ਸਿੱਖਿਆ ਕ੍ਰਾਂਤੀ ਰਾਹੀਂ ਪੰਜਾਬ ਸਿੱਖਿਆ ਖੇਤਰ ਵਿੱਚ ਬਣੇਗਾ ਦੇਸ਼ ਦਾ ਮੋਹਰੀ ਸੂਬਾ – ਚੇਅਰਮੈਨ ਰਮਨ ਬਹਿਲ

ਗੁਰਦਾਸਪੁਰ

ਗੁਰਦਾਸਪੁਰ, 11 ਅਪ੍ਰੈਲ ( ਸਰਬਜੀਤ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਸਰਵੋਤਮ ਬੁਨਿਆਦੀ ਢਾਂਚਾ ਅਤੇ ਮਿਆਰੀ ਸਿੱਖਿਆ ਦੇਣ ਦੀ ਵਚਨਬੱਧਤਾ ਉੱਤੇ ਪਿਛਲੇ ਤਿੰਨ ਸਾਲਾਂ ਤੋਂ ਲਗਾਤਾਰ ਕੰਮ ਕਰ ਰਹੀ ਹੈ। ਪੰਜਾਬ ਸਰਕਾਰ ਵੱਲੋਂ ਲਿਆਂਦੀ ਸਿੱਖਿਆ ਕ੍ਰਾਂਤੀ ਰਾਹੀਂ ਪੰਜਾਬ ਸਿੱਖਿਆ ਖੇਤਰ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨੇ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ 5 ਸਕੂਲਾਂ ਵਿੱਚ ਕਰੀਬ 48.34 ਲੱਖ ਰੁਪਏ ਤੋਂ ਵਧੇਰੇ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕਰਦਿਆਂ ਕੀਤਾ।

ਪੰਜਾਬ ਸਰਕਾਰ ਵੱਲੋਂ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਵਰਸੋਲਾ, ਸਰਕਾਰੀ ਪ੍ਰਾਇਮਰੀ ਸਕੂਲ ਵਰਸੋਲਾ, ਸਰਕਾਰੀ ਪ੍ਰਾਇਮਰੀ ਸਕੂਲ ਚੌੜ ਸਿਧਵਾਂ, ਸਰਕਾਰੀ ਪ੍ਰਾਇਮਰੀ ਸਕੂਲ ਕੋਟਲੀ ਮੋਹੀਆਂ ਅਤੇ ਸਰਕਾਰੀ ਪ੍ਰਾਇਮਰੀ ਸਕੀਲ ਪਰਸੋ ਕਾ ਪਿੰਡ ਵਿਖੇ 48.34 ਲੱਖ ਰੁਪਏ ਤੋਂ ਵਧੇਰੇ ਦੀ ਲਾਗਤ ਨਾਲ ਨਵੇਂ ਸਮਾਰਟ ਕਲਾਸ ਰੂਮ, ਸਾਇੰਸ ਲੈਬਾਂ, ਲਾਇਬ੍ਰੇਰੀਆਂ, ਚਾਰ ਦੀਵਾਰੀ ਅਤੇ ਮੁਰੰਮਤ ਦੇ ਕਾਰਜ ਕੀਤੇ ਗਏ ਹਨ। ਇਨ੍ਹਾਂ ਸਾਰੇ ਵਿਕਾਸ ਕਾਰਜਾਂ ਨੂੰ ਅੱਜ ਚੇਅਰਮੈਨ ਰਮਨ ਬਹਿਲ ਨੇ ਲੋਕ ਅਰਪਣ ਕੀਤਾ।

ਇਸ ਮੌਕੇ ਸਕੂਲੀ ਵਿਦਿਆਰਥੀਆਂ ਦੇ ਮਾਪਿਆਂ ਅਤੇ ਇਲਾਕੇ ਦੇ ਮੋਹਤਬਰਾਂ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਨੂੰ ਹੋਰ ਬਿਹਤਰੀਨ ਬਣਾਉਣ ਲਈ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਦਾ ਆਗਾਜ਼ ਕੀਤਾ ਹੈ ਜਿਸ ਦੇ ਤਹਿਤ ਸਕੂਲਾਂ ਵਿੱਚ ਹਰ ਸਹੂਲਤ ਪ੍ਰਦਾਨ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਿੱਖਿਆ ਅਤੇ ਸਿਹਤ ਨੂੰ, ਪੂਰੀ ਤਰ੍ਹਾਂ ਅਣਗੌਲਿਆ ਰੱਖਿਆ ਪਰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਇਹਨਾਂ ਦੋਵੇਂ ਹੀ ਖੇਤਰਾਂ ਨੂੰ ਵਿਕਾਸ ਦਾ ਮੁੱਖ ਧੁਰਾ ਬਣਾਇਆ ਅਤੇ ਇਹੀ ਕਾਰਨ ਹੈ ਕਿ ਪੰਜਾਬ ਦੇ ਸਰਕਾਰੀ ਸਕੂਲ ਅੱਜ ਸਿੱਖਿਆ ਪ੍ਰਣਾਲੀ ਅਤੇ ਸੁਵਿਧਾਵਾਂ ਦੇ ਪੱਧਰ ਤੇ ਪ੍ਰਾਈਵੇਟ ਸਕੂਲਾਂ ਨੂੰ ਪਿੱਛੇ ਛੱਡ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੇ ਤਿੰਨ ਸਾਲਾਂ ਵਿੱਚ ਵੱਡੀ ਗਿਣਤੀ ਵਿਦਿਆਰਥੀਆਂ ਨੇ ਪ੍ਰਾਈਵੇਟ ਸਕੂਲਾਂ ਨੂੰ ਛੱਡ ਕੇ ਸਰਕਾਰੀ ਸਕੂਲਾਂ ਵਿੱਚ ਦਾਖਲਾ ਲਿਆ ਹੈ।

Leave a Reply

Your email address will not be published. Required fields are marked *