ਐਫਆਈਆਰ ਦਰਜ ਕਰਨ ‘ਚ ਦੇਰੀ ਕਰਨ ‘ਤੇ ਪੰਜਾਬ ਪੁਲਿਸ ਦਾ ਐਸਐਚਓ ਮੁਅੱਤਲ

ਗੁਰਦਾਸਪੁਰ

ਗੁਰਦਾਸਪੁਰ, 8 ਅਪ੍ਰੈਲ (ਸਰਬਜੀਤ ਸਿੰਘ)— ਗੁਰਦਾਸਪੁਰ ਜ਼ਿਲ੍ਹੇ ਦੇ ਐਸਐਸਪੀ ਆਦਿਤਿਆ ਕੁਮਾਰ ਨੇ ਘੁੰਮਣ ਕਲਾਂ ਥਾਣੇ ਦੇ ਐਸਐਚਓ ਸੁਖਵਿੰਦਰ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ। ਐੱਸਐੱਚਓ ‘ਤੇ ਕਤਲ ਦੀ ਕੋਸ਼ਿਸ਼ ਦੇ ਮਾਮਲੇ ‘ਚ ਐੱਫਆਈਆਰ ਦਰਜ ਕਰਨ ‘ਚ ਦੇਰੀ ਕਰਨ ਦਾ ਦੋਸ਼ ਹੈ। ਪੁਲਿਸ ਟੀਮਾਂ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਜਾਣਕਾਰੀ ਅਨੁਸਾਰ ਐਸਐਸਪੀ ਨੂੰ ਸ਼ਿਕਾਇਤ ਮਿਲੀ ਸੀ ਕਿ ਐਸਐਚਓ ਸੁਖਵਿੰਦਰ ਸਿੰਘ ਐਮਐਲਆਰ ਕੱਟੇ ਜਾਣ ਦੇ ਬਾਵਜੂਦ ਨਾਮਾਲੂਮ ਕਾਰਨਾਂ ਕਰਕੇ ਕਤਲ ਦੀ ਕੋਸ਼ਿਸ਼ ਦੇ ਇੱਕ ਕੇਸ ਵਿੱਚ ਐਫਆਈਆਰ ਦਰਜ ਨਹੀਂ ਕਰ ਰਿਹਾ ਹੈ। ਮੁੱਢਲੀ ਜਾਂਚ ਵਿੱਚ ਇਹ ਸ਼ਿਕਾਇਤ ਸਹੀ ਪਾਈ ਗਈ।
ਐਸਐਸਪੀ ਆਦਿਤਿਆ ਕੁਮਾਰ ਨੇ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਐਸਐਚਓ ਖ਼ਿਲਾਫ਼ ਵਿਭਾਗੀ ਜਾਂਚ ਵੀ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਦੀ ਕਾਰਜਪ੍ਰਣਾਲੀ ਵਿੱਚ ਅਜਿਹੀ ਅਣਗਹਿਲੀ ਕਾਰਨ ਆਮ ਲੋਕਾਂ ਨੂੰ ਹੋਣ ਵਾਲੀ ਅਸੁਵਿਧਾ ਨੂੰ ਗੰਭੀਰਤਾ ਨਾਲ ਲਿਆ ਜਾਵੇਗਾ।


Leave a Reply

Your email address will not be published. Required fields are marked *