ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਮਿਲਾਪ ਨਗਰ ਕਾਂਸ਼ੀ ਪੁਰ ਉਤਰਾਖੰਡ’ ਨੌਵੇਂ ਪਾਤਸ਼ਾਹ ਦਾ ਸ਼ਹੀਦੀ ਦਿਹਾੜਾ ਤੇ ਖਾਲਸੇ ਦਾ ਸਾਜਨਾ ਦਿਵਸ ਸ਼ਰਧਾ ਭਾਵਨਾਵਾਂ ਨਾਲ ਮਨਾਇਆ ਗਿਆ-  ਸੰਤ ਸੁਖਵਿੰਦਰ ਸਿੰਘ

ਹੋਰ ਪ੍ਰਦੇਸ਼

ਉਤਰਾਖੰਡ , ਗੁਰਦਾਸਪੁਰ, 17 ਅਪ੍ਰੈਲ (ਸਰਬਜੀਤ ਸਿੰਘ)– ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਜੀ ਮਿਲਾਪ ਨਗਰ ਕਾਂਸ਼ੀ ਪੁਰ ਉਤਰਾਖੰਡ ਵਿਖੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਅਤੇ ਖ਼ਾਲਸੇ ਦਾ ਸਾਜਨਾ ਦਿਵਸ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਮਨਾਇਆ ਗਿਆ, ਅਖੰਡ ਪਾਠਾਂ ਦੇ ਭੋਗ ਪਾਏ ਗਏ, ਧਾਰਮਿਕ ਦੀਵਾਨ ਸਜਾਏ ਗਏ, ਰਾਤਰੀ ਦਿਵਾਨ ਸਜਾਏ ਗਏ, ਧਾਰਮਿਕ ਬੁਲਾਰਿਆਂ ਤੇ ਸੰਤਾਂ ਮਹਾਪੁਰਸ਼ਾਂ ਦਾ ਸਨਮਾਨ ਕੀਤਾ ਗਿਆ ਅਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ, ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਸਮਾਗਮ ਦੇ ਮੁੱਖ ਪ੍ਰਬੰਧਕ ਸੰਤ ਬਾਬਾ ਸੁਖਵਿੰਦਰ ਸਿੰਘ ਜੀ ਨਾਲ ਗੱਲਬਾਤ ਕਰਨ ਤੋਂ ਉਪਰੰਤ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ, ਉਹਨਾਂ ਭਾਈ ਖਾਲਸਾ ਨੇ ਦੱਸਿਆ ਸਮਾਗਮ ਦੇ ਸਬੰਧ ਵਿੱਚ ਪਰਸੋਂ ਦੇ ਰੋਜ਼ ਤੋਂ ਗੁਰਦੁਆਰਾ ਸਾਹਿਬ ਵਿਖੇ 5 ਲੜੀਵਾਰ ਅਖੰਡ ਪਾਠ ਸਾਹਿਬਾਂ ਦੇ ਪਾਠ ਅਰੰਭ ਕੀਤੇ ਗਏ ਸਨ ਜਿਨ੍ਹਾਂ ਦੇ ਸੰਪੂਰਨ ਭੋਗ ਅਰਦਾਸ ਤੇ ਪਾਵਨ ਪਵਿੱਤਰ ਹੁਕਮ ਨਾਮੇ ਦੀ ਕਥਾ ਵਿਚਾਰ ਸੰਤ ਸੁਖਵਿੰਦਰ ਸਿੰਘ ਜੀ ਵੱਲੋਂ ਕਰਨ ਤੋਂ ਉਪਰੰਤ ਧਾਰਮਿਕ ਦੀਵਾਨ ਦੀ ਅਰੰਭਤਾ ਹੋਈ ਜਿਸ ਵਿੱਚ ਰਾਗੀ ਸੁੰਦਰ ਸਿੰਘ ਤੇ ਸਾਥੀ ਗੜ੍ਹੀ ਨੇਕੀ ਕਾਸ਼ੀਪੁਰ, ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਤੇ ਭਾਈ ਰਵਿੰਦਰ ਸਿੰਘ , ਭਾਈ ਗੁਰਪ੍ਰੀਤ ਸਿੰਘ ਤੇ ਭਾਈ ਓਕਾਰ ਸਿੰਘ ਆਦਿ ਜਥਿਆਂ ਨੇ ਸ਼ਬਦ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਗੁਰਬਾਣੀ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਨਾਲ ਨਾਲ ਸਿੱਖੀ ਦੇ ਸੁਨਹਿਰੀ ਵਿਰਸੇ ਇਤਿਹਾਸ ਨਾਲ ਜੋੜਿਆ, ਭਾਈ ਖਾਲਸਾ ਨੇ ਦੱਸਿਆ ਇਸ ਮੌਕੇ ਤੇ ਸੰਤ ਸੁਖਵਿੰਦਰ ਸਿੰਘ ਜੀ ਨੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਅਤੇ ਖ਼ਾਲਸੇ ਦੇ ਸਾਜਨਾ ਦਿਵਸ ਸਬੰਧੀ ਵਿਸਥਾਰ ਨਾਲ ਚਾਨਣਾ ਪਾਇਆ, ਭਾਈ ਖਾਲਸਾ ਨੇ ਕਿਹਾ ਉਨ੍ਹਾਂ ਨੇ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਨੂੰ ਖਾਲਸੇ ਦੇ ਸਾਜਨਾ ਦਿਵਸ ਦੀ ਵਧਾਈ ਦਿੱਤੀ ਅਤੇ ਸੰਗਤਾਂ ਨੂੰ ਖੰਡੇ ਬਾਟੇ ਦਾ ਅੰਮ੍ਰਿਤ ਛਕਾ ਕੇ ਤਿਆਰ ਬਰ ਤਿਆਰ ਸਿੰਘ ਸੱਜਣ ਦੀ ਬੇਨਤੀ ਕੀਤੀ, ਭਾਈ ਖਾਲਸਾ ਨੇ ਦੱਸਿਆ ਇਨ੍ਹਾਂ ਜਥਿਆਂ ਤੋਂ ਇਲਾਵਾ ਦਰਜਨ ਦੇ ਕਰੀਬ ਰਾਗੀ ਢਾਡੀ ਕਵੀਸ਼ਰ ਪ੍ਰਚਾਰਕਾਂ ਨੇ ਹਾਜ਼ਰੀ ਲਵਾਈ ਅਤੇ ਜਿਥੇ ਸੰਗਤਾਂ ਨੂੰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਅਤੇ ਖ਼ਾਲਸੇ ਦੇ ਸਾਜਨਾ ਦਿਵਸ ਸਬੰਧੀ ਵਿਸਥਾਰ ਨਾਲ ਚਾਨਣਾ ਪਾਇਆ, ਭਾਈ ਖਾਲਸਾ ਨੇ ਦੱਸਿਆ ਸਮਾਗਮ ਦੇ ਮੁੱਖ ਪ੍ਰਬੰਧਕ ਸੰਤ ਬਾਬਾ ਸੁਖਵਿੰਦਰ ਸਿੰਘ ਜੀ ਵੱਲੋਂ ਸਮੂਹ ਧਾਰਮਿਕ ਬੁਲਾਰਿਆਂ ਦਾ ਵੱਡੀ ਪੱਧਰ ਤੇ ਸਨਮਾਨ ਕੀਤਾ ਗਿਆ ਅਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ।।

Leave a Reply

Your email address will not be published. Required fields are marked *