ਗੁਰਦਾਸਪੁਰ, 8 ਅਪ੍ਰੈਲ (ਸਰਬਜੀਤ ਸਿੰਘ)– ਪੰਜਾਬ ਵਿੱਚ ਲੰਮੇ ਸਮੇਂ ਤੋਂ ਕਦੇ ਗਰਨੇਟ ਤੇ ਕਦੇ ਬੰਬ ਧਮਾਕਿਆਂ ਦੇ ਨਾਲ ਨਾਲ ਲੋਕਾਂ ਦੇ ਘਰਾਂ ਤੇ ਗੋਲੀਆਂ ਚੱਲਣੀਆਂ, ਕਿਸੇ ਨੂੰ ਜਾਨੋਂ ਮਾਰਨ ਤੇ ਕਿਸ ਨੂੰ ਫੱਟੜ ਕਰਨ ਵਾਲੇ ਸਮਾਜ ਵਿਰੋਧੀ ਗਤੀਵਿਧੀਆਂ ਵਿੱਚ ਦਿੱਨ ਬ ਦਿਨ ਵਾਧਾ ਹੁੰਦਾ ਜਾ ਰਿਹਾ ਜਿਸ ਨਾਲ ਸੂਬੇ ਦੀ ਅਮਨ ਕਾਨੂੰਨ ਦੀ ਸਥਿਤੀ ਵਿਗੜ ਚੁੱਕੀ ਹੈ, ਲੋਕ ਅਤੇ ਵਿਰੋਧੀ ਧਿਰ ਦੇ ਨੇਤਾ ਜਦੋਂ ਸਰਕਾਰ ਦਾ ਅਮਨ ਕਾਨੂੰਨ ਦੀ ਸਥਿਤੀ ਸਬੰਧੀ ਸਵਾਲ ਕਰਦੇ ਹਨ ਤਾਂ ਸਰਕਾਰ ਨੇ ਅਮਨ ਕਾਨੂੰਨ ਦੀ ਸਥਿਤੀ ਸਭ ਠੀਕ ਦੱਸਣ ਦੀ ਇੱਕ ਲਹਿਰ ਚਲਾਈ ਹੋਈ ਹੈ ਅਤੇ ਇਸੇ ਕੜੀ ਤਹਿਤ ਹੁਣ ਜਲੰਧਰ ਵਿਖੇ ਇੱਕ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੇ ਘਰ ਇੱਕ ਜ਼ਬਰ ਦਸਤ ਬੰਬ ਧਮਾਕਾ ਹੋਇਆ ਜਿਸ ਨੇ ਤਬਾਹੀ ਮਚਾ ਦਿੱਤੀ, ਮਨੋਰੰਜਨ ਕਾਲੀਆ ਮੁਤਾਬਕ ਧਮਾਕਾ ਇੰਨਾ ਸ਼ਕਤੀਸ਼ਾਲੀ ਸੀ ਸੰਗਮਰਮਰ ਨੂੰ ਤੋੜਕੇ ਵੱਡਾ ਟੋਇਆ ਪੁਟਿਆ ਗਿਆ, ਪੁਲਿਸ ਕਮਿਸ਼ਨਰ ਧੰਨਪ੍ਰੀਤ ਕੌਰ ਨੇ ਇਲਾਕੇ ਦਾ ਦੌਰਾ ਕੀਤਾ ਅਤੇ ਸਥਿਤੀ ਦਾ ਜਾਇਜ਼ਾ ਲਿਆ, ਲੋਕਾਂ ਵਿਚ ਇਸ ਧਮਾਕੇ ਨੂੰ ਲੈ ਕੇ ਵੱਡੀ ਦਾਇਸਤ ਪਾਈ ਜਾ ਰਹੀ ਹੈ ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਇਸ ਮੰਦਭਾਗੀ ਘਟਨਾ ਦੀ ਜ਼ੋਰਦਾਰ ਸ਼ਬਦਾਂ’ਚ ਨਿੰਦਾ ਕਰਦੀ ਹੋਈ ਸਰਕਾਰ ਤੋਂ ਮੰਗ ਕਰਦੀ ਹੈ ਸੂਬੇ ਵਿੱਚ ਅਮਨ ਕਾਨੂੰਨ ਦੀ ਵਿਗੜਦੀ ਜਾ ਰਹੀ ਸਥਿਤੀ ਨੂੰ ਮੁੱਖ ਰੱਖਦਿਆਂ ਲੋਕਾਂ ਦੀ ਜਾਨ ਮਾਲ ਦੀ ਰਾਖੀ ਲਈ ਵਿਸ਼ੇਸ਼ ਕਦਮ ਚੁੱਕਣ ਦੀ ਲੋੜ ਤੇ ਜ਼ੋਰ ਦਿੱਤਾ ਜਾਵੇ ਤਾਂ ਕਿ ਲੋਕਾਂ ਦੀ ਜਾਨ ਮਾਲ ਦੀ ਰਾਖੀ ਨੂੰ ਯੌਕੀਨੀ ਬਣਾਇਆ ਜਾ ਸਕੇ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਤੇ ਸੀਨੀਅਰ ਆਗੂ ਭਾਈ ਸੁਰਿੰਦਰ ਸਿੰਘ ਆਦਮਪੁਰ ਜਲੰਧਰ ਨੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੇ ਘਰ ਵਿਚਕਾਰ ਹੋਏ ਜ਼ਬਰਦਸਤ ਬੰਬ ਧਮਾਕੇ ਦੀ ਨਿੰਦਾ, ਇਸ ਦੀ ਉੱਚ ਪੱਧਰੀ ਜਾਂਚ ਤੇ ਲੋਕਾਂ ਦੀ ਜਾਨ ਮਾਲ ਦੀ ਰਾਖੀ ਦੀ ਸਰਕਾਰ ਤੋਂ ਮੰਗ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਭਾਈ ਖਾਲਸਾ ਨੇ ਸਪੱਸ਼ਟ ਕੀਤਾ ਲੰਮੇ ਸਮੇਂ ਤੋਂ ਅਜਿਹੇ ਬਲਾਸਟ ਹੋ ਰਹੇ ਹਨ ਪਰ ਸਰਕਾਰ ਲੋਕਾਂ ਨੂੰ ਟਾਲਦੀ ਆਈ ਹੈ ਅਤੇ ਆਪਣੇ ਕਮਜ਼ੋਰੀ ਨੂੰ ਛੁਪਾਉਣ ਲਈ ਕਈ ਝੂਠ ਬੋਲਦੀ ਰਹੀ, ਪਰ ਜਲੰਧਰ ਸ਼ਹਿਰ ਵਿਖੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੇ ਘਰ ਹੋਈ ਬੰਬ ਧਮਾਕੇ ਵਾਲੀ ਘਟਨਾ ਨੇ ਸਰਕਾਰ ਦੇ ਅਮਨ ਕਾਨੂੰਨ ਦੀ ਸਥਿਤੀ ਠੀਕ ਦੱਸਣ ਵਾਲੀ ਝੂਠ ਨੂੰ ਲੋਕਾਂ ਸਾਹਮਣੇ ਨੰਗਾ ਕਰ ਦਿੱਤਾ ਹੈ ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਇਸ ਮੰਦਭਾਗੀ ਘਟਨਾ ਦੀ ਜ਼ੋਰਦਾਰ ਸ਼ਬਦਾਂ’ਚ ਨਿੰਦਾ ਕਰਦੀ ਹੋਈ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦੇਣ ਅਤੇ ਲੋਕਾਂ ਦੀ ਜਾਨ ਮਾਲ ਦੀ ਰਾਖੀ ਯੌਕੀਨੀ ਬਣਾਉਣ ਦੀ ਸਰਕਾਰ ਤੋਂ ਮੰਗ ਕਰਦੀ ਹੈ ।
