ਗੁਰਦਾਸਪੁਰ, 17 ਅਪ੍ਰੈਲ (ਸਰਬਜੀਤ ਸਿੰਘ)– ਸਿੰਘ ਸਾਹਿਬ ਜਥੇਦਾਰ ਬਾਬਾ ਮਾਨ ਸਿੰਘ ਜੀ ਬੀਤੇ ਦਿਨ ਸੰਚਖੰਡ ਪਿਆਨਾ ਕਰ ਗਏ ਸਨ ਅਤੇ ਅੱਜ ਉਹਨਾਂ ਦੇ ਪੰਜ ਭੂਤਕ ਸਰੀਰ ਦਾ ਅੰਤਿਮ ਸੰਸਕਾਰ ਦਲਪੰਥ ਦੀ ਮਰਯਾਦਾ ਅਨੁਸਾਰ ਕਰ ਦਿੱਤਾ ਗਿਆ, ਕਨੇਡਾ ਅਮਰੀਕਾ,ਸਪੇਨ, ਜਰਮਨੀ ਇਟਲੀ ਸਵਿਟਜ਼ਰਲੈਂਡ ਹਾਂਗਕਾਂਗ ਤੇ ਦੁਬਈ ਦੇ ਨਾਲ ਨਾਲ ਪੂਰੇ ਭਾਰਤ ਦੀਆਂ ਸੰਗਤਾਂ ਨੇ ਅੰਤਿਮ ਸੰਸਕਾਰ ਮੌਕੇ ਹਾਜ਼ਰੀਆਂ ਲਵਾਈਆਂ, ਸੰਗਤਾਂ ਦਾ ਇਨ੍ਹਾਂ ਜਾਇਦਾ ਇਕੱਠ ਸੀ ਕਿ ਸੇਵਾਦਾਰਾਂ ਨੂੰ ਬਹੁਤ ਭੱਜਨੱਠ ਕਰਕੇ ਸੰਗਤਾਂ ਦੀ ਹਰ ਪ੍ਰਕਾਰ ਦੀ ਸੇਵਾ ਕੀਤੀ ਗਈ, ਸੰਸਕਾਰ ਸਮੇਂ ਚਿਤਾ ਨੂੰ ਪ੍ਰਵਾਰਕ ਮੈਂਬਰਾਂ ਵੱਲੋਂ ਅਗਨੀ ਦਿਖਾਈ ਗਈ ਅਤੇ ਗੁਰਦੁਆਰਾ ਸਾਹਿਬ ਵਿਖੇ ਅਲਾਟੀਆਂ ਦੇ ਪਾਠ ਕਰਨ ਤੋਂ ਦੇਗ ਵਰਤਾਈ ਗਈ ਅਤੇ ਸਾਰੇ ਆਪਣੇ ਆਪਣੇ ਘਰਾਂ ਨੂੰ ਪਰਤ ਗਏ, ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਜਥੇਦਾਰ ਬਾਬਾ ਸੁੱਖਾ ਸਿੰਘ ਮੰਨਣ ਵਾਲਿਆਂ ਤੋਂ ਜਾਣਕਾਰੀ ਹਾਸਲ ਕਰਨ ਤੋਂ ਉਪਰੰਤ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ, ਉਹਨਾਂ ਭਾਈ ਖਾਲਸਾ ਨੇ ਦੱਸਿਆ , ਅੰਤਿਮ ਸੰਸਕਾਰ ਤੇ ਦਲਪੰਥ ਤਰਨਾ ਦਲ ਬਾਬਾ ਬਕਾਲਾ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਜੋਗਾ ਸਿੰਘ, ਜਥੇਦਾਰ ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲੇ, ਜਥੇਦਾਰ ਬਾਬਾ ਬਲਵਿੰਦਰ ਸਿੰਘ ਮਹਿਤਾ ਚੌਂਕ ਵਾਲੇ, ਜਥੇਦਾਰ ਬਾਬਾ ਸ੍ਰਵਣ ਸਿੰਘ ਰਸਾਲਦਾਰ ਬੁਢਾ ਦਲ, ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ ਮੁਖੀ ਸ਼ਹੀਦ ਬਾਬਾ ਜੀਵਨ ਸਿੰਘ ਤਰਨਦਲ, ਜਥੇਦਾਰ ਬਾਬਾ ਸੁਖਪਾਲ ਸਿੰਘ ਫੂਲ ਬਠਿੰਡਾ ਮਾਲਵਾ ਤਰਨਾ ਦਲ, ਜਥੇਦਾਰ ਬਾਬਾ ਬਲਦੇਵ ਸਿੰਘ ਮੁਸਤਫ਼ਾ ਪੁਰ, ਜਥੇਦਾਰ ਬਾਬਾ ਸਤਨਾਮ ਸਿੰਘ ਪ੍ਰਧਾਨ ਖਾਪੜਖੇੜੀ, ਜਥੇਦਾਰ ਬਾਬਾ ਹਰਜਿੰਦਰ ਸਿੰਘ ਮੁਕਤਸਰ ਸਾਹਿਬ ਜਥੇਦਾਰ ਬਾਬਾ ਮੱਖਣ ਸਿੰਘ ਰੰਘੜਨੰਗਲ ਜਥੇਦਾਰ ਬਾਬਾ ਪ੍ਰਗਟ ਸਿੰਘ ਜੀ, ਭਾਈ ਵੱਸਣ ਸਿੰਘ ਜਫਰਵਾਲ, ਜਥੇਦਾਰ ਬਾਬਾ ਸੁੱਖਾ ਸਿੰਘ ਮੰਨਣ, ਜਥੇਦਾਰ ਬਾਬਾ ਪ੍ਰਗਟ ਸਿੰਘ ਮਜੀਠਾ ਬਾਈਪਾਸ, ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਏ ਆਈ ਐਸ ਐਸ ਐਫ ਖਾਲਸਾ, ਭਾਈ ਅਵਤਾਰ ਸਿੰਘ ਅੰਮ੍ਰਿਤਸਰ ਭਾਈ ਜੋਗਿੰਦਰ ਸਿੰਘ ਅਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ ਭਾਈ ਦਿਲਬਾਗ ਸਿੰਘ ਬਾਗੀ ਗੁਰਦਾਸਪੁਰ ਤੋਂ ਇਲਾਵਾ ਹਜ਼ਾਰਾਂ ਸੰਗਤਾਂ ਅੰਤਿਮ ਸੰਸਕਾਰ ਮੌਕੇ ਹਾਜ਼ਰ ਰਹੀਆਂ, ਸਭਨਾਂ ਨੂੰ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ।


