ਨਵਾਂ ਸ਼ਹਿਰ ਗੜਸ਼ੰਕਰ ਨੂਰਪੁਰ ਜੱਟਾਂ’ਚ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਦੀ ਬੇਅਦਬੀ ਵਾਲੀ ਘਟਨਾ ਨਿੰਦਣਯੋਗ ਤੇ ਸਿੱਖ ਕੌਮ ਨੂੰ ਵੱਡੀ ਚੁਣੌਤੀ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ

ਗੁਰਦਾਸਪੁਰ, 18 ਅਪ੍ਰੈਲ (ਸਰਬਜੀਤ ਸਿੰਘ)– ਬਾਦਲ ਭਾਜਪਾ ਸਰਕਾਰ ਸਮੇਂ ਤੋਂ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀ ਘਟਨਾ ਸ਼ੁਰੂ ਹੋਇਆ ਰੁਕਣ ਦਾ ਨਾਂਅ ਨਹੀਂ ਲੈ ਰਹੀਆਂ,ਬਾਦਲ ਤੋਂ ਬਾਅਦ ਕਾਂਗਰਸ ਤੇ ਝਾੜੂ ਵਾਲਿਆਂ ਦੀ ਸਰਕਾਰ ਨੇ ਇਸ ਮੁੱਦੇ ਤੇ ਰੱਜ ਕੇ ਰਾਜ ਨੀਤੀ ਕੀਤੀ ਪਰ ਇਹਨਾਂ ਬੇਅਦਬੀ ਘਟਨਾਵਾਂ ਨੂੰ ਰੋਕਣ ਲਈ ਕੋਈ ਠੂਸ ਨਹੀਂ ਚੁੱਕਿਆ ਜਿਸ ਦੇ ਸਿੱਟੇ ਵਜੋਂ ਗੁਰਬਾਣੀ ਬੇਅਦਬੀ ਦੀਆਂ ਘਟਨਾਵਾਂ ਵਿਚ ਦਿੱਨ ਬ ਦਿਨ ਵਾਧਾ ਹੋ ਰਿਹਾ ਹੈ ਅਤੇ ਹੁਣ ਨਵਾਂ ਸ਼ਹਿਰ ਗੜਸ਼ੰਕਰ ਦੇ ਪਿੰਡ ਨੂਰਪੁਰ ਜੱਟਾਂ’ਚ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਪਾੜਨ ਵਾਲੀ ਘਟਨਾ ਨੇ ਸਰਕਾਰ ਦੇ ਇਨ੍ਹਾਂ ਘਟਨਾਵਾਂ ਨੂੰ ਰੋਕਣ ਲਈ ਨਾਕਾਮ ਯਤਨਾਂ ਦੇ ਪੋਲ ਖੋਲ੍ਹੇ ਹਨ, ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਇਸ ਮੰਦਭਾਗੀ ਘਟਨਾ ਦੀ ਜ਼ੋਰਦਾਰ ਸ਼ਬਦਾਂ’ਚ ਨਿੰਦਾ ਕਰਦੀ ਹੈ ਉਥੇ ਸਰਕਾਰ ਤੋਂ ਮੰਗ ਕਰਦੀ ਹੈ ਕਿ ਇਨ੍ਹਾਂ ਘਟਨਾਵਾਂ ਨੂੰ ਰੋਕਣ ਲਈ ਕਿਸੇ ਸਖ਼ਤ ਕਾਨੂੰਨ ਨੂੰ ਲਿਆਂਦਾ ਜਾਵੇ ਤਾਂ ਹੀ ਰੋਜ ਰੋਜ ਹੋਣ ਵਾਲੀਆਂ ਗੁਰਬਾਣੀ ਘਟਨਾਵਾਂ ਨੂੰ ਰੋਕਿਆ ਜਾ ਸਕਦਾ ਹੈ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਏ ਆਈ ਐਸ ਐਸ ਐਫ ਖਾਲਸਾ ਤੇ ਸੀਨੀਅਰ ਆਗੂ ਭਾਈ ਸੁਰਿੰਦਰ ਸਿੰਘ ਆਦਮਪੁਰ ਨੇ ਨੂਰਪੁਰ ਜੱਟਾਂ’ਚ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਬਦੀ ਘਟਨਾ ਦੀ ਜ਼ੋਰਦਾਰ ਸ਼ਬਦਾਂ’ਚ ਨਿੰਦਾ ਅਤੇ ਸਰਕਾਰ ਤੋਂ ਇਨ੍ਹਾਂ ਘਟਨਾਵਾਂ ਨੂੰ ਰੋਕਣ ਲਈ ਕੋਈ ਸਖ਼ਤ ਕਾਨੂੰਨ ਬਣਾਉਣ ਦੀ ਸਰਕਾਰ ਤੋਂ ਮੰਗ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਭਾਈ ਖਾਲਸਾ ਨੇ ਕਿਹਾ ਬਾਦਲ ਭਾਜਪਾ ਸਰਕਾਰ ਤੋਂ ਸ਼ੁਰੂ ਹੋਇਆ ਗੁਰਬਾਣੀ ਬੇਅਦਬੀ ਦੀਆਂ ਘਟਨਾਵਾਂ ਨੇ ਵਿਸ਼ਵ ਵਿਚ ਵੱਸਦੇ ਸਿੱਖ ਭਾਈਚਾਰੇ ਦੀਆਂ ਧਰਮੀਂ ਭਾਵਨਾਵਾਂ ਨੂੰ ਗਹਿਰੀ ਠੇਸ ਪਹੁੰਚਾਈ ਹੈ ਭਾਈ ਖਾਲਸਾ ਨੇ ਕਿਹਾ ਲੋਕ ਜਿਥੇ ਇਹਨਾਂ ਘਟਨਾਵਾਂ ਦੀ ਨਿੰਦਾ ਕਰ ਰਹੇ ਹਨ ਉਥੇ ਸਰਕਾਰ ਨੂੰ ਕੋਸ ਰਹੇ ਹਨ ਕਿ ਘੱਟੋ ਘੱਟ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀ ਘਟਨਾਵਾਂ ਤੇ ਤਾਂ ਆਪਣੀ ਗੰਦੀ ਸਿਆਸਤ ਨੂੰ ਛੱਡ ਦਿਓ, ਭਾਈ ਖਾਲਸਾ ਨੇ ਸਾਡੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਨੂਰਪੁਰ ਜੱਟਾਂ’ਚ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਪਾੜਨ ਵਾਲੀ ਘਟਨਾ ਦੀ ਜ਼ੋਰਦਾਰ ਸ਼ਬਦਾਂ’ਚ ਨਿੰਦਾ ਕਰਦੀ ਹੈ ਉਥੇ ਸਰਕਾਰ ਤੋਂ ਮੰਗ ਕਰਦੀ ਹੈ ਕਿ ਬੇਅਦਬੀ ਮਾਮਲੇ’ਚ ਇੱਕ ਸਖ਼ਤ ਕਾਨੂੰਨ ਬਣਾਇਆ ਜਾਵੇ ਤਾਂ ਕਿ ਬੇਅਦਬੀ ਘਟਨਾਵਾਂ ਨੂੰ ਰੋਕਿਆ ਜਾ ਸਕੇ, ਇਸ ਮੌਕੇ ਤੇ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਏ ਆਈ ਐਸ ਐਸ ਐਫ ਖਾਲਸਾ, ਭਾਈ ਅਵਤਾਰ ਸਿੰਘ ਅੰਮ੍ਰਿਤਸਰ ਅਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ ਭਾਈ ਸਿੰਦਾ ਸਿੰਘ ਨਿਹੰਗ ਤੇ ਪਿਰਥੀ ਸਿੰਘ ਧਾਲੀਵਾਲ ਧਰਮਕੋਟ ਭਾਈ ਮਨਜਿੰਦਰ ਸਿੰਘ ਖਾਲਸਾ ਭਾਈ ਸੁਖਦੇਵ ਸਿੰਘ ਫ਼ੌਜੀ ਜਗਰਾਉਂ ਭਾਈ ਦਿਲਬਾਗ ਸਿੰਘ ਬਾਗੀ ਗੁਰਦਾਸਪੁਰ ਭਾਈ ਸੁਰਿੰਦਰ ਸਿੰਘ ਆਦਮਪੁਰ ਜਲੰਧਰ ਭਾਈ ਰਵਿੰਦਰ ਸਿੰਘ ਟੁੱਟਕਲਾ ਭਾਈ ਇੰਦਰਜੀਤ ਸਿੰਘ ਕਾਉਂਕੇ ਆਦਿ ਆਗੂ ਹਾਜਰ ਸਨ ।

Leave a Reply

Your email address will not be published. Required fields are marked *