ਪੰਜਾਬ ਸਰਕਾਰ ਨੇ ਦਲਿਤ ਸਮਾਜ ਨੂੰ ਜਨਰਲ ਐਡਵੋਕੇਟ ਦੇ ਅਹੁਦੇ ਤੱਕ ਪਹੁੰਚਾਉਣ ਲਈ ਕੀਤੀ ਪਹਿਲਕਦਮੀ : ਵਿਧਾਇਕ ਗੁਰਦੀਪ ਸਿੰਘ ਰੰਧਾਵਾ

ਗੁਰਦਾਸਪੁਰ

ਡੇਰਾ ਬਾਬਾ ਨਾਨਕ, ਗੁਰਦਾਸਪੁਰ, 16 ਅਪ੍ਰੈਲ (ਸਰਬਜੀਤ ਸਿੰਘ) – ਪੰਜਾਬ ਸਰਕਾਰ ਡਾ. ਭੀਮ ਰਾਓ ਅੰਬੇਦਕਰ ਸਾਹਿਬ ਦੇ ਪੂਰਨਿਆਂ ਉੱਪਰ ਚੱਲਦੀ ਹੋਈ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਵਿਸ਼ੇਸ਼ ਉਪਰਾਲੇ ਕਰ ਰਹੀ ਹੈ। ਇਤਿਹਾਸ ਵਿੱਚ ਇਹ ਪਹਿਲੀ ਵਾਰ ਹੈ ਕਿ ਪੰਜਾਬ ਸਰਕਾਰ ਦੀ ਕੈਬਨਿਟ ਵਿੱਚ 6 ਮੰਤਰੀ ਅਨਸੂਚਿਤ ਜਾਤੀਆਂ ਨਾਲ ਸਬੰਧਿਤ ਹਨ।

ਇਹ ਪ੍ਰਗਟਾਵਾ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਅੱਜ ਡੇਰਾ ਬਾਬਾ ਨਾਨਕ ਵਿਖੇ ਇੱਕ ਪ੍ਰੈੱਸ ਕਾਨਫ਼ਰੰਸ ਦੌਰਾਨ ਭਗਵੰਤ ਮਾਨ ਸਰਕਾਰ ਵੱਲੋਂ ਅਨਸੂਚਿਤ ਜਾਤੀਆਂ ਦੀ ਭਲਾਈ ਲਈ ਕੀਤੇ ਗਏ ਇਤਿਹਾਸਕ ਫ਼ੈਸਲਿਆਂ ਦੀ ਜਾਣਕਾਰੀ ਸਾਂਝੀ ਕਰਦਿਆਂ ਕੀਤਾ। ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਸਾਲ 2022 ਵਿਚ ਜਦੋਂ ਵਿਧਾਨ ਸਭਾ ਦੀਆਂ ਚੋਣਾਂ ਆਮ ਆਦਮੀ ਪਾਰਟੀ ਲੋਕਾਂ ਵਿੱਚ ਗਈ ਸੀ ਤਾਂ ਅਸੀਂ ਦੋ ਵਿਚਾਰ ਪੇਸ਼ ਕੀਤੇ ਅਤੇ ਪੰਜਾਬ ਦੇ ਲੋਕਾਂ ਨੂੰ ਦੱਸਿਆ ਕਿ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਅਤੇ ਡਾ. ਭੀਮ ਰਾਓ ਅੰਬੇਦਕਰ ਦੀ ਸੋਚ ਅਨੁਸਾਰ ਚੱਲਾਂਗੇ। ਅਸੀਂ ਬਾਬਾ ਸਾਹਿਬ ਜੀ ਦੇ ਸਿਧਾਂਤ ਅਨੁਸਾਰ ਕੰਮ ਕਰਾਂਗੇ।

ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਜਦੋਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਆਈ ਤਾਂ ਸਾਡੀ ਸਰਕਾਰ ਨੇ ਪੰਜਾਬ ਦੇ ਸਾਰੇ ਸਰਕਾਰੀ ਦਫ਼ਤਰਾਂ ਵਿਚ ਦੋਨਾਂ ਮਹਾਨ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਲਗਵਾਈਆਂ। ਇਹਨਾਂ ਦੋਨਾਂ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਲਗਵਾਉਣ ਦਾ ਸਾਡਾ ਮਕਸਦ ਇਹ ਸੀ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਅਜ਼ਾਦ ਸੋਚ ਅਤੇ ਬਾਬਾ ਸਾਹਿਬ ਜੀ ਦੀ ਸੋਚ ਅਨੁਸਾਰ ਕਲਿਆਣਕਾਰੀ ਕੰਮ ਕਰਾਂਗੇ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਪਿਛਲੇ 75 ਸਾਲਾਂ ਵਿੱਚ ਇਹਨਾਂ ਦੋਨਾਂ ਮਹਾਨ ਸ਼ਖ਼ਸੀਅਤਾਂ ਨੂੰ ਉਹ ਜਗ੍ਹਾ ਨਹੀਂ ਦਿੱਤੀ ਜੋ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਿਛਲੇ ਤਿੰਨ ਸਾਲਾਂ ਵਿੱਚ ਦਿੱਤੀ ਹੈ।

Leave a Reply

Your email address will not be published. Required fields are marked *