ਪੰਜਾਬ ਸਿੱਖਿਆ ਕ੍ਰਾਂਤੀ ਨਾਲ ਬਦਲਦਾ ਪੰਜਾਬ-ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵੱਲੋਂ ਸਰਕਾਰੀ ਹਾਈ ਸਕੂਲ ਪੱਬਾਂਰਾਲੀ ਕਲਾਂ, ਸਰਕਾਰੀ ਮਿਡਲ ਸਕੂਲ ਪਰਾਚਾ, ਸਰਕਾਰੀ ਮਿਡਲ ਸਕੂਲ ਹਕੀਮ ਬੇਗ ਵਿਖੇ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ

ਗੁਰਦਾਸਪੁਰ

ਸਿੱਖਿਆ ਖੇਤਰ ਨੂੰ ਬੁਲੰਦੀਆਂ ਵੱਲ ਲੈ ਕੇ ਜਾ ਰਹੀ ਹੈ ਪੰਜਾਬ ਸਰਕਾਰ : ਵਿਧਾਇਕ ਗੁਰਦੀਪ ਸਿੰਘ ਰੰਧਾਵਾ

ਡੇਰਾ ਬਾਬਾ ਨਾਨਕ, ਗੁਰਦਾਸਪੁਰ 9 ਅਪ੍ਰੈਲ (ਸਰਬਜੀਤ ਸਿੰਘ) – ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ, ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਿੱਖਿਆ ਖੇਤਰ ਨੂੰ ਬੁਲੰਦੀਆਂ ‘ਤੇ ਲੈ ਕੇ ਜਾ ਰਹੀ ਹੈ। ਇਸੇ ਲੜੀ ਤਹਿਤ ਪੰਜਾਬ ਸਰਕਾਰ ਵੱਲੋਂ ਵਿੱਢੀ “ਪੰਜਾਬ ਸਿੱਖਿਆ ਕ੍ਰਾਂਤੀ” ਤਹਿਤ ਸਰਕਾਰੀ ਸਕੂਲਾਂ ਵਿੱਚ ਕੀਤੇ ਵਿਕਾਸ ਕਾਰਜਾਂ ਲੋਕ ਅਰਪਿਤ ਕੀਤੇ ਜਾ ਰਿਹਾ ਹੈ ਤੇ ਨਾਲ ਹੀ ਹੋਰ ਹੋਣ ਵਾਲੇ ਕਾਰਜ ਸ਼ੁਰੂ ਕਰਵਾਏ ਜਾ ਰਹੇ ਹਨ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਨੇ ਅੱਜ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਸਰਕਾਰੀ ਹਾਈ ਸਕੂਲ ਪੱਬਾਂਰਾਲੀ ਕਲਾਂ, ਸਰਕਾਰੀ ਮਿਡਲ ਸਕੂਲ ਪਰਾਚਾ ਅਤੇ ਸਰਕਾਰੀ ਮਿਡਲ ਸਕੂਲ ਹਕੀਮ ਬੇਗ ਵਿਖੇ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਮੌਕੇ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰਦਿਆਂ ਕੀਤਾ। ਸਿੱਖਿਆ ਕ੍ਰਾਂਤੀ ਤਹਿਤ ਇਨ੍ਹਾਂ ਸਕੂਲਾਂ ਵਿੱਚ ਰਾਜ ਸਰਕਾਰ ਵੱਲੋਂ ਨਵੇਂ ਸਮਾਰਟ ਕਲਾਸ ਰੂਮ, ਸਕੂਲਾਂ ਦੀ ਚਾਰ-ਦੀਵਾਰੀ, ਲਾਇਬ੍ਰੇਰੀਆਂ, ਖੇਡਾਂ ਦਾ ਸਮਾਨ, ਵਿਦਿਆਰਥੀਆਂ ਲਈ ਨਵੇਂ ਵਾਸ਼ਰੂਮ ਅਤੇ ਹੋਰ ਬੁਨਿਆਦੀ ਢਾਂਚੇ ਦਾ ਵਿਕਾਸ ਕੀਤਾ ਗਿਆ ਹੈ। ਇਸ ਮੌਕੇ ਹਲਕਾ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਲਗਾਤਾਰ ਸੁਧਾਰ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕੋਈ ਸਮਾਂ ਸੀ ਜਦੋਂ ਆਮ ਵਿਅਕਤੀ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਵਿੱਚ ਪੜ੍ਹਾਉਣ ਨੂੰ ਹੀ ਤਰਜੀਹ ਦਿੰਦੇ ਸਨ ਪ੍ਰੰਤੂ ਮੌਜੂਦਾ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਕੀਤੇ ਗਏ ਇਤਿਹਾਸਕ ਉਪਰਾਲਿਆਂ ਸਦਕਾ ਅੱਜ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਦਾਖ਼ਲੇ ਦੀ ਗਿਣਤੀ ਵਿੱਚ ਵੱਡਾ ਇਜ਼ਾਫਾ ਹੋਇਆ ਹੈ। ਉਨ੍ਹਾਂ ਸਕੂਲਾਂ ਦੇ ਅਧਿਆਪਕਾਂ ਨੂੰ ਕਿਹਾ ਕਿ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਭਵਿੱਖ ਨੂੰ ਰੌਸ਼ਨ ਬਣਾਉਣ ਲਈ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਲਾਭ ਦਿੱਤਾ ਜਾਵੇ ਤਾਂ ਜੋ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਵੀ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਵੱਡੀਆਂ ਮੱਲ੍ਹਾਂ ਮਾਰ ਕੇ ਆਪਣੇ ਸੂਬੇ ਤੇ ਸਕੂਲ ਦਾ ਨਾਮ ਰੌਸ਼ਨ ਕਰ ਸਕਣ।

Leave a Reply

Your email address will not be published. Required fields are marked *