ਅਕਾਲੀ ਦਲ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦਾ ਬਾਗੀਆਂ ਨੂੰ ਇਕੱਠੇ ਹੋਣ ਦਾ ਸੱਦਾ ਪੰਜ ਮੈਂਬਰੀ ਭਰਤੀ ਕਮੇਟੀ ਨੂੰ ਲੋਕਾਂ ਦੇ ਮਿਲ ਰਹੇ ਭਰਵੇਂ ਸਹਿਯੋਗ ਦੀ ਬੁਖਲਾਹਟ : ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ

ਗੁਰਦਾਸਪੁਰ, 27 ਮਾਰਚ (ਸਰਬਜੀਤ ਸਿੰਘ)– ਦੋ ਦਸੰਬਰ ਵਾਲੇ ਅਕਾਲ ਤਖ਼ਤ ਸਾਹਿਬ ਦੇ ਸਾਰੇ ਹੁਕਮਾਂ ਤੋਂ ਭਗੌੜੇ ਹੋ ਕੇ ਬਾਦਲਕਿਆਂ ਨੇ ਜਥੇਦਾਰ ਸਾਹਿਬ ਵੱਲੋਂ ਚੁੱਲਾ ਚੌਂਕਾ ਇੱਕ ਕਰਨ ਤਹਿਤ ਬਣਾਈ ਸੱਤ ਮੈਂਬਰੀ ਕਮੇਟੀ ਨੂੰ ਵੀ ਨਹੀਂ ਬਖਸ਼ਿਆ,ਸਭ ਤੋਂ ਪਹਿਲਾਂ ਇਸ ਕਮੇਟੀ ਦੀ ਅਗਵਾਈ ਕਰਨ ਵਾਲੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਧਾਮੀ ਤੇ ਬਡੂੰਗਰ ਨੂੰ ਇੱਕ ਡਰਾਮਾ ਰਾਹੀਂ ਦੂਰ ਕੀਤਾ ਗਿਆ ਅਤੇ ਤਖਤ ਦੇ ਹੁਕਮਾਂ ਵਿਰੁੱਧ ਆਪਣੀ ਭਰਤੀ ਮੁਹਿੰਮ ਸ਼ੁਰੂ ਕੀਤੀ,ਜਿਸ ਨੂੰ ਲੋਕਾਂ ਨੇ ਮੂੰਹ ਨਹੀਂ ਲਾਇਆ,ਅਤੇ ਜਦੋਂ 7 ਮੈਂਬਰਾਂ ਤੋਂ ਬਾਕੀ ਬਚੇ ਪੰਜ ਮੈਂਬਰਾਂ ਨੂੰ ਜਥੇਦਾਰ ਗਿਆਨੀ ਰਘਬੀਰ ਨੇ ਭਰਤੀ ਮੁਹਿੰਮ ਸ਼ੁਰੂ ਕਰਨ ਦੀ ਆਗਿਆ ਦਿੱਤੀ ਗਈ ਅਤੇ ਇਸ ਦੀ ਸ਼ੁਰੂਆਤ ਵੀ ਬਕੈਦਾ ਅਕਾਲ ਤਖ਼ਤ ਸਾਹਿਬ ਤੋ ਅਰਦਾਸ ਕਰਨ ਉਪਰੰਤ ਕੀਤੀ ਗਈ ਅਤੇ ਇਸ ਦੇ ਪਹਿਲੇ ਅਤੇ ਪਲੇਠੇ ਅਕਾਲੀ ਮੈਂਬਰ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਬਣੇ,ਜਦੋਂ ਹੁਣ ਇਹ ਭਰਤੀ ਮੁਹਿੰਮ ਨੂੰ ਲੋਕਾਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਤਾਂ ਇਸੇ ਦੀ ਬੁਖਲਾਹਟ ਕਾਰਨ ਬਾਦਲਕਿਆਂ ਨੇ ਬਾਗੀਆਂ ਨੂੰ ਇਕੱਠੇ ਹੋਣ ਦੀ ਅਪੀਲ ਕੀਤੀ ਹੈ,ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਬਾਗੀਆਂ ਨੂੰ ਬੇਨਤੀ ਕਰਦੀ ਹੈ ਕਿ ਬਲਵਿੰਦਰ ਸਿੰਘ ਭੂੰਦੜ ਦੇ ਚੁੱਗਲ ਨਾ ਫਸਿਆ ਜਾਵੇ ਕਿਉਂਕਿ ਸਿੱਖ ਕੌਮ ਤੇ ਸਿੱਖ ਪੰਥ ਅਕਾਲ ਤਖ਼ਤ ਸਾਹਿਬ ਦੇ ਨਾਲ ਖੜਾ ਹੈ ਅਤੇ ਹਮੇਸ਼ਾ ਖੜ੍ਹਾ ਇਸ ਦੀ ਹੋਂਦ ਨੂੰ ਖਤਮ ਕਰਨ ਵਾਲੀ ਖਤਮ ਹੋ ਜਾਣਗੇ,ਇਸ ਕਰਕੇ ਤੁਸੀਂ ਹੁਣ ਬਾਦਲਕਿਆਂ ਨਾਲ ਰਲ ਕੇ ਸਿੱਖ ਪੰਥ ਦੇ ਪੇਟ’ਚ ਛੁੱਰਾ ਮਾਰਨ ਵਾਲਾ ਕੰਮ ਬਿਲ ਕੁੱਲ ਨਾਂ ਕਰਿਓ?ਨਹੀਂ ਕੌਮ ਤੁਹਾਨੂੰ ਬਿੱਲਕੁਲ ਨਹੀਂ ਬਖਸ਼ੇਗੀ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਅਕਾਲੀ ਦਲ ਬਾਦਲ ਦੇ ਕਾਰਜਕਾਰੀ ਪ੍ਰਧਾਨ ਸ੍ਰ ਬਲਵਿੰਦਰ ਸਿੰਘ ਭੂੰਦੜ ਵੱਲੋਂ ਬਾਗੀ ਅਕਾਲੀ ਆਗੂਆਂ ਨੂੰ ਇਕੱਠੇ ਹੋਣ ਦੀ ਅਪੀਲ ਦਾ ਸਖ਼ਤ ਨੋਟਿਸ ਤੇ ਬਾਗੀਆਂ ਨੂੰ ਤਖ਼ਤ ਵਿਰੋਧੀਆਂ ਨਾਲ਼ ਇਕੱਠੇ ਨਾਂ ਹੋਣ ਦੀ ਮੰਗ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਭਾਈ ਖਾਲਸਾ ਨੇ ਸਪੱਸ਼ਟ ਕੀਤਾ ਸ਼੍ਰੋਮਣੀ ਅਕਾਲੀ ਬਾਦਲ ਲੋਕਾਂ ਵੱਲੋਂ ਨਕਾਰਿਆ ਜਾ ਚੁੱਕਾ ਹੈ ਜਦੋਂ ਕਿ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਤਹਿਤ ਚੱਲਣ ਵਾਲੇ ਅਕਾਲੀ ਦਲ ਦੇ ਬਾਗੀ ਧੜੇ ਨੂੰ ਸਿੱਖ ਪੰਥ ਦਾ ਭਰਵਾਂ ਹੁੰਗਾਰਾ ਮਿਲਨ ਦੀ ਬੁਖਲਾਹਟ ਵਿੱਚ ਅਕਾਲੀ ਦਲ ਬਾਦਲ ਅਜੇ ਵੀ ਸੁਖਬੀਰ ਨੂੰ ਮੁੜ ਅਕਾਲੀ ਦਲ ਦਾ ਪ੍ਰਧਾਨ ਬਣਾਉਣ ਦਾ ਪੱਤਾ ਖੇਡ ਕੇ ਅਕਾਲੀ ਦਲ ਦੇ ਬਾਗੀਆਂ ਨੂੰ ਇਕੱਠੇ ਹੋਣ ਲਈ ਸੱਦਾ ਦੇ ਰਿਹਾ ਹੈ, ਭਾਈ ਖਾਲਸਾ ਨੇ ਕਿਹਾ ਤਖ਼ਤ ਸਾਹਿਬ ਦੇ ਹੁਕਮਾਂ ਉਲਟ ਬਾਦਲਕਿਆਂ ਨੇ ਭਰਤੀ ਮੁਹਿੰਮ ਸ਼ੁਰੂ ਕੀਤੀ ਅਤੇ ਇਹ ਫਰਜ਼ੀ ਭਰਤੀ ਦਾ ਪੋਲ ਖੁੱਲਿਆ ਭਾਈ ਖਾਲਸਾ ਨੇ ਕਿਹਾ ਤਖ਼ਤ ਸਾਹਿਬ ਦੇ ਹੁਕਮਾਂ ਅਨੁਸਾਰ ਬਣਾਈ 7 ਮੈਂਬਰੀ ਕਮੇਟੀ ਦੇ ਬਚੇ ਪੰਜ ਮੈਂਬਰਾਂ ਨੇ ਜਥੇਦਾਰ ਗਿਆਨੀ ਰਘਬੀਰ ਸਿੰਘ ਜੀ ਦੇ ਹੁਕਮਾਂ ਤਹਿਤ ਭਰਤੀ ਮੁਹਿੰਮ ਚਲਾਈ ਤਾਂ ਲੋਕਾਂ ਨੇ ਆਪ ਮੁਹਾਰੇ ਹੋ ਕੇ ਭਰਤੀ ਮੁਹਿੰਮ ਨੂੰ ਵੱਡਾ ਹੁਲਾਰਾ ਦਿੱਤਾ ਤੇ ਅਕਾਲੀ ਦਲ ਵਿੱਚ ਸ਼ਾਮਲ ਹੋਏ ਭਾਈ ਖਾਲਸਾ ਨੇ ਸਪੱਸ਼ਟ ਕੀਤਾ ਬਾਦਲਕੇ ਹੁਣ ਨਵੇਂ ਪੱਤੇ ਰਾਹੀਂ ਸੁਖਬੀਰ ਬਾਦਲ ਨੂੰ ਅਕਾਲੀ ਦਲ ਦਾ ਪ੍ਰਧਾਨ ਬਣਾਉਣ ਦੀ ਵਿਉਂਤਬੰਦੀ ਘੜੀ ਬੈਠਾ ਹਨ, ਜੋਂ ਸਿੱਖ ਕੌਮ ਨੂੰ ਕਦੇ ਬਰਦਾਸ਼ਤ ਨਹੀਂ ਹੋਵੇਗਾ, ਭਾਈ ਖਾਲਸਾ ਨੇ ਕਿਹਾ ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਤਖ਼ਤ ਸਾਹਿਬ ਦੇ ਹੁਕਮਾਂ ਅਨੁਸਾਰ ਅਕਾਲੀ ਦਲ ਭਰਤੀ ਮੁਹਿੰਮ ਚਲਾ ਰਹੀ ਪੰਜ ਮੈਂਬਰੀ ਭਰਤੀ ਕਮੇਟੀ ਨੂੰ ਪੂਰਨ ਹਮਾਇਤ ਕਰਦੀ ਹੋਈ ਲੋਕਾਂ ਨੂੰ ਅਪੀਲ ਕਰਦੀ ਹੈ ਕਿ ਉਹ ਵੱਡੀ ਪੱਧਰ ਤੇ ਅਕਾਲੀ ਦਲ ਵਿੱਚ ਭਰਤੀ ਹੋਣ ਦੀ ਲੋੜ ਤੇ ਜ਼ੋਰ ਦੇਣ ਦੇ ਨਾਲ ਨਾਲ ਬਾਗੀ ਧੜੇ ਨੂੰ ਬੇਨਤੀ ਕਰਦੀ ਹੈ ਕਿ ਅਕਾਲ ਤਖ਼ਤ ਸਹਿਬ ਦੇ ਹੁਕਮਾਂ ਤੋਂ ਬਾਗੀ ਬਾਦਲਕਿਆਂ ਨਾਲ ਕੋਈ ਸਮਝੌਤਾ ਨਾ ਕੀਤਾ ਜਾਵੇ, ਕੌਮ ਅਕਾਲ ਤਖ਼ਤ ਸਾਹਿਬ ਅਤੇ ਤਖ਼ਤ ਸਾਹਿਬਾਨਾਂ ਦੇ ਜਥੇਦਾਰ ਸਾਹਿਬਾਨਾਂ ਨਾਲ ਖੜ੍ਹੀ ਹੈ,ਤੁਸੀਂ ਹੁਣ ਬਾਦਲਕਿਆਂ ਦੇ ਚੁਗਲ’ਚ ਨਾ ਫਸ ਜਾਇਓ , ਇਸ ਮੌਕੇ ਤੇ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਏ ਆਈ ਐਸ ਐਸ ਐਫ ਖਾਲਸਾ ਨਾਲ ਭਾਈ ਅਵਤਾਰ ਸਿੰਘ ਅੰਮ੍ਰਿਤਸਰ ਭਾਈ ਸੁਖਦੇਵ ਸਿੰਘ ਫ਼ੌਜੀ ਜਗਰਾਉਂ ਭਾਈ ਬਲਵਿੰਦਰ ਸਿੰਘ ਖਡੂਰ ਸਾਹਿਬ ਭਾਈ ਦਿਲਬਾਗ ਸਿੰਘ ਬਾਗੀ ਗੁਰਦਾਸਪੁਰ ਭਾਈ ਸਿੰਦਾ ਸਿੰਘ ਨਿਹੰਗ ਤੇ ਪਿਰਥੀ ਸਿੰਘ ਧਾਲੀਵਾਲ ਆਦਿ ਆਗੂ ਹਾਜਰ ਸਨ ।।

Leave a Reply

Your email address will not be published. Required fields are marked *