ਗੁਰਦਾਸਪੁਰ, 4 ਫਰਵਰੀ (ਸਰਬਜੀਤ ਸਿੰਘ)– ਜਥੇਦਾਰ ਗਿਆਨੀ ਰਘਬੀਰ ਸਿੰਘ ਜੀ ਨੇ ਦੋ ਦਸੰਬਰ ਨੂੰ ਅਕਾਲ ਤਖ਼ਤ ਸਾਹਿਬ ਤੋਂ ਜਿਥੇ ਬਾਦਲਕਿਆਂ ਦੇ ਕੀਤੇ ਗੁਨਾਹਾਂ ਨੂੰ ਅਕਾਲ ਤਖ਼ਤ ਸਾਹਿਬ ਦੇ ਸਨਮੁਖ ਕਬੂਲ ਕਰਵਾਇਆ ਤੇ ਸਜ਼ਾ ਸੁਣਾਈ, ਉਥੇ ਅਕਾਲੀ ਦਲ ਦੀ ਮੁੱਢਲੀ ਹੋਂਦ ਨੂੰ ਬਚਾਉਣ ਲਈ 7 ਮੈਂਬਰੀ ਕਮੇਟੀ ਦਾ ਗਠਨ ਕੀਤਾ ਤੇ ਐਲਾਨ ਕੀਤਾ ਕਿ ਇਹ ਕਮੇਟੀ ਅਕਾਲੀ ਦਲ ਦੀ ਨਵੀਂ ਭਰਤੀ ਕਰੇਗੀ ਤੇ ਦਾਗ਼ੀ ਬਾਗ਼ੀ ਸਭ ਇੱਕ ਕੀਤੇ ਜਾਣਗੇ,ਪਰ ਸੁਖਬੀਰ ਬਾਦਲ ਨੇ ਜਥੇਦਾਰ ਸਾਹਿਬ ਦੇ ਹੁਕਮਾਂ ਉਲਟਾ ਬੋਲਦਿਆਂ ਮਾਘੀ ਕਾਨਫਰੰਸ ਵਿੱਚ ਸ਼ਰੇਆਮ ਕਿਹਾ ਕਿ ਮੈਂ ਕੋਈ ਗੁਨਾਹ ਨਹੀਂ ਕੀਤਾ, ਸਗੋਂ ਰੇੜਕਾ ਖ਼ਤਮ ਕੀਤਾ ਹੈ, ਉਧਰ ਜਥੇਦਾਰ ਸਾਹਿਬ ਵੱਲੋਂ ਬਣਾਈ ਭਰਤੀ ਸੱਤ ਮੈਂਬਰੀ ਕਮੇਟੀ ਨੂੰ ਛੱਡ ਕੇ ਆਪਣੇ ਤੌਰ ਤੇ ਭਰਤੀ ਸ਼ੁਰੂ ਕਰ ਦਿੱਤੀ ਜਿਸ ਨਾਲ ਜਥੇਦਾਰ ਸਾਹਿਬ ਦੇ ਹੁਕਮਾਂ ਦੀ ਉਲੰਘਣਾ ਹੋਈ,ਇਥੇ ਬੱਸ ਨਹੀਂ ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ ਤੇ ਲੱਗੇ ਦੋਸ਼ਾਂ ਦੀ ਜਾਂਚ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਵਿਰੁੱਧ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਤਿੰਨ ਮੈਂਬਰੀ ਟੀਮ ਵੱਲੋਂ ਕੀਤੀ ਜਾ ਰਹੀ ਹੈ, ਜਦੋਂ ਕਿ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਵੱਲੋਂ ਬਾਦਲਕਿਆਂ ਦੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਵਿਰੁੱਧ ਕੀਤੀ ਕਾਰਵਾਈ ਦਾ ਸਖਤ ਨੋਟਿਸ ਲਿਆ ਜਾ ਰਿਹਾ ਹੈ ਅਤੇ ਮੰਗ ਕੀਤੀ ਜਾ ਰਹੀ ਹੈ ਕਿ ਜਥੇਦਾਰ ਸਾਹਿਬ ਜੀ ਹੁਕਮਾਂ ਨੂੰ ਲਾਗੂ ਕਰਵਾਉਣ ਨਹੀਂ ਤਾਂ ਆਹੁਦੇ ਤੋਂ ਅਸਤੀਫਾ ਦੇਣ, ਭਾਵੇਂ ਕਿ ਹੁਣ ਅਕਾਲ ਤਖ਼ਤ ਸਾਹਿਬ ਜੀ ਦੇ ਜਥੇਦਾਰ ਸਾਹਿਬ ਨਾਲ ਵਿਰੋਧੀ ਧੜੇ ਦੇ ਅਕਾਲੀ ਗੁਰਪ੍ਰਤਾਪ ਸਿੰਘ ਵਡਾਲਾ ਤੇ ਹੋਰ ਵਿਰੋਧੀਆਂ ਵਲੋਂ ਸਕਾਇਤ ਕਰਨ ਤੇ ਦੋ ਦਸੰਬਰ ਨੂੰ ਭਰਤੀ ਮੁਹਿੰਮ ਲਈ ਬਣਾਈ 7 ਮੈਂਬਰੀ ਕਮੇਟੀ ਦੀ ਮੀਟਿੰਗ ਅੱਜ ਪਟਿਆਲਾ ਵਿਖੇ ਐਸ ਜੀ ਪੀ ਸੀ ਪ੍ਰਧਾਨ ਭਾਈ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਹੋ ਰਹੀ ਹੈ, ਪਰ ਸਿੱਖ ਕੌਮ ਨੂੰ ਵਿਸ਼ਵਾਸ ਨਹੀਂ ਆ ਰਿਹਾ ਹੈ ਕਿ ਜਥੇਦਾਰ ਸਾਹਿਬ ਦੋ ਦਸੰਬਰ ਵਾਲੇ ਹੁਕਮਾਂ ਨੂੰ ਬਾਦਲਕਿਆਂ ਤੇ ਲਾਗੂ ਕਰਵਾਉਣ ਲਈ ਕਾਮਯਾਬ ਹੋ ਜਾਣਗੇ ਜਾ ਨਹੀਂ ? ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਥੇਦਾਰ ਗਿਆਨੀ ਰਘਬੀਰ ਸਿੰਘ ਜੀ ਨੂੰ ਬੇਨਤੀ ਕਰਦੀ ਹੈ ਕਿ ਉਹ ਦੋ ਦਸੰਬਰ ਵਾਲੇ ਹੁਕਮਾਂ ਨੂੰ ਲਾਗੂ ਕਰਵਾਉਣ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਤੇ ਲੱਗੇ ਦੋਸ਼ਾਂ ਦੀ ਜਾਂਚ ਅਕਾਲ ਤਖ਼ਤ ਸਾਹਿਬ ਦੀ ਬਣਾਈ ਕਮੇਟੀ ਤੋਂ ਕਰਵਾਉਣ ਦੀ ਲੋੜ ਤੇ ਜ਼ੋਰ ਦੇਣ ,ਨਹੀਂ ਤਾਂ ਆਪਣੇ ਇਸ ਉੱਚ ਆਹੁਦੇ ਤੋਂ ਤੁਰੰਤ ਅਸਤੀਫ਼ਾ ਦੇ ਦੇਣ ਤਾਂ ਕਿ ਅਕਾਲ ਤਖ਼ਤ ਸਾਹਿਬ ਦੀ ਸਰਬਉਚਤਾ ਤੇ ਮਹਾਨਤਾ ਨੂੰ ਬਰਕਰਾਰ ਰੱਖਿਆ ਜਾ ਸਕੇ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਬਾਦਲਕਿਆਂ ਵੱਲੋਂ ਜਥੇਦਾਰ ਸਾਹਿਬ ਜੀ ਦੇ ਹੁਕਮਾਂ ਤੋਂ ਬਾਗੀ ਹੋ ਸੱਤ ਮੈਂਬਰੀ ਕਮੇਟੀ ਤੋਂ ਪਾਸੇ ਆਪਣੇ ਡੈਲੀ ਗੇਟਾਂ ਰਾਹੀਂ ਕੀਤਾ ਭਰਤੀ, ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਦੀ ਜਾਂਚ ਸ਼੍ਰੋਮਣੀ ਕਮੇਟੀ ਵੱਲੋਂ ਕਰਨ ਦੀ ਨਿੰਦਾ ਤੇ ਜਥੇਦਾਰ ਸਾਹਿਬ ਤੋਂ ਦੋ ਦਸੰਬਰ ਵਾਲੇ ਫੈਸਲਿਆਂ ਲਾਗੂ ਕਰਵਾਉਣ ਜਾ ਅਸਤੀਫ਼ਾ ਦੇਣ ਦੀ ਮੰਗ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਉਹਨਾਂ ਭਾਈ ਖਾਲਸਾ ਨੇ ਦੱਸਿਆ ਜਦੋਂ ਜਥੇਦਾਰ ਸਾਹਿਬ ਜੀ ਵੱਲੋਂ ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ’ਚ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋਂ ਦੋਸ਼ੀ ਤੇ ਸਜ਼ਾ ਸੁਣਾਈ ਤੇ ਬਾਦਲਕਿਆਂ ਨੇ ਸਜ਼ਾ ਭੁਗਤੀ ਵੀ, ਉਸ ਵਕਤ ਦੇਸ਼ਾਂ ਵਿਦੇਸ਼ਾਂ ਵਿੱਚ ਜਥੇਦਾਰ ਸਾਹਿਬ ਅਤੇ ਅਕਾਲ ਤਖ਼ਤ ਸਾਹਿਬ ਦੀ ਸਰਬਉਚਤਾ ਅਤੇ ਮਹਾਨਤਾ ਦਾ ਢਾਕਾਂ ਵੱਜਿਆ, ਭਾਈ ਖਾਲਸਾ ਨੇ ਦੱਸਿਆ ਹੁਣ ਉਹਨਾਂ ਹੁਕਮਾਂ ਤੋਂ ਬਾਗੀ ਹੋ ਕੇ ਬਾਦਲਕਿਆਂ ਫਿਰ ਆਪਣੀਆਂ ਮਨ ਮਰਜ਼ੀਆਂ ਤੇ ਉਤਰ ਆਏ ਹਨ ਅਤੇ ਆਨੇ ਬਹਾਨੇ ਅਕਾਲ ਤਖ਼ਤ ਸਾਹਿਬ ਦੀ ਪਵਿੱਤਰਤਾ ਮਹਾਂਨਤਾ ਤੇ ਮੁਢਲੀ ਮਰਯਾਦਾ ਨੂੰ ਸੱਟ ਮਾਰਨ ਵਾਲੇ, ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਪਾੜ ਕੇ ਗਲੀਆਂ ਨਾਲੀਆਂ’ ਖਿਲਾਰਨ, ਨਿਹੱਥੇ ਸਿੰਘਾਂ ਤੇ ਗੋਲੀਆਂ ਚਲਾਉਣ ਤੇ ਸਿੰਘਾਂ ਦੇ ਝੂਠੇ ਮੁਕਾਬਲੇ ਬਣਾ ਕੇ ਮਾਰਨ ਵਾਲੇ ਪੁਲਿਸ ਅਧਿਕਾਰੀਆਂ ਨੂੰ ਉੱਚ ਅਹੁਦਿਆਂ ਤੇ ਬਿਰਾਜਮਾਨ ਕਰਨ ਤੇ ਬਿਨਾਂ ਮੁਵਾਫੀ ਮੰਗੇ ਸਰਸੇ ਵਾਲੇ ਰਾਮ ਰਹੀਮ ਸਾਧ ਨੂੰ ਮੁਆਫੀ ਦੇਣ ਦੇ ਦੋਸ਼ੀ ਸੁਖਬੀਰ ਨੂੰ ਫਿਰ ਤੋਂ ਪ੍ਰਧਾਨ ਬਣਾਉਣ ਦੀ ਵਿਉਂਤਬੰਦੀ ਘੜੀ ਜਾਂ ਰਹੀ ਹੈ ਜੋਂ ਸਿੱਖ ਕੌਮ ਕਦੇ ਬਰਦਾਸ਼ਤ ਨਹੀਂ ਕਰੇਗੀ ਤੇ ਇਸ ਦਾ ਸਮਾਂ ਆਉਣ ਤੇ ਢੁਕਵਾਂ ਜਵਾਬ ਬਾਦਲਕਿਆਂ ਨੂੰ ਦਿੱਤਾ ਜਾਵੇਗਾ, ਭਾਈ ਖਾਲਸਾ ਨੇ ਕਿਹਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਜਥੇਦਾਰ ਗਿਆਨੀ ਰਘਬੀਰ ਸਿੰਘ ਜੀ ਨੂੰ ਬੇਨਤੀ ਕਰਦੀ ਹੈ ਕਿ ਉਹ ਦੋ ਦਸੰਬਰ ਵਾਲੇ ਕੀਤੇ ਹੁਕਮਾਂ ਨੂੰ ਇੰਨ ਬਿੰਨ ਬਾਦਲਕਿਆਂ ਤੇ ਲਾਗੂ ਕਰਵਾਉਣ ਜਾਂ ਫਿਰ ਆਪਣੇ ਆਹੁੰਦੇ ਤੋਂ ਅਸਤੀਫਾ ਦੇ ਦੇਣ ਤਾਂ ਕਿ ਅਕਾਲ ਤਖ਼ਤ ਸਾਹਿਬ ਦੀ ਸਰਬਉਚਤਾ ਪਵਿੱਤਰਤਾਂ ਅਤੇ ਮਹਾਨਤਾ ਨੂੰ ਬਰਕਰਾਰ ਰੱਖਿਆ ਜਾ ਸਕੇ, ਇਸ ਮੌਕੇ ਤੇ ਭਾਈ ਖਾਲਸਾ ਪ੍ਰਧਾਨ ਏ ਆਈ ਐਸ ਐਸ ਐਫ ਖਾਲਸਾ ਨਾਲ ਭਾਈ ਅਵਤਾਰ ਸਿੰਘ ਅੰਮ੍ਰਿਤਸਰ ਭਾਈ ਜੋਗਿੰਦਰ ਸਿੰਘ ਅਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ ਭਾਈ ਸਿੰਦਾ ਸਿੰਘ ਨਿਹੰਗ ਤੇ ਪਿਰਥੀ ਸਿੰਘ ਧਾਲੀਵਾਲ ਧਰਮਕੋਟ ਭਾਈ ਮਨਜਿੰਦਰ ਸਿੰਘ ਖਾਲਸਾ ਤੇ ਭਾਈ ਸੁਰਜੀਤ ਸਿੰਘ ਕਮਾਲਕੇ ਭਾਈ ਦਿਲਬਾਗ ਸਿੰਘ ਬਾਗੀ ਗੁਰਦਾਸਪੁਰ ਭਾਈ ਜਗਜੀਤ ਸਿੰਘ ਸੈਦੇਸਾਹ ਵਾਲਾ ਭਾਈ ਬਲਕਾਰ ਸਿੰਘ ਦਾਰੇਵਾਲ ਭਾਈ ਸੁਖਦੇਵ ਸਿੰਘ ਫ਼ੌਜੀ ਜਗਰਾਉਂ ਭਾਈ ਜਸਵਿੰਦਰ ਸਿੰਘ ਤੇ ਭਾਈ ਇੰਦਰਜੀਤ ਸਿੰਘ ਕਾਉਂਕੇ ਤੇ ਭਾਈ ਬਲਵਿੰਦਰ ਸਿੰਘ ਖਡੂਰ ਸਾਹਿਬ ਆਦਿ ਆਗੂ ਹਾਜਰ ਸਨ ।