ਬਠਿੰਡਾ, ਗੁਰਦਾਸਪੁਰ, 14 ਅਪ੍ਰੈਲ (ਸਰਬਜੀਤ ਸਿੰਘ)– ਖ਼ਾਲਸੇ ਦੇ ਸਾਜਨਾ ਦਿਵਸ ਸਬੰਧੀ ਭਾਵੇਂ ਪਿਛਲੇ ਚਾਰ ਦਿਨਾਂ ਤੋਂ ਸਾਬੋਂ ਕੀ ਤਲਵੰਡੀ ਬਠਿੰਡਾ ਵਿਖੇ ਵੱਡੀ ਪੱਧਰ ਤੇ ਧਾਰਮਿਕ ਸਮਾਗਮ ਮਨਾਏ ਗਏ ਅਤੇ ਦੇਸ਼ਾਂ ਵਿਦੇਸ਼ਾਂ ਤੋਂ ਆਈ ਸੰਗਤ ਨੂੰ ਗੁਰਬਾਣੀ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਨਾਲ ਨਾਲ ਸਿੱਖੀ ਦੇ ਸੁਨਹਿਰੀ ਵਿਰਸੇ ਇਤਿਹਾਸ ਨਾਲ ਜੋੜਨ ਲਈ ਵੱਡੀ ਪੱਧਰ ਤੇ ਉਪਰਾਲੇ ਕੀਤੇ ਭਾਈ ਖਾਲਸਾ ਨੇ ਦੱਸਿਆ ਬਾਅਦ ਦੁਪਹਿਰ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਆਪਣੇ ਆਪਣੇ ਘੌੜਿਆ ਤੇ ਸਵਾਰ ਨੇਜ਼ੇ ਬਰਛੇ ਬਰਛੀਆਂ ਖੰਡੇ ਦੋਧਾਰੇ ਕਿਰਪਾਨਾਂ ਆਦਿ ਰਵਾਇਤੀ ਹਥਿਆਰਾਂ ਨਾਲ ਲੈਸ ਹੋ ਕੇ ਸ਼ਾਨਦਾਰ ਮੁਹੱਲੇ ਦਾ ਪ੍ਰਦਰਸ਼ਨ ਕੀਤਾ ਅਤੇ ਨੌਜਵਾਨ ਪੀੜ੍ਹੀ ਸਿੱਖੀ ਦੇ ਸੁਨਹਿਰੀ ਵਿਰਸੇ ਇਤਿਹਾਸ ਨਾਲ ਜੋੜਨ ਲਈ ਜੰਗੀ ਪੱਧਰ ਦੇ ਉਪਰਾਲੇ ਕੀਤੇ, ਮਹੱਲਾ ਖੇਡਣ ਵਾਲੀਆਂ ਨਿਹੰਗ ਸਿੰਘ ਫ਼ੌਜਾਂ ਨੂੰ ਜਥੇਦਾਰ ਸਾਹਿਬਾਨਾਂ ਵਲੋਂ ਮਾਇਆ ਦੇ ਗੱਫੇ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਗੁਰੂ ਕੇ ਲੰਗਰ ਦੇਗਾਂ ਸਰਦਾਈਆ ਅਤੁੱਟ ਵਰਤਾਏ ਗਏ, ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਸਮਾਗਮ ਦੀਆਂ ਹਾਜ਼ਰੀਆਂ ਭਰਨ ਤੋਂ ਉਪਰੰਤ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ, ਉਹਨਾਂ ਭਾਈ ਖਾਲਸਾ ਨੇ ਦੱਸਿਆ ਖਾਲਸੇ ਦੇ ਸਾਜਨਾ ਦਿਵਸ ਸਬੰਧੀ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਆਪਣੇ ਆਪਣੇ ਪੜਾਵਾਂ ਤੇ ਮਹੱਲੇ ਸਬੰਧੀ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ,ਦਸਮ ਗ੍ਰੰਥ ਸਾਹਿਬ ਜੀ ਤੇ ਸਰਬਲੋਹ ਗ੍ਰੰਥ ਸਾਹਿਬ ਆਦਿ ਦੇ ਸ੍ਰੀ ਅਖੰਡ ਪਾਠ ਸਾਹਿਬ ਰਖਵਾਏ ਗਏ ਸਨ, ਭਾਈ ਖਾਲਸਾ ਨੇ ਦੱਸਿਆ ਅੱਜ ਸਮੂਹ ਦਲਪੰਥਾ ਵੱਲੋਂ ਰਖਵਾਏ ਅਖੰਡ ਪਾਠ ਸਾਹਿਬਾ ਦੇ ਸੰਪੂਰਨ ਭੋਗ ਪਾਉਣ ਤੋਂ ਉਪਰੰਤ ਮਹਾਨ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਪੰਥ ਦੇ ਨਾਮਵਰ ਰਾਗੀ ਢਾਡੀ ਕਵੀਸ਼ਰ ਪ੍ਰਚਾਰਕਾਂ ਤੇ ਕਥਾਵਾਚਕਾ ਨੇ ਹਾਜ਼ਰੀ ਲਵਾਈ ਤੇ ਆਈ ਸੰਗਤ ਨੂੰ ਗੁਰਬਾਣੀ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਨਾਲ ਨਾਲ ਸਿੱਖੀ ਦੇ ਸੁਨਹਿਰੀ ਵਿਰਸੇ ਇਤਿਹਾਸ ਨਾਲ ਜੋੜਿਆਂ, ਭਾਈ ਖਾਲਸਾ ਨੇ ਮਹੱਲੇ’ਚ ਹੋਰਨਾਂ ਵੱਡੇ ਦਲਾਂ ਤੋਂ ਇਲਾਵਾ,ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਸਾਹਿਬ ਜੀ ਮੁਖੀ ਦਸਮੇਸ਼ ਤਰਨਦਲ, ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ ਮੁਖੀ ਸ਼ਹੀਦ ਬਾਬਾ ਜੀਵਨ ਸਿੰਘ ਤਰਨਦਲ, ਜਥੇਦਾਰ ਬਾਬਾ ਸੁਖਪਾਲ ਸਿੰਘ ਫੂਲ ਬਠਿੰਡਾ ਮੁਖੀ ਸ਼ਹੀਦ ਬਾਬਾ ਸੰਗਤ ਸਿੰਘ ਜੀ ਮਾਲਵਾ ਤਰਨਾ ਦਲ, ਜਥੇਦਾਰ ਬਾਬਾ ਬਲਦੇਵ ਸਿੰਘ ਮੁਸਤਫ਼ਾ ਪੁਰ, ਜਥੇਦਾਰ ਕੁਲਵਿੰਦਰ ਸਿੰਘ ਜੀ ਚਮਕੌਰ ਸਾਹਿਬ, ਜਥੇਦਾਰ ਬਾਬਾ ਹਰਜਿੰਦਰ ਸਿੰਘ ਮੁਕਤਸਰ ਸਾਹਿਬ ਆਦਿ ਜਥੇਬੰਦੀਆਂ ਦੇ ਆਗੂਆਂ ਨੇ ਆਪਣੀਆਂ ਫੌਜਾਂ ਸਮੇਤ ਬਾਅਦ ਦੁਪਹਿਰ ਸ਼ਾਨਦਾਰ ਮੁਹੱਲੇ ਦਾ ਪ੍ਰਦਰਸ਼ਨ ਕੀਤਾ, ਭਾਈ ਖਾਲਸਾ ਨੇ ਦੱਸਿਆ ਮਹੱਲੇ ਦੌਰਾਨ ਨਿਹੰਗ ਸਿੰਘ ਫ਼ੌਜਾਂ ਨੇ ਘੌੜ ਸਵਾਰੀ ਨੇਜ਼ਾ ਬਾਜ਼ੀ ਗਤਕੇਬਾਜ਼ੀ ਪੈਂਤੜੇ ਕੱਢਣੇ ਕਿੱਲੀ ਤੇ ਕਿੱਲਾ ਪੁੱਟਣਾ ਆਦਿ ਕਈ ਤਰ੍ਹਾਂ ਦੀਆਂ ਜੰਗ ਜੂੰ ਖ਼ਾਲਸਾਈ ਖੇਡਾਂ ਦਾ ਪ੍ਰਦਰਸ਼ਨ ਕਰਕੇ ਨੌਜਵਾਨ ਪੀੜ੍ਹੀ ਨੂੰ ਸਿੱਖੀ ਦੇ ਪੁਰਾਤਨ ਸੁਨਹਿਰੀ ਵਿਰਸੇ ਇਤਿਹਾਸ ਨਾਲ ਜੋੜਿਆ, ਮਹੱਲਾ ਖੇਡਣ ਵਾਲਿਆਂ ਨੂੰ ਜਥੇਦਾਰ ਸਾਹਿਬਾਨਾਂ ਵਲੋਂ ਮਾਇਆ ਦੇ ਗੱਫੇ ਦੇ ਕੇ ਨਿਵਾਜਿਆ ਗਿਆ ਇਸ ਮੌਕੇ ਗੁਰੂ ਕੇ ਲੰਗਰ ਦੇਗਾਂ ਸਰਦਾਈਆ ਅਤੁੱਟ ਵਰਤਾਏ ਗਏ।
