ਸਰਕਾਰੀ ਪ੍ਰਾਇਮਰੀ ਸਕੂਲ ਢਡਿਆਲਾ ਨੱਤ ਵਿਖੇ ਸਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ

ਗੁਰਦਾਸਪੁਰ

ਬਟਾਲਾ, ਗੁਰਦਾਸਪੁਰ 31 ਮਾਰਚ (ਸਰਬਜੀਤ ਸਿੰਘ)-  ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ ਪਰਮਜੀਤ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਅਨਿਲ ਸ਼ਰਮਾਂ ਦੀ ਅਗਵਾਈ ਵਿੱਚ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਬਟਾਲਾ 1 ਸ. ਜਸਵਿੰਦਰ ਸਿੰਘ ਦੇ ਸਹਿਯੋਗ ਨਾਲ ਸਰਕਾਰੀ ਪ੍ਰਾਇਮਰੀ ਸਕੂਲ  ਢਡਿਆਲਾ ਨੱਤ ਬਲਾਕ ਬਟਾਲਾ 1 ਵਿਖੇ ਸਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ। ਜਿਸ ਵਿੱਚ ਸਰਪੰਚ  ਦਿਲਰਾਜ ਸਿੰਘ ਵੱਲੋਂ ਮੁੱਖ ਮਹਿਮਾਨ ਦੇ ਤੌਰ ਤੇ ਸ਼ਿਰਕਤ ਕਰਕੇ ਬੱਚਿਆਂ ਨੂੰ ਇਨਾਮ ਤਕਸੀਮ ਕੀਤੇ ਗਏ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਸਕੂਲ ਇੰਚਾਰਜ ਰਾਮੇਸ਼ ਚੰਦਰ ਨੇ ਦੱਸਿਆ ਕਿ ਇਸ ਸਾਲ ਦੌਰਾਨ ਸਿੱਖਿਆ ਦੇ ਖੇਤਰ ਵਿੱਚ ਵਧੀਆ ਕਾਰਗੁਜ਼ਾਰੀ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਇਨਾਮ ਵੰਡ ਸਮਾਗਮ ਕਰਵਾਇਆ ਗਿਆ ਹੈ, ਜਿਸ ਵਿੱਚ ਸਰਪੰਚ ਦਿਲਰਾਜ ਸਿੰਘ ਵੱਲੋਂ ਮੁੱਖ ਮਹਿਮਾਨ ਦੇ ਤੌਰ ਤੇ ਸ਼ਿਰਕਤ ਕਰਕੇ ਬੱਚਿਆਂ ਨੂੰ ਟਰਾਫੀਆਂ ਦੇ ਕੇ ਸਨਮਾਨਿਤ ਕਰਦੇ ਹੋਏ ਉਨ੍ਹਾਂ ਦੀ ਹੋਸਲਾ ਅਫ਼ਜਾਈ ਕੀਤੀ।

ਇਸ ਮੌਕੇ ਸਰਪੰਚ  ਦਿਲਰਾਜ ਸਿੰਘ ਨੇ ਹਾਜ਼ਰ ਵਿਦਿਆਰਥੀਆਂ ਦੇ ਮਾਤਾ ਪਿਤਾ ਤੇ ਸਮਾਜਿਕ ਭਾਈਚਾਰੇ ਨੂੰ ਅਪੀਲ ਕੀਤੀ ਕਿ ਬੱਚਿਆਂ ਨੂੰ ਵਧੀਆ ਤੇ ਮਿਆਰੀ ਸਿੱਖਿਆ ਦੇਣ ਲਈ ਆਪਣੇ ਬੱਚੇ ਸਰਕਾਰੀ ਸਕੂਲ ਵਿੱਚ ਦਾਖਲ ਕਰਵਾ ਕੇ ਸਹੂਲਤਾਂ ਦਾ ਲਾਭ ਉਠਾਓ।ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਨੂੰ ਗੁਣਾਤਮਕ ਸਿੱਖਿਆ ਪ੍ਰਦਾਨ ਕਰਨ ਲਈ ਸਰਕਾਰੀ ਸਕੂਲਾਂ ਵਿੱਚ ਉੱਚ ਯੋਗਤਾ ਪ੍ਰਾਪਤ ਤਜਰਬੇਕਾਰ ਸਟਾਫ ਮੌਜੂਦ ਹੈ। ਇਸ ਦੌਰਾਨ ਉਨ੍ਹਾਂ ਸਕੂਲ ਦੇ ਵਿਕਾਸ ਲਈ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ। ਇਸ ਮੌਕੇ ਅਧਿਆਪਕ ਸੁਰਿੰਦਰ ਸਿੰਘ , ਜੋਗਿੰਦਰਪਾਲ, ਗਗਨਦੀਪ ਸਿੰਘ , ਬਸੰਤ ਲਾਲ ਕੁੰਡਲ, ਸਰਵਨ ਸਿੰਘ, ਬਲਜੀਤ ਸਿੰਘ, ਸਰਬਜੀਤ ਸਿੰਘ, ਮਿੱਡ-ਡੇ-ਮੀਲ ਸਟਾਫ ਤੇ ਵੱਡੀ ਗਿਣਤੀ ਵਿੱਚ ਬੱਚਿਆਂ ਦੇ ਮਾਤਾ ਪਿਤਾ ਹਾਜ਼ਰ ਸਨ।

Leave a Reply

Your email address will not be published. Required fields are marked *