ਅੰਮ੍ਰਿਤਸਰ, ਗੁਰਦਾਸਪੁਰ, 28 ਮਾਰਚ (ਸਰਬਜੀਤ ਸਿੰਘ)– ਅੱਜ ਅੰਮ੍ਰਿਤਸਰ ਵਿਖੇ ਪਿੰਡ ਚੀਤ ਕਲੌਨੀ ਅਤੇ ਪਿੰਡ ਰਾਮਪੁਰਾ ਕਲੌਨੀ ਵਿਖੇ ਨਿਹੰਗ ਸਿੰਘ ਜਥੇਬੰਦੀਆਂ ਦੀ ਜ਼ਰੂਰੀ ਮੀਟਿੰਗ ਸ਼ਹੀਦ ਬਾਬਾ ਜੀਵਨ ਸਿੰਘ ਤਰਨਾਦਲ ਦੇ ਮੁੱਖੀ ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ ਦੀ ਅਗਵਾਈ ਹੇਠ ਹੋਈ, ਜਿਸ ਵੱਖ ਵੱਖ ਜਥੇਦਾਰਾਂ ਤੇ ਹੋਰ ਸਥਾਨਕ ਸੰਗਤਾਂ ਦੇ ਹਿਸਾ ਲਿਆ ਗਿਆ, ਮੀਟਿੰਗ ਵਿੱਚ ਸਰਬਸੰਮਤੀ ਮਤਾ ਪਾਸ ਕਰਕੇ ਗੁਰਦੁਆਰਾ ਸਾਹਿਬ ਵਿਖੇ ਹਰ ਸੰਗਰਾਂਦ ਅਤੇ ਸਾਰੇ ਇਤਿਹਾਸਕ ਦਿਹਾੜਿਆਂ ਤੇ ਲੰਗਰ ਲਾਉਣ ਦੇ ਨਾਲ ਨਾਲ ਗੁਰਦੁਆਰਾ ਸਾਹਿਬ ਦੀ ਸੇਵਾ ਸੰਭਾਲ ਅਤੇ ਸਥਾਨਕ ਸੰਗਤਾਂ ਦੇ ਹਰ ਦੁਖ ਸੁਖ ਵੇਲੇ ਸਰਕਾਰੀ ਅਤੇ ਗੈਰ ਸਰਕਾਰੀ ਕਾਰਜ ਕਰਵਾਉਣ ਦੀ ਸੇਵਾ ਰੰਘਰੇਟਾ ਕੌਮ ਦੇ ਜਰਨੈਲ ਸਿੰਘ ਸਾਹਿਬ ਜਥੇਦਾਰ ਬਾਬਾ ਬਲਦੇਵ ਸਿੰਘ ਮੁਖੀ ਸ਼ਹੀਦ ਬਾਬਾ ਜੀਵਨ ਸਿੰਘ ਤਰਨਦਲ ਨੂੰ ਸੌਪੀ ਗਈ, ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ ਵੱਲੋਂ ਨਿਹੰਗ ਸਿੰਘ ਜਥੇਬੰਦੀਆਂ ਤੇ ਸਥਾਨਕ ਸੰਗਤਾਂ ਵੱਲੋਂ ਲਾਈ ਸੇਵਾ ਨੂੰ ਪ੍ਰਵਾਨ ਕਰਦਿਆਂ ਸੰਗਤਾਂ ਨੂੰ ਭਰੋਸਾ ਦਿਵਾਇਆ ਮੈਂ ਅਤੇ ਸਮੂਹ ਰੰਘਰੇਟਾ ਨਿਹੰਗ ਸਿੰਘ ਜਥੇਬੰਦੀਆਂ ਤੁਹਾਡੀ ਸੇਵਾ ਲਈ ਦਿੱਨ ਰਾਤ ਹਾਜਰ ਹਾਂ, ਸੰਗਤਾਂ ਨੇ ਜੈਕਾਰਿਆਂ ਨਾਲ ਇਸ ਫੈਸਲੇ ਨੂੰ ਪ੍ਰਵਾਨਗੀ ਦਿੱਤੀ ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਇਸ ਫੈਸਲੇ ਦਾ ਸਵਾਗਤ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ ਉਹਨਾਂ ਦੱਸਿਆ ਇਸ ਮੌਕੇ ਤੇ ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ ਨਾਲ ਮਾਲਵਾ ਤਰਨਾ ਦਲ ਦੇ ਮੁਖੀ ਜਥੇਦਾਰ ਬਾਬਾ ਸੁਖਪਾਲ ਸਿੰਘ ਫੂਲ ਬਠਿੰਡਾ, ਜਥੇਦਾਰ ਬਾਬਾ ਬਲਦੇਵ ਸਿੰਘ ਮੁਸਤਫ਼ਾ ਪੁਰ ਜਥੇਦਾਰ, ਬਾਬਾ ਸਤਨਾਮ ਸਿੰਘ ਪ੍ਰਧਾਨ ਖਾਪੜਖੇੜੀ ਜਥੇਦਾਰ ਬਾਬਾ ਹਰਜਿੰਦਰ ਸਿੰਘ ਮੁਕਤਸਰ, ਬਾਬਾ ਨਰਿੰਦਰ ਸਿੰਘ ਵੱਲੋਂ, ਬਾਬਾ ਰਾਜਾ ਸਿੰਘ ਤੋਂ ਇਲਾਵਾ ਸੈਂਕੜੇ ਜਥੇਦਾਰ ਤੇ ਸਥਾਨਕ ਸੰਗਤਾਂ ਹਾਜ਼ਰ ਸਨ।


