ਗੁਰਦਾਸਪੁਰ, 16 ਅਪ੍ਰੈਲ (ਸਰਬਜੀਤ ਸਿੰਘ)– ਭਗਵੰਤ ਮਾਨ ਦੀ ਆਪ ਸਰਕਾਰ ਵੱਲੋਂ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ 500 ਹੋਰ ਪ੍ਰਿੰਸੀਪਲ ਦੇਣ ਅਤੇ ਕਾਂਗਰਸ ਸਰਕਾਰ ਵੱਲੋਂ ਤਰੱਕੀਆਂ’ਚ ਕੀਤੀ ਕਟੌਤੀ ਨੂੰ ਚੁਣੌਤੀ ਦਿੰਦਿਆਂ ਇਸ ਨੂੰ ਫਿਰ ਤੋਂ 50% ਤੋਂ ਵਧਾ ਕੇ 75% ਕਰਨ ਦਾ ਜੋਂ ਫੈਸਲਾ ਲਿਆ ਹੈ ਇਹ ਸਮੇਂ ਅਤੇ ਲੋਕਾਂ ਦੀ ਮੰਗ ਵਾਲਾ ਬਹੁਤ ਹੀ ਸ਼ਲਾਘਾਯੋਗ ਫ਼ੈਸਲਾ ਕਿਹਾ ਜਾ ਸਕਦਾ ਹੈ, ਕਿਉਂਕਿ ਇਸ ਨਾਲ ਜਿੱਥੇ ਸਰਕਾਰੀ ਸਕੂਲਾਂ ਵਿੱਚ ਪ੍ਰਿੰਸੀਪਲਾਂ ਦੀ ਘਾਟ ਨੂੰ ਪੂਰਾ ਕੀਤਾ ਜਾ ਸਕੇਗਾ ਉਥੇ ਬਣ ਰਹੇ 500 ਪ੍ਰਿੰਸੀਪਲਾਂ ਦੀਆਂ ਪੋਸਟਾਂ ਖਾਲੀ ਹੋਣ ਗੀਆ ਤੇ ਸਕੂਲਾਂ ਵਿੱਚ ਅਧਿਆਪਕਾਂ ਦੀ ਗਿਣਤੀ ਵਧਾਕੇ ਵਿਦਿਆਰਥੀਆਂ ਦੀਆਂ ਸਿਖਿਆ ਕਲਾਸਾਂ ਨੂੰ ਸੰਪੂਰਨ ਕੀਤਾ ਜਾ ਸਕੇ ਅਤੇ ਸਿਖਿਆ ਪ੍ਰਨਾਲੀ’ਚ ਸਿਧਾਰ ਲਿਆਂਦਾ ਜਾਵੇਗਾ, ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਸਰਕਾਰ ਦੇ ਇਸ ਫੈਸਲੇ ਦੀ ਪੂਰਨ ਹਮਾਇਤ ਅਤੇ ਇਸ ਨੂੰ ਸਮੇਂ ਅਤੇ ਲੋਕਾਂ ਦੀ ਮੰਗ ਵਾਲਾ ਵਧੀਆ ਤੇ ਸ਼ਲਾਘਾਯੋਗ ਫ਼ੈਸਲਾ ਮੰਨਦੀ ਹੈ ਕਿਉਂਕਿ ਇਸ ਨਾਲ ਜਿੱਥੇ ਸਰਕਾਰੀ ਸਕੂਲਾਂ ਵਿੱਚ ਪ੍ਰਿੰਸੀਪਲਾਂ ਦੀਆਂ ਖਾਲੀ ਅਸਾਮੀਆਂ ਨੂੰ ਪੂਰਾ ਕੀਤਾ ਜਾ ਸਕੇਗਾ, ਉਥੇ ਸਰਕਾਰੀ ਸਕੂਲਾਂ ਵਿੱਚ ਅਧਿਆਪਕਾਂ ਦੀਆਂ ਅਸਾਮੀਆਂ ਵੀ ਪੂਰੀਆਂ ਹੋਣ ਨਾਲ ਸਿਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਿਆ ਜਾ ਸਕਦਾ ਹੈ, ਇਸ ਕਰਕੇ ਸਾਡੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਸਰਕਾਰ ਦੇ ਫੈਸਲੇ ਦੀ ਪੂਰਨ ਹਮਾਇਤ ਕਰਦੀ ਹੋਈ ਮੰਗ ਕਰਦੀ ਹੈ ਪ੍ਰਿੰਸੀਪਲ ਬਣਾਉਣ ਸਮੇਂ ਐਸ ਸੀ ਵਿਦਿਆਰਥੀਆਂ ਦੇ ਰੀਜ਼ਰਵੇਸ਼ਨ ਵਾਲੇ ਕੋਟੇ ਨੂੰ ਵਧਾਉਣ ਦੀ ਲੋੜ ਤੇ ਜ਼ੋਰ ਦਿੱਤਾ ਜਾਵੇ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਸਿਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਸਰਕਾਰੀ ਸਕੂਲਾਂ ਵਿੱਚ ਪ੍ਰਿੰਸੀਪਲਾਂ ਦੀ ਘਾਟ ਨੂੰ ਪੂਰਾ ਕਰਦਿਆਂ 500 ਹੋਰ ਪ੍ਰਿੰਸੀਪਲ ਦੇਣ ਵਾਲੇ ਫੈਸਲੇ ਦੀ ਪੂਰਨ ਹਮਾਇਤ ਅਤੇ ਅਧਿਆਪਕ ਤਰੱਕੀਆਂ ਵਿਚ ਰਾਖਵੇਂਕਰਨ ਦੇ ਕੋਟੇ ਨੂੰ ਵਧਾਉਣ ਦੀ ਮੰਗ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਉਹਨਾਂ ਭਾਈ ਖਾਲਸਾ ਨੇ ਦੱਸਿਆ ਸਿਖਿਆ ਮੰਤਰੀ ਵੱਲੋਂ ਲੈ ਇਸ ਫੈਸਲੇ ਦੀ ਪੰਜਾਬ ਦੇ ਲੋਕਾਂ ਵੱਲੋਂ ਹਮਾਇਤ ਕੀਤੀ ਜਾ ਰਹੀ ਹੈ ਅਤੇ ਇਸ ਨੂੰ ਸਮੇਂ ਦੀ ਲੋੜ ਵਾਲਾ ਸ਼ਲਾਘਾਯੋਗ ਫ਼ੈਸਲਾ ਮੰਨਿਆ ਜਾ ਰਿਹਾ ਹੈ, ਭਾਈ ਖਾਲਸਾ ਨੇ ਸਪੱਸ਼ਟ ਕੀਤਾ ਸਰਕਾਰ ਦੇ ਇਸ ਫੈਸਲੇ ਨਾਲ ਜਿੱਥੇ ਸਰਕਾਰੀ ਸਕੂਲਾਂ ਵਿੱਚ ਪ੍ਰਿੰਸੀਪਲਾਂ ਦੀ ਘਾਟ ਨੂੰ ਪੂਰਾ ਕੀਤਾ ਜਾਵੇਗਾ ਉਥੇ ਪ੍ਰਿੰਸੀਪਲਾਂ ਦੀਆਂ ਖਾਲੀ ਅਸਾਮੀਆਂ ਤੇ ਬੇਰੁਜ਼ਗਾਰ ਅਧਿਆਪਕਾਂ ਨੂੰ ਸੇਵਾ ਕਰਨ ਦਾ ਮੌਕਾ ਮਿਲੇਗਾ, ਭਾਈ ਖਾਲਸਾ ਨੇ ਕਿਹਾ ਇਸ ਨਾਲ ਸਿਖਿਆ ਦੇ ਮਿਆਰ ਨੂੰ ਉੱਚਾ ਚੁੱਕਿਆ ਜਾ ਸਕਦਾ ਹੈ ਅਤੇ ਬੇਰੁਜ਼ਗਾਰੀ ਤੇ ਵੀ ਕਾਬੂ ਪਾਇਆ ਜਾ ਸਕਦਾ ਹੈ ਭਾਈ ਖਾਲਸਾ ਨੇ ਕਿਹਾ ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਸਰਕਾਰ ਦੇ ਫੈਸਲੇ ਦਾ ਸਵਾਗਤ ਅਤੇ ਇਸ ਨੂੰ ਸਮੇਂ ਦੀ ਲੋੜ ਵਾਲਾਂ ਮੰਨਦੀ ਹੋਈ ਪੂਰਨ ਹਮਾਇਤ ਕਰਦੀ ਹੋਈ ਮੰਗ ਕਰਦੀ ਹੈ ਕਿ ਅਧਿਆਪਕਾਂ ਦੀ ਤਰੱਕੀਆਂ ਮੌਕੇ ਐਸ ਸੀ ਕੋਟੇ ਨੂੰ ਵਧਾਉਣ ਦੀ ਲੋੜ ਤੇ ਜ਼ੋਰ ਦਿੱਤਾ ਜਾਵੇ, ਇਸ ਮੌਕੇ ਤੇ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਨਾਲ ਭਾਈ ਅਵਤਾਰ ਸਿੰਘ ਅੰਮ੍ਰਿਤਸਰ ਭਾਈ ਜੋਗਿੰਦਰ ਸਿੰਘ ਅਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ ਭਾਈ ਸਿੰਦਾ ਸਿੰਘ ਨਿਹੰਗ ਤੇ ਪਿਰਥੀ ਸਿੰਘ ਧਾਲੀਵਾਲ ਧਰਮਕੋਟ ਭਾਈ ਮਨਜਿੰਦਰ ਸਿੰਘ ਖਾਲਸਾ ਤੇ ਭਾਈ ਰਛਪਾਲ ਸਿੰਘ ਕਮਾਲਕੇ ਭਾਈ ਦਿਲਬਾਗ ਸਿੰਘ ਬਾਗੀ ਗੁਰਦਾਸਪੁਰ, ਭਾਈ ਸੁਖਦੇਵ ਸਿੰਘ ਫ਼ੌਜੀ ਜਗਰਾਉਂ,ਭਾਈ ਜਗਜੀਤ ਸਿੰਘ ਸੈਦੇਸਾਹ ਵਾਲਾ ਭਾਈ ਬਲਕਾਰ ਸਿੰਘ ਦਾਰੇਵਾਲ ਭਾਈ ਸੁਰਿੰਦਰ ਸਿੰਘ ਆਦਮਪੁਰ ਜਲੰਧਰ ਭਾਈ ਰਵਿੰਦਰ ਸਿੰਘ ਟੁੱਟਕਲਾ , ਭਾਈ ਇੰਦਰਜੀਤ ਸਿੰਘ ਕਾਉਂਕੇ ਤੇ ਭਾਈ ਜਸਵਿੰਦਰ ਸਿੰਘ ਕਾਉਂਕੇ ਆਦਿ ਆਗੂ ਹਾਜਰ ਸਨ ।


