ਫਿਲੌਰ, ਗੁਰਦਾਸਪੁਰ, 6 ਅਪ੍ਰੈਲ (ਸਰਬਜੀਤ ਸਿੰਘ)– ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸੌਂ ਸਾਲਾਂ ਸ਼ਤਾਬਦੀ ਦਿਵਸ਼ ਨੂੰ ਸਮਰਪਿਤ ਗੁਰਦੁਆਰਾ ਸਿੰਘਾਂ ਸ਼ਹੀਦਾਂ ਆਲੋਵਾਲ ਫਿਲੌਰ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ, ਅਖੰਡ ਪਾਠ ਤੇ ਸਹਿਜ ਪਾਠਾਂ ਦੇ ਭੋਗ ਪਾਏ ਗਏ, ਕੀਰਤਨ ਦਰਬਾਰ ਕਰਵਾਇਆ ਗਿਆ, ਅਖੰਡ ਪਾਠ ਸ਼ਰਧਾਲੂਆਂ ਨੂੰ ਮੁੱਖ ਪ੍ਰਬੰਧਕਾਂ ਵੱਲੋਂ ਸੀਰੋਪੋ ਬਖਸ਼ਿਸ਼ ਕੀਤੇ ਗਏ ਅਤੇ ਲੰਗਰ ਅਟੁੱਟ ਵਰਤਾਏ ਗਏ, ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਗੁਰਮਤਿ ਸਮਾਗਮ ਦੇ ਮੁੱਖ ਪ੍ਰਬੰਧਕ ਸੰਤ ਸੁਖਵਿੰਦਰ ਸਿੰਘ ਜੀ ਨਾਲ ਸਮਾਗਮ ਸਬੰਧੀ ਜਾਣਕਾਰੀ ਹਾਸਲ ਕਰਨ ਤੋਂ ਉਪਰੰਤ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ ਉਹਨਾਂ ਭਾਈ ਖਾਲਸਾ ਨੇ ਦੱਸਿਆ ਇਸ ਸਬੰਧੀ ਗੁਰਦੁਆਰਾ ਸਾਹਿਬ ਵਿਖੇ ਰੱਖੇ ਤਿੰਨ ਸਹਿਜ ਸੰਪਟ ਸਮੇਤ ਜਪੁਜੀ ਸਾਹਿਬ ਚਾਰ ਅਖੰਡ ਪਾਠਾਂ ਦੇ ਸੰਪੂਰਨ ਭੋਗ ਅਰਦਾਸ ਤੋਂ ਉਪਰੰਤ ਹਜ਼ੂਰੀ ਰਾਗੀ ਭਾਈ ਰਵਿੰਦਰ ਸਿੰਘ ਰਿੰਕੂ, ਭਾਈ ਮਨਜੀਤ ਸਿੰਘ ਤੇ ਭਾਈ ਗੁਰਮੇਲ ਸਿੰਘ ਦੇ ਕੀਰਤਨੀ ਜਥੇ ਵੱਲੋਂ ਗੁਰਬਾਣੀ ਸ਼ਬਦ ਕੀਰਤਨ ਰਾਹੀਂ ਹਾਜ਼ਰੀ ਲਵਾਈ ਤੇ ਸੰਗਤਾਂ ਨੂੰ ਗੁਰਬਾਣੀ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਜੋੜਿਆ, ਭਾਈ ਖਾਲਸਾ ਨੇ ਦੱਸਿਆ ਇਸ ਮੌਕੇ ਤੇ ਮੁੱਖ ਪ੍ਰਬੰਧਕ ਸੰਤ ਸੁਖਵਿੰਦਰ ਸਿੰਘ ਜੀ ਨੇ ਪਾਵਨ ਪਵਿੱਤਰ ਹੁਕਮ ਨਾਮੇ ਦੀ ਕਥਾ ਵਿਚਾਰ ਕਰਦਿਆਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਆ ਰਹੇ 350 ਸਾਲਾਂ ਸ਼ਤਾਬਦੀ ਸਮਾਗਮਾ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਬੰਧੀ ਸੰਤ ਸਮਾਜ ਦੇ ਸੰਤਾਂ ਵਲੋਂ ਲੋਕਾਂ ਨੂੰ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਸਬੰਧੀ ਜਾਗਰੂਕ ਕਰਨ ਲਈ ਧਾਰਮਿਕ ਸਮਾਗਮ ਆਰੰਭ ਕਰ ਦਿੱਤੇ ਗਏ ਹਨ ਜੋਂ ਸਾਰੇ ਸਾਲ ਚਲਦੇ ਰਹਿਣਗੇ, ਭਾਈ ਖਾਲਸਾ ਨੇ ਗੁਰਦੁਆਰਾ ਸਿੰਘਾਂ ਸ਼ਹੀਦਾਂ ਆਲੋਵਾਲ ਫਿਲੌਰ ਦੇ ਵੱਡੇ ਮਹਾਂਪੁਰਖ ਸੰਤ ਜਰਨੈਲ ਸਿੰਘ ਜੀ ਆਲੋਵਾਲ ਇਸ ਵਕਤ ਸਿੱਖੀ ਪ੍ਰਚਾਰ ਸਬੰਧੀ ਇੰਗਲੈਂਡ ਗਏ ਹੋਏ ਹਨ, ਬਾਬਾ ਸੁਖਵਿੰਦਰ ਸਿੰਘ ਜੀ ਨੇ ਦੱਸਿਆ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਉਚਾਰਨ ਕੀਤੇ ਭੋਗ ਦੇ ਸਲੋਕ ਸਰਵਣ ਕਰਨ ਨਾਲ ਇਨਸਾਨ ਨੂੰ ਸੰਸਾਰ ਤੇ ਜਿਉਂਣ ਦੀ ਜਾਂਚ ਸਿਖਾਉਂਦੀ ਤੇ ਮੁਕਤੀ ਦਾ ਪਾਤ੍ਰ ਬਣਾਉਦੀ ਹੈ ਇਸ ਕਰਕੇ ਮਨੁੱਖ ਨੂੰ ਜਿਉਣ ਲਈ ਗੁਰਬਾਣੀ ਨੂੰ ਅਧਾਰ ਬਣਾਉਣ ਦੀ ਲੋੜ ਤੇ ਜ਼ੋਰ ਦੇਣਾ ਚਾਹੀਦਾ ਹੈ, ਇਸ ਮੌਕੇ ਤੇ ਸੰਤ ਸੁਖਵਿੰਦਰ ਸਿੰਘ ਆਲੋਵਾਲ ਤੋਂ ਇਲਾਵਾ ਡਾਕਟਰ ਅਮਰਜੋਤ ਸਿੰਘ ਸੰਧੂ, ਬੀਬੀ ਕਰਮਜੀਤ ਕੌਰ ਸੰਧੂ ਬਾਬਾ ਦਾਰਾ ਸਿੰਘ ਤੇ ਭਾਈ ਹਰਦੇਵ ਸਿੰਘ ਤੋਂ ਇਲਾਵਾ ਸੈਂਕੜੇ ਸੰਗਤਾਂ ਹਾਜ਼ਰ ਸਨ।



