਜਾਣ ਉਨ੍ਹਾਂ ਸਮੂਹ ਕਿਸਾਨ ਆਗੂਆਂ ਨੂੰ ਬੇਨਤੀ ਕੀਤੀ ਕਿ ਉਹ ਏਕਤਾ ਨਾਲ ਚੱਲਣ ਤਾਂ ਹੀ ਸਰਕਾਰ ਤੇ ਦਬਾਅ ਬਣਾਇਆ ਜਾ ਸਕਦਾ ਹੈ ਸਾਰੇ ਮਸਲਿਆਂ ਦਾ ਹੱਲ ਵੀ ਹੋ ਜਾਵੇ, ਸੰਤ ਜਰਨੈਲ ਸਿੰਘ ਜੀ ਨੇ ਬੋਲਦਿਆਂ ਆਈਆਂ ਸੰਗਤਾਂ ਦਾ ਧੰਨਵਾਦ ਕਰਦਿਆਂ ਸਮੂਹ ਸੰਗਤਾਂ ਨੂੰ ਖੰਡੇ ਬਾਟੇ ਦਾ ਅੰਮ੍ਰਿਤ ਛਕਾ ਕੇ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲੱਗਣ ਦੀ ਅਪੀਲ ਕੀਤੀ, ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ, ਇਸ ਮੌਕੇ ਤੇ ਸੰਤ ਸੁਖਵਿੰਦਰ ਸਿੰਘ ਜੀ, ਸੰਤ ਜਰਨੈਲ ਸਿੰਘ ਜੀ, ਡਾਕਟਰ ਅਮਰਜੋਤ ਸਿੰਘ ਸੰਧੂ, ਬੀਬੀ ਕਰਮਜੀਤ ਕੌਰ ਸੰਧੂ, ਬਾਬਾ ਦਾਰਾ ਸਿੰਘ ਭਾਈ ਹਰਜੀਤ ਸਿੰਘ, ਭਾਈ ਓਂਕਾਰ ਸਿੰਘ ਤੇ ਭਾਈ ਗੁਰਮੇਲ ਸਿੰਘ ਤੋਂ ਇਲਾਵਾ ਸੈਂਕੜੇ ਸ਼ਰਧਾਲੂ ਹਾਜਰ ਸਨ । ਇਸ ਮੌਕੇ ਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ।