ਗੁਰਦਾਸਪੁਰ, 31 ਮਾਰਚ (ਸਰਬਜੀਤ ਸਿੰਘ)– ਸ਼ੰਭੂ ਬਾਰਡਰ ਅਤੇ ਖਨੌਰੀ ਬਾਰਡਰਾਂ ਤੇ ਆਪਣੀਆਂ ਮੰਗਾਂ ਨੂੰ ਲੈਕੇ 13 ਮਹਿਨਿਆਂ ਤੋਂ ਮੋਰਚਾ ਲਾਈ ਬੈਠੇ ਕਿਸਾਨਾ ਦੇ ਮੋਰਚੇ ਨੂੰ ਅਸਫ਼ਲ ਕਰਨ ਦੇ ਵੱਡੇ ਦੋਸ਼ ਵਜੋਂ ਕਿਸਾਨਾਂ ਨੇ ਭਗਵੰਤ ਮਾਨ ਦੀ ਆਪ ਸਰਕਾਰ ਵਿਰੁੱਧ ਮੋਰਚਾ ਖੋਲ੍ਹ ਦਿੱਤਾ ਹੈ ਅਤੇ ਇਸ ਦੀ ਸ਼ੁਰੂਆਮ ਅੱਜ 31 ਮਾਰਚ ਨੂੰ ਕਰ ਦਿੱਤੀ ਗਈ ਹੈ ਕਿਸਾਨਾਂ ਨੇ ਇਹ ਮੋਰਚਾ ਵਿੱਚ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਮੰਤਰੀਆਂ ਤੇ ਵਿਧਾਇਕਾਂ ਦੇ ਘਰਾਂ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਗਿਆ ਹੈ, ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਕਿਸਾਨਾਂ ਦੀ ਇਸ ਨੀਤੀ ਦੀ ਜ਼ੋਰਦਾਰ ਸ਼ਬਦਾਂ’ਚ ਸ਼ਲਾਘਾ ਤੇ ਹਮਾਇਤ ਕਰਦਿਆਂ ਇਸ ਨੂੰ ਸਮੇਂ ਦੀ ਲੋੜ ਤੇ ਲੋਕਾਂ ਦੀ ਮੰਗ ਵਾਲਾ ਵਧੀਆ ਫੈਸਲਾ ਮੰਨਦੀ ਹੈ,ਕਿਉਂਕਿ ਇਸ ਤੋਂ ਪਹਿਲਾਂ ਕਿਸਾਨ ਸੰਗਰਸੀ ਆਪਣੇ ਮੋਰਚੇ ਦੌਰਾਨ ਰੇਲਾਂ ਅਤੇ ਸੜਕਾਂ ਰੋਕ ਕੇ ਆਮ ਲੋਕਾਂ ਨੂੰ ਪ੍ਰੇਸ਼ਾਨ ਕਰਿਆਂ ਕਰਦੇ ਸਨ ਜਿਸ ਨਾਲ ਲੋਕਾਂ ਨੂੰ ਬਹੁਤ ਮੁਸ਼ਿਕਲਾਂ ਦਾ ਸਹਾਮਣਾ ਕਰਨਾ ਪੈਂਦਾ ਸੀ ਅਤੇ ਲੋਕ ਕਿਸਾਨਾ ਤੋਂ ਮੰਗ ਵੀ ਕਰਦੇ ਸਨ ਕਿ ਕਿਸਾਨਾਂ ਨੂੰ ਆਮ ਲੋਕਾਂ ਨੂੰ ਪ੍ਰੇਸ਼ਾਨ ਕਰਨ ਦੇ ਬਜਾਏ ਸਰਕਾਰਾਂ ਦੇ ਮੰਤਰੀਆਂ ਅਤੇ ਵਿਧਾਇਕਾਂ ਦੇ ਘਰਾਂ ਦਾ ਘਿਰਾਓ ਕਰਨ ਦੀ ਲੋੜ ਤੇ ਜ਼ੋਰ ਦੇਣਾ ਚਾਹੀਦਾ ਹੈ,ਸੋ ਕਿਸਾਨਾਂ ਨੇ ਹੁਣ ਲੋਕਾਂ ਦੀ ਮੰਗ ਅਨੁਸਾਰ SKM ਰਾਜਨੀਤਕ ਅਤੇ ਭਾਰਤੀਆਂ ਕਿਸਾਨ ਮਜ਼ਦੂਰ ਯੂਨੀਅਨ ਰਾਜਨੀਤਕ ਵੱਲੋਂ 31 ਮਾਰਚ ਤੋਂ ਆਪ ਸਰਕਾਰ ਦੇ ਮੰਤਰੀਆਂ ਤੇ ਵਿਧਾਇਕਾਂ ਦੇ ਘਰਾਂ ਦਾ ਘਰਾਓ ਕਰਨ ਦਾ ਐਲਾਨ ਕਰ ਦਿੱਤਾ ਹੈ, ਲੋਕਾਂ ਵੱਲੋਂ ਕਿਸਾਨਾਂ ਦੇ ਇਸ ਫੈਸਲੇ ਦਾ ਸਵਾਗਤ ਕੀਤਾ ਜਾ ਰਿਹਾ ਹੈ ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਕਿਸਾਨਾਂ ਦੇ ਫੈਸਲੇ ਦਾ ਸਵਾਗਤ ਕਰਦੀ ਹੋਈ ਸਰਕਾਰ ਨੂੰ ਬੇਨਤੀ ਕਰਦੀ ਹੈ ਕਿ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਪ੍ਰਵਾਨ ਕੀਤੀਆਂ ਜਾਣ ਤਾਂ ਕਿ ਕਿਸਾਨਾਂ ਨੂੰ ਮੋਰਚਾ ਲਾਉਣ ਦੀ ਜ਼ਰੂਰਤ ਨਾ ਪਵੇ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਕਿਸਾਨਾਂ ਵੱਲੋਂ ਸਰਕਾਰ ਦੇ ਮੰਤਰੀਆਂ ਤੇ ਵਿਧਾਇਕਾਂ ਦੇ ਘਰਾਂ ਦਾ ਘਿਰਾਓ ਕਰਨ ਵਾਲੀ ਨੀਤੀ ਦੀ ਪੂਰਨ ਹਮਾਇਤ ਅਤੇ ਸਰਕਾਰ ਨੂੰ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਪ੍ਰਵਾਨ ਕਰਨ ਦੀ ਮੰਗ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਉਹਨਾਂ ਭਾਈ ਖਾਲਸਾ ਨੇ ਸਪੱਸ਼ਟ ਕੀਤਾ ਕਿਸਾਨ 13 ਮਹਿਨਿਆਂ ਤੋਂ ਸ਼ੰਭੂ ਅਤੇ ਖਨੌਰੀ ਬਾਰਡਰਾਂ ਤੇ ਆਪਣੀਆਂ ਮੰਗਾਂ ਲਈ ਮੋਰਚਾ ਲਾਈ ਬੈਠੇ ਸਨ, ਭਾਈ ਖਾਲਸਾ ਨੇ ਦੱਸਿਆ ਕਿਸਾਨਾ ਦਾ ਇਹ ਮੋਰਚਾ ਖ਼ਤਮ ਕਰਕੇ ਮਾਨ ਸਰਕਾਰ ਨੇ ਬਹੁਤ ਵੱਡੀ ਧੱਕੇਸਾਹੀ ਤੇ ਬੇਇਨਸਾਫ਼ੀ ਕੀਤੀ ਹੈ,ਖਾਲਸਾ ਨੇ ਦੱਸਿਆ ਇਸ ਨਾਲ ਕਿਸਾਨਾਂ ਦੀ ਟਰਾਲੀਆਂ ਤੇ ਹੋਰ ਬਹੁਤ ਸਾਰਾ ਕੀਮਤੀ ਸਮਾਨ ਚੋਰੀ ਹੋ ਗਿਆ,ਜਿਸ ਕਰਕੇ ਕਿਸਾਨਾਂ ਨੂੰ ਮਾਨ ਸਰਕਾਰ ਤੇ ਬਹੁਤ ਗੁੱਸਾ ਸੀ ਅਤੇ ਇਸੇ ਕਰਕੇ ਕਿਸਾਨਾ ਨੇ ਹੁਣ ਕੇਂਦਰ ਦਾ ਦੋ ਹੱਥ ਕਰਨ ਤੋਂ ਮਾਨ ਸਰਕਾਰ ਵਿਰੁੱਧ ਮੋਰਚੇ ਦਾ ਐਲਾਨ ਕੀਤਾ ਹੈ ਭਾਈ ਖਾਲਸਾ ਸਪਸ਼ਟ ਕੀਤਾ ਕਿਸਾਨਾਂ ਦੀ ਲੜਾਈ ਤਾਂ ਕੇਂਦਰ ਨਾਲ ਸੀ ਪਰ ਪੰਜਾਬ ਸਰਕਾਰ ਨੇ ਵਾਧਾ ਤੇ ਬੇਲੋੜਾ ਕਿਸਾਨਾਂ ਨਾਲ ਪੰਗਾ ਲਿਆ ਜਿਸ ਕਰਕੇ ਉਹਨਾਂ ਨੂੰ ਮਾਨ ਸਰਕਾਰ ਵਿਰੁੱਧ ਮੋਰਚਾ ਖੋਲ੍ਹਣਾ ਪਿਆ,ਭਾਈ ਖਾਲਸਾ ਨੇ ਕਿਹਾ ਪੰਜਾਬ ਸਰਕਾਰ ਨੂੰ ਅਜਿਹਾ ਨਹੀਂ ਕਰਨਾ ਚਾਹੀਦਾ ਕਿਉਂਕਿ ਕਿਸਾਨਾਂ ਦਾ ਮੋਰਚਾ ਕੇਂਦਰ ਨਾਲ ਸਬੰਧਤ ਸੀ ਭਾਈ ਖਾਲਸਾ ਨੇ ਕਿਹਾ ਕਿਸਾਨਾਂ ਵੱਲੋਂ ਇਸੇ ਹੀ ਕਰਕੇ ਪੰਜਾਬ ਸਰਕਾਰ ਵਿਰੁੱਧ ਮੋਰਚਾ ਖੋਲਿਆਂ ਗਿਆ, ਇਸ ਕਰਕੇ ਸਾਡੀ ਜਥੇਬੰਦੀ ਆਲ ਇੰਡੀਆਂ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਕਿਸਾਨਾਂ ਵੱਲੋਂ ਰੇਲਾਂ ਸੜਕਾਂ ਰੋਕ ਕੇ ਲੋਕਾਂ ਤੰਗ ਪ੍ਰੇਸਾਨ ਕਰਨ ਵਾਲੇ ਲੋਕ ਵਿਰੋਧੀ ਵਰਤਾਰੇ ਨੂੰ ਛੱਡ ਕੇ ਸਰਕਾਰ ਦੇ ਮੰਤਰੀਆਂ ਤੇ ਵਿਧਾਇਕਾਂ ਦੇ ਘਰਾਂ ਦਾ ਘਿਰਾਓ ਕਰਨ ਵਾਲੀ ਨੀਤੀ ਦੀ ਜ਼ੋਰਦਾਰ ਸ਼ਬਦਾਂ’ਚ ਹਮਾਇਤ ਤੇ ਸ਼ਲਾਘਾ ਕਰਦੀ ਹੋਈ ਇਸ ਨੂੰ ਸਮੇਂ ਅਤੇ ਲੋਕਾਂ ਦੀ ਮੰਗ ਵਾਲਾ ਵਧੀਆ ਫੈਸਲਾ ਮੰਨਦੀ ਹੋਈ ਸਰਕਾਰ ਨੂੰ ਬੇਨਤੀ ਕਰਦੀ ਹੈ ਕਿ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਪ੍ਰਵਾਨ ਕੀਤੀਆਂ ਜਾਣ ਤਾਂ ਕਿ ਕਿਸਾਨਾਂ ਨੂੰ ਮੋਰਚਾ ਲਾਉਣ ਦੀ ਜ਼ਰੂਰਤ ਨਾ ਪਵੇ, ਇਸ ਮੌਕੇ ਤੇ ਭਾਈ ਵਿਰਸਾ ਸਿੰਘ ਖਾਲਸਾ ਨਾਲ ਭਾਈ ਅਵਤਾਰ ਸਿੰਘ ਅੰਮ੍ਰਿਤਸਰ ਭਾਈ ਸੁਖਦੇਵ ਸਿੰਘ ਫ਼ੌਜੀ ਤੇ ਭਾਈ ਦਿਲਬਾਗ ਸਿੰਘ ਬਾਗੀ ਗੁਰਦਾਸਪੁਰ ਹਾਜਰ ਸਨ।।
