ਪੌਦਿਆ ਦੀ ਸੰਭਾਲ ਕਰਨ ਵਾਲਿਆਂ ਨੂੰ ਕੀਤਾ ਜਾਵੇਗਾ ਸਨਮਾਨਿਤ : ਪ੍ਰਿੰਸੀਪਲ ਲਛਮਣ ਸਿੰਘ
ਬਟਾਲਾ, ਗੁਰਦਾਸਪੁਰ, 1 ਅਪ੍ਰੈਲ (ਸਰਬਜੀਤ ਸਿੰਘ)— ਸੀਨੀਅਰ ਸਿਟੀਜਨ ਵੈਲਫੇਅਰ ਫੋਰਮ (ਰਜਿ:) ਬਟਾਲਾ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਪ੍ਰਿੰਸੀਪਲ ਲਛਮਣ ਸਿੰਘ ਦੀ ਅਗਵਾਈ ਵਿੱਚ ਹੋਈ , ਜਿਸ ਦੌਰਾਨ ਵੱਡੀ ਗਿਣਤੀ ਵਿੱਚ ਮੈਂਬਰਾਂ ਵੱਲੋਂ ਸ਼ਿਰਕਤ ਕੀਤੀ ਗਈ।
ਇਸ ਮੌਕੇ ਜਾਣਕਾਰੀ ਦਿੰਦਿਆਂ ਪ੍ਰਧਾਨ ਪ੍ਰਿੰਸੀਪਲ ਲਛਮਣ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਫੋਰਮ ਵੱਲੋਂ ਬੀਤੇ ਸਾਲ ਸਰਕਾਰੀ ਸਕੂਲਾਂ ਵਿੱਚ ਪੌਦੇ ਲਗਾਏ ਸਨ। ਹੁਣ ਉਨ੍ਹਾਂ ਵੱਲੋਂ ਉਨ੍ਹਾਂ ਬੱਚਿਆਂ ਨੂੰ ਸਨਮਾਨਿਤ ਕੀਤਾ ਜਾਵੇਗਾ , ਜਿਨ੍ਹਾਂ ਵੱਲੋਂ ਇਨ੍ਹਾਂ ਪੌਦਿਆਂ ਦੀ ਸੰਭਾਲ ਵਿੱਚ ਯੋਗਦਾਨ ਪਾਇਆ ਹੈ। ਉਨ੍ਹਾਂ ਜਾਣਕਾਰੀ ਦਿੱਤੀ ਕਿ ਸਕੂਲਾਂ ਤੋਂ ਉਪਰੋਕਤ ਲਿਸਟਾਂ ਜਲਦ ਇਕੱਤਰ ਕੀਤੀਆਂ ਜਾਣਗੀਆਂ।ਉਨ੍ਹਾਂ ਕਿਹਾ ਕਿ ਬਾਜ਼ਾਰਾਂ ਵਿੱਚ ਦੁਕਾਨਦਾਰਾਂ ਵੱਲੋਂ ਸੜਕਾਂ ਤੇ ਸਮਾਨ ਰੱਖਿਆ ਜਾਂਦਾ ਹੈ ਜੋ ਕਿ ਕਾਫ਼ੀ ਰੁਕਾਵਟਾਂ ਪੈਦਾ ਕਰਦਾ ਹੈ। ਉਨ੍ਹਾਂ ਪ੍ਰਸ਼ਾਸਨ ਨੂੰ ਬੇਨਤੀ ਕੀਤੀ ਕਿ ਇਸ ਸਬੰਧੀ ਠੋਸ ਕਦਮ ਚੁੱਕਦੇ ਹੋਏ ਨਾਜਾਇਜ਼ ਕਬਜ਼ੇ ਹਟਵਾਏ ਜਾਣ ਤਾਂ ਜੋ ਲੋਕਾਂ ਨੂੰ ਆਵਾਜਾਈ ਵਿੱਚ ਦਿੱਕਤ ਨਾ ਹੋਵੇ। ਇਸ ਮੌਕੇ ਹਾਜ਼ਰ ਬੁੱਧੀਜੀਵੀਆਂ ਵੱਲੋਂ ਵੀ ਆਪਣੇ ਵਿਚਾਰ ਪੇਸ਼ ਕੀਤੇ ਗਏ। ਇਸ ਦੌਰਾਨ ਮੀਤ ਪ੍ਰਧਾਨ ਸਰਦੂਲ ਸਿੰਘ ਸੋਢੀ, ਜਨਰਲ ਸੈਕਟਰੀ ਗੁਰਦਰਸ਼ਨ ਸਿੰਘ ਧਾਮੀ, ਸੈਕਟਰੀ ਪ੍ਰਿੰਸੀਪਲ ਨਾਨਕ ਸਿੰਘ, ਇੰਜ: ਅਨੂਪ ਸਿੰਘ ਮਾਂਗਟ, ਇੰਜ: ਨਰਿੰਦਰ ਸਿੰਘ ਸਿੱਧੂ, ਡਾਕਟਰ ਸੱਤਪਾਲ ਸਿੰਘ, ਨਵਤੇਜਪਾਲ ਸਿੰਘ ਪਨੇਸਰ, ਸਵਰਨ ਸਿੰਘ ਸਰੂਪਵਾਲੀ , ਸਵਿੰਦਰ ਸਿੰਘ ਸੰਧੂ ਇੰਸਪੈਕਟਰ, ਦਰਸ਼ਨ ਲਾਲ ਇੰਸਪੈਕਟਰ, ਗੁਰਪ੍ਰੀਤ ਸਿੰਘ ਪਰਮਾਰ, ਸੁਲੱਖਣ ਸਿੰਘ ਜੇ.ਈ.,ਜਸਵੰਤ ਸਿੰਘ ਜੇ.ਈ., ਬਲਕਾਰ ਸਿੰਘ ਆਦਿ ਹਾਜ਼ਰ ਸਨ।