ਗੋਇੰਦਵਾਲ ਸਾਹਿਬ ਦੇ ਪਿੰਡ ਕੋਟ ਮੁਹੰਮਦ ਖਾਨ ਵਿਖੇ ਪੁਲਿਸ ਸਬ ਇੰਸਪੈਕਟਰ ਚਰਨਜੀਤ ਸਿੰਘ ਦੀ ਗੋਲੀ ਨਾਲ ਹੱਤਿਆ,ਏ ਐਸ ਆਈ ਜ਼ਖ਼ਮੀ ਹੋਣ ਵਾਲੀ ਘਟਨਾ ਦੀ ਹੋਵੇ ਜਾਂਚ ਤੇ ਦੋਸ਼ੀਆਂ ਮਿਲ਼ੇ ਸਖ਼ਤ ਸਜ਼ਾ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ

ਗੁਰਦਾਸਪੁਰ, 10 ਅਪ੍ਰੈਲ (ਸਰਬਜੀਤ ਸਿੰਘ)– ਗੁਰੂ ਨਗਰੀ ਗੋਇੰਦਵਾਲ ਸਾਹਿਬ ਦੇ ਪਿੰਡ ਕੋਟ ਮੁਹੰਮਦ ਖਾਂ ਵਿਖੇ ਇਕ ਵੱਡੀ ਵਾਰਦਾਤ ਹੋਈ ,ਜਿਸ ਵਿੱਚ ਦੋ ਧਿਰਾਂ ਦੇ ਆਪਸੀ ਝਗੜੇ ਨੂੰ ਨਿਪਟਾਉਣ ਗਏ ਇੰਨਸਪੈਕਟਰ ਸ੍ਰ ਚਰਨਜੀਤ ਸਿੰਘ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ ਅਤੇ ਏ ਐਸ ਆਈ ਵੀ ਸਖਤ ਜ਼ਖ਼ਮੀ ਹੋ ਗਿਆ,ਇਸ ਵਾਰਦਾਤ ਵਿੱਚ ਫਿਰੋਜ਼ਪੁਰ ਦੇ ਐਸ ਐਸ ਪੀ ਡੀ ਆਈ ਜੀ ਫਿਰੋਜ਼ਪੁਰ ਰੇਂਜ ਨੇ ਤੁਰੰਤ ਕਾਰਵਾਈ ਕਰਦਿਆਂ ਪਿੰਡ ਦੇ ਸਰਪੰਚ ਸਮੇਤ 20 ਦੋਸ਼ੀਆਂ ਤੇ ਬਾਈਨੇਮ ਅਤੇ ਕੁਝ ਅਣਪਛਾਤਿਆਂ ਤੇ ਸਖ਼ਤ ਧਰਾਵਾਂ ਲਾ ਕੇ ਪ੍ਰਚਾ ਦਰਜ਼ ਕਰ ਲਿਆ ਗਿਆ ਹੈ,ਇਸ ਮੱਦਭਾਗੀ ਵਾਰਦਾਤ ਕਰਕੇ ਪਿੰਡ ਦੇ ਸਮੂਹ ਲੋਕਾਂ ਵਿੱਚ ਪੂਰੀ ਦਾਇਸਤ ਦਾ ਮਹੌਲ ਬਣਿਆ ਪਿਆ ਹੈ ਅਤੇ ਲੋਕਾਂ ਵੱਲੋਂ ਸਰਕਾਰ ਦੀ ਅਮਨ ਕਾਨੂੰਨ ਵਾਲੀ ਸਥਿਤੀ ਤੇ ਕਈ ਤਰ੍ਹਾਂ ਦੇ ਸਵਾਲ ਪੈਦਾ ਕੀਤੇ ਜਾ ਰਹੇ ਹਨ ਅਤੇ ਮੰਨਿਆ ਜਾ ਰਿਹਾ ਹੈ ਕਿ ਪੰਜਾਬ ਵਿੱਚ ਹੁਣ ਜੰਗਲ ਦਾ ਰਾਜ ਹੈ ,ਕੋਈ ਵੀ ਸੂਬੇ ਦਾ ਵਿਆਕਤੀ ਸੇਫ ਨਹੀਂ ਲੱਗ ਰਿਹਾ, ਸੂਬੇ ਵਿੱਚ ਨਿੱਤ ਦਿਨ ਬੰਬ ਤੇ ਗਰਨੇਟ ਹਮਲੇ ਹੋ ਰਹੇ ਹਨ,ਦਿੱਨ ਦਿਹਾੜੇ ਲੋਕਾਂ ਨੂੰ ਲੁਟਿਆ ਜਾ ਰਿਹਾ ਹੈ ਤੇ ਕਤਲ ਹੋ ਰਹੇ ਹਨ ਅਤੇ ਸਰਕਾਰ ਆਪਣੀ ਕੁਰਸੀ ਨੂੰ ਬਚਾਉਣ ਖਾਤਰ ਲੋਕਾਂ ਨੂੰ ਝੂਠ ਬੋਲ ਕੇ ਗੁਮਰਾਹ ਕਰ ਰਹੀ ਹੈ ਕਿ ਸੂਬੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਕਾਬੂ ਵਿਚ ਹੈ, ਲੋਕਾਂ ਵੱਲੋਂ ਸਰਕਾਰ ਤੋਂ ਮੰਗ ਕੀਤੀ ਜਾ ਰਹੀ ਹੈ ਕਿ ਪੰਜਾਬ ਵਿੱਚ ਦਿਨ ਬ ਦਿਨ ਵਿਗੜ ਰਹੀ ਅਮਨ ਕਾਨੂੰਨ ਦੀ ਸਥਿਤੀ ਤੇ ਤੁਰੰਤ ਕਾਬੂ ਪਾਇਆ ਜਾਵੇ ਤੇ ਲੋਕਾਂ ਦੇ ਜਾਨ ਮਾਲ ਦੀ ਰਾਖੀ ਨੂੰ ਯੌਕੀਨੀ ਬਣਾਇਆ ਜਾਵੇ,ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਗੋਇੰਦਵਾਲ ਸਾਹਿਬ ਦੇ ਪਿੰਡ ਕੋਟ ਮੁਹੰਮਦ ਖਾਂ ਵਿਖੇ ਦੋ ਧਿਰਾਂ ਦੇ ਆਪਸੀ ਚੱਲ ਰਹੇ ਝਗੜੇ ਨੂੰ ਨਿਪਟਾਉਣ ਗਏ ਪੁਲਿਸ ਸਭ ਇੰਸਪੈਕਟਰ ਸ੍ਰ ਚਰਨਜੀਤ ਸਿੰਘ ਦੀ ਮੌਤ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ, ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦੇਣ ਦੇ ਨਾਲ-ਨਾਲ ਸਰਕਾਰ ਤੋਂ ਮੰਗ ਕਰਦੀ ਹੈ ਕਿ ਇਸ ਸਾਰੇ ਮਾਮਲੇ ਦੀ ਜਾਂਚ ਉੱਚ ਪੱਧਰੀ ਕਰਵਾਈ ਜਾਵੇ ਤਾਂ ਕਿ ਲੋਕਾਂ ਸਾਹਮਣੇ ਪੂਰੀ ਸੱਚਾਈ ਲਿਆਂਦੀ ਜਾ ਸਕੇ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਦੋ ਧਿਰਾਂ ਦਾ ਝਗੜਾ ਨਿਪਟਾਉਣ ਪਹੁੰਚੇ ਪੁਲਿਸ ਸਬ ਇੰਸਪੈਕਟਰ ਸ੍ਰ ਚਰਨਜੀਤ ਸਿੰਘ ਦੀ ਮੌਤ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਤੇ ਸਰਕਾਰ ਤੋਂ ਇਸ ਮੱਦਭਾਗੀ ਘਟਨਾ ਦੀ ਉੱਚ ਪੱਧਰੀ ਜਾਂਚ ਕਰਵਾਉਣ ਦੀ ਮੰਗ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਭਾਈ ਖਾਲਸਾ ਨੇ ਦੱਸਿਆ ਲੰਮੇ ਸਮੇਂ ਤੋਂ ਗੋਇੰਦਵਾਲ ਸਾਹਿਬ ਦੇ ਪਿੰਡ ਕੋਟ ਮੁਹੰਮਦ ਖਾਂ ਵਿੱਚ ਦੋ ਧਿਰਾਂ ਵਿਚਕਾਰ ਕਾਫੀ ਸਮੇਂ ਤੋਂ ਝਗੜਾ ਚੱਲ ਰਿਹਾ ਸੀ, ਭਾਈ ਖਾਲਸਾ ਨੇ ਦੱਸਿਆ ਜਿਸ ਨੂੰ ਸੁਲਝਾਉਣ ਦੀ ਅੱਜ ਪੰਜਾਬ ਪੁਲਿਸ ਵੱਲੋਂ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਸੀ ਅਤੇ ਇਸੇ ਦਰਮਿਆਨ ਇੱਕ ਧਿਰ ਵੱਲੋਂ ਤਲਖ਼ੀ’ਚ ਆਉਂਦਿਆਂ ਗੋਲੀ ਚਲਾ ਦਿੱਤੀ ਗਈ ਅਤੇ ਜਿਸ ਦੇ ਸਿੱਟੇ ਵਜੋਂ ਗੋਲੀ ਲੱਗਣ ਕਾਰਨ ਪੁਲਿਸ ਦੇ ਸਭ ਇੰਨਸਪੈਕਟਰ ਸ੍ਰ ਚਰਨਜੀਤ ਸਿੰਘ ਦੀ ਮੌਤ ਹੋ ਗਈ , ਭਾਈ ਖਾਲਸਾ ਨੇ ਦੱਸਿਆ ਗੋਲੀ ਲੱਗਣ ਤੋਂ ਬਾਅਦ ਉਹਨਾਂ ਹਸਪਤਾਲ ਲਿਆਂਦਾ ਗਿਆ ਪਰ ਉਸ ਦੀ ਮੌਤ ਹੋ ਗਈ ਅਤੇ ਇੱਕ ਹੋਰ ਏ ਐਸ ਆਈ ਜ਼ਖ਼ਮੀ ਹੋਇਆ ਹੈ, ਭਾਈ ਖਾਲਸਾ ਨੇ ਦੱਸਿਆ ਐਸ ਐਸ ਪੀ,ਡੀ ਆਈ ਜੀ ਫਿਰੋਜ਼ਪੁਰ ਰੇਜ ਆਦਿ ਪੁਲਿਸ ਅਧਿਕਾਰੀਆਂ ਨੇ ਸਖ਼ਤ ਕਾਰਵਾਈ ਕਰਦਿਆਂ ਪਿੰਡ ਦੇ ਸਰਪੰਚ ਸਮੇਤ 20 ਤੇ ਬਾਈ ਨੇਮ ਤੇ ਕੁਝ ਅਣਪਛਾਤਿਆਂ ਤੇ ਵੀ ਪ੍ਰਚਾ ਦਰਜ਼ ਕਰ ਦਿੱਤਾ ਗਿਆ ਹੈ, ਭਾਈ ਖਾਲਸਾ ਨੇ ਦੱਸਿਆ ਲੋਕਾਂ ਵੱਲੋਂ ਸਰਕਾਰ ਦੀ ਅਮਨ ਕਾਨੂੰਨ ਦੀ ਸਥਿਤੀ ਤੇ ਕਈ ਸਵਾਲ ਪੈਦਾ ਕੀਤੇ ਜਾ ਰਹੇ ਹਨ ,ਭਾਈ ਖਾਲਸਾ ਨੇ ਦੱਸਿਆ ਸਾਡੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਇਸ ਘਟਨਾ’ਚ ਮਾਰੇਂ ਜਾ ਚੁੱਕੇ ਸ੍ਰ ਚਰਨਜੀਤ ਸਿੰਘ ਸਬ ਇੰਸਪੈਕਟਰ ਪੁਲਿਸ ਦੇ ਪ੍ਰਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦੀ ਹੋਈ ਪ੍ਰਵਾਰ ਨੂੰ ਭਾਣਾ ਮੰਨਣ ਦੀ ਪਰਮਾਤਮਾ ਅੱਗੇ ਅਰਦਾਸ ਕਰਦੀ ਹੈ ਅਤੇ ਸਰਕਾਰ ਤੋਂ ਮੰਗ ਕਰਦੀ ਹੈ ਕਿ ਪੀੜਤ ਪਰਿਵਾਰ ਨੂੰ ਇੱਕ ਕਰੋੜ ਦਾ ਮੁਆਵਜ਼ਾ ਤੇ ਪ੍ਰਵਾਰ ਦੇ ਇੱਕ ਜੀ ਨੂੰ ਸਰਕਾਰੀ ਨੌਕਰੀ ਦੇਣ ਦੀ ਲੋੜ ਤੇ ਜ਼ੋਰ ਦਿੱਤਾ ਜਾਵੇ ਅਤੇ ਦੋਸ਼ੀ ਪਿੰਡ ਵਾਸੀਆਂ ਤੇ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ ਤਾਂ ਕਿ ਅਜਿਹੀ ਘਟਨਾ ਸੂਬੇ ਵਿੱਚ ਦੁਬਾਰਾ ਨਾ ਵਾਪਰ ਸਕੇ, ਇਸ ਮੌਕੇ ਤੇ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਏ ਆਈ ਐਸ ਐਸ ਐਫ ਖਾਲਸਾ ਨਾਲ ਭਾਈ ਅਵਤਾਰ ਸਿੰਘ ਅੰਮ੍ਰਿਤਸਰ ਮੁੱਖ ਬੁਲਾਰੇ, ਭਾਈ ਦਿਲਬਾਗ ਸਿੰਘ ਬਾਗੀ ਗੁਰਦਾਸਪੁਰ, ਭਾਈ ਸੁਖਦੇਵ ਸਿੰਘ ਫ਼ੌਜੀ ਜਗਰਾਉਂ, ਭਾਈ ਸੁਰਿੰਦਰ ਸਿੰਘ ਆਦਮਪੁਰ ਜਲੰਧਰ, ਭਾਈ ਬਲਵਿੰਦਰ ਸਿੰਘ ਖਡੂਰ ਸਾਹਿਬ, ਭਾਈ ਸਿੰਦਾ ਸਿੰਘ ਨਿਹੰਗ ਤੇ ਪਿਰਥੀ ਸਿੰਘ ਧਾਲੀਵਾਲ ਧਰਮਕੋਟ ,ਭਾਈ ਮਨਜਿੰਦਰ ਸਿੰਘ ਖਾਲਸਾ ਕਮਾਲਕੇ, ਭਾਈ ਜਗਜੀਤ ਸਿੰਘ ਸੈਦੇਸਾਹ ਵਾਲਾ ਆਦਿ ਆਗੂ ਹਾਜਰ ।।

Leave a Reply

Your email address will not be published. Required fields are marked *