ਬਠਿੰਡਾ, ਗੁਰਦਾਸਪੁਰ, 14 ਅਪ੍ਰੈਲ (ਸਰਬਜੀਤ ਸਿੰਘ)– ਅੱਜ ਤਰਨਾਦਲ ਬਾਬਾ ਬਕਾਲਾ ਦੇ ਸਾਬੋ ਕੀ ਤਲਵੰਡੀ ਬਠਿੰਡਾ ਦੇ ਪੜਾਵਾਂ ਸਵਰਗੀ ਜਥੇਦਾਰ ਬਾਬਾ ਧਰਮ ਸਿੰਘ ਜੀ ਦੀ ਸਲਾਨਾ ਬਰਸੀ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਅਤੇ ਪੰਥ ਪਾਤਸ਼ਾਹ ਜਥੇਦਾਰ ਬਾਬਾ ਜੋਗਾ ਸਿੰਘ ਮੁਖੀ ਤਰਨਾ ਦਲ ਦੀ ਦੇਖ ਰੇਖ ਮਨਾਈ ਗਈ, ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਤੇ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਵੱਖ ਵੱਖ ਧਾਰਮਿਕ ਬੁਲਾਰਿਆਂ ਨੇ ਹਾਜ਼ਰੀ ਲਵਾਈ ਤੇ ਗੁਰਬਾਣੀ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਨਾਲ ਨਾਲ ਸਿੱਖੀ ਦੇ ਸੁਨਹਿਰੀ ਵਿਰਸੇ ਇਤਿਹਾਸ ਨਾਲ ਜੋੜਿਆ ਤੇ ਜਥੇਦਾਰ ਬਾਬਾ ਪਿਆਰਾ ਸਿੰਘ ਦੀ ਬਰਸੀ ਸਬੰਧੀ ਚਾਨਣਾ ਪਾਇਆ, ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਭਾਈ ਖਾਲਸਾ ਨੇ ਦੱਸਿਆ ਬਰਸੀ ਸਬੰਧੀ ਪਰਸੋਂ ਦੇ ਰੋਜ਼ ਤੋਂ ਰੱਖੇਂ ਅਖੰਡ ਪਾਠ ਸਾਹਿਬ ਦੇ ਭੋਗ ਅਰਦਾਸ ਤੇ ਪਾਵਨ ਪਵਿੱਤਰ ਹੁਕਮ ਨਾਮੇ ਤੋਂ ਉਪਰੰਤ ਧਾਰਮਿਕ ਦੀਵਾਨ ਦੀ ਅਰੰਭਤਾ ਹੋਈ ਜਿਸ ਪੰਥ ਦੇ ਨਾਮਵਰ ਰਾਗੀ ਢਾਡੀ ਕਵੀਸ਼ਰ ਪ੍ਰਚਾਰਕਾਂ ਤੇ ਕਥਾਵਾਚਕਾ ਤੋਂ ਇਲਾਵਾ ਕਈ ਸੰਤਾਂ ਮਹਾਪੁਰਸ਼ਾਂ ਨੇ ਹਾਜ਼ਰੀ ਲਵਾਈ ਅਤੇ ਜਿਥੇ ਸੰਗਤਾਂ ਨੂੰ ਗੁਰਬਾਣੀ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਨਾਲ ਨਾਲ ਸਿੱਖੀ ਦੇ ਸੁਨਹਿਰੀ ਵਿਰਸੇ ਇਤਿਹਾਸ ਨਾਲ ਜੋੜਿਆ ਉਥੇ ਬਾਬਾ ਪਿਆਰਾ ਸਿੰਘ ਜੀ ਦੀ ਬਰਸੀ ਮੌਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ, ਭਾਈ ਖਾਲਸਾ ਨੇ ਦੱਸਿਆ ਇਸ ਮੌਕੇ ਤੇ ਵੱਖ ਵੱਖ ਜਥੇਬੰਦੀਆਂ ਦੇ ਜਥੇਦਾਰ ਸਾਹਿਬਾਨਾਂ ਨੂੰ ਪੰਥ ਪਾਤਸ਼ਾਹ ਜਥੇਦਾਰ ਬਾਬਾ ਜੋਗਾ ਸਿੰਘ ਮੁਖੀ ਤਰਨਾ ਦਲ ਵੱਲੋਂ ਸੀਰੀ ਪਾਓ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਇਸ ਮੌਕੇ ਗੁਰੂ ਕੇ ਲੰਗਰ ਦੇਗਾਂ ਸਰਦਾਈਆ ਅਤੁੱਟ ਵਰਤਾਏ ਗਏ ।
