ਗੁਰਦਾਸਪੁਰ, 15 ਅਪ੍ਰੈਲ (ਸਰਬਜੀਤ ਸਿੰਘ)– ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ, ਮੁੱਖ ਬੁਲਾਰੇ ਭਾਈ ਅਵਤਾਰ ਸਿੰਘ ਅੰਮ੍ਰਿਤਸਰ, ਪ੍ਰਚਾਰ ਸੈਕਟਰੀ ਭਾਈ ਦਿਲਬਾਗ ਸਿੰਘ ਬਾਗੀ ਤੇ ਸਿਆਸੀ ਸਲਾਹਕਾਰ ਭਾਈ ਸੁਖਦੇਵ ਸਿੰਘ ਫ਼ੌਜੀ ਨੇ ਇੱਕ ਸਾਂਝੇ ਲਿਖਤੀ ਪ੍ਰੈਸ ਬਿਆਨ ਰਾਹੀਂ ਸਿੰਘ ਸਾਹਿਬ ਜਥੇਦਾਰ ਬਾਬਾ ਮਾਨ ਸਿੰਘ ਜੀ ਪੰਥ ਅਕਾਲੀ ਗੁਰੂ ਨਾਨਕ ਦਲ ਮੜੀਆਂ ਵਾਲਿਆਂ ਦੇ ਸੱਚਖੰਡ ਬਿਰਾਜਣ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਤੇ ਕੌਮ ਨੂੰ ਨਾਂ ਪੂਰਾ ਹੋਣ ਵਾਲ਼ਾ ਘਾਟਾ ਦੱਸਿਆ, ਇਹਨਾਂ ਆਗੂਆਂ ਨੇ ਦੱਸਿਆ ਜਥੇਦਾਰ ਬਾਬਾ ਮਾਨ ਸਿੰਘ ਬਹੁਤ ਮਿੱਠੇ ਸੁਭਾਅ ਤੇ ਦਲ ਪੰਥ ਦੇ ਸਿੰਘਾਂ ਨਾਲ ਪਿਆਰ ਕਰਨ ਵਾਲੇ ਪੰਥਕ ਜਥੇਦਾਰ ਸਨ ਅਤੇ ਉਨ੍ਹਾਂ ਦੀ ਅਗਵਾਈ ਹੇਠ ਦਲ ਪੰਥ ਨੇ ਦੇਸ਼ਾਂ ਵਿਦੇਸ਼ਾਂ ਵਿੱਚ ਸਿੱਖੀ ਪ੍ਰਚਾਰ ਲਈ ਦਿੱਨ ਰਾਤ ਇੱਕ ਕੀਤਾ ਹੋਇਆ ਸੀ ਇਸ ਕਰਕੇ ਅਸੀਂ ਉਨ੍ਹਾਂ ਦੇ ਸੰਚਖੰਡ ਬਿਰਾਜਣ ਤੇ ਦਲਪੰਥ ਅਤੇ ਕੌਮ ਨੂੰ ਨਾ ਪੂਰਾ ਹੋਣ ਵਾਲ਼ਾ ਵੱਡਾ ਘਾਟਾ ਪਿਆ ਹੈ ਇੰਨ੍ਹਾਂ ਆਗੂਆਂ ਨੇ ਕਿਹਾ ਅਸੀ ਉਹਨਾਂ ਦੇ ਸਮੁੱਚੇ ਪ੍ਰਵਾਰ ਤੇ ਦਲਪੰਥ ਦੇ ਸਿੰਘਾਂ ਨਾਲ ਗਹਿਰੀ ਹਮਦਰਦੀ ਤੇ ਪਰਮਾਤਮਾ ਅੱਗੇ ਅਰਦਾਸ ਕਰਦੇ ਹਾਂ ਕਿ ਵਿਛੜੀ ਆਤਮਾ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ੇ, ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਦਿਤੀ, ਭਾਈ ਖਾਲਸਾ ਨੇ ਦੱਸਿਆ ਉਨ੍ਹਾਂ ਦੇ ਸੰਚਖੰਡ ਬਿਰਾਜਣ ਤੇ ਜਥੇਦਾਰ ਬਾਬਾ ਜੋਗਾ ਸਿੰਘ ਮੁਖੀ ਤਰਨਾ ਦਲ, ਜਥੇਦਾਰ ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲੇ, ਜਥੇਦਾਰ ਬਾਬਾ ਗੁਰਦੇਵ ਸਿੰਘ ਅਨੰਦਪੁਰ ਸਾਹਿਬ ਵਾਲੇ, ਜਥੇਦਾਰ ਬਾਬਾ ਸ੍ਰਵਣ ਸਿੰਘ ਰਸਾਲਦਾਰ ਬੁਢਾ ਦਲ, ਜਥੇਦਾਰ ਬਾਬਾ ਸੁੱਖਾ ਸਿੰਘ ਮੰਨਣ, ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ ਮੁਖੀ ਸ਼ਹੀਦ ਬਾਬਾ ਜੀਵਨ ਸਿੰਘ ਤਰਨਦਲ, ਜਥੇਦਾਰ ਬਾਬਾ ਬਲਦੇਵ ਸਿੰਘ ਮੁਸਤਫ਼ਾ ਪੁਰ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਸਾਹਿਬ, ਜਥੇਦਾਰ ਬਾਬਾ ਸਤਨਾਮ ਸਿੰਘ ਖਾਪੜਖੇੜੀ ਭਾਈ ਅਵਤਾਰ ਸਿੰਘ ਅੰਮ੍ਰਿਤਸਰ ਭਾਈ ਜੋਗਿੰਦਰ ਸਿੰਘ ਅਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ ਭਾਈ ਸਿੰਦਾ ਸਿੰਘ ਨਿਹੰਗ ਤੇ ਪਿਰਥੀ ਸਿੰਘ ਧਾਲੀਵਾਲ ਧਰਮਕੋਟ ਭਾਈ ਮਨਜਿੰਦਰ ਸਿੰਘ ਖਾਲਸਾ ਭਾਈ ਸੁਖਦੇਵ ਸਿੰਘ ਫ਼ੌਜੀ ਜਗਰਾਉਂ ਭਾਈ ਦਿਲਬਾਗ ਸਿੰਘ ਬਾਗੀ ਗੁਰਦਾਸਪੁਰ ਭਾਈ ਜਗਜੀਤ ਸਿੰਘ ਸੈਦੇਸਾਹ ਵਾਲਾ ਭਾਈ ਬਲਕਾਰ ਸਿੰਘ ਦਾਰੇਵਾਲ ਭਾਈ ਰਵਿੰਦਰ ਸਿੰਘ ਟੁੱਟਕਲਾ, ਆਦਿ ਆਗੂਆਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ।


