ਯੂਪੀ, ਗੁਰਦਾਸਪੁਰ, 13 ਅਪ੍ਰੈਲ ( ਸਰਬਜੀਤ ਸਿੰਘ)–ਖ਼ਾਲਸੇ ਦਾ ਸਾਜਨਾ ਦਿਵਸ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਵੱਲੋਂ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਮਨਾਇਆ ਗਿਆ, ਅੱਜ ਹਰਮੰਦਰ ਸਾਹਿਬ ਅੰਮ੍ਰਿਤਸਰ ਤੇ ਖ਼ਾਲਸੇ ਦੀ ਜਨਮ ਭੂਮੀ ਸਾਬੋਂ ਕੀ ਤਲਵੰਡੀ ਬਠਿੰਡਾ ਵਿਖੇ ਪਰਸੋਂ ਦੇ ਰੱਖੇ ਅਖੰਡ ਪਾਠਾਂ ਦੇ ਭੋਗ ਤੋਂ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ ਅਤੇ ਸੰਗਤਾਂ ਨੂੰ ਗੁਰਬਾਣੀ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਨਾਲ ਨਾਲ ਖ਼ਾਲਸੇ ਦੇ ਸਾਜਨਾ ਦਿਵਸ ਸਬੰਧੀ ਵਿਸਥਾਰ ਨਾਲ ਚਾਨਣਾ ਪਾਇਆ ਅਤੇ ਇਸੇ ਮੁਤਾਬਕ ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਮੈਨੀਆ ਤਹਿਸੀਲ ਪੁਵਾਇਆ ਜ਼ਿਲ੍ਹਾ ਸ਼ਾਹਜਹਾਨਪੁਰ ਯੂਪੀ ਵਿਖੇ ਪੰਜਾਬ ਤੋਂ ਵਿਸ਼ੇਸ਼ ਤੌਰ ਤੇ ਪਹੁੰਚੇ ਸੰਤ ਸੁਖਵਿੰਦਰ ਸਿੰਘ ਜੀ ਅੱਲੋਵਾਲ ਤੇ ਉਹਨਾਂ ਦੇ ਜਥੇ ਸਮੇਤ ਸਥਾਨਕ ਸੰਗਤਾਂ ਦੀ ਦੇਖ ਰੇਖ ਅਤੇ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਇੱਕ ਵੱਡਾ ਗੁਰਮਤਿ ਸਮਾਗਮ ਕਰਵਾਇਆ ਗਿਆ ,ਅਖੰਡ ਪਾਠਾਂ ਦੇ ਭੋਗ ਪਾਏ ਗਏ, ਧਾਰਮਿਕ ਦੀਵਾਨ ਸਜਾ ਕੇ ਲੋਕਾਂ ਨੂੰ ਗੁਰਬਾਣੀ ਤੇ ਵਿਸਾਖੀ ਦਿਹਾੜੇ ਦੇ ਮਹਾਤਮ ਸਬੰਧੀ ਵਿਸਥਾਰ ਜਾਣਕਾਰੀ ਦਿੱਤੀ ਗਈ, ਧਾਰਮਿਕ ਬੁਲਾਰਿਆਂ ਤੇ ਹੋਰਾਂ ਦਾ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਨਮਾਨ ਕੀਤਾ ਗਿਆ ਅਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ, ਇਸ ਸਬੰਧੀ ਪ੍ਰੈਸ ਨੂੰ ਮੁਕੰਮਲ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਪੰਜਾਬ ਤੋਂ ਪਹੁਚੇ ਸੰਤ ਸੁਖਵਿੰਦਰ ਸਿੰਘ ਜੀ ਨਾਲ ਗੱਲਬਾਤ ਕਰਨ ਤੋਂ ਉਪਰੰਤ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ ,ਉਹਨਾਂ ਭਾਈ ਖਾਲਸਾ ਨੇ ਦੱਸਿਆ ਖਾਲਸੇ ਦੇ ਸਾਜਨਾ ਦਿਵਸ ਸਬੰਧੀ ਪਰਸੋਂ ਦੇ ਰੋਜ਼ ਤੋਂ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਚਾਰ ਅਖੰਡ ਪਾਠ ਸਾਹਿਬ ਆਰੰਭ ਸਨ, ਖਾਲਸਾ ਨੇ ਦੱਸਿਆ ਅੱਜ ਅਖੰਡ ਪਾਠ ਸਾਹਿਬ ਦੇ ਸੰਪੂਰਨ ਭੋਗ ਅਰਦਾਸ ਤੇ ਪਾਵਨ ਪਵਿੱਤਰ ਹੁਕਮ ਨਾਮੇ ਦੀ ਕਥਾ ਪੰਜਾਬ ਤੋਂ ਪਹੁੰਚੇ ਸੰਤ ਸੁਖਵਿੰਦਰ ਸਿੰਘ ਜੀ ਵੱਲੋਂ ਕੀਤੀ ਗਈ, ਭਾਈ ਖਾਲਸਾ ਨੇ ਦੱਸਿਆ ਹਜ਼ੂਰੀ ਰਾਗੀ ਜਥਾ ਭਾਈ ਪਰਮਜੀਤ ਸਿੰਘ , ਭਾਈ ਰਵਿੰਦਰ ਤੇ ਭਾਈ ਅਵਤਾਰ ਸਿੰਘ , ਭਾਈ ਗੁਰਪ੍ਰੀਤ ਸਿੰਘ ਤੇ ਜਥੇਦਾਰ ਦਵਿੰਦਰ ਸਿੰਘ ਆਦਿ ਜਥਿਆਂ ਵੱਲੋਂ ਇਲਾਹੀ ਸ਼ਬਦ ਗੁਰਬਾਣੀ ਨਾਲ ਜੋੜਿਆ, ਭਾਈ ਖਾਲਸਾ ਨੇ ਦੱਸਿਆ ਹਜ਼ਾਰਾਂ ਸੰਗਤਾਂ ਨੇ ਗੁਰਮਤਿ ਸਮਾਗਮ ਦੀਆਂ ਹਾਜ਼ਰੀਆਂ ਭਰੀਆਂ ਤੇ ਆਪਣਾ ਮਨੁੱਖੀ ਜੀਵਨ ਸਫ਼ਲ ਬਣਾਇਆਂ ਇਸ ਮੌਕੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ ਇਸ ਮੌਕੇ ਤੇ ਸਥਾਨਕ ਸੰਗਤਾਂ ਵੱਲੋਂ ਗੁਰਦੁਆਰਾ ਸਿੰਘਾਂ ਸ਼ਹੀਦਾਂ ਆਲੋਵਾਲ ਫਿਲੌਰ ਦੇ ਮੁੱਖੀ ਸੰਤ ਮਹਾਂਪੁਰਸ਼ ਬਾਬਾ ਸੁਖਵਿੰਦਰ ਸਿੰਘ ਜੀ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ , ਸੰਤ ਸੁਖਵਿੰਦਰ ਸਿੰਘ ਜੀ ਨੇ ਇਸ ਮੌਕੇ ਤੇ ਬੋਲਦਿਆਂ ਸਮੂਹ ਸੰਗਤਾਂ ਨੂੰ ਖਾਲਸੇ ਦੇ ਸਾਜਨਾ ਦਿਵਸ ਦੀ ਵਧਾਈ ਦਿੱਤੀ ਅਤੇ ਸਮੂਹ ਸੰਗਤਾਂ ਨੂੰ ਅੰਮ੍ਰਿਤ ਛਕ ਕੇ ਗੁਰੂ ਲੜ ਲੱਗਣ ਦੀ ਅਪੀਲ ਕੀਤੀ ਗਈ ਅਤੇ ਸਮੂਹ ਸੰਗਤਾਂ ਨੂੰ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ।
