ਮਾਨਸਾ, ਗੁਰਦਾਸਪੁਰ, 16 ਅਪ੍ਰੈਲ (ਸਰਬਜੀਤ ਸਿੰਘ)– ਪਿਛਲੇ ਲੰਮੇ ਸਮੇਂ ਤੋਂ ਆਦਰਸ਼ ਸਕੂਲ ਚਾਉਕੇ ਦੇ ਅਧਿਆਪਕ ਅਤੇ ਬੱਚੇ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਸਘੰਰਸ਼ ਕਰ ਰਹੇ ਹਨ । ਸੰਘਰਸ਼ਸ਼ੀਲ ਜਥੇਬੰਦੀਆਂ ਦਾ ਦੋਸ਼ ਹੈ ਸਕੂਲ ਮੈਨੇਜਮੈਂਟ ਕਮੇਟੀ ਅਧਿਆਪਕਾਂ ਦੀ ਤਨਖਾਹਾਂ ਅਤੇ ਬੱਚਿਆਂ ਦੀ ਵਰਦੀਆਂ ਵਿੱਚ ਵੱਡੀ ਪੱਧਰ ਤੇ ਘਪਲੇ ਕੀਤੇ ਜਾ ਰਹੇ ਹਨ । ਜਥੇਬੰਦੀਆਂ ਦੀ ਮੰਗ ਸੀ ਕਿ ਇਸ ਸਕੂਲ ਨੂੰ ਸਰਕਾਰ ਆਪਣੇ ਹੱਥ ਵਿੱਚ ਲੈਕੇ ਚਲਾਵੇ ।
ਇਸ ਸਘੰਰਸ਼ ਵਿਚ ਉਸ ਸਮੇਂ ਨਵਾਂ ਮੋੜ ਆਇਆ ਜਦੋਂ ਮਜ਼ਦੂਰ ਕਿਸਾਨ, ਮੁਲਾਜ਼ਮ ਦੁਕਾਨਦਾਰ ਵਿਦਿਆਰਥੀ ਸੰਘਰਸ਼ ਕਮੇਟੀ ਨੇ ਟੀਚਰਾਂ ਦੀ ਹਮਾਇਤ ਵਿੱਚ ਮਾਨਸਾ ਵਿੱਚ ਅਰਥੀ ਫੂਕ ਮੁਜਾਹਰਾ ਕੀਤਾ ਗਿਆ। ਮਾਨਸਾ ਸ਼ਹਿਰ ਵਿੱਚ ਕੀਤੇ ਰੋਸ ਪ੍ਰਦਰਸ਼ਨ ਦੇ ਦਬਾਅ ਸਦਕਾ ਸ੍ਰੀ ਰਾਧੇ ਕ੍ਰਿਸ਼ਨਾਂ ਸੇਵਾ ਸੰਮਤੀ ਰਜਿ ਵਲੋਂ ਆਦਰਸ਼ ਸਕੂਲ ਚਾਉਕੇ ਨੂੰ ਛੱਡਣ ਦਾ ਫੈਸਲਾ ਕੀਤਾ ਹੈ। ਇਹ ਸੰਘਰਸ਼ਸ਼ੀਲ ਜਥੇਬੰਦੀਆਂ ਦੀ ਪਹਿਲੀ ਜਿੱਤ ਹੈ।
ਇਸ ਸਕੂਲ ਦੇ ਟੀਚਰਾਂ ਦੇ ਹੱਕ ਵਿੱਚ ਲੜਦਿਆਂ ਕਮੇਟੀ ਦੀ ਦੁਬਾਰਾ ਮੀਟਿੰਗ ਅੱਜ ਸ਼ਹੀਦ ਕਾਮਰੇਡ ਬਾਬਾ ਬੂਝਾ ਸਿੰਘ ਯਾਦਗਾਰ ਭਵਨ ਵਿਖੇ ਇਸ ਮੀਟਿੰਗ ਹੋਈ ਇਸ ਮੀਟਿੰਗ ਵਿੱਚ ਵੱਖ-ਵੱਖ ਜਥੇਬੰਦੀਆਂ ਦੇ ਆਗੂ ਏਕਟੂ ਵਲੋਂ ਕਾਮਰੇਡ ਰਾਜਵਿੰਦਰ ਸਿੰਘ ਰਾਣਾ, ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਆਗੂ ਮਹਿੰਦਰ ਸਿੰਘ ਭੈਣੀਬਾਘਾ, ਖੇਤ ਮਜ਼ਦੂਰ ਸਭਾ ਦੇ ਆਗੂ ਕ੍ਰਿਸ਼ਨ ਚੌਹਾਨ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਆਗੂ ਭਜਨ ਘੁੰਮਣ ਭਾਰਤੀ ਕਿਸਾਨ ਯੂਨੀਅਨ ਏਕਤਾ ਧਨੇਰ ਦੇ ਆਗੂ ਮੱਖਣ ਸਿੰਘ ਭੈਣੀਬਾਘਾ, ਜਮਹੂਰੀ ਕਿਸਾਨ ਸਭਾ ਵੱਲੋਂ ਅਮਰੀਕ ਸਿੰਘ ਫਫੜੇ ਭਾਈਕੇ,,ਰਤਨ ਭੋਲਾ, ਮਜ਼ਦੂਰ ਮੁਕਤੀ ਮੋਰਚਾ ਪੰਜਾਬ (ਲਿਬਰੇਸ਼ਨ) ਵੱਲੋਂ ਕਾਮਰੇਡ ਬਲਵਿੰਦਰ ਸਿੰਘ ਘਰਾਂਗਣਾ, ਕਾਮਰੇਡ ਗੁਰਸੇਵਕ ਮਾਨਬੀਬੜੀਆਂ ਪ੍ਰਗਤੀਸ਼ੀਲ ਇਸਤਰੀ ਸਭਾ ਵਲੋਂ ਬਲਵਿੰਦਰ ਕੌਰ ਖਾਰਾ,ਪੰਜਾਬ ਕਿਸਾਨ ਯੂਨੀਅਨ ਵੱਲੋਂ ਮਨਜੀਤ ਸਿੰਘ ਧਿੰਗੜ,ਪੈਨਸ਼ਨਰ ਐਸੋਸੀਏਸ਼ਨ ਵੱਲੋਂ ਡਾ ਸਿਕੰਦਰ ਘਰਾਂਗਣਾਂ ,ਆਇਸਾ ਪੰਜਾਬ ਵੱਲੋਂ ਅਮਨਦੀਪ ਮੰਡੇਰ ਦਲਿਤ ਮਨੁੱਖੀ ਅਧਿਕਾਰ ਸਭਾ ਵਲੋਂ ਐਡਵੋਕੇਟ ਅਜੈਬ ਸਿੰਘ ਗੁਰੂ ਸਾਬਕਾ ਸੈਨਿਕ ਐਸੋਸੀਏਸ਼ਨ ਵੱਲੋਂ ਦਰਸ਼ਨ ਸਿੰਘ,ਬੀ ਕੇ ਯੂ ਕ੍ਰਾਂਤੀਕਾਰੀ ਵੱਲੋਂ ਭੁਪਿੰਦਰ ਸਿੰਘ ਖੋਖਰ ਇਨਕਲਾਬੀ ਨੌਜਵਾਨ ਸਭਾ ਵੱਲੋਂ ਗਗਨਦੀਪ ਸਿੰਘ ਸਿਰਸੀਵਾਲਾ ਆਦਿ ਆਗੂਆਂ ਨੇ ਕਿਹਾ ਕਿ ਸਕੂਲ ਦੇ ਟੀਚਰਾਂ ਦੇ ਹੱਕ ਵਿੱਚ ਸਾਝੇ ਸੰਘਰਸ਼ ਸਦਕਾ ਸ੍ਰੀ ਰਾਧੇ ਕ੍ਰਿਸ਼ਨਾਂ ਸੇਵਾ ਸੰਮਤੀ ਰਜਿ ਵਲੋਂ ਆਪਣੀ ਲੈਟਰ ਪੈੜ ਤੇ ਡੀ ਜੀ ਐੱਸ ਈ ਕਮ ਮੈਂਬਰ ਸਕੱਤਰ, ਪੰਜਾਬ ਸਿੱਖਿਆ ਵਿਭਾਗ ਮੋਹਾਲੀ ਨੂੰ ਮੈਨੇਜਮੈਂਟ ਵਲੋਂ ਸਕੂਲ ਛੱਡਣ ਬਾਰੇ ਲਿਖਤੀ ਪੱਤਰ ਭੇਜ ਦਿੱਤਾ ਆਗੂਆਂ ਨੇ ਇਸ ਮੀਟਿੰਗ ਰਾਹੀਂ ਡਿਪਟੀ ਕਮਿਸ਼ਨਰ ਬਠਿੰਡਾ ਨੂੰ ਅਪੀਲ ਕੀਤੀ ਕਿ ਬੱਚਿਆਂ ਦੇ ਭਵਿੱਖ ਨੂੰ ਦੇਖਦਿਆਂ ਜਲਦੀ ਤੋਂ ਜਲਦੀ ਇਸ ਸੀਨੀਅਰ ਸੈਕੰਡਰੀ ਸਕੂਲ ਚਾਉਕੇ ਨੂੰ ਸਰਕਾਰੀ ਤੌਰ ਤੇ ਚਲਿਆ ਜਾਵੇਗਾ ਅਤੇ ਪੁਰਾਣੇ ਤਜਰਬੇ ਕਾਰ ਟੀਚਰਾਂ ਨੂੰ ਬਹਾਲ ਕੀਤਾ ਜਾਵੇ ਅਤੇ ਬੱਚਿਆਂ ਦੇ ਦਾਖ਼ਲੇ ਤੁਰੰਤ ਕੀਤੇ ਜਾਣ ਇਸ ਸੰਘਰਸ਼ ਵਿਚ ਸ਼ਾਮਿਲ ਟੀਚਰਾਂ ਪਿੰਡ ਵਾਸੀਆਂ ਅਤੇ ਜਨਤਕ ਜਥੇਬੰਦੀਆਂ ਦੇ ਆਗੂਆਂ ਤੇ ਪਾਏ ਝੂਠੇ ਕੇਸ ਰੱਦ ਕੀਤਾ ਜਾਣ।


