ਗੁਰਦੁਆਰਾ ਸ੍ਰੀ ਮੈਨੀਆ ਯੂਪੀ ਵਿਖੇ ਵਿਸਾਖੀ ਨੂੰ ਸਮਰਪਿਤ ਅਰੰਭ ਸਮਾਗਮ ਦੇ ਕੱਲ ਨੂੰ ਭੋਗ ਪਾਉਣ ਤੋਂ ਉਪਰੰਤ ਭਾਰੀ ਦੀਵਾਨ ਸਜਾਏ ਜਾਣਗੇ-ਸੰਤ ਸੁਖਵਿੰਦਰ ਸਿੰਘ

ਦੇਸ਼


ਯੂਪੀ, ਗੁਰਦਾਸਪੁਰ, 12 ਅਪ੍ਰੈਲ (ਸਰਬਜੀਤ ਸਿੰਘ)– ਗੁਰਦੁਆਰਾ ਸਿੰਘਾਂ ਸ਼ਹੀਦਾਂ ਆਲੋਵਾਲ ਫਿਲੌਰ ਦੇ ਸੰਤਾਂ ਵਲੋਂ ਜਿਥੇ ਹਰ ਹਫ਼ਤੇ ਅਖੰਡ ਪਾਠਾਂ ਦੇ ਭੋਗ ਪਾਏ ਜਾਂਦੇ ਹਨ ਅਤੇ ਹਰ ਦੇਸੀ ਮਹੀਨੇ ਦੇ ਜੇਠੇ ਐਤਵਾਰ ਨੂੰ ਸ਼ਰਧਾਲੂਆਂ ਵੱਲੋਂ ਰਖਵਾਏ ਅਖੰਡ ਪਾਠਾਂ ਦੇ ਭੋਗ ਤੋਂ ਉਪਰੰਤ ਧਾਰਮਿਕ ਦੀਵਾਨ ਸਜਾਕੇ ਸੰਗਤਾਂ ਨੂੰ ਗੁਰਬਾਣੀ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਨਾਲ ਨਾਲ ਸਿੱਖੀ ਦੇ ਸੁਨਹਿਰੀ ਵਿਰਸੇ ਇਤਿਹਾਸ ਨਾਲ ਜੋੜਨ ਲਈ ਜੰਗੀ ਪੱਧਰ ਤੇ ਉਪਰਾਲੇ ਕੀਤੇ ਜਾਂਦੇ ਹਨ, ਉਥੇ ਉਹਨਾਂ ਵੱਲੋਂ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਨੂੰ ਸਿੱਖੀ ਨਾਲ ਜੋੜਨ ਕਈ ਗੁਰੂ ਘਰ ਬਣਾਏ ਹੋਏ ਹਨ, ਜਿਥੇ ਗੁਰੂ ਸਾਹਿਬਾਨਾਂ ਨਾਲ ਸਬੰਧਤ ਸਾਰੇ ਇਤਿਹਾਸਕ ਦਿਹਾੜੇ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਮਨਾਏ ਜਾਂਦੇ ਹਨ ਤੇ ਸੰਗਤਾਂ ਨੂੰ ਗੁਰਬਾਣੀ ਆਦਿ ਸ੍ਰੀ ਗੁਰੂ ਗ੍ਰੰਥ ਜੀ ਨਾਲ ਜੋੜਿਆ ਜਾਂਦਾ ਹੈ ਅਤੇ ਇਸੇ ਕੜੀ ਤਹਿਤ ਖਾਲਸੇ ਦੇ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਿੰਘਾਂ ਸ਼ਹੀਦਾਂ ਮੈਨੀਆਂ ਤਹਿਸੀਲ ਪੁਵਾਇਆ ਜ਼ਿਲ੍ਹਾ ਸ਼ਾਹਜਹਾਨਪੁਰ ਯੂਪੀ ਵਿਖੇ ਵਿਸਾਖੀ ਦਾ ਸ਼ੁੱਭ ਦਿਹੜਾ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਮੁੱਖ ਪ੍ਰਬੰਧਕ ਸੰਤ ਬਾਬਾ ਸੁਖਵਿੰਦਰ ਸਿੰਘ ਜੀ ਦੀ ਦੇਖ ਰੇਖ ਅਤੇ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਹੇਠ ਮਨਾਇਆ ਜਾ ਰਿਹਾ ਹੈ, ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਸਮਾਗਮ ਦੇ ਮੁੱਖ ਪ੍ਰਬੰਧਕ ਸੰਤ ਬਾਬਾ ਸੁਖਵਿੰਦਰ ਸਿੰਘ ਜੀ ਨਾਲ ਗੱਲਬਾਤ ਕਰਨ ਤੋਂ ਉਪਰੰਤ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ, ਉਹਨਾਂ ਭਾਈ ਖਾਲਸਾ ਨੇ ਦੱਸਿਆ ਸਮਾਗਮ ਸਬੰਧੀ ਕੱਲ੍ਹ ਦੇ ਰੋਜ ਤੋਂ ਗੁਰਦੁਆਰਾ ਸਿੰਘਾਂ ਸ਼ਹੀਦਾਂ ਮੈਨੀਆ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪੰਜ ਲੜੀਵਾਰ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ, ਭਾਈ ਖਾਲਸਾ ਨੇ ਦੱਸਿਆ ਭਲਕੇ 13 ਅਪ੍ਰੈਲ ਨੂੰ ਰੱਖੇ ਗਏ ਅਖੰਡ ਪਾਠਾਂ ਦੇ ਸੰਪੂਰਨ ਭੋਗ ਪਾਏ ਜਾਣਗੇ ਅਤੇ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ, ਭਾਈ ਖਾਲਸਾ ਨੇ ਦੱਸਿਆ ਇਸ ਗੁਰਮਤਿ ਸਮਾਗਮ ਵਿੱਚ ਭਾਗ ਲੈਣ ਲਈ ਪੰਜਾਬ ਤੋਂ ਪੰਥ ਦੇ ਮਹਾਨ ਪੰਥਕ ਵਿਦਵਾਨ ਬੁਲਾਰੇ ਪਹੁੰਚ ਰਹੇ ਹਨ ਜੋਂ ਸੰਗਤਾਂ ਨੂੰ ਗੁਰਬਾਣੀ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਨਾਲ ਨਾਲ ਸਿੱਖੀ ਦੇ ਸੁਨਹਿਰੀ ਵਿਰਸੇ ਇਤਿਹਾਸ ਨਾਲ ਜੋੜਨ ਲਈ ਵੱਡੀ ਪੱਧਰ ਤੇ ਉਪਰਾਲੇ ਕਰਨਗੇ ਅਤੇ ਸੰਗਤਾਂ ਨੂੰ ਖਾਲਸੇ ਦੇ ਸ਼ਾਜਨਾ ਦਿਵਸ ਸਬੰਧੀ ਵਿਸਥਾਰ ਨਾਲ ਚਾਨਣਾ ਪਾਉਣਗੇ ਭਾਈ ਖਾਲਸਾ ਨੇ ਦੱਸਿਆ ਸਮੂਹ ਬੁਲਾਰਿਆਂ ਤੇ ਅਖੰਡ ਪਾਠ ਸ਼ਰਧਾਲੂਆਂ ਨੂੰ ਪ੍ਰਬੰਧਕ ਸੰਤ ਸੁਖਵਿੰਦਰ ਸਿੰਘ ਜੀ ਤੇ ਹੋਰਾਂ ਵੱਲੋਂ ਸੀਰੀ ਪਾਓ ਦੇ ਕੇ ਨਿਵਾਜਿਆ ਜਾਵੇਗਾ ਅਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਜਾਣਗੇ, ਭਾਈ ਖਾਲਸਾ ਨੇ ਦੱਸਿਆ ਸਮਾਗਮ ਸਬੰਧੀ ਸੰਤ ਸੁਖਵਿੰਦਰ ਸਿੰਘ ਜੀ ਵੱਲੋਂ ਹਜ਼ੂਰੀ ਰਾਗੀ ਭਾਈ ਪਰਮਜੀਤ ਸਿੰਘ, ਭਾਈ ਗੁਰਪ੍ਰੀਤ ਸਿੰਘ, ਭਾਈ ਰਿੰਕੂ ਸਿੰਘ, ਬਾਬਾ ਦਾਰਾ ਸਿੰਘ, ਭਾਈ ਸੁਖਪਾਲ ਸਿੰਘ, ਭਾਈ ਗੁਰਿੰਦਰ ਸਿੰਘ , ਭਾਈ ਅੰਮ੍ਰਿਤ ਧੀਮਾਨ ਨੇ ਭਾਈ ਲਖਵਿੰਦਰ ਸਿੰਘ ਆਦਿ ਤੋਂ ਇਲਾਵਾ ਤਿੰਨ ਦਰਜਨ ਦੇ ਲਗਭਗ ਸੇਵਾਦਾਰਾਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ।

Leave a Reply

Your email address will not be published. Required fields are marked *