ਗੁਰਮਤਿ ਸਮਾਗਮ ਤੇ ਤੀਜੀ ਬਰਸੀ ਸੱਚਖੰਡ ਵਾਸੀ ਜੱਥੇਦਾਰ ਬਾਬਾ ਲਾਲ ਜੀ ਦੇ ਤਿੰਨ ਰੋਜ਼ਾ ਧਾਰਮਿਕ ਸਮਾਗਮਾਂ ਦੇ ਆਖਰੀ ਦਿਨ ਨਿਹੰਗ ਸਿੰਘਾਂ ਨੇ ਸ਼ਾਨਦਾਰ ਮਹੱਲੇ ਦਾ ਪ੍ਰਦਰਸ਼ਨ ਕੀਤਾ- ਭਾਈ ਵਿਰਸਾ ਸਿੰਘ ਖਾਲਸਾ

ਬਠਿੰਡਾ-ਮਾਨਸਾ

ਬਠਿੰਡਾ, ਗੁਰਦਾਸਪੁਰ, 3 ਫਰਵਰੀ ( ਸਰਬਜੀਤ ਸਿੰਘ)– ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਗੁਰਦੁਆਰਾ ਵਿਵੇਕ ਸਰ ਸਾਹਿਬ ਛਾਉਣੀ ਨਿਹੰਗ ਸਿੰਘਾਂ ਭਾਈ ਰੂਪਾ ਰੋੜ ਰਾਮਪੁਰਾ ਫੂਲ ਬਠਿੰਡਾ ਵਿਖੇ ਸਲਾਨਾ ਗੁਰਮਤਿ ਸਮਾਗਮ ਜੋੜ ਮੇਲਾ ਤੇ ਮਾਲਵਾ ਤਰਨਾ ਦਲ ਸ਼ਹੀਦ ਬਾਬਾ ਸੰਗਤ ਸਿੰਘ ਜੀ ਦੀ ਤੀਜੀ ਬਰਸੀ ਦੇ ਸਮਾਗਮ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਅਤੇ ਮੁੱਖ ਪ੍ਰਬੰਧਕ ਜਥੇਦਾਰ ਬਾਬਾ ਸੁਖਪਾਲ ਸਿੰਘ ਫੂਲ ਦੀ ਅਗਵਾਈ ਹੇਠ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਗੁਰਦੁਆਰਾ ਵਿਵੇਕ ਸਰ ਸਾਹਿਬ ਛਾਉਣੀ ਨਿਹੰਗ ਸਿੰਘਾਂ ਭਾਈ ਰੂਪਾ ਰੋੜ ਰਾਮਪੁਰਾ ਫੂਲ ਬਠਿੰਡਾ ਵਿਖੇ ਮਨਾਏ ਗਏ। ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਧਾਰਮਿਕ ਦੀਵਾਨ ਸਜਾਏ ਗਏ, ਨਗਰ ਕੀਰਤਨ ਸਜਾਇਆ ਗਿਆ,ਮੈਡੀਕਲ ਕੈਂਪ ਲਗਾਇਆ ਗਿਆ, ਨਿਹੰਗ ਸਿੰਘਾਂ ਵੱਲੋਂ ਮਹੱਲਾ ਖੇਡਿਆ ਗਿਆ,ਸਮੂਹ ਬੁਲਾਰਿਆਂ ਤੇ ਸੰਤ ਮਹੰਤਾਂ ਦੇ ਨਾਲ ਨਿਹੰਗ ਸਿੰਘ ਜਥੇਬੰਦੀਆਂ ਦੇ ਜਥੇਦਾਰ ਸਾਹਿਬਾਨਾਂ ਦਾ ਸਨਮਾਨ ਕੀਤਾ ਗਿਆ ਅਤੇ ਗੁਰੂ ਕੇ ਲੰਗਰ ਦੇਗਾਂ ਸਰਦਾਈਆ ਅਤੁੱਟ ਵਰਤਾਏ ਗਏ, ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਸਮਾਗਮ ਦੀਆਂ ਹਾਜ਼ਰੀਆਂ ਭਰਨ ਤੋਂ ਉਪਰੰਤ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ ਉਹਨਾਂ ਭਾਈ ਖਾਲਸਾ ਨੇ ਦੱਸਿਆ ਹਰ ਸਾਲ ਮਾਲਵਾ ਤਰਨਾ ਦਲ ਸ਼ਹੀਦ ਬਾਬਾ ਸੰਗਤ ਸਿੰਘ ਜੀ ਦੇ ਸਵਰਗੀ ਪਲੇਠੇ ਜਥੇਦਾਰ ਬਾਬਾ ਸੰਗਤ ਸਿੰਘ ਜੀ ਵੱਲੋਂ ਜਿਥੇ ਧਾਰਮਿਕ ਦੀਵਾਨ ਰਾਹੀਂ ਸੰਗਤਾਂ ਨੂੰ ਗੁਰਬਾਣੀ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਨਾਲ ਨਾਲ ਸਿੱਖੀ ਦੇ ਸੁਨਹਿਰੀ ਵਿਰਸੇ ਇਤਿਹਾਸ ਨਾਲ ਜੋੜਨ ਤੋਂ ਇਲਾਵਾ ਮਹੱਲੇ ਪ੍ਰਦਰਸ਼ਨ ਰਾਹੀ ਨੌਜਵਾਨ ਪੀੜ੍ਹੀ ਨੂੰ ਸਿੱਖੀ ਦੇ ਸੁਨਹਿਰੀ ਪੁਰਾਤਨ ਵਿਰਸੇ ਇਤਿਹਾਸ ਨਾਲ ਜੋੜਨ ਦੀ ਇੱਕ ਧਾਰਮਿਕ ਲਹਿਰ ਚਲਾਈ ਹੋਈ ਹੈ, ਭਾਈ ਖਾਲਸਾ ਨੇ ਦੱਸਿਆ ਇਸ ਲਹਿਰ ਦੀ ਧਾਰਮਿਕ ਕੜੀ ਤਹਿਤ ਗੁਰਦੁਆਰਾ ਵਿਵੇਕ ਸਰ ਸਾਹਿਬ ਵਿਖੇ ਉਨ੍ਹਾਂ ਦੇ ਮਹਾਨ ਸਪੂਤ ਅਤੇ ਮੌਜੂਦਾ ਗੱਦੀ ਨਸ਼ੀਨ ਜਥੇਦਾਰ ਬਾਬਾ ਸੁਖਪਾਲ ਸਿੰਘ ਫੂਲ ਬਠਿੰਡਾ ਵੱਲੋਂ ਪਰਸੋਂ ਦੇ ਰੱਖੇਂ ਅਖੰਡ ਪਾਠਾਂ ਦੇ ਸੰਪੂਰਨ ਭੋਗ ਅਰਦਾਸ ਤੇ ਪਾਵਨ ਪਵਿੱਤਰ ਹੁਕਮ ਨਾਮੇ ਤੋਂ ਉਪਰੰਤ ਧਾਰਮਿਕ ਸਮਾਗਮ ਦੀ ਅਰੰਭਤਾ ਹੋਈ ਜਿਸ ਵਿੱਚ ਪੰਥ ਦੇ ਨਾਮਵਰ ਰਾਗੀ ਢਾਡੀ ਕਵੀਸ਼ਰ ਪ੍ਰਚਾਰਕਾਂ ਤੇ ਕਥਾਵਾਚਕਾ ਤੋਂ ਇਲਾਵਾ ਸੈਂਕੜੇ ਜਥੇਦਾਰ ਤੇ ਹੋਰ ਧਾਰਮਿਕ ਸੰਤਾਂ ਮਹਾਪੁਰਸ਼ਾਂ ਨੇ ਵਿਸ਼ੇਸ਼ ਤੌਰ ਹਾਜ਼ਰੀ ਲਵਾਈ ਅਤੇ ਜਿਥੇ ਆਈ ਸੰਗਤ ਨੂੰ ਗੁਰਬਾਣੀ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਜੋੜਿਆ ਗਿਆ ਉਥੇ ਮਹੱਲਾ ਪ੍ਰਦਰਸ਼ਨ ਰਾਹੀਂ ਸਿੱਖੀ ਦੇ ਸੁਨਹਿਰੀ ਪੁਰਾਤਨ ਵਿਰਸੇ ਇਤਿਹਾਸ ਨਾਲ ਜੋੜਿਆ ਗਿਆ, ਭਾਈ ਖਾਲਸਾ ਨੇ ਦੱਸਿਆ ਦੋ ਵਜੇ ਧਾਰਮਿਕ ਦੀਵਾਨ ਦੀ ਸਮਾਪਤੀ ਤੋਂ ਉਪਰੰਤ ਅਕਾਲ ਪੁਰਖ ਦੀਆਂ ਲਾਡਲੀਆਂ ਨਿਹੰਗ ਫੌਜ਼ਾਂ ਨੇ ਆਪਣੇ ਆਪਣੇ ਘੌੜਿਆ ਤੇ ਸਵਾਰ ਹੱਥਾਂ ਵਿੱਚ ਨੇਜ਼ੇ ਬਰਛੇ ਬਰਛੀਆਂ ਖੰਡੇ ਦੋਧਾਰੇ ਕਿਰਪਾਨਾਂ ਤੇ ਰਵਾਇਤੀ ਹਥਿਆਰਾਂ ਨਾਲ ਲੈਸ ਹੋ ਕੇ ਸਥਾਨਕ ਸਰਕਾਰੀ ਗਰਾਉਂਡ ਵਿੱਚ ਸ਼ਾਨਦਾਰ ਮਹੱਲੇ ਦਾ ਪ੍ਰਦਰਸ਼ਨ ਕੀਤਾ ਲਾਡਲੀਆਂ ਫੌਜਾਂ ਨੇ ਨੇਜ਼ਾ ਬਾਜ਼ੀ ਗਤਕੇਬਾਜ਼ੀ ਘੌੜ ਸਵਾਰੀ ਪੈਂਤੜੇ ਕੱਢਣੇ ਦੋ ਦੋ ਤਿੰਨ ਦਿਨ ਨੰਗੀਆਂ ਤਲਵਾਰਾਂ ਨਾਲ ਗਤਕੇਬਾਜ਼ੀ ਦੇ ਜੌਹਰ ਦੇ ਨਾਲ ਨਾਲ ਕਈ ਤਰ੍ਹਾਂ ਜੰਗ ਜੂੰ ਖ਼ਾਲਸਾਈ ਖੇਡਾਂ ਦਾ ਪ੍ਰਦਰਸ਼ਨ ਕਰਕੇ ਨੌਜਵਾਨ ਪੀੜ੍ਹੀ ਨੂੰ ਸਿੱਖੀ ਦੇ ਸੁਨਹਿਰੀ ਵਿਰਸੇ ਇਤਿਹਾਸ ਨਾਲ ਜੋੜਿਆ ਗਿਆ, ਭਾਈ ਖਾਲਸਾ ਨੇ ਦੱਸਿਆ ਮਹੱਲਾ ਖੇਡਣ ਵਾਲਿਆਂ, ਧਾਰਮਿਕ ਬੁਲਾਰਿਆਂ, ਸੰਤਾਂ ਮਹਾਪੁਰਸ਼ਾਂ ਦੇ ਨਾਲ ਨਾਲ ਨਿਹੰਗ ਸਿੰਘ ਜਥੇਬੰਦੀਆਂ ਦੇ ਜਥੇਦਾਰ ਸਾਹਿਬਾਨਾਂ ਤੇ ਲਾਡਲੀਆਂ ਫੌਜਾਂ ਨੂੰ ਮਾਇਆ ਨਾਲ ਨਿਵਾਜਿਆ ਗਿਆ ਅਤੇ ਗੁਰੂ ਕੇ ਲੰਗਰ ਦੇਗਾਂ ਸਰਦਾਈਆ ਅਤੁੱਟ ਵਰਤਾਏ ਗਏ, ਇਸ ਮੌਕੇ ਤੇ ਮਾਲਵਾ ਤਰਨਾਦਲ ਸ਼ਹੀਦ ਬਾਬਾ ਸੰਗਤ ਸਿੰਘ ਜੀ ਤੋਂ ਰੰਘਰੇਟਾ ਕੌਮ ਦੀ ਬੁਲੰਦ ਆਵਾਜ਼ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਸਾਹਿਬ, ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ ਮੁਖੀ ਸ਼ਹੀਦ ਬਾਬਾ ਜੀਵਨ ਸਿੰਘ ਤਰਨਦਲ, ਜਥੇ ਬਾਬਾ ਬਲਦੇਵ ਸਿੰਘ ਮੁਸਤਫ਼ਾ ਪੁਰ ਜਥੇਦਾਰ ਬਾਬਾ ਪ੍ਰਗਟ ਸਿੰਘ, ਜਥੇਦਾਰ ਰਾਜਾ ਰਾਜ਼ ਸਿੰਘ, ਜਥੇਦਾਰ ਕੁਲਵਿੰਦਰ ਸਿੰਘ ਚਮਕੌਰ ਸਾਹਿਬ, ਭਾਈ ਸੁਖਦੇਵ ਸਿੰਘ ਫ਼ੌਜੀ ਜਗਰਾਉਂ, ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਏ ਆਈ ਐਸ ਐਸ ਐਫ ਖਾਲਸਾ ਤੋਂ ਇਲਾਵਾ ਸੈਂਕੜੇ ਜਥੇਦਾਰ ਨਿਰਮਲੇ ਸੰਤ ਤੇ ਮਹਾਤਮਾ ਹਾਜ਼ਰ ਸਨ।

Leave a Reply

Your email address will not be published. Required fields are marked *