ਚੇਅਰਮੈਨ ਰਮਨ ਬਹਿਲ ਨੇ ਦਾਣਾ ਮੰਡੀ ਤੇ ਸਬਜ਼ੀ ਮੰਡੀ ਗੁਰਦਾਸਪੁਰ ਦੀ ਸੜਕ ਦਾ ਨੀਂਹ ਪੱਥਰ ਰੱਖਿਆ

ਗੁਰਦਾਸਪੁਰ

1 ਕਰੋੜ ਰੁਪਏ ਖ਼ਰਚ ਕਰਕੇ ਸੜਕ ਨੂੰ ਸੀਮੈਂਟ-ਕੰਕਰੀਟ ਨਾਲ ਬਣਾਇਆ ਜਾਵੇਗਾ – ਰਮਨ ਬਹਿਲ

ਗੁਰਦਾਸਪੁਰ, 4 ਫਰਵਰੀ (ਸਰਬਜੀਤ ਸਿੰਘ) – ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਵੱਲੋਂ ਅੱਜ ਦਾਣਾ ਮੰਡੀ ਤੇ ਸਬਜ਼ੀ ਮੰਡੀ ਗੁਰਦਾਸਪੁਰ ਦੀ ਸੜਕ ਨੂੰ ਬਣਾਉਣ ਦਾ ਨੀਂਹ ਪੱਥਰ ਰੱਖਿਆ ਗਿਆ। ਪੰਜਾਬ ਮੰਡੀ ਬੋਰਡ ਵੱਲੋਂ ਦਾਣਾ ਮੰਡੀ ਅਤੇ ਸਬਜ਼ੀ ਮੰਡੀ ਦੀ ਅੱਧਾ ਕਿੱਲੋਮੀਟਰ ਲੰਮੀ ਇਸ ਸੜਕ ਨੂੰ ਸੀਮੈਂਟ-ਕੰਕਰੀਟ ਨਾਲ ਬਣਾਉਣ ਉੱਪਰ 1 ਕਰੋੜ ਰੁਪਏ ਖ਼ਰਚ ਕੀਤੇ ਜਾਣਗੇ। 

ਮੰਡੀ ਦੀ ਸੜਕ ਦਾ ਨੀਂਹ ਪੱਥਰ ਰੱਖਣ ਮੌਕੇ ਚੇਅਰਮੈਨ ਰਮਨ ਬਹਿਲ ਨੇ ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ੍ਰੀ ਹਰਚੰਦ ਸਿੰਘ ਬਰਸਟ ਦਾ ਧੰਨਵਾਦ ਕਿਹਾ ਕਿ ਇਹ ਸੜਕ ਬਣਨ ਨਾਲ ਦਾਣਾ ਮੰਡੀ ਤੇ ਸਬਜ਼ੀ ਮੰਡੀ ਗੁਰਦਾਸਪੁਰ ਦੇ ਦੁਕਾਨਦਾਰਾਂ ਅਤੇ ਸ਼ਹਿਰ ਵਾਸੀਆਂ ਦੀ ਲੰਮੇ ਸਮੇਂ ਤੋਂ ਚਲੀ ਆ ਰਹੀ ਮੰਗ ਪੂਰੀ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਮੰਡੀ ਬੋਰਡ ਵੱਲੋਂ ਇਸ ਸੜਕ ਨੂੰ ਸੀਮੈਂਟ-ਕੰਕਰੀਟ ਦੀ ਬਣਾਇਆ ਜਾਵੇਗਾ ਜਿਸ ਉੱਪਰ ਇੱਕ ਕਰੋੜ ਰੁਪਏ ਦੀ ਲਾਗਤ ਆਵੇਗੀ। ਉਨ੍ਹਾਂ ਕਿਹਾ ਕਿ 10 ਫਰਵਰੀ ਨੂੰ ਇਸ ਸੜਕ ਨੂੰ ਬਣਾਉਣ ਦਾ ਕੰਮ ਸ਼ੁਰੂ ਹੋ ਜਾਵੇਗਾ ਅਤੇ 9 ਮਈ 2025 ਤੱਕ ਇਸ ਨੂੰ ਮੁਕੰਮਲ ਕਰ ਲਿਆ ਜਾਵੇਗਾ।  ਉਨ੍ਹਾਂ ਕਿਹਾ ਕਿ ਦਾਣਾ ਮੰਡੀ ਅਤੇ ਸਬਜ਼ੀ ਮੰਡੀ ਦੀ ਅਪਰੋਚ ਰੋਡ ਨਵੀਂ ਬਣਨ ਨਾਲ ਕਿਸਾਨ ਅਤੇ ਗ੍ਰਾਹਕ ਅਸਾਨੀ ਨਾਲ ਮੰਡੀ ਵਿੱਚ ਜਾ ਸਕਣਗੇ, ਜਿਸ ਨਾਲ ਸਬਜ਼ੀ ਮੰਡੀ ਦੇ ਦੁਕਾਨਦਾਰਾਂ ਦੀ ਗ੍ਰਾਹਕੀ ਵਿੱਚ ਵੀ ਵਾਧਾ ਹੋਵੇਗਾ।

ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਸਬਜ਼ੀ ਮੰਡੀ ਗੁਰਦਾਸਪੁਰ ਦੀ ਅਪਰੋਚ ਰੋਡ ਪਿਛਲੇ ਕਈ ਸਾਲਾਂ ਤੋਂ ਟੁੱਟੀ ਹੋਈ ਸੀ ਅਤੇ ਪਿਛਲੀਆਂ ਸਰਕਾਰਾਂ ਵੱਲੋਂ ਲੋਕਾਂ ਦੀ ਇਸ ਜਾਇਜ਼ ਮੰਗ ਵੱਲ ਕੋਈ ਧਿਆਨ ਨਹੀਂ ਸੀ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਰਿਵਾਇਤੀ ਪਾਰਟੀਆਂ ਦੇ ਸਥਾਨਿਕ ਨੁਮਾਇੰਦੇ ਵੀ ਸਿਰਫ਼ ਆਪਣੇ ਨਿੱਜੀ ਮੁਫ਼ਾਦਾਂ ਤੱਕ ਹੀ ਸੀਮਤ ਹਨ ਅਤੇ ਉਨ੍ਹਾਂ ਲਈ ਲੋਕਾਂ ਦੇ ਮੁੱਦੇ ਕੋਈ ਮਾਅਨੇ ਨਹੀਂ ਰੱਖਦੇ। ਸ੍ਰੀ ਬਹਿਲ ਨੇ ਕਿਹਾ ਕਿ ਉਹ ਵਿਕਾਸ ਦੀ ਰਾਜਨੀਤੀ ਕਰਦੇ ਹਨ ਅਤੇ ਲੋਕਾਂ ਦੇ ਮਸਲੇ ਹੱਲ ਕਰਵਾਉਣੇ ਹਮੇਸ਼ਾਂ ਹੀ ਉਨ੍ਹਾਂ ਦੀ ਪਹਿਲ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਸਬਜ਼ੀ ਮੰਡੀ ਦੇ ਦੁਕਾਨਦਾਰਾਂ ਵੱਲੋਂ ਮੰਡੀ ਦੀ ਇਸ ਸੜਕ ਦਾ ਮਸਲਾ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਗਿਆ ਸੀ ਤਾਂ ਉਨ੍ਹਾਂ ਨੇ ਨਿੱਜੀ ਦਿਲਚਸਪੀ ਲੈ ਕੇ ਸੜਕ ਦੇ ਇਸ ਪ੍ਰੋਜੈਕਟ ਨੂੰ ਸਰਕਾਰ ਕੋਲੋਂ ਪਾਸ ਕਰਵਾਇਆ। ਉਨ੍ਹਾਂ ਕਿਹਾ ਕਿ ਉਹ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਵਸਨੀਕਾਂ ਦੀ ਸੇਵਾਦਾਰ ਬਣ ਕੇ ਸੇਵਾ ਕਰ ਰਹੇ ਹਨ ਅਤੇ ਵਿਕਾਸ ਪੱਖੋਂ ਹਲਕਾ ਗੁਰਦਾਸਪੁਰ ਨੂੰ ਪਿੱਛੇ ਨਹੀਂ ਰਹਿਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸਾਲ ਵਿੱਚ ਗੁਰਦਾਸਪੁਰ ਸ਼ਹਿਰ ਲਈ ਹੋਰ ਵੀ ਪ੍ਰੋਜੈਕਟ ਲਿਆਂਦੇ ਜਾਣਗੇ।  ਇਸ ਮੌਕੇ ਮਾਰਕਿਟ ਕਮੇਟੀ ਦੇ ਚੇਅਰਮੈਨ ਭਾਰਤ ਭੂਸ਼ਨ ਸ਼ਰਮਾ, ਸਾਬਕਾ ਚੇਅਰਮੈਨ ਕੇਸ਼ਵ ਬਹਿਲ,ਐਕਸੀਅਨ ਮੰਡੀ ਬੋਰਡ ਬਲਦੇਵ ਸਿੰਘ ਬਾਜਵਾ, ਐੱਸ.ਡੀ.ਓ, ਅਸ਼ੋਕ ਕੁਮਾਰ, ਸਕੱਤਰ ਮਾਰਕਿਟ ਕਮੇਟੀ ਵਿਜੇ ਕੁਮਾਰ, ਸਬਜ਼ੀ ਮੰਡੀ ਐਸੋਸੀਏਸ਼ਨ ਦੇ ਪ੍ਰਧਾਨ ਰਵੀ ਮਹਾਜਨ, ਚੇਅਰਮੈਨ ਕਮਲ ਮਹਾਜਨ, ਧਰਮਿੰਦਰ ਸਿੰਘ, ਮਿੰਟੂ ਅਬਰੋਲ, ਵਿਜੇ ਕੁਮਾਰ, ਗੋਲਡੀ, ਵਿਪਨ, ਆਸ਼ੂ, ਵਪਾਰ ਮੰਡਲ ਦੇ ਚੇਅਰਮੈਨ ਰਘੁਬੀਰ ਸਿੰਘ ਖ਼ਾਲਸਾ, ਪ੍ਰਧਾਨ ਅਸ਼ੋਕ ਮਹਾਜਨ, ਹਿਤੇਸ਼ ਮਹਾਜਨ, ਭੁਪਿੰਦਰ ਸਿੰਘ ਰੋਬਿਨ, ਰੁਪੇਸ਼ ਕੁਮਾਰ ਬਿੱਟੂ, ਰਜਿੰਦਰ, ਅਸ਼ੋਕ ਮਹਾਜਨ, ਧਰਮਪਾਲ ਤੁਲੀ, ਧਰਮਪਾਲ ਮਹਾਜਨ, ਅਜੇ ਬਹਿਲ ਅਤੇ ਵੱਡੀ ਗਿਣਤੀ ਵਿੱਚ ਸਬਜ਼ੀ ਮੰਡੀ ਦੇ ਦੁਕਾਨਦਾਰ ਅਤੇ ਇਲਾਕੇ ਦੇ ਮੁਹਤਬਰ ਹਾਜ਼ਰ ਸਨ।

Leave a Reply

Your email address will not be published. Required fields are marked *