ਵੱਖ ਵੱਖ ਨਿਹੰਗ ਸਿੰਘ ਜਥੇਬੰਦੀਆਂ ਦੇ ਆਗੂਆਂ ਨੇ ਖਾਲਸੇ ਦਾ ਸਾਜਨਾ ਦਿਵਸ ਮਨਾਉਣ ਲਈ ਆਪਣੇ ਘੌੜਿਆ,ਫ਼ੌਜਾਂ ਤੇ ਜੰਗੀ ਰਾਜ ਸਾਜ ਸਮੇਂਤ ਸਾਬੋ ਕੀ ਤਲਵੰਡੀ ਬਠਿੰਡਾ ਨੂੰ ਪਾਏ ਚਾਲੇ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ

ਗੁਰਦਾਸਪੁਰ, 11 ਅਪ੍ਰੈਲ (ਸਰਬਜੀਤ ਸਿੰਘ)- 1699 ਨੂੰ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਨੇ ਖਾਲਸਾ ਪੰਥ ਦੀ ਸਾਜਨਾ ਕੀਤੀ ਸੀ ਅਤੇ ਇਸ ਦਿਹਾੜੇ ਨੂੰ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਵੱਲੋਂ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ,5000 ਸ਼ਰਧਾਲੂਆਂ ਦਾ ਇੱਕ ਵੱਡਾ ਜਥਾ ਅੰਮ੍ਰਿਤਸਰ ਤੋਂ ਪਾਕਿਸਤਾਨ ਦੇ ਗੁਰਧਾਮਾਂ’ਚ ਖਾਲਸੇ ਦਾ ਸਾਜਨਾ ਦਿਵਸ ਮਨਾਉਣ ਲਈ ਬੀਤੇ ਦਿਨ ਰਵਾਨਾ ਹੋ ਗਿਆ ਹੈ ਅਤੇ ਇਸੇ ਤਰ੍ਹਾਂ ਅਕਾਲ ਪੁਰਖ ਦੀਆਂ ਲਾਡਲੀਆਂ ਨਿਹੰਗ ਸਿੰਘ ਫ਼ੌਜਾਂ ਨੇ ਵੀ ਆਪਣੇ ਘੌੜਿਆ ਅਤੇ ਜੰਗੀ ਰਾਜ ਸਾਜ ਸਮੇਂਤ ਖਾਲਸਾ ਸਾਜਨਾ ਦਿਵਸ ਮਨਾਉਣ ਲਈ ਸਾਬੋ ਕੀ ਤਲਵੰਡੀ ਬਠਿੰਡਾ ਨੂੰ ਚਾਲੇ ਪਾ ਦਿੱਤੇ ਹਨ,ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਨੇ ਇਹ ਚਾਰ ਰੋਜ਼ਾ ਖਾਲਸਾ ਸਾਜਨਾ ਦਿਵਸ ਨੂੰ ਮਨਾਉਣ ਲਈ ਮੁਕੰਮਲ ਪ੍ਰਬੰਧ ਤਿਆਰੀਆਂ ਕਰ ਲਈਆਂ ਹਨ,ਖਾਣ ਪੀਣ ਤੇ ਰਹਿਣ ਸਹਿਣ ਤੋਂ ਇਲਾਵਾ ਹੁਲੜਬਾਜਾਂ ਨੂੰ ਨੱਥ ਪਾਉਣ ਲਈ ਟਾਸਕ ਫੋਰਸ ਤੇ ਸਿਵਲ ਪ੍ਰਸ਼ਾਸਨ ਦਾ ਪ੍ਰਬੰਧ ਵੀ ਕਰ ਲਿਆ ਗਿਆ ਹੈ,ਹੋਰਨਾਂ ਪਾਰਟੀਆਂ ਨੂੰ ਛੱਡ ਕੇ ਅਕਾਲੀ ਦਲ ਮਾਨ, ਲੱਖਾਂ ਸਿਧਾਨਾ ਆਦਿ ਨੇ ਖਾਲਸੇ ਦੇ ਸਾਜਨਾ ਦਿਵਸ ਮੌਕੇ ਲੋਕਾਂ ਨੂੰ ਸਿਆਸੀ ਕੂੜ ਨਾਲ ਜੋੜਨ ਲਈ ਸਿਆਸੀ ਕਾਨਫਰੰਸ ਕਰਨ ਦਾ ਐਲਾਨ ਕੀਤਾ ਹੈ ਜਦੋਂ ਕਿ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਨੁਸਾਰ ਸਾਰੇ ਇਤਿਹਾਸਕ ਜੋੜ ਮੇਲਿਆਂ ਤੇ ਇਹਨਾਂ ਸਿਆਸੀਆਂ ਦੀਆਂ ਸਾਰੀਆਂ ਸਿਆਸੀ ਸਟੇਜਾਂ ਤੇ ਟੋਟਲ ਪਾਬੰਦੀ ਲਾਉਣ ਦਾ ਹੁਕਮ ਪਹਿਲਾਂ ਤੋਂ ਹੀ ਜਾਰੀ ਕੀਤਾ ਹੋਇਆ ਹੈ ਤਾਂ ਕਿ ਕਿਸੇ ਵੀ ਅਣਸੁਖਾਵੀਂ ਘਟਨਾ ਦਾ ਸੰਗਤਾਂ ਨੂੰ ਸਹਾਮਣਾ ਨਾ ਕਰਨਾ ਪਵੇ,ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਪੂਰੇ ਵਿਸ਼ਵ ਦੀਆਂ ਨਾਨਕ ਨਾਮ ਲੇਵਾ ਸਿੱਖ ਸੰਗਤਾਂ ਨੂੰ ਖਾਲਸਾ ਦੇ ਸਾਜਨਾ ਦਿਵਸ ਦੀ ਲੱਖ ਲੱਖ ਵਧਾਈ ਦਿੰਦੀ ਹੈ, ਉਥੇ ਸਮੂਹ ਸਿਆਸੀ ਪਾਰਟੀਆਂ ਦੇ ਸਿਆਸੀਆਂ ਨੂੰ ਇਸ ਮੌਕੇ ਤੇ ਸਿਆਸੀ ਸਟੇਜਾਂ ਨਾ ਲਾਉਣ ਦੀ ਅਪੀਲ ਕਰਦੀ ਹੋਈ ਸਰਕਾਰ ਤੋਂ ਮੰਗ ਕਰਦੀ ਹੈ ਕਿ ਇਹਨਾਂ ਸਾਰੇ ਸਿਆਸੀਆਂ ਦੀਆਂ ਸਿਆਸੀ ਸਟੇਜਾਂ ਤੇ ਪਾਬੰਦੀ ਲਾਈ ਜਾਵੇ, ਤਾਂ ਕਿ ਦੇਸ਼ਾਂ ਵਿਦੇਸ਼ਾਂ ਤੋਂ ਆਏ ਸ਼ਰਧਾ ਵਾਨ ਸ਼ਰਧਾਲੂਆਂ ਨੂੰ ਖਾਲਸਾ ਸਾਜਨਾ ਦਿਵਸ ਮੌਕੇ ਧਾਰਮਿਕ ਖੇਤਰ’ਚ ਸਰਗਰਮ ਸੰਤਾਂ ਮਹਾਪੁਰਸ਼ਾਂ ਵੱਲੋਂ ਲਾਈਆਂ ਜਾਣ ਵਾਲੀਆਂ ਧਾਰਮਿਕ ਸਟੇਜਾਂ ਤੇ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਪਵਿੱਤਰ ਜੀਵਨ ਇਤਿਹਾਸ ਤੇ ਖਾਲਸਾ ਸਾਜਨਾ ਦਿਵਸ ਸਬੰਧੀ ਸਾਰੇ ਇਤਿਹਾਸ ਨੂੰ ਸੁਣਨ ਦਾ ਮੌਕਾ ਮਿਲ ਸਕੇ ਦੇ ਨਾਲ ਨਾਲ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਤਾਮੀਲ ਕੀਤੀ ਜਾ ਸਕੇ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਖਾਲਸੇ ਦਾ ਸਾਜਨਾ ਦਿਵਸ ਨੂੰ ਮਨਾਉਣ ਲਈ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਸਾਬੋ ਕੀ ਤਲਵੰਡੀ ਬਠਿੰਡਾ ਨੂੰ ਚਾਲੇ ਪਾਉਣ ਵਾਲੀ ਸਲਾਨਾ ਮਰਯਾਦਾ ਨੂੰ ਮੁੱਖ ਰੱਖਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ,ਉਹਨਾਂ ਭਾਈ ਖਾਲਸਾ ਨੇ ਦੱਸਿਆ ਖਾਲਸੇ ਦਾ ਸਾਜਨਾ ਦਿਵਸ ਸਾਬੋ ਕੀ ਤਲਵੰਡੀ ਬਠਿੰਡਾ ਵਿਖੇ 11 ਅਪ੍ਰੈਲ ਤੋਂ 14 ਅਪ੍ਰੈਲ ਤੱਕ ਬਹੁਤ ਹੀ ਸ਼ਰਧਾ ਭਾਵਨਾਵਾਂ ਨਾਲ ਮਨਾਇਆ ਜਾ ਰਿਹਾ ਹੈ ਅਤੇ ਇਸੇ ਸਬੰਧ’ਚ ਅੱਜ ਸਹੀਦ ਬਾਬਾ ਜੀਵਨ ਸਿੰਘ ਤਰਨਦਲ ਦੇ ਮੁੱਖੀ ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ , ਮਾਲਵਾ ਤਰਨਾ ਦਲ ਸ਼ਹੀਦ ਬਾਬਾ ਸੰਗਤ ਸਿੰਘ ਜੀ ਦੇ ਮੁੱਖੀ ਜਥੇਦਾਰ ਬਾਬਾ ਸੁਖਪਾਲ ਸਿੰਘ ਫੂਲ ਬਠਿੰਡਾ,ਮਿਸਲ ਸ਼ਹੀਦ ਬਾਬਾ ਨਿਬਾਹੂ ਸਿੰਘ ਰੰਘਰੇਟਾ ਤਰਨਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਦੇਵ ਸਿੰਘ ਮੁਸਤਫ਼ਾ ਪੁਰ,ਸ਼ਹੀਦ ਬਾਬਾ ਬਲਵੰਤ ਸਿੰਘ ਤਰਨਾ ਦਲ ਤੋਂ ਇਲਾਵਾ ਸੈਂਕੜੇ ਨਿਹੰਗ ਸਿੰਘ ਦਲਪੰਥਾ ਨੇ ਮੁਖੀਆਂ ਵੱਲੋਂ ਸਾਬੋ ਕੀ ਤਲਵੰਡੀ ਬਠਿੰਡਾ ਨੂੰ ਚਾਲੇ ਪਾ ਦਿੱਤੇ ਗਏ ਹਨ, ਭਾਈ ਖਾਲਸਾ ਨੇ ਦੱਸਿਆ ਨਿਹੰਗ ਸਿੰਘ ਫ਼ੌਜਾਂ ਵੱਲੋਂ ਕੱਲ੍ਹ 12 ਅਪ੍ਰੈਲ ਨੂੰ ਆਪਣੇ ਆਪਣੇ ਪੜਾਵਾਂ ਤੇ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ,ਦਸਮ ਗ੍ਰੰਥ ਸਾਹਿਬ ਜੀ ਤੇ ਸਰਬਲੋਹ ਗ੍ਰੰਥਾ ਦੇ ਪਾਠ ਅਰੰਭ ਕਰ ਦਿੱਤੇ ਜਾਣਗੇ ,ਜਿਨ੍ਹਾਂ ਦੇ ਸੰਪੂਰਨ ਭੋਗ 14 ਅਪ੍ਰੈਲ ਨੂੰ ਪਾਉਣ ਤੋਂ ਉਪਰੰਤ ਧਾਰਮਿਕ ਦੀਵਾਨ ਸਜਾਏ ਜਾਣਗੇ ਅਤੇ ਬਾਅਦ ਦੁਪਹਿਰ ਸ਼ਾਨਦਾਰ ਮਹੱਲੇ ਦਾ ਪ੍ਰਦਰਸ਼ਨ ਕੀਤਾ ਜਾਵੇਗਾ,ਭਾਈ ਖਾਲਸਾ ਨੇ ਦੱਸਿਆ ਇਹ ਚਾਰ ਰੋਜ਼ਾ ਖਾਲਸਾ ਸਾਜਨਾ ਦਿਵਸ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ 14 ਅਪ੍ਰੈਲ ਨੂੰ ਸ਼ਾਨਦਾਰ ਮਹੱਲਾ ਖੇਡਣ ਤੋਂ ਉਪਰੰਤ ਸਮਾਪਤ ਹੋਵੇਗਾ ਅਤੇ ਇਸ ਦੋਰਾਨ ਹਜ਼ਾਰਾਂ ਪ੍ਰਾਣੀਆਂ ਨੂੰ ਖੰਡੇ ਬਾਟੇ ਦੀ ਪਾਹੁਲ ਛਕਾਉਣ ਤੋਂ ਉਪਰੰਤ ਖਾਲਸਾ ਫੌਜਾਂ ਵਿੱਚ ਭਰਤੀ ਕੀਤਾ ਜਾਵੇਗਾ, ਭਾਈ ਖਾਲਸਾ ਨੇ ਦੱਸਿਆ ਖਾਲਸਾ ਸਾਡੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਦੇਸ਼ਾਂ ਵਿਦੇਸ਼ਾਂ ਦੀਆਂ ਸਿੱਖ ਸੰਗਤਾਂ ਨੂੰ ਜਿਥੇ ਖਾਲਸੇ ਦੇ ਸਾਜਨਾ ਦਿਵਸ ਦੀ ਲੱਖ ਲੱਖ ਵਧਾਈ ਦਿੰਦੀ ਹੈ, ਉਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਅਪੀਲ ਕਰਦੀ ਹੈ ਇਸ ਮੌਕੇ ਤੇ ਹੁਲੜਬਾਜਾਂ ਨੂੰ ਨੱਥ ਪਾਉਣ ਪੁਖਤਾ ਪ੍ਰਬੰਧ ਕਰਨ ਦੇ ਨਾਲ-ਨਾਲ ਸਿਆਸੀ ਸਟੇਜਾਂ ਟੋਟਲ ਪਾਬੰਦੀ ਲਾਉਣ ਦੇ ਨਾਲ ਨਾਲ ਸਰਕਾਰ ਨੂੰ ਇਸ ਮੌਕੇ ਤੇ ਸਿਆਸੀ ਸਟੇਜਾਂ ਨਾ ਲਾਉਣ ਦੀ ਮੰਗ ਕਰਦੀ ਹੈ ਤਾਂ ਕਿ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਪਾਲਣਾ ਕੀਤੀ ਜਾ ਸਕੇ, ਭਾਈ ਖਾਲਸਾ ਨੇ ਕਿਹਾ ਸਾਡੀ ਜਥੇਬੰਦੀ ਦੇਸ਼ਾਂ ਵਿਦੇਸ਼ਾਂ ਤੋਂ ਆਏ ਸਿੱਖ ਸ਼ਰਧਾਲੂਆਂ ਨੂੰ ਬੇਨਤੀ ਕਰਦੀ ਹੈ ਕਿ ਖਾਲਸਾ ਦੇ ਸਾਜਨਾ ਦਿਵਸ ਮੌਕੇ ਸਿਆਸੀ ਸਟੇਜਾਂ ਦਾ ਮੁਕੰਬਲ ਬਾਈਕਾਟ ਕੀਤਾ ਜਾਵੇ ਅਤੇ ਧਾਰਮਿਕ ਸੰਤਾਂ ਮਹਾਪੁਰਸ਼ਾਂ ਵੱਲੋਂ ਲਾਈਆਂ ਜਾਣ ਵਾਲੀਆਂ ਧਾਰਮਿਕ ਸਟੇਜਾਂ ਤੋਂ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਪਾਵਨ ਪਵਿੱਤਰ ਇਤਿਹਾਸ ਅਤੇ ਖ਼ਾਲਸੇ ਦੇ ਸਾਜਨਾ ਦਿਵਸ ਸਬੰਧੀ ਵਿਸਥਾਰ ਨਾਲ ਪਵਿੱਤਰ ਇਤਿਹਾਸ ਨੂੰ ਸਰਵਣ ਕਰਨ ਦੀ ਲੋੜ ਤੇ ਜ਼ੋਰ ਦਿੱਤਾ ਜਾਵੇ, ਇਸ ਮੌਕੇ ਤੇ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਏ ਆਈ ਐਸ ਐਸ ਐਫ ਖਾਲਸਾ ਨਾਲ ਭਾਈ ਅਵਤਾਰ ਸਿੰਘ ਅੰਮ੍ਰਿਤਸਰ ਭਾਈ ਜੋਗਿੰਦਰ ਸਿੰਘ ਅਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ ਭਾਈ ਸਿੰਦਾ ਸਿੰਘ ਨਿਹੰਗ ਤੇ ਪਿਰਥੀ ਸਿੰਘ ਧਾਲੀਵਾਲ ਧਰਮਕੋਟ ਭਾਈ ਮਨਜਿੰਦਰ ਸਿੰਘ ਖਾਲਸਾ ਤੇ ਭਾਈ ਰਛਪਾਲ ਸਿੰਘ ਕਮਾਲਕੇ ਭਾਈ ਦਿਲਬਾਗ ਸਿੰਘ ਬਾਗੀ ਗੁਰਦਾਸਪੁਰ ਭਾਈ ਜਗਜੀਤ ਸਿੰਘ ਸੈਦੇਸਾਹ ਵਾਲਾ ਭਾਈ ਬਲਕਾਰ ਸਿੰਘ ਦਾਰੇਵਾਲ ਭਾਈ ਸੁਖਦੇਵ ਸਿੰਘ ਫ਼ੌਜੀ ਜਗਰਾਉਂ ਭਾਈ ਬਲਵਿੰਦਰ ਸਿੰਘ ਖਡੂਰ ਸਾਹਿਬ ਭਾਈ ਸੁਰਜੀਤ ਸਿੰਘ ਆਦਮਪੁਰ ਜਲੰਧਰ ਆਦਿ ਆਗੂ ਹਾਜਰ ਸਨ ।।

Leave a Reply

Your email address will not be published. Required fields are marked *