ਇੱਕ ਵਾਰ ਵਰਤੋਂ ਵਿੱਚ ਆਉਣ ਵਾਲੀਆਂ ਪਲਾਸਟਿਕ ਵਸਤਾਂ ਦੀ ਵਰਤੋਂ ਬਿਲਕੁਲ ਨਾ ਕੀਤੀ ਜਾਵੇ – ਡਿਪਟੀ ਕਮਿਸ਼ਨਰ

ਗੁਰਦਾਸਪੁਰ

ਬਜ਼ਾਰ ਜਾਣ ਸਮੇਂ ਕੱਪੜੇ ਜਾਂ ਜੂਟ ਦਾ ਥੈਲਾ ਘਰ ਤੋਂ ਹੀ ਲੈ ਕੇ ਜਾਇਆ ਜਾਵੇ

ਗੁਰਦਾਸਪੁਰ, 4 ਅਕਤੂਬਰ (ਸਰਬਜੀਤ ਸਿੰਘ) – ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਇੱਕ ਵਾਰ ਵਰਤੋਂ ਵਿੱਚ ਆਉਣ ਵਾਲੀਆਂ ਪਲਾਸਟਿਕ ਵਸਤਾਂ ਦੀ ਵਰਤੋਂ ਬਿਲਕੁਲ ਨਾ ਕਰਨ,  ਕਿਉਂਕਿ ਇਹ ਵਾਤਾਵਰਨ ਲਈ ਬਹੇੱਦ ਘਾਤਕ ਸਿੱਧ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਵੱਲੋਂ ਪੂਰੇ ਦੇਸ਼ ਅੰਦਰ ਪਹਿਲੀ ਜੁਲਾਈ ਤੋਂ ਇੱਕ ਵਾਰ ਵਰਤੋਂ ਵਿੱਚ ਆਉਣ ਵਾਲੀਆਂ ਪਲਾਸਟਿਕ ਵਸਤਾਂ ਦੀ ਵਰਤੋਂ ਵਸਤਾਂ ਦੀ ਵਰਤੋਂ ’ਤੇ ਪਾਬੰਦੀ ਲਗਾਈ ਗਈ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 19 ਤਰ੍ਹਾਂ ਦੇ ‘ਸਿੰਗਲ ਯੂਜ਼ ਪਲਾਸਟਿਕ’ (ਪਲਾਸਟਿਕ ਦੀਆਂ ਸਟਿਕਸ ਵਾਲੀਆਂ ਈਅਰ ਬੱਡਜ਼, ਗੁਬਾਰਿਆਂ ਲਈ ਪਲਾਸਟਿਕ ਦੀਆਂ ਸਟਿਕਸ, ਪਲਾਸਟਿਕ ਦੇ ਝੰਡੇ, ਕੈਂਡੀ ਸਟਿਕਸ, ਆਈਸ-ਕ੍ਰੀਮ ਸਟਿਕਸ, ਸਜਾਵਟ ਲਈ ਪੋਲੀਸਟੀਰੀਨ (ਥਰਮੋਕੋਲ), ਪਲੇਟਾਂ, ਕੱਪ, ਗਲਾਸ, ਕਟਲਰੀ ਜਿਵੇਂ ਕਿ ਕਾਂਟੇ, ਚਮਚੇ, ਚਾਕੂ, ਪਾਈਪ, ਮਿਠਾਈਆਂ ਦੇ ਡੱਬਿਆਂ, ਇਨਵੀਟੇਸ਼ਨ ਕਾਰਡ, ਸਿਗਰੇਟ ਪੈਕੇਟ ਦੇ ਆਲੇ ਦੁਆਲੇ ਲਪੇਟਣ ਜਾਂ ਪੈਕਿੰਗ ਕਰਨ ਵਾਲੀਆਂ ਫਿਲਮਾਂ, 100 ਮਾਈਕਰੋਨ ਤੋਂ ਘੱਟ ਪਲਾਸਟਿਕ ਜਾਂ ਪੀ.ਵੀ.ਸੀ ਬੈਨਰ, ਸਟਿੱਕਰ ਦੀ ਮੈਨੂਫੈਕਚਰਿੰਗ, ਆਯਾਤ, ਭੰਡਾਰ, ਵਿਤਰਣ, ਵਿਕਰੀ ਅਤੇ ਵਰਤੋਂ ’ਤੇ ਪੂਰੀ ਤਰ੍ਹਾਂ ਪਾਬੰਦੀ ਲਗਾਈ ਗਈ ਹੈ।

ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਪੂਰੇ ਜ਼ਿਲ੍ਹੇ ਵਿੱਚ ਇੱਕ ਵਾਰ ਵਰਤੋਂ ਵਿੱਚ ਆਉਣ ਵਾਲੀਆਂ ਪਲਾਸਟਿਕ ਵਸਤਾਂ ਦੀ ਵਰਤੋਂ ’ਤੇ ਸਖਤੀ ਨਾਲ ਪਾਬੰਦੀ ਲਗਾਈ ਜਾਵੇ ਅਤੇ ਜਿਹੜੇ ਦੁਕਾਨਦਾਰ ਜਾਂ ਵਿਅਕਤੀ ਪਾਬੰਦੀਸ਼ੁਦਾ ਪਲਾਸਟਿਕ ਦੀ ਵਰਤੋਂ ਕਰਦੇ ਹਨ ਉਨ੍ਹਾਂ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ‘ਸਿੰਗਲ ਯੂਜ਼ ਪਲਾਸਟਿਕ’ ਦੀ ਵਰਤੋਂ ਨਾ ਕਰਕੇ ਵਾਤਾਵਰਨ ਦੀ ਸੰਭਾਲ ਵਿੱਚ ਆਪਣਾ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ ਬਜ਼ਾਰ ਜਾਣ ਸਮੇਂ ਕੱਪੜੇ ਜਾਂ ਜੂਟ ਦਾ ਥੈਲਾ ਘਰ ਤੋਂ ਹੀ ਲੈ ਕੇ ਜਾਇਆ ਜਾਵੇ ਤਾਂ ਜੋ ਪਲਾਸਟਿਕ ਦੇ ਲਿਫਾਫੇ ਦੀ ਲੋੜ ਹੀ ਨਾ ਪਵੇ।  

Leave a Reply

Your email address will not be published. Required fields are marked *